2.58 ਕਰੋੜ ਤੋਂ ਵੱਧ ਲੋਕਾਂ ਨੇ 881 ਆਮ ਆਦਮੀ ਕਲੀਨਿਕਾਂ ਵਿੱਚ ਕਰਵਾਇਆ ਇਲਾਜ- ਵਿਧਾਇਕ ਸ਼ੈਰੀ ਕਲਸੀ

Gurdaspur Politics Punjab

ਬਟਾਲਾ,1 ਜਨਵਰੀ ( ) ਪੰਜਾਬ ਦੇ ਲੋਕਾਂ ਨੂੰ ਵਿਸ਼ਵ ਪੱਧਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਦੇ ਮਕਸਦ ਨਾਲ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਪੰਜਾਬ ਵਿੱਚ ਪਹਿਲੇ, ਦੂਜੇ ਅਤੇ ਤੀਜੇ ਦਰਜੇ ਦੀਆਂ ਸਿਹਤ ਸਹੂਲਤਾਂ ਨੂੰ ਮਜ਼ਬੂਤ ਕਰਨ ਲਈ ਵੱਖ-ਵੱਖ ਪਹਿਲਕਦਮੀਆਂ ਕੀਤੀਆਂ ਜਾ ਰਹੀਆਂ ਹਨ।

ਇਹ ਪ੍ਰਗਟਾਵਾ ਕਰਦਿਆਂ ਬਟਾਲਾ ਦੇ ਨੌਜਵਾਨ ਵਿਧਾਇਕ ਅਤੇ ਪੰਜਾਬ ਦੇ ਕਾਰਜਕਾਰੀ ਪ੍ਰਧਾਨ,ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਪ੍ਰਾਇਮਰੀ ਸਿਹਤ ਸੇਵਾਵਾਂ ਨੂੰ ਮਜ਼ਬੂਤ ਕਰਨ ਅਤੇ ਇਸਦੇ ਕਾਇਆ ਕਲਪ ਕਰਨ ਲਈ ਸ਼ੁਰੂ ਕੀਤੇ ਸੁਪਨਮਈ ਪ੍ਰਾਜੈਕਟ ’ਆਮ ਆਦਮੀ ਕਲੀਨਿਕ’ ਨੂੰ ਵੱਡੀ ਸਫਲਤਾ ਹਾਸਲ ਹੋਈ ਹੈ। ਇਨ੍ਹਾਂ ਕਲੀਨਿਕਾਂ ਤੋਂ 2.58 ਕਰੋੜ (1.08 ਕਰੋੜ ਪਹਿਲੀ ਵਾਰ ਆਉਣ ਵਾਲੇ ਮਰੀਜ਼/1.5 ਕਰੋੜ ਦੁਬਾਰਾ ਦਵਾਈ ਲੈਣ ਵਾਲੇ ਮਰੀਜ਼) ਲੋਕਾਂ ਨੇ ਮੁਫ਼ਤ ਇਲਾਜ ਦੀ ਸਹੂਲਤ ਦਾ ਲਾਭ ਲਿਆ ਹੈ।

ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 75ਵੇਂ ਸੁਤੰਰਤਤਾ ਦਿਵਸ ਮੌਕੇ 75 ਆਮ ਆਦਮੀ ਕਲੀਨਿਕ ਸੂਬੇ ਦੇ ਲੋਕਾਂ ਨੂੰ ਸਮਰਪਿਤ ਕੀਤੇ ਸਨ, ਜਿਸ ਨਾਲ ਇਹਨਾਂ ਕਲੀਨਿਕਾਂ ਦੀ ਕੁੱਲ ਗਿਣਤੀ ਹੁਣ 881 ਹੋ ਗਈ ਹੈ। ਇਨ੍ਹਾਂ 881 ਆਮ ਆਦਮੀ ਕਲੀਨਿਕ ਵਿੱਚੋਂ 316 ਸ਼ਹਿਰੀ ਖੇਤਰਾਂ ਵਿੱਚ ਜਦਕਿ 565 ਕਲੀਨਿਕ ਪੇਂਡੂ ਖੇਤਰਾਂ ਵਿੱਚ ਸਥਿਤ ਹਨ।

ਵਿਧਾਇਕ ਸ਼ੈਰੀ ਕਲਸੀ ਨੇ ਅੱਗੇ ਦੱਸਿਆ ਕਿ ਆਮ ਆਦਮੀ ਕਲੀਨਿਕਾਂ ਵਿਖੇ ਮਰੀਜ਼ਾਂ ਲਈ 80 ਕਿਸਮਾਂ ਦੀਆਂ ਦਵਾਈਆਂ ਅਤੇ 38 ਕਿਸਮਾਂ ਦੇ ਡਾਇਗਨੌਸਟਿਕ ਟੈਸਟ ਮੁਫ਼ਤ ਉਪਲਬਧ ਹਨ। ਇਨ੍ਹਾਂ ਕਲੀਨਿਕਾਂ ਨੇ ਸੂਬੇ ਦੇ ਲੋਕਾਂ ਨੂੰ ਸਿਹਤ ਸੰਭਾਲ ‘ਤੇ ਆਉਣ ਵਾਲੇ ਖਰਚੇ ਨੂੰ 1200 ਕਰੋੜ ਰੁਪਏ ਤੱਕ ਘਟਾਉਣ ਵਿੱਚ ਯੋਗਦਾਨ ਪਾਇਆ ਹੈ। ਇਸ ਤੋਂ ਇਲਾਵਾ, ਸੂਬੇ ਦੇ ਲੋਕਾਂ ਨੂੰ ਵਿਆਪਕ ਪ੍ਰਾਇਮਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਸੂਬੇ ਵਿੱਚ 3134 ਸਿਹਤ ਅਤੇ ਤੰਦਰੁਸਤੀ ਕੇਂਦਰ ਕਾਰਜਸ਼ੀਲ ਹਨ। ਇਸ ਦੇ ਨਾਲ ਹੀ ਨਵਾਂ ਸਟਾਫ਼ ਭਾਵ ਕਮਿਊਨਿਟੀ ਹੈਲਥ ਅਫਸਰ ਵੀ ਸ਼ਾਮਲ ਕੀਤੇ ਗਏ ਹਨ।

ਵਿਧਾਇਕ ਸ਼ੈਰੀ ਕਲਸੀ ਨੇ ਅੱਗੇ ਦੱਸਿਆ ਕਿ ਵਿਧਾਨ ਸਭਾ ਹਲਕਾ ਬਟਾਲਾ ਵਿਖੇ ਚੱਲ ਰਹੇ ਆਮ ਆਦਮੀ ਕਲੀਨਿਕ ਮਰੀਜ਼ਾਂ ਨੂੰ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਰਦਾਨ ਸਾਬਤ ਹੋਏ ਹਨ ਅਤੇ ਲੋਕਾਂ ਨੂੰ ਇਨ੍ਹਾਂ ਕਲੀਨਿਕਾਂ ਦਾ ਬਹੁਤ ਲਾਭ ਹੋਇਆ ਹੈ।

Leave a Reply

Your email address will not be published. Required fields are marked *