ਮਾਨਸਾ, 26 ਅਪ੍ਰੈਲ :
ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਹੁਣ ਤੱਕ 418215 ਮੀਟਰਕ ਟਨ ਕਣਕ ਦੀ ਆਮਦ ਹੋਈ ਹੈ, ਜਿਸ ਵਿੱਚੋਂ ਵੱਖ-ਵੱਖ ਖਰੀਦ ਏਜੰਸੀਆਂ ਤੇ ਵਪਾਰੀਆਂ ਵੱਲੋਂ 368963 ਮੀਟਰਕ ਟਨ ਕਣਕ ਦੀ ਖਰੀਦ ਕੀਤੀ ਗਈ ਹੈ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰੀ ਪਰਮਵੀਰ ਸਿੰਘ ਨੇ ਦੱਸਿਆ ਕਿ ਖਰੀਦੀ ਗਈ ਕਣਕ ਵਿੱਚੋਂ ਪਨਗ੍ਰੇਨ ਵੱਲੋਂ 135336 ਮੀਟਰਕ ਟਨ, ਮਾਰਕਫੈੱਡ ਵੱਲੋਂ 113005 ਮੀਟਰਕ ਟਨ, ਪਨਸਪ ਵੱਲੋਂ 80580 ਮੀਟਰਕ ਟਨ, ਵੇਅਰ ਹਾਊਸ ਵੱਲੋਂ 33087 ਮੀਟਰਕ ਟਨ ਅਤੇ ਵਪਾਰੀਆਂ ਵੱਲੋਂ 6955 ਮੀਟਰਕ ਟਨ ਕਣਕ ਦੀ ਖਰੀਦ ਕੀਤੀ ਗਈ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਖਰੀਦ ਕੀਤੀ ਕਣਕ ਦੀ ਕਿਸਾਨਾਂ ਨੂੰ 685.52 ਕਰੋੜ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ। ਮੰਡੀਆਂ ਵਿੱਚ ਕਿਸਾਨਾਂ ਲਈ ਪੀਣ ਵਾਲਾ ਸਾਫ ਸੁਥਰਾ ਪਾਣੀ, ਬੈਠਣ ਲਈ ਛਾਂਦਾਰ ਜਗ੍ਹਾ ਆਦਿ ਦੇ ਪ੍ਰਬੰਧ ਵੀ ਕੀਤੇ ਜਾ ਚੁੱਕੇ ਹਨ ਅਤੇ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਵੱਲੋਂ ਖਰੀਦ ਨਿਰੰਤਰ ਕੀਤੀ ਜਾ ਰਹੀ ਹੈ।
ਜ਼ਿਲ੍ਹੇ ਦੀਆਂ ਮੰਡੀਆਂ ਵਿੱਚ 418215 ਮੀਟਰਕ ਟਨ ਕਣਕ ਦੀਹੋਈ ਆਮਦ -ਡਿਪਟੀ ਕਮਿਸ਼ਨਰ


