ਸ੍ਰੀ ਮੁਕਤਸਰ ਸਾਹਿਬ 26 ਜੁਲਾਈ
ਆਰਮੀ ਅਗਨੀਵੀਰ ਫਿਜੀਕਲ ਦੀ ਤਿਆਰੀ ਅਤੇ ਪੰਜਾਬ ਪੁਲਿਸ, ਐਸ.ਐਸ.ਸੀ (ਜੀ.ਡੀ) ਦੇ ਲਿਖਤੀ ਪੇਪਰ ਦੀ ਤਿਆਰੀ ਕਰ ਰਹੇ ਸਾਰੇ ਯੁਵਕਾਂ ਨੂੰ ਅੱਜ ਕਾਰਗਿਲ ਦਿਵਸ ਨੂੰ ਮੁੱਖ ਰੱਖਦੇ ਹੋਏ ਵੀਰਤਾ ਪੁਰਸਕਾਰ ਪ੍ਰਾਪਤ ਹਸਤੀਆਂ ਸੈਨਾ ਮੈਡਲ, ਹੌਲਦਾਰ ਰਣਜੀਤ ਸਿੰਘ ਅਤੇ ਕੈਪਟਨ ਗੁਲਜਾਰ ਸਿੰਘ ਜਾਣਕਾਰੀ ਦੇਣ ਸੀ—ਪਾਈਟ ਕੈਂਪ ਕਾਲਝਰਾਣੀ (ਬਠਿੰਡਾ) ਵਿਖੇ ਪਹੁੰਚੇ ।
ਉਨ੍ਹਾਂ ਨੇ ਸਾਰੇ ਯੁਵਕਾਂ ਨਾਲ ਕਾਰਗਿਲ ਦਿਵਸ ਬਾਰੇ ਜਾਣਕਾਰੀ ਅਤੇ ਆਪਣੇ ਆਰਮੀ ਜੀਵਨ ਦੇ ਤਜਰਬੇ ਸਾਝੇ ਕੀਤੇ । ਇਸ ਤੋਂ ਇਲਾਵਾ ਉਹਨਾਂ ਨੇ ਯੁਵਕਾਂ ਨੂੰ ਜੋਰ ਦੇ ਕੇ ਅਪੀਲ ਕੀਤੀ ਕਿ ਪਿੰਡਾਂ ਵਿੱਚ ਵੱਧ ਰਹੇ ਨਸ਼ੇ ਤੋਂ ਬਚੋ ਅਤੇ ਸੀ—ਪਾਈਟ ਕੈਂਪਾਂ ਵਿੱਚ ਪਹੁੰਚ ਕੇ ਚੰਗੀ ਸਿੱਖਿਆ ਅਤੇ ਟ੍ਰੇਨਿੰਗ ਪ੍ਰਾਪਤ ਕਰੋ ।
ਇਹਨਾਂ ਹਸਤੀਆਂ ਨੇ ਬਠਿੰਡਾ, ਸ੍ਰੀ ਮੁਕਤਸਰ ਸਾਹਿਬ ਅਤੇ ਫਾਜਿਲਕਾ ਜਿਲਿਆਂ ਦੇ ਸਾਰੇ ਮਾਪਿਆਂ ਨੂੰ ਅਪੀਲ ਕੀਤੀ ਕਿ ਜਿਆਦਾ ਤੋਂ ਜਿਆਦਾ ਬੱਚਿਆ ਨੂੰ ਸੀ—ਪਾਈਟ ਕੈਂਪਾਂ ਵਿੱਚ ਭੇਜੋ ਤਾਂਕਿ ਨਸ਼ਿਆ ਤੋਂ ਬਚ ਸਕਣ, ਫਿਜੀਕਲ ਅਤੇ ਲਿਖਤੀ ਪੇਪਰ ਦੀ ਤਿਆਰੀ ਕਰਕੇ ਭਰਤੀ ਹੋ ਸਕਣ । ਸੀ—ਪਾਈਟ ਸੰਸਥਾ ਪੰਜਾਬ ਸਰਕਾਰ ਦਾ ਅਦਾਰਾ ਹੈ, ਇੱਥੇ ਕੋਈ ਫੀਸ ਨਹੀ ਲਈ ਜਾਂਦੀ ਅਤੇ ਯੁਵਕਾਂ ਦੀ ਟ੍ਰੇਨਿੰਗ, ਖਾਣੇ ਅਤੇ ਰਿਹਾਇਸ਼ ਦਾ ਪ੍ਰਬੰਧ ਕੈਂਪ ਵਿੱਚ ਫਰੀ ਹੈ । ਜਿਆਦਾ ਜਾਣਕਾਰੀ ਲਈ 93167—13000, 94638—31615 ਤੇ ਸੰਪਰਕ ਕੀਤਾ ਜਾ ਸਕਦਾ ਹੈ ।