ਪੋਲਿੰਗ ਸਟੇਸ਼ਨਾਂ ਦੀ ਰੈਸ਼ਨੇਲਾਈਜੇਸ਼ਨ ਦੀ ਤਜਵੀਜ਼ ਨੂੰ ਭਾਰਤ ਚੋਣ ਕਮਿਸ਼ਨ ਵੱਲੋਂ ਮਿਲੀ ਪ੍ਰਵਾਨਗੀ – ਜਿਲ੍ਹਾ ਚੋਣ ਅਫਸਰ

Politics Punjab Sri Muktsar Sahib

ਸ੍ਰੀ ਮੁਕਤਸਰ ਸਾਹਿਬ  17 ਅਕਤੂਬਰ

               ਸ੍ਰੀ ਰਾਜੇਸ਼ ਤ੍ਰਿਪਾਠੀ ਜਿਲ੍ਹਾ ਚੋਣ ਅਫਸਰ ਸ੍ਰੀ ਮੁਕਤਸਰ ਸਾਹਿਬ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਪੋਲਿੰਗ ਸਟੇਸ਼ਨਾਂ ਦੀ ਰੈਸ਼ਨੇਲਾਈਜੇਸ਼ਨ ਦੀ ਤਜਵੀਜ਼ ਨੂੰ ਭਾਰਤ ਚੋਣ ਕਮਿਸ਼ਨ ਵੱਲੋਂ ਪ੍ਰਵਾਨਗੀ ਦੇ ਦਿੱਤੀ ਗਈ ਹੈ।

 ਪੋਲਿੰਗ ਸਟੇਸ਼ਨਾਂ ਦੀ ਫਾਈਨਲ ਸੂਚੀ ਜਿਲ੍ਹਾ ਚੋਣ ਦਫਤਰ, ਕਮਰਾ ਨੰ.70, ਦੂਜੀ ਮੰਜਿਲ, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਸ੍ਰੀ ਮੁਕਤਸਰ ਸਾਹਿਬ ਅਤੇ ਜ਼ਿਲ੍ਹੇ ਦੇ ਚਾਰੇ ਚੋਣਕਾਰ ਰਜਿਸਟ੍ਰੇਸ਼ਨ ਅਫਸਰਾਂ ਦੇ ਦਫਤਰਾਂ ਵਿਖੇ ਵੇਖਣ ਲਈ ਉਪਲੱਬਧ ਹੈ। ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿੱਚ ਚਾਰ ਵਿਧਾਨ ਸਭਾ ਚੋਣ ਹਲਕੇ ਪੈਂਦੇ ਹਨ। ਵਿਧਾਨ ਸਭਾ ਚੋਣ ਹਲਕਾ, 84-ਗਿੱਦੜਬਾਹਾ ਦੇ ਚੋਣਕਾਰ ਰਜਿਸਟ੍ਰੇਸ਼ਨ ਅਫਸਰ ਉਪ ਮੰਡਲ ਮੈਜਿਸਟਰੇਟ, ਗਿੱਦੜਬਾਹਾ (01637-230295), 85-ਮਲੋਟ ਦੇ ਚੋਣਕਾਰ ਰਜਿਸਟ੍ਰੇਸ਼ਨ ਅਫਸਰ ਉਪ ਮੰਡਲ ਮੈਜਿਸਟਰੇਟ, ਮਲੋਟ (01637-263001) ਅਤੇ 86-ਮੁਕਤਸਰ ਦੇ ਚੋਣਕਾਰ ਰਜਿਸਟ੍ਰੇਸ਼ਨ ਅਫਸਰ ਉਪ ਮੰਡਲ ਮੈਜਿਸਟਰੇਟ, ਸ੍ਰੀ ਮੁਕਤਸਰ ਸਾਹਿਬ (01633-262031) ਅਤੇ ਵਿਧਾਨ ਸਭਾ ਚੋਣ ਹਲਕਾ 83-ਲੰਬੀ ਦੇ ਚੋਣਕਾਰ ਰਜਿਸਟ੍ਰੇਸ਼ਨ ਅਫਸਰ ਵਧੀਕ ਡਿਪਟੀ ਕਮਿਸ਼ਨਰ (ਜਨਰਲ), ਸ੍ਰੀ ਮੁਕਤਸਰ ਸਾਹਿਬ (01633-263647) ਹਨ।

        ਅੰਤਿਮ ਪ੍ਰਕਾਸ਼ਨਾ ਉਪਰੰਤ  ਵਿਧਾਨ ਸਭਾ ਚੋਣ ਹਲਕਾ 83- ਲੰਬੀ ਦੇ 177 ਪੋਲਿੰਗ ਬੂਥ, 84-ਗਿੱਦੜਬਾਹਾ ਦੇ 173 ਪੋਲਿੰਗ ਬੂਥ , 85-ਮਲੋਟ ਦੇ 190 ਪੋਲਿੰਗ ਬੂਥ ਅਤੇ 86- ਮੁਕਤਸਰ ਦੇ 213 ਪੋਲਿੰਗ ਬੂਥ ਹੋ ਗਏ ਹਨ।