ਸਵੀਪ ਜਾਗਰੂਕਤਾ ਮੁਹਿੰਮ ਤਹਿਤ ਵਿਦਿਆਰਥੀਆਂ ਦੇ ਪੋਸਟਰ ਮੇਕਿੰਗ, ਰੰਗੋਲੀ, ਭਾਸ਼ਣ ਅਤੇ ਸਲੋਗਨ ਮੁਕਾਬਲੇ ਕਰਵਾਏ

Mansa

ਬੁਢਲਾਡਾ/ਮਾਨਸਾ, 12 ਅਪ੍ਰੈਲ:
ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰੀ ਪਰਮਵੀਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ’ਤੇ ਐਸ.ਡੀ.ਐਮ. ਬੁਢਲਾਡਾ ਸ੍ਰ. ਗਗਨਦੀਪ ਸਿੰਘ ਦੀ ਅਗਵਾਈ ਹੇਠ ਸੀਨੀਅਰ ਸੈਕੰਡਰੀ ਸਕੂਲ (ਕੰਨਿਆ) ਬੁਢਲਾਡਾ ਵਿਖ਼ੇ ਸਵੀਪ ਜਾਗਰੂਕਤਾ ਮੁਹਿੰਮ ਤਹਿਤ ਪੋਸਟਰ ਮੇਕਿੰਗ, ਰੰਗੋਲੀ, ਭਾਸ਼ਣ ਅਤੇ ਸਲੋਗਨ ਮੁਕਾਬਲੇ ਕਰਵਾਏ ਗਏ, ਜਿਸ ਵਿਚ ਸਰਕਾਰੀ ਹਾਈ ਸਕੂਲ ਅਹਿਮਦਪੁਰ ਅਤੇ ਸਰਕਾਰੀ ਹਾਈ ਸਕੂਲ ਸਮਾਓ ਦੇ ਵਿਦਿਆਰਥੀਆਂ ਨੇ ਵੀ ਭਾਗ ਲਿਆ।
ਸਵੀਪ ਨੋਡਲ ਅਫਸਰ ਸ੍ਰੀ ਪ੍ਰਦੀਪ ਸਿੰਘ ਅਤੇ ਸਵੀਪ ਆਈਕਨ ਸ੍ਰੀ ਉੱਧਮ ਸਿੰਘ ਨੇ ਵਿਦਿਆਰਥੀਆਂ ਨੂੰ ਵੋਟ  ਦੇ ਅਧਿਕਾਰ ਦੀ ਵਰਤੋਂ ਅਤੇ ਅਹਿਮੀਅਤ ਤੋਂ ਜਾਣੂ ਕਰਵਾਉਂਦਿਆਂ ਲੋਕਤੰਤਰ ਦੀ ਮਜਬੂਤੀ ਲਈ ਮਤਦਾਨ ਵਿੱਚ ਅਪਣੀ ਭਾਗੀਦਾਰੀ ਵਧਾਉਣ ਲਈ ਪ੍ਰੇਰਿਆ ਗਿਆ।
ਉਨ੍ਹਾਂ ਵਿਦਿਆਰਥੀਆਂ ਨੂੰ ਆਪਣੀ ਵੋਟ ਦੇ ਅਧਿਕਾਰ ਦਾ ਸਹੀ ਇਸਤੇਮਾਲ ਕਰਨ ਲਈ ਉਤਸ਼ਾਹਿਤ ਕਰਦਿਆਂ ਕਿਹਾ ਕਿ ਵੋਟ ਬਣਵਾਉਣਾ ਅਤੇ ਵੋਟ ਪਾਉਣਾ ਇੱਕ ਸੰਵਿਧਾਨਿਕ ਅਧਿਕਾਰ ਹੈ। ਸਾਨੂੰ ਆਪਣੀ ਵੋਟ ਦੀ ਵਰਤੋਂ ਬਿਨ੍ਹਾਂ ਕਿਸੇ ਡਰ, ਭੈਅ ਅਤੇ ਲਾਲਚ ਤੋਂ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਵੋਟਿੰਗ ਪ੍ਰਤੀਸ਼ਤਤਾ ਵਿਚ ਵਾਧਾ ਲਿਆਉਣ ਲਈ ਆਪਣੇ ਪਰਿਵਾਰ, ਦੋਸਤ ਅਤੇ ਆਲੇ ਦੁਆਲੇ ਰਹਿੰਦੇ ਲੋਕਾਂ ਨੂੰ ਆਪਣੀ ਵੋਟ ਦੀ ਲਾਜ਼ਮੀ ਵਰਤੋਂ ਕਰਨ ਲਈ ਪ੍ਰੇਰਿਤ ਕਰਨਾ ਚਾਹੀਦਾ ਹੈ। ਇਸ ਮੌਕੇ ਵੋਟਿੰਗ ਜਾਗਰੂਕਤਾ ਲਈ ਕਰਵਾਏ ਵੱਖ ਵੱਖ ਮੁਕਾਬਲਿਆ ਵਿਚ ਪਹਿਲਾ, ਦੂਜਾ ਅਤੇ ਤੀਜਾ ਸਥਾਨ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਸਰਟੀਫਿਕੇਅ ਦਿੱਤੇ ਗਏ।
ਇਸ ਮੌਕੇ ਸਕੂਲਾਂ ਦੇ ਪ੍ਰਿੰਸੀਪਲ ਸ੍ਰੀ ਗੁਰਮੀਤ ਸਿੰਘ, ਸ੍ਰੀ ਹਰਪ੍ਰੀਤ ਸਿੰਘ, ਸ੍ਰੀ ਰਵਿੰਦਰ ਕੁਮਾਰ ਅਤੇ ਚੋਣ ਕਾਨੂੰਗੋ ਸ੍ਰੀ ਅਮਰਨਾਥ ਹਾਜ਼ਰ ਸਨ।