ਫਾਜ਼ਿਲਕਾ, 16 ਸਤੰਬਰ
ਜ਼ਿਲ੍ਹੇ ਦੇ ਮੁੱਖ ਖੇਤੀਬਾੜੀ ਅਫ਼ਸਰ ਸ੍ਰੀ ਸੰਦੀਪ ਰਿਣਵਾਂ ਨੇ ਦੱਸਿਆ ਹੈ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹੇ ਵਿਚ ਨਰਮੇ ਦੀ ਫਸਲ ਦੇ ਸਰਵੇਖਣ ਲਈ 20 ਟੀਮਾਂ ਤਾਇਨਾਤ ਕੀਤੀਆਂ ਗਈਆਂ ਹਨ। ਇਹ ਟੀਮਾਂ ਹਫ਼ਤੇ ਵਿਚ 2 ਦਿਨ ਸੋਮਵਾਰ ਅਤੇ ਵੀਰਵਾਰ ਨੂੰ ਨਰਮੇ ਦੇ ਖੇਤਾਂ ਦਾ ਦੌਰਾ ਕਰਕੇ ਸਰਵੇਖਣ ਕਰਦੀਆਂ ਹਨ। ਉਨ੍ਹਾਂ ਨੇ ਦੱਸਿਆ ਕਿ ਇੰਨ੍ਹਾਂ ਟੀਮਾਂ ਦੀ ਸਰਵੇ ਰਿਪੋਰਟ ਅਨੁਸਾਰ ਜ਼ਿਲ੍ਹੇ ਵਿਚ ਕਿਤੇ ਵੀ ਨਰਮੇ ਦੀ ਫਸਲ ਤੇ ਕਿਸੇ ਬਿਮਾਰੀ ਜਾਂ ਕੀਟ ਦਾ ਹਮਲਾ ਨਹੀਂ ਹੈ। ਉਨ੍ਹਾਂ ਨੇ ਕਿਹਾ ਕਿ ਮਿਲੀ ਬੱਗ, ਚਿੱਟੀ ਮੱਖੀ ਜਾਂ ਗੁਲਾਬੀ ਸੁੰਡੀ ਦੇ ਹਮਲੇ ਦੀ ਕਿਤੇ ਵੀ ਕੋਈ ਰਿਪੋਰਟ ਨਹੀਂ ਹੈ। ਉਨ੍ਹਾਂ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਜੇਕਰ ਕਿਤੇ ਵੀ ਉਨ੍ਹਾਂ ਨੂੰ ਕਿਸੇ ਕੀੜੇ ਦੇ ਹਮਲੇ ਦੇ ਚਿੰਨ੍ਹ ਵਿਖਾਈ ਦੇਣ ਤਾਂ ਉਹ ਤੁਰੰਤ ਖੇਤੀਬਾੜੀ ਵਿਭਾਗ ਨਾਲ ਰਾਬਤਾ ਕਰਨ ਅਤੇ ਵਿਭਾਗ ਵੱਲੋਂ ਦੱਸੇ ਅਨੁਸਾਰ ਇਸਦਾ ਇਲਾਜ ਕਰਨ।
ਉਨ੍ਹਾਂ ਨੇ ਕਿਹਾ ਕਿ ਕਿਤੇ ਉੱਕਾ ਦੁੱਕਾ ਜੇਕਰ ਕਿਸੇ ਬੂਟੇ ਤੇ ਮਿਲੀ ਬੱਗ ਦਿਖਾਈ ਦੇਵੇ ਤਾਂ ਅਜਿਹੇ ਬੂਟੇ ਪੁੱਟ ਕੇ ਡੁੰਘੇ ਦੁੱਬ ਦਿੱਤੇ ਜਾਣੇ ਚਾਹੀਦੇ ਹਨ। ਉਨ੍ਹਾਂ ਨੇ ਕਿਹਾ ਕਿ ਵਿਭਾਗ ਦੀਆਂ ਟੀਮਾਂ ਲਗਾਤਾਰ ਖੇਤਾਂ ਦਾ ਸਰਵੇਖ਼ਣ ਕਰਦੀਆਂ ਰਹਿੰਦੀਆਂ ਹਨ।
20 ਟੀਮਾਂ ਕਰ ਰਹੀਆਂ ਹਨ ਲਗਾਤਾਰ ਨਰਮੇ ਦਾ ਸਰਵੇਖਣ-ਨਰਮੇ ਤੇ ਨਹੀਂ ਹੈ ਕਿਤੇ ਕਿਸੇ ਬਿਮਾਰੀ ਜਾਂ ਕੀਟ ਦਾ ਹਮਲਾ


