ਪੰਜਾਬ ਯੂਨੀਵਰਸਿਟੀ ਰੀਜਨਲ ਸੈਂਟਰ ਸ੍ਰੀ ਮੁਕਤਸਰ ਸਾਹਿਬ ਵਿਖੇ ਲੀਗਲ ਸਰਵਿਸਜ਼ ਦਿਹਾੜਾ ਮਨਾਇਆ ਗਿਆ – ਸ੍ਰੀ ਰਾਜ ਕੁਮਾਰ ਜਿਲ੍ਹਾ ਅਤੇ ਸੈਸ਼ਨ ਜੱਜ

Politics Punjab Sri Muktsar Sahib

ਸ੍ਰੀ ਮੁਕਤਸਰ ਸਾਹਿਬ 9  ਨਵੰਬਰ
                             ਕਾਰਜਕਾਰੀ ਚੇਅਰਮੈਨ, ਪੰਜਾਬ ਅਤੇ ਹਰਿਆਣਾ ਹਾਈ ਕੋਰਟ, ਚੰਡੀਗੜ੍ਹ ਦੇ ਦਿਸ਼ਾ ਨਿਰੇਦਸ ਅਨੁਸਾਰ ਜਿਲ੍ਹਾ ਕਾਨੂੰਨੀ ਅਥਾਰਟੀ ਸ਼੍ਰੀ ਮੁਕਤਸਰ ਸਾਹਿਬ ਵੱਲੋਂ ਪੰਜਾਬ ਯੂਨੀਵਰਸਿਟੀ ਰੀਜਨਲ ਸੈਂਟਰ ਸ੍ਰੀ ਮੁਕਤਸਰ ਸਾਹਿਬ  ਦੇ ਸਹਿਯੋਗ ਨਾਲ ਇੱਕ ਪ੍ਰੋਗਰਾਮ ਕੀਤਾ ਗਿਆ, ਜਿਸ ਦੀ ਪ੍ਰਧਾਨਗੀ ਸ਼੍ਰੀ ਰਾਜ ਕੁਮਾਰ,ਜਿਲਾ ਅਤੇ ਸੈਸ਼ਨਜ ਜੱਜ -ਸਾਹਿਤ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਜੀਆਂ ਵੱਲੋ ਕੀਤੀ ਗਈ ਅਤੇ ਉਹਨਾ ਨਾਲ ਡਾ.  ਗਗਨਦੀਪ ਕੌਰ, ਸਕੱਤਰ ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਵੀ ਸਿਰਕਿਤ ਕੀਤੀ।
                            ਪੰਜਾਬ ਯੂਨੀਵਰਸਿਟੀ ਰੀਜਨਲ ਸੈਂਟਰ ਸ੍ਰੀ ਮੁਕਤਸਰ ਸਾਹਿਬ ਵਿਖੇ ਲਾਅ ਕਰ ਰਹੇ ਵਿਦਿਆਰਥੀਆਂ ਨੇ ਭਾਗ ਲਿਆ ਅਤੇ ਉਹਨਾ ਨੂੰ ਲੀਗਲ ਸਰਵਿਸ ਦਿਹਾੜੇ ਦੀ ਮਹੱਤਤਾ ਸਬੰਧੀ ਜਾਣਕਾਰੀ ਸ਼੍ਰੀ ਰਾਜ ਕੁਮਾਰ ਜਿਲ੍ਹਾ ਅਤੇ ਸੈਸ਼ਨ ਜੱਜ ਸ੍ਰੀ ਮੁਕਤਸਰ ਸਾਹਿਬ ਵੱਲੋ ਦਿੱਤੀ ਗਈ ਅਤੇ ਇਸ ਦੇ ਨਾਲ ਹੀ ਡਾ. ਗਗਨਦੀਪ ਕੌਰ ਸੀ.ਜੇ.ਐੱਮ/ਸਕੱਤਰ, ਜਿਲਾ ਕਾਨੂੰਨੀ ਸੇਵਾਵਾ ਅਥਾਰਟੀ ਵੱਲੋ ਨਵੇਂ ਬਣੇ ਕਾਨੂੰਨਾ ਬਾਰੇ ਅਤੇ ਨਾਲਸਾ ਦੀਆ ਸਕੀਮਾਂ ਸਬੰਧੀ ਜਾਣਕਾਰੀ ਦਿੱਤੀ ਗਈ।
                         ਇਸ ਮੌਕੇ ਪ੍ਰੌਫੈਸਰ ਰੇਨੂੰ ਵਿਜ ਵਾਈਸ ਚਾਸਲਰ ਪੰਜਾਬ ਯੂਨੀਵਰਸਿਟੀ ਜੀਆਂ ਵੱਲੋ ਵੀ ਆਏ ਮੁੱਖ ਮਹਿਮਾਨਾ ਨੂੰ ਜੀ ਆਇਆ ਕਿਹਾ ਅਤੇ ਉਹਨਾ ਨੂੰ ਦੱਸਿਆ ਕਿ ਸਾਡੇ ਬੱਚਿਆਂ ਨੂੰ ਨਵੇ ਕਾਨੂੰਨਾ ਬਾਰੇ ਦੱਸਣ ਦੀ ਖੇਚਲ ਕਰਨਾ ਜੀ । ਵੱਖ-ਵੱਖ ਬੁਲਾਰਿਆ ਵੱਲੋਂ ਲੀਗਲ ਸਰਵਿਸ ਦਿਹਾੜੇ ਮੌਕੇ ਵੱਖ ਵੱਖ ਕਾਨੂੰਨਾ ਸਬੰਧੀ ਦਿੱਤੀ ਗਈ। ਇਸ ਮੌਕੇ ਰੀਜਨਲ ਸੈਂਟਰ ਦਾ ਸਟਾਫ ਵੀ ਹਾਜਰ ਸੀ। ਅੰਤ ਵਿੱਚ ਰੀਜਨਲ ਸੈਂਟਰ ਦੇ ਪ੍ਰਿੰਸੀਪਲ ਸਾਹਿਬ ਨੇ ਆਏ ਮਹਿਮਾਨਾ ਦਾ ਧੰਨਵਾਦ ਕਰਦਿਆ ਕਿਹਾ ਕਿ ਜੋ ਤੁਹਾਡੇ ਵੱਲੋ ਵੰਡਮੁੱਲੀ ਜਾਣਕਾਰੀ ਦਿੱਤੀ ਗਈ ਹੈ ਉਸ ਉੱਪਰ ਅਮਲ ਕਰਨਗੇ ਅਤੇ ਇਸ ਸਬੰਧੀ ਆਮ ਲੋਕਾ ਨੂੰ ਵੀ ਜਾਣਕਾਰੀ ਦੇਣਗੇ।
                         ਸਕੱਤਰ ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਦੱਸਿਆ ਕਿ 11 ਨਵੰਬਰ 2024 ਤੋ ਗੁਰਪੁਰਬ ਦਿਵਸ ਨੂੰ ਧਿਆਨ ਵਿੱਚ ਰੱਖਦੇ ਹੋਏ ਸਫਾਈ ਅਭਿਆਨ ਸਬੰਧੀ ਪ੍ਰਚਾਰ ਕੀਤਾ ਜਾਵੇਗਾ ਅਤੇ ਵੱਖ-ਵੱਖ ਸ਼ਹਿਰਾਂ, ਸਕੂਲਾ, ਕਾਲਜਾਂ ਅਤੇ ਹੋਰ ਢੁੱਕਵੀਆਂ ਥਾਵਾਂ ਉੱਪਰ ਪਲਾਸਟਿਕ ਦੀ ਵਰਤੋਂ ਨਾ ਕਰਨ ਸਬੰਧੀ ਪ੍ਰਚਾਰ ਕੀਤਾ ਜਾਵੇਗਾ ਅਤੇ ਉਸ ਕੰਮ ਵਿੱਚ ਸਮਾਜ ਸੇਵੀ ਸੰਸਥਾਵਾਂ ਅਤੇ ਨਗਰ ਕੌਂਸਲ ਦੇ ਕਰਮਚਾਰੀਆਂ ਵੱਲੋਂ ਵੀ ਸਹਿਯੋਗ ਦਿੱਤਾ ਜਾਵੇਗਾ ਇਸ ਮੌਕੇ ਪ੍ਰਚਾਰ ਸਮੱਗਰੀ ਵੰਡੀ ਗਈ।
                      ਇਸ ਤੋਂ ਇਲਾਵਾ ਵਧੇਰੇ ਜਾਣਕਾਰੀ ਲਈ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਟੋਲ ਫ੍ਰੀ ਹੈਲਪਲਾਈਨ ਨੰਬਰ 15100 ਤੇ ਜਾਂ ਸਿੱਧੇ ਤੌਰ ਤੇ ਦਫ਼ਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨਾਲ ਸੰਪਰਕ ਕੀਤਾ ਜਾ ਸਕਦਾ ਹੈ।