100 ਰੋਜ਼ਾ ਟੀ.ਬੀ. ਮੁਕਤ ਅਭਿਆਨ ਤਹਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਵਿਖੇ ਲਗਾਇਆ ਕੈਂਪ

Politics Punjab

ਮਾਨਸਾ 23 ਦਸੰਬਰ :
ਡਿਪਟੀ ਕਮਿਸ਼ਨਰ ਮਾਨਸਾ ਸ਼੍ਰੀ ਕੁਲਵੰਤ ਸਿੰਘ ਆਈ.ਏ.ਐਸ. ਅਤੇ ਸਿਵਲ ਸਰਜਨ ਡਾ. ਹਰਦੇਵ ਸਿੰਘ ਦੀਆਂ ਹਦਾਇਤਾਂ ਅਨੁਸਾਰ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਮਾਨਸਾ ਵਿਖੇ 100 ਰੋਜ਼ਾ ਟੀ.ਬੀ. ਮੁਕਤ ਅਭਿਆਨ ਤਹਿਤ ਸੀਨੀਅਰ ਟੀ.ਬੀ. ਸੁਪਰਵਾਇਜ਼ਰ ਸੁਰਿੰਦਰ ਕੁਮਾਰ ਵੱਲੋਂ ਕੈਂਪ ਲਗਾਇਆ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਟੀ.ਬੀ. ਅਫ਼ਸਰ ਡਾ. ਨਿਸ਼ੀ ਸੂਦ ਨੇ ਕਿਹਾ ਕਿ ਤਪਦਿਕ ਰੋਗ ਮੁਕਤ ਭਾਰਤ ਸਾਡੀ ਪਹਿਲ ਕਦਮੀ ਹੈ ਅਤੇ ਇਸ ਕਾਰਜ ਲਈ ਸਿਹਤ ਵਿਭਾਗ ਨੂੰ ਲੋਕਾਂ ਦੇ ਸਹਿਯੋਗ ਦੀ ਜ਼ਰੂਰਤ ਹੈ।      
ਉਨ੍ਹਾਂ ਦੱਸਿਆ ਕਿ ਸਰਕਾਰ ਅਤੇ ਸਿਹਤ ਵਿਭਾਗ ਵੱਲੋਂ 7 ਦਸੰਬਰ ਤੋਂ ਇਸ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਹੈ, ਜੋ ਕਿ 24 ਮਾਰਚ 2025 ਤੱਕ ਚੱਲੇਗੀ। ਇਸ ਮੁਹਿੰਮ ਦੌਰਾਨ ਸਿਹਤ ਮੁਲਾਜ਼ਮਾਂ ਵਲੋਂ ਘਰ-ਘਰ ਜਾ ਕੇ ਲੋਕਾਂ ਦੀ ਸਕਰੀਨਿੰਗ ਕੀਤੀ ਜਾਵੇਗੀ ਅਤੇ ਸ਼ੱਕੀ ਮਰੀਜ਼ਾਂ ਦੇ ਟੈਸਟ ਅਤੇ ਐਕਸਰੇ ਮੁਫ਼ਤ ਕੀਤੇ ਜਾਣਗੇ। ਉਨ੍ਹਾਂ ਦੱਸਿਆ ਕਿ ਸਰਕਾਰ ਦਾ ਟੀਚਾ ਦੇਸ਼ ਵਿਚੋਂ 2025 ਤੱਕ ਟੀਬੀ ਨੂੰ ਜੜ੍ਹ ਤੋਂ ਖਤਮ ਕਰਨਾ ਹੈ। ਇਸ ਮੁਹਿੰਮ ਦੌਰਾਨ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਪਿੰਡਾਂ ਦੀਆਂ ਪੰਚਾਇਤਾਂ ਅਤੇ ਸਿੱਖਿਆ ਅਦਾਰਿਆਂ ਵਿਚ ਜਾ ਕੇ ਟੀ.ਬੀ. ਬਾਰੇ ਜਾਗਰੂਕਤਾ ਫੈਲਾਈ ਜਾਵੇਗੀ।
ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਸਲੱਮ ਏਰੀਏ, ਮਾਇਗ੍ਰੇਟਰੀ ਅਬਾਦੀ ਦੀ ਖਾਸ ਤੌਰ ’ਤੇ ਸਕਰੀਨਿੰਗ ਕੀਤੀ ਜਾਵੇਗੀ ਅਤੇ ਫੈਕਟਰੀਆਂ, ਕੰਮ ਵਾਲੀਆਂ ਥਾਂਵਾਂ, ਬੱਸ ਸਟੈਂਡ, ਰੇਲਵੇ ਸਟੇਸ਼ਨ ਅਤੇ ਸਰਕਾਰੀ ਸੰਸਥਾਵਾਂ ’ਤੇ ਪਹੁੰਚ ਕਰਕੇ ਲੋਕਾਂ ਨੂੰ ਵੱਧ ਤੋਂ ਵੱਧ ਜਾਗਰੂਕ ਕੀਤਾ ਜਾਵੇਗਾ।
ਇਸ ਮੌਕੇ ਪ੍ਰਿੰਸੀਪਲ ਨਰਿੰਦਰ ਸਿੰਘ, ਪੂਜਾ ਗੋਇਲ, ਜਸਬੀਰ ਕੌਰ, ਰਜਨੀ ਸਿੰਗਲਾ, ਹਰਮੀਤ ਕੌਰ, ਮਨਜੀਤ ਕੌਰ, ਪੁਸ਼ਪਿੰਦਰ ਕੌਰ, ਗੁਰਪ੍ਰੀਤ ਕੌਰ, ਰੇਨੂੰ ਬਾਲਾ, ਕਿਰਨਜੀਤ ਕੌਰ ਤੇ ਗੁਰਸ਼ਰਨ ਕੌਰ ਮੌਜੂਦ ਸਨ।

Leave a Reply

Your email address will not be published. Required fields are marked *