ਕੋਟਕਪੂਰਾ 01 ਦਸੰਬਰ ( ) ਸਰਦਾਰਨੀ ਗੁਰਮੀਤ ਕੌਰ ਪਤਨੀ ਸ: ਮਹਿਲ ਸਿੰਘ ਭੁੱਲਰ ਨਮਿੱਤ ਸਥਾਨਕ ਵਿਸ਼ਵਕਰਮਾ ਧਰਮਸ਼ਾਲਾ ਵਿਖੇ ਹੋਏ ਸ਼ਰਧਾਂਜਲੀ ਸਮਾਗਮ ਵਿਚ ਪੁੱਜੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਭੁੱਲਰ ਪਰਿਵਾਰ ਨਾਲ ਦੁੱਖ ਸਾਂਝਾ ਕਰਦਿਆਂ ਮਾਤਾ ਗੁਰਮੀਤ ਕੌਰ ਦੀ ਆਤਮਿਕ ਸ਼ਾਂਤੀ ਲਈ ਅਰਦਾਸ ਵੀ ਕੀਤੀ।
ਗੁਰਦੁਆਰਾ ਸਾਹਿਬ ਦੇ ਹਜੂਰੀ ਰਾਗੀ ਸੁਖਵੰਤ ਸਿੰਘ ਸੋਢੀ ਦੇ ਜੱਥੇ ਨੇ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਗੁਰੁੂ ਚਰਨਾਂ ਨਾਲ ਜੋੜਿਆ, ਅਰਦਾਸ ਬੇਨਤੀ ਅਤੇ ਪਵਿੱਤਰ ਹੁਕਮਨਾਮਾ ਵੀ ਲਿਆ ਗਿਆ। ਸਟੇਜ ਸੰਚਾਲਨ ਕਰਦਿਆਂ ਗੁਰਿੰਦਰ ਸਿੰਘ ਮਹਿੰਦੀਰੱਤਾ ਨੇ ਮਹਿਲ ਸਿੰਘ ਭੁੱਲਰ ਸਮੇਤ ਉਨਾਂ ਦੇ ਬੇਟੇ-ਬੇਟੀਆਂ ਕ੍ਰਮਵਾਰ ਸੁਖਦੇਵ ਸਿੰਘ ਭੁੱਲਰ, ਗੁਰਪ੍ਰੀਤ ਸਿੰਘ ਭੁੱਲਰ ਅਤੇ ਕੁਲਦੀਪ ਕੌਰ ਵੱਲੋਂ ਦੂਰੋਂ, ਨੇੜਿਓਂ ਆਈਆਂ ਸੰਗਤਾਂ ਦਾ ਧੰਨਵਾਦ ਕੀਤਾ।
ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਤੋਂ ਇਲਾਵਾ ਸ. ਮਨਤਾਰ ਸਿੰਘ ਬਰਾੜ, ਅਜੈਪਾਲ ਸਿੰਘ ਸੰਧੂ, ਇੰਜ: ਸੁਖਜੀਤ ਸਿੰਘ ਢਿਲਵਾਂ ਚੇਅਰਮੈਨ, ਬੀਰਇੰਦਰ ਸਿੰਘ ਸੰਧਵਾਂ, ਸੁਖਵਿੰਦਰ ਸਿੰਘ ਬੱਬੂ, ਭੁਪਿੰਦਰ ਸਿੰਘ ਸੱਗੂ, ਸੁਖਵੰਤ ਸਿੰਘ ਪੱਕਾ, ਮਨਪ੍ਰੀਤ ਸਿੰਘ ਮਨੀ ਧਾਲੀਵਾਲ ਆਦਿ ਸਮੇਤ ਪਿੰਡਾਂ ਦੇ ਪੰਚ ਸਰਪੰਚ, ਸ਼ਹਿਰਾਂ ਦੇ ਕੌਂਸਲਰ, ਵੱਖ ਵੱਖ ਰਾਜਨੀਤਿਕ ਪਾਰਟੀਆਂ ਦੇ ਆਗੂ ਅਤੇ ਸਮਾਜ ਸੇਵੀ ਸੰਸਥਾਵਾਂ ਤੇ ਜੱਥੇਬੰਦੀਆਂ ਦੇ ਆਗੂਆਂ ਨੇ ਵੀ ਮਾਤਾ ਜੀ ਨੂੰ ਸ਼ਰਧਾ ਦੇ ਫੁੱਲ ਭੇਂਟ ਕੀਤੇ।