ਲਾਇਸੰਸ ਧਾਰਕ ਲਾਇਸੰਸੀ ਹਥਿਆਰ ਪੁਲਿਸ ਸਟੇਸ਼ਨ ਜਾਂ ਅਧਿਕਾਰਤ ਅਸਲਾ ਡੀਲਰ ਪਾਸ 1 ਅਪ੍ਰੈਲ ਤੋਂ ਪਹਿਲਾ-ਪਹਿਲਾ ਕਰਵਾਉਣ ਜਮ੍ਹਾਂ-ਜ਼ਿਲ੍ਹਾ ਚੋਣ ਅਫ਼ਸਰ

Bathinda

 ਬਠਿੰਡਾ, 28 ਮਾਰਚ : ਜ਼ਿਲ੍ਹਾ ਚੋਣ ਅਫ਼ਸਰ ਸ. ਜਸਪ੍ਰੀਤ ਸਿੰਘ ਨੇ ਲੋਕ ਸਭਾ ਚੋਣਾਂ-2024 ਦੇ ਮੱਦੇਨਜ਼ਰ ਜ਼ਿਲ੍ਹੇ ਚ ਅਮਨ ਤੇ ਕਾਨੂੰਨ ਦੀ ਵਿਵਸਥਾਂ ਨੂੰ ਬਰਕਰਾਰ ਰੱਖਣ ਸਬੰਧੀ ਜ਼ਿਲ੍ਹੇ ਦੀ ਹਦੂਦ ਅੰਦਰ ਕਿਸੇ ਵੀ ਕਿਸਮ ਦਾ ਲਾਇਸੰਸੀ ਅਸਲਾਮਾਰੂ ਹਥਿਆਰਵਿਸਫ਼ੋਟਕ ਸਮੱਗਰੀ ਆਦਿ ਚੁੱਕਣ ਉੱਤੇ ਪੂਰਨ ਤੌਰ ਤੇ ਰੋਕ ਲਗਾਈ ਹੈ।

ਜ਼ਿਲ੍ਹਾ ਚੋਣ ਅਫ਼ਸਰ ਨੇ ਕਿਹਾ ਕਿ ਜ਼ਿਲ੍ਹੇ ਦੀ ਹਦੂਦ ਅੰਦਰ ਪੈਂਦੇ ਅਸਲਾ ਲਾਇਸੰਸ ਧਾਰਕਾਂ ਜਿਨ੍ਹਾਂ ਨੇ ਹਾਲੇ ਤੱਕ ਆਪਣੇ ਹਰ ਕਿਸਮ ਦੇ ਲਾਇਸੰਸੀ ਹਥਿਆਰ ਆਪਣੇ ਨਜ਼ਦੀਕੀ ਪੁਲਿਸ ਸਟੇਸ਼ਨ ਜਾਂ ਅਧਿਕਾਰਤ ਅਸਲਾ ਡੀਲਰ ਪਾਸ ਜਮ੍ਹਾਂ ਨਹੀਂ ਕਰਵਾਏ ਉਹ 1 ਅਪ੍ਰੈਲ ਤੋਂ ਪਹਿਲਾਂ-ਪਹਿਲਾਂ ਜਮ੍ਹਾਂ ਕਰਵਾਉਣਾ ਯਕੀਨੀ ਬਣਾਉਣ।ਉਨ੍ਹਾਂ ਕਿਹਾ ਕਿ ਆਰਮੀ ਪਰਸੋਨਲ, ਪੈਰਾ ਮਿਲਟਰੀ ਫੋਰਸਪੁਲਿਸ ਕਰਮਚਾਰੀਆਂਬੈਂਕ ਸੁਰੱਖਿਆ ਗਾਰਡ ਜਿਨ੍ਹਾਂ ਪਾਸ ਸਰਕਾਰੀ ਅਸਲਾ ਹੈਉਨ੍ਹਾਂ ਨੂੰ ਛੋਟ ਹੈ। ਉਨ੍ਹਾਂ ਕਿਹਾ ਕਿ ਫੈਕਟਰੀ ਦੇ ਸਕਿਊਰਟੀ ਗਾਰਡਜਪੈਟਰੋਲ ਪੰਪ ਮਾਲਕਾਂਮਨੀ ਐਕਸਚੇਂਜ ਦੇ ਮਾਲਕਾਂਜਵੈਲਰਜ਼ ਸ਼ਾਪ ਮਾਲਕ/ਗਾਰਡਸਪੋਰਟਸ ਪਰਸਨ (ਉਹ ਸ਼ੂਟਰ ਜੋ ਨੈਸ਼ਨਲ ਰਾਈਫਲ ਐਸੋਸੀਏਸ਼ਨ ਦੇ ਮੈਂਬਰ ਹੋਣ ਅਤੇ ਕਿਸੇ ਈਵੈਂਟ ਵਿੱਚ ਭਾਗ ਲੈ ਰਹੇ ਹੋਣ) ਮਾਨਯੋਗ ਅਦਾਲਤ ਵਲੋਂ ਨਿੱਜੀ ਸੁਰੱਖਿਆ ਦੇ ਮੱਦੇਨਜ਼ਰ ਹਥਿਆਰ ਜਮ੍ਹਾਂ ਕਰਵਾਉਣ ਤੋਂ ਜਿਨ੍ਹਾਂ ਵਿਅਕਤੀਆਂ ਨੂੰ ਛੋਟ ਦਿੱਤੀ ਹੋਵੇਹਥਿਆਰ ਜਮ੍ਹਾਂ ਕਰਵਾਉਣ ਤੋਂ ਛੋਟ ਪ੍ਰਾਪਤ ਕਰਨ ਲਈ ਜਿਨ੍ਹਾਂ ਪੱਧਰੀ ਸਕਰੀਨਿੰਗ ਕਮੇਟੀ ਪਾਸ ਵੱਖਰੇ ਤੌਰ ਤੇ ਦਰਖਾਸਤ ਪੇਸ਼ ਕਰ ਸਕਦਾ/ਸਕਦੀ ਹੈ।