ਮਾਲੇਰਕੋਟਲਾ 13 ਫਰਵਰੀ :
ਸਹਾਇਕ ਕਮਿਸ਼ਨਰ ਗੁਰਮੀਤ ਕੁਮਾਰ ਬਾਂਸਲ ਦੀ ਅਗਵਾਈ ਹੇਠ ਸਪਾਂਸਰਸ਼ਿਪ ਅਤੇ ਫੋਸਟਰ ਕੇਅਰ ਜ਼ਿਲ੍ਹਾ ਪੱਧਰੀ ਅਪਰੂਵਲ ਕਮੇਟੀ ਦੀ ਮੀਟਿੰਗ ਹੋਈ ਜਿਸ ਵਿੱਚ 46 ਨਵੇਂ ਬੱਚਿਆਂ ਨੂੰ ਸਪਾਂਸਰਸ਼ਿਪ ਸਕੀਮ ਦਾ ਲਾਭ ਦੇਣ ਸਬੰਧੀ ਕੇਸਾਂ ਜ਼ਿਲ੍ਹਾ ਪੱਧਰੀ ਕਮੇਟੀ ਕੋਲ ਰੱਖੇ ਗਏ ਜਿਨ੍ਹਾਂ ਵਿੱਚ 44 ਕੇਸਾਂ ਨੂੰ ਪ੍ਰਵਾਨਗੀ ਦਿੱਤੀ ਗਈ ਹੈ। ਜ਼ਿਕਰਯੋਗ ਹੈ ਕਿ ਇਸ ਸਕੀਮ ਅਧੀਨ ਬੱਚਿਆ ਨੂੰ 4000 ਰੁਪਏ ਮਹੀਨਾ ਦਿੱਤਾ ਜਾ ਦਾ ਹੈ।ਪਹਿਲਾ ਤੋਂ ਜ਼ਿਲ੍ਹੇ ਵਿੱਚ 80 ਬੱਚਿਆ ਨੂੰ ਇਸ ਸਕੀਮ ਦਾ ਲਾਭ ਦਿੱਤਾ ਜਾ ਰਿਹਾ ਹੈ।
ਜ਼ਿਲ੍ਹਾ ਪ੍ਰਸ਼ਾਸਨ ਸਰਕਾਰ ਦੀਆਂ ਹਦਾਇਤਾਂ ਮੁਤਾਬਕ ਅਸਲ ਲੋੜਵੰਦਾਂ ਦੀ ਮਦਦ ਕਰਨ ਲਈ ਵਚਨਬੱਧ ਹੈ ਤੇ ਸਰਕਾਰ ਦੀਆਂ ਭਲਾਈ ਸਕੀਮਾਂ ਨੂੰ ਅਸਲ ਲੋੜਵੰਦਾਂ ਤੱਕ ਪਹੁੰਚਾਉਣਾ ਯਕੀਨੀ ਬਣਾਇਆ ਜਾ ਰਿਹਾ ਹੈ। ਉਨ੍ਹਾਂ ਸਬੰਧਤ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਇਸ ਸਕੀਮ ਦਾ ਵੱਖ ਵੱਖ ਮਾਧਿਅਮਾਂ ਰਾਹੀ ਵੱਧ ਤੋਂ ਵੱਧ ਪ੍ਰਚਾਰ ਕੀਤਾ ਜਾਵੇ ਤਾਂ ਜੋ ਜ਼ਰੂਰਤਮੰਦ ਬੱਚਿਆਂ ਨੂੰ ਇਸ ਸਕੀਮ ਦਾ ਜ਼ਿਆਦਾ ਤੋਂ ਜ਼ਿਆਦਾ ਲਾਭ ਮਿਲ ਸਕੇ। ਉਨ੍ਹਾਂ ਕਿਹਾ ਕਿ ਸਬੰਧਤ ਵਿਭਾਗ ਦੇ ਅਧਿਕਾਰੀਆਂ ਨੂੰ ਜੇਕਰ ਕੋਈ ਅਜਿਹੇ ਕੇਸ ਜੋ ਸਪਾਂਸਰਸ਼ਿਪ ਸਕੀਮ ਦੀਆ ਸ਼ਰਤਾਂ ਪੂਰੀਆਂ ਕਰਦੇ ਹੋਣ ਤਾਂ ਉਹ ਕੇਸ ਜ਼ਿਲ੍ਹਾ ਬਾਲ ਸੁਰੱਖਿਆ ਦਫ਼ਤਰ ਮਾਲੇਰਕੋਟਲਾ ਨੂੰ ਰੈਫ਼ਰ ਕੀਤੇ ਜਾਣ।
ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆ ਇਸ ਮੌਕੇ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਸ੍ਰੀਮਤੀ ਹਰਪ੍ਰੀਤ ਕੌਰ ਵੱਲੋਂ ਸਪਾਂਸਰਸ਼ਿਪ ਅਤੇ ਫੋਸਟਰ ਕੇਅਰ ਸਕੀਮ ਅਤੇ ਨਵੇਂ ਆਏ ਜਰੂਰਤਮੰਦ ਬੱਚਿਆਂ ਦੇ ਕੇਸਾਂ ਬਾਰੇ ਵਿਸਥਾਰ ਪੂਰਵਕ ਦੱਸਦਿਆ ਦੱਸਿਆ ਕਿ ਸਪਾਂਸਰਸ਼ਿਪ ਅਤੇ ਫੋਸਟਰ ਕੇਅਰ ਅਪਰੁਵਲ ਕਮੇਟੀ ਵੱਲੋਂ ਜ਼ਿਲ੍ਹੇ ਵਿੱਚ 0 ਤੋਂ 18 ਸਾਲ ਅਜਿਹੇ ਬੱਚੇ ਜਿਨ੍ਹਾਂ ਦੀ ਮਾਤਾ ਵਿਧਵਾ/ਤਲਾਕਸ਼ੁਦਾ ਹੋਵੇ ਜਾ ਬੱਚੇ ਲਾਵਾਰਿਸ ਛੱਡ ਦਿੱਤੇ ਗਏ ਹੋਣ, ਜਿੰਨਾ ਬੱਚਿਆਂ ਦੇ ਮਾਤਾ ਪਿਤਾ ਜਾਨਲੇਵਾ/ ਖ਼ਤਰਨਾਕ ਬਿਮਾਰੀ ਦਾ ਸ਼ਿਕਾਰ ਹਨ, ਮਾਤਾ-ਪਿਤਾ ਵਿੱਤੀ ਅਤੇ ਸਰੀਰਕ ਤੌਰ ਤੇ ਬੱਚਿਆਂ ਦੀ ਦੇਖਭਾਲ ਕਰਨ ਵਿੱਚ ਅਸਮਰਥ ਹਨ, ਜੇ.ਜੇ ਐਕਟ, 2015 ਦੇ ਅਨੁਸਾਰ ਦੇਖਭਾਲ ਅਤੇ ਸੁਰੱਖਿਆ ਦੀ ਲੋੜ ਵਾਲੇ ਬੱਚੇ ਜਿਵੇਂ ਕਿ ਬੇਘਰ, ਕੁਦਰਤੀ