ਮਾਨਸਾ, 03 ਮਈ :
ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਹੁਣ ਤੱਕ 590935 ਮੀਟਰਕ ਟਨ ਕਣਕ ਦੀ ਆਮਦ ਹੋਈ ਹੈ, ਜਿਸ ਵਿੱਚੋਂ ਵੱਖ-ਵੱਖ ਖਰੀਦ ਏਜੰਸੀਆਂ ਤੇ ਵਪਾਰੀਆਂ ਵੱਲੋਂ 581149 ਮੀਟਰਕ ਟਨ ਕਣਕ ਦੀ ਖਰੀਦ ਕੀਤੀ ਗਈ ਹੈ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰੀ ਪਰਮਵੀਰ ਸਿੰਘ ਨੇ ਦੱਸਿਆ ਕਿ ਖਰੀਦੀ ਗਈ ਕਣਕ ਵਿੱਚੋਂ ਪਨਗ੍ਰੇਨ ਵੱਲੋਂ 193167 ਮੀਟਰਕ ਟਨ, ਮਾਰਕਫੈੱਡ ਵੱਲੋਂ 170312 ਮੀਟਰਕ ਟਨ, ਪਨਸਪ ਵੱਲੋਂ 152445 ਮੀਟਰਕ ਟਨ, ਵੇਅਰ ਹਾਊਸ ਵੱਲੋਂ 56960 ਮੀਟਰਕ ਟਨ ਅਤੇ ਵਪਾਰੀਆਂ ਵੱਲੋਂ 8265 ਮੀਟਰਕ ਟਨ ਕਣਕ ਦੀ ਖਰੀਦ ਕੀਤੀ ਗਈ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਖਰੀਦ ਕੀਤੀ ਕਣਕ ਦੀ ਕਿਸਾਨਾਂ ਨੂੰ 1246.78 ਕਰੋੜ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ। ਮੰਡੀਆਂ ਵਿੱਚ ਕਿਸਾਨਾਂ ਨੂੰ ਕੋਈ ਦਿੱਕਤ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਵੱਲੋਂ ਖਰੀਦ ਨਿਰੰਤਰ ਕੀਤੀ ਜਾ ਰਹੀ ਹੈ।
ਜ਼ਿਲ੍ਹੇ ਦੀਆਂ ਮੰਡੀਆਂ ਵਿੱਚ 590935 ਮੀਟਰਕ ਟਨ ਕਣਕ ਦੀਹੋਈ ਆਮਦ -ਡਿਪਟੀ ਕਮਿਸ਼ਨਰ


