ਡੀ ਏ ਪੀ ਖਾਦ ਦੀ ਜਮਾਂਖੋਰੀ ਅਤੇ ਕਾਲਾਬਜ਼ਾਰੀ ਰੋਕਣ ਲਈ ਖਾਦ ਵਿਕਰੇਤਾਵਾਂ ਅਤੇ ਸਹਿਕਾਰੀ ਸਭਾਵਾਂ ਦੀ ਨਿਰੰਤਰ ਹੋ ਰਹੀ ਚੈਕਿੰਗ 

Politics Punjab Sri Muktsar Sahib

ਸਾਦਿਕ 23 ਨਵੰਬਰ  2024 : 

ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ   ਦੇ ਹੁਕਮਾਂ ਤੇ ਕਿਸਾਨਾਂ ਨੂੰ ਹਾੜੀ ਦੀਆਂ ਫਸਲਾਂ ਦੀ ਕਾਸ਼ਤ ਲਈ ਲੋੜੀਂਦੀਆਂ ਖਾਦਾਂ ਮੁਹੱਈਆ ਕਰਵਾਉਣ ਦੇ ਮੰਤਵ ਲਈ ਕੀਤੇ ਆਦੇਸ਼ਾਂ ਦੀ ਪਾਲਣਾ ਕਰਦਿਆਂ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੀਆਂ ਟੀਮਾਂ ਵੱਲੋਂ ਮੁੱਖ ਖੇਤੀਬਾੜੀ ਅਫ਼ਸਰ ਡਾ. ਅਮਰੀਕ ਸਿੰਘ ਦੀ ਅਗਵਾਈ ਵਿੱਚ ਜ਼ਿਲ੍ਹੇ ਵਿੱਚ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਤਹਿਤ ਸਹਿਕਾਰੀ ਸਭਾਵਾਂ ਅਤੇ ਖਾਦ ਵਿਕਰੇਤਾਵਾਂ  ਨਾਲ ਸੰਬੰਧਤ ਗੋਦਾਮਾਂ ਦੀ ਅਚਨਚੇਤ ਚੈਕਿੰਗ ਲਗਾਤਾਰ ਜਾਰੀ ਹੈ। 

ਇਸ ਸੰਬੰਧੀ ਜਾਣਕਾਰੀ ਦਿੰਦਿਆਂ ਮੁੱਖ ਖੇਤੀਬਾੜੀ ਅਫਸਰ ਡਾ. ਅਮਰੀਕ ਸਿੰਘ ਨੇ ਦੱਸਿਆ ਕਿ ਜ਼ਿਲੇ ਵਿਚ 70 ਪ੍ਰਤੀਸ਼ਤ ਰਕਬੇ ਵਿੱਚ ਕਣਕ ਦੀ ਬਿਜਾਈ ਹੋ ਚੁੱਕੀ ਹੈ ਤੇ ਕਿਸਾਨ ਵੀ ਡੀ.ਏ.ਪੀ ਦੇ ਬਦਲ ਵਜੋਂ  ਹੋਰ ਫਾਸਫੈਟਿਕ ਖਾਦਾਂ ਦੀ ਵਰਤੋਂ ਕਰ ਰਹੇ ਹਨ।

ਉਨ੍ਹਾਂ ਅੱਗੇ ਦੱਸਿਆ ਕਿ ਜ਼ਿਲ੍ਹੇ  ਵਿੱਚ ਡੀ ਏ ਪੀ ਖਾਦ ਦੀ ਕਾਲਾਬਜ਼ਾਰੀ ਅਤੇ ਜਮਾਂ ਖੋਰੀ ਵਿਰੁੱਧ ਵਿਸ਼ੇਸ਼ ਮੁਹਿੰਮ ਚਲਾਈ ਜਾ ਗਈ ਹੈ ਤਾਂ ਕਿਸਾਨਾਂ ਨੂੰ ਦੀ ਏ ਪੀ ਖਾਦ ਜ਼ਰੂਰਤ ਅਨੁਸਾਰ ਮਿਲਣ ਵਿਚ ਕੋਈ ਮੁਸ਼ਕਲ ਪੇਸ਼ ਨਾ ਆਵੇ। ਉਨਾਂ ਦੱਸਿਆ ਕਿ ਕਣਕ ਦੀ ਕਾਸ਼ਤ ਲਈ ਫਾਸਫੋਰਸ ਦੀ ਪੂਰਤੀ ਲਈ ਹੁਣ ਡੀ ਏ ਪੀ ਦੇ ਹੋਰ ਬਦਲ ਬਾਜ਼ਾਰ ਵਿਚ ਮੌਜੂਦ ਹਨ, ਜਿਨ੍ਹਾਂ ਵਿੱਚ ਟ੍ਰਿਪਲ ਸੁਪਰ ਫਾਸਫੇਟ ਖਾਦ ,ਸਿੰਗਲ ਸੁਪਰ ਫਾਸਫੇਟ ਅਤੇ ਹੋਰ ਫਾਸਫੈਟਿਕ ਖਾਦਾਂ ਦੇ ਨਾਮ ਸ਼ਾਮਿਲ ਹਨ। ਉਨ੍ਹਾਂ ਦੱਸਿਆ ਕਿ ਟ੍ਰਿਪਲ ਸਪਰ ਫਾਸਫੇਟ ਵਿੱਚ ਡੀ ਏ ਪੀ ਵਾਂਗੂ 46% ਫਾਸਫੋਰਸ ਤੱਤ ਹੁੰਦਾ ਹੈ ਅਤੇ ਇਸ ਦੀ ਕੀਮਤ ਪ੍ਰਤੀ ਬੋਰੀ 1250/-ਰੁਪਏ ਹੈ ਜਦ ਕਿ ਡੀ ਏ ਪੀ ਦੀ ਕੀਮਤ ਪ੍ਰਤੀ ਬੈਗ 1350/- ਰੁਪਏ ਹੈ।ਉਨਾਂ ਦੱਸਿਆ ਕਿ ਕਿਸਾਨ ਖਾਦ (12:32:16) ਦੀ ਵਰਤੋਂ ਵੀ ਡੀ ਏ ਪੀ ਦੇ ਬਦਲ ਵਜੋਂ ਕੀਤੀ ਜਾ ਸਕਦੀ ਹੈ ।

Leave a Reply

Your email address will not be published. Required fields are marked *