ਲੁਧਿਆਣਾ, 24 ਅਕਤੂਬਰ (000) – ਬਾਲ ਅਧਿਕਾਰਾਂ ਦੀ ਸੁਰੱਖਿਆ ਲਈ ਰਾਸ਼ਟਰੀ ਕਮਿਸ਼ਨ (ਐਨ.ਸੀ.ਪੀ.ਸੀ.ਆਰ.) ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਤਹਿਤ, ਜ਼ਿਲ੍ਹਾ ਟਾਸਕ ਫੋਰਸ ਵੱਲੋਂ ਬਾਲ ਮਜ਼ਦੂਰੀ ਦੀ ਰੋਕਥਾਮ ਲਈ ਸਥਾਨਕ ਰੇਲਵੇ ਸਟੇਸ਼ਨ ‘ਤੇ ਚਲਾਈ ਜਾਗਰੂਕਤਾ ਮੁਹਿੰਮ ਦੌਰਾਨ 11 ਬੱਚਿਆਂ ਨੂੰ ਰੈਸਕਿਊ ਕਰਵਾਇਆ ਗਿਆ।
ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਲੁਧਿਆਣਾ ਰਸ਼ਮੀ ਦੀ ਅਗਵਾਈ ਹੇਠ ਜ਼ਿਲ੍ਹਾ ਟਾਸਕ ਫੋਰਸ ਟੀਮ ਦੇ ਨਾਲ ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ, ਬਚਪਨ ਬਚਾਓ ਅੰਦੋਲਨ ਅਤੇ ਆਰ.ਪੀ.ਐਫ. ਲੁਧਿਆਣਾ ਦੇ ਮੈਂਬਰ ਵੀ ਸ਼ਾਮਲ ਸਨ।
ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਲੁਧਿਆਣਾ ਰਸ਼ਮੀ ਨੇ ਦੱਸਿਆ ਕਿ ਰੇਲ ਗੱਡੀ ਦੀ ਚੈਕਿੰਗ ਦੌਰਾਨ 11 ਬੱਚਿਆਂ ਨੂੰ ਰੈਸਕਿਊ ਕੀਤਾ ਗਿਆ ਜਿਨ੍ਹਾਂ ਨੂੰ ਬਾਲ ਮਜ਼ਦੂਰੀ ਕਰਵਾਉਣ ਲਈ ਬਿਹਾਰ ਤੋਂ ਲੁਧਿਆਣਾ ਲਿਆਂਦਾ ਜਾ ਰਿਹਾ ਸੀ। ਬਾਅਦ ਵਿੱਚ, ਬੱਚਿਆਂ ਨੂੰ ਬਾਲ ਭਲਾਈ ਕਮੇਟੀ ਅੱਗੇ ਪੇਸ਼ ਵੀ ਕੀਤਾ ਗਿਆ।
ਰੇਲਵੇ ਸਟੇਸ਼ਨ ‘ਤੇ ਜਾਗਰੂਕਤਾ ਅਭਿਆਨ ਦੌਰਾਨ ਲੋਕਾਂ ਨੂੰ ਦੱਸਿਆ ਗਿਆ ਕਿ 18 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਤੋਂ ਬਾਲ ਮਜ਼ਦੂਰੀ ਨਾ ਕਰਵਾਈ ਜਾਵੇ। ਬਾਲ ਮਜ਼ਦੂਰੀ ਅਤੇ ਬਾਲ ਭਿੱਖਿਆ ਦੀ ਰੋਕਥਾਮ ਲਈ, ਜ਼ਿਲ੍ਹਾ ਬਾਲ ਸੁਰੱਖਿਆ ਅਫਸਰ ਲੁਧਿਆਣਾ ਰਸ਼ਮੀ ਦੀ ਅਗਵਾਈ ਹੇਠ ਜ਼ਿਲ੍ਹਾ ਟਾਸਕ ਫੋਰਸ ਟੀਮ ਵੱਲੋ ਰੇਲਵੇ ਸਟੇਸ਼ਨ, ਲੁਧਿਆਣਾ ਜਾਗਰੂਕਤਾ ਮੁਹਿੰਮ ਚਲਾਈ ਗਈ।
ਟੀਮ ਵਿੱਚ ਸਨਦੀਪ ਸਿੰਘ ਅਤੇ ਜਸਵਿੰਦਰ ਸਿੰਘ (ਬਚਪਨ ਬਚਾਉ ਅੰਦੋਲਨ), ਆਰ.ਪੀ.ਐਫ. ਤੋਂ ਐਸ.ਆਈ. ਰੇਸ਼ਮ ਕੌਰ, ਹੈਡ ਕਾਂਸਟੇਬਲ, ਅਸ਼ੋਕ ਕੁਮਾਰ (ਸੀ.ਆਈ.ਬੀ/ਡੀ.ਡਬਲਿਊ/ਫਿਰੋਜ਼ਪੁਰ) ਤੋਂ ਇਲਾਵਾ ਏ.ਐਚ.ਟੀ.ਯੂ. ਅਤੇ ਅਤੇ ਆਰ.ਪੀ.ਐਫ. ਟੀਮ ਦੇ ਮੈਂਬਰ ਵੀ ਸ਼ਾਮਲ ਸਨ।
ਬਾਲ ਮਜ਼ਦੂਰੀ ਦੀ ਰੋਕਥਾਮ ਲਈ ਚਲਾਏ ਅਭਿਆਨ ਦੌਰਾਨ ਜ਼ਿਲ੍ਹਾ ਟਾਸਕ ਫੋਰਸ ਵੱਲੋਂ 11 ਬੱਚਿਆਂ ਦਾ ਕਰਵਾਇਆ ਗਿਆ ਰੈਸਕਿਊ


