ਫ਼ਰੀਦਕੋਟ 14 ਦਸੰਬਰ ( )
ਪੰਜਾਬ ਸਰਕਾਰ ਖੇਡਾਂ ਅਤੇ ਯੁਵਕ ਸੇਵਾਵਾਂ ਵਿਭਾਗ ਵਲੋ ਜਿਲ੍ਹਾ ਪ੍ਰਸ਼ਾਸਨ ਫਰੀਦਕੋਟ ਦੇ ਸਹਿਯੋਗ ਨਾਲ ਖੇਡਾਂ ਵਤਨ ਪੰਜਾਬ ਦੀਆਂ ਸੀਜਨ-3 ਅਧੀਨ ਜਿਲ੍ਹਾ ਪੱਧਰੀ ਖੇਡਾਂ -2024 ਬਾਸਕਿਟਬਾਲ ਅਤੇ ਤਾਇਕਵਾਂਡੋ ਦਾ ਅੱਜ ਸਮਾਪਤੀ ਸਮਾਰੋਹ ਨਹਿਰੂ ਸਟੇਡੀਅਮ ਫਰੀਦਕੋਟ ਵਿਖੇ ਕੀਤਾ ਗਿਆ। ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਮੁੱਖ ਮਹਿਮਾਨ ਤੇ ਵਿਧਾਇਕ ਸ. ਗੁਰਦਿੱਤ ਸਿੰਘ ਸੇਖੋਂ ਨੇ ਵਿਸ਼ੇਸ਼ ਮਹਿਮਾਨ ਵਜੋਂ ਕੀਤੀ ਸ਼ਿਰਕਤ।
ਇਸ ਮੌਕੇ ਆਪਣੇ ਸੰਬੋਧਨ ਵਿੱਚ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਕੀਤਾ ਗਿਆ ਖੇਡਾਂ ਵਤਨ ਪੰਜਾਬ ਦੀਆਂ ਦਾ ਆਯੋਜਨ ਕਰਕੇ ਪੰਜਾਬ ਦੀ ਨੌਜਵਾਨੀ ਨੂੰ ਖੇਡਾਂ ਪ੍ਰਤੀ ਉਤਸ਼ਾਹਿਤ ਕਰਨ ਲਈ ਬਹੁਤ ਵਧੀਆ ਉਪਰਾਲਾ ਕੀਤਾਹੈ।
ਡਾ. ਬਲਜੀਤ ਕੌਰ ਨੇ ਖੇਡਾਂ ਵਤਨ ਪੰਜਾਬ ਦੀਆਂ ਦੇ ਉਪਰਾਲੇ ਲਈ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ ਅਤੇ ਸਮੂਹ ਫਰੀਦਕੋਟ ਵਾਸੀਆਂ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਖਿਡਾਰੀਆਂ ਨੇ ਆਪਣੀ ਮਿਹਨਤ ਸਦਕਾ ਪੂਰੇ ਭਾਰਤ ਦੇਸ਼ ਦੇਸ਼ ਦਾ ਸਿਰ ਉੱਚਾ ਕੀਤਾ ਹੈ। । ਉਨ੍ਹਾ ਕਿਹਾ ਕਿ ਮੈਂ ਫਰੀਦਕੋਟ ਦੀ ਜੰਮਪਲ ਹਾਂ ਅਤੇ ਫਰੀਦਕੋਟ ਦੇ ਵਿਕਾਸ ਲਈ ਜੋ ਮੇਰੇ ਕੋਲੋਂ ਬਣਦਾ ਹੈ ਉਹ ਜਰੂਰ ਕਰਾਂਗੀ। ਇਸ ਮੌਕੇ ਡਾ. ਬਲਜੀਤ ਕੌਰ ਨੇ ਖੇਡਾਂ ਤੇ ਖਿਡਾਰੀਆਂ ਲਈ 5 ਲੱਖ ਰੁਪਏ ਦੇਣ ਦਾ ਐਲਾਨ ਕੀਤਾ ਅਤੇ ਕਿਹਾ ਕਿ ਜੇਕਰ ਹੋਰ ਫੰਡ ਦੀ ਜਰੂਰਤ ਹੋਈ ਮੇਰੇ ਵੱਲੋਂ ਉਹ ਵੀ ਦਿੱਤੇ ਜਾਣਗੇ। ਉਨ੍ਹਾਂ ਨੇ ਜੇਤੂ ਖਿਡਾਰੀਆਂ ਨੂੰ ਇਨਾਮ ਵੰਡੇ ਅਤੇ ਹੌਸਲਾ ਅਫਜਾਈ ਕੀਤੀ।
ਐਮ.ਐਲ.ਏ. ਫਰੀਦਕੋਟ ਸ. ਗੁਰਦਿੱਤ ਸਿੰਘ ਸੇਖੋਂ ਮੁੱਖ ਮਹਿਮਾਨ ਨੂੰ ਜੀ ਆਇਆ ਕਿਹਾ। ਉਨ੍ਹਾ ਕਿਹਾ ਕਿ ਖੇਡਾਂ ਸਾਡੀ ਸਿਹਤ ਲਈ ਬਹੁਤ ਜਰੂਰੀ ਹਨ। ਖੇਡਾਂ ਨਾਲ ਸਾਡਾ ਸਰੀਰ ਨਿਰੋਗ ਹੁੰਦਾ ਹੈ ਅਤੇ ਸਿਹਤਮੰਦ ਰਹਿੰਦਾ ਹੈ। ਉਨ੍ਹਾਂ ਕਿਹਾ ਕਿ ਨੌਜਵਾਨੀ ਨੂੰ ਬਚਾਉਣ ਲਈ ਖੇਡਾਂ ਦਾ ਬਹੁਤ ਵੱਡਾ ਯੋਗਦਾਨ ਹੈ। ਨੌਜਵਾਨ ਖੇਡਾਂ ਵੱਲ ਧਿਆਨ ਦੇਣਗੇ ਤਾਂ ਨਸ਼ੇ ਤੋਂ ਦੂਰ ਰਹਿਣਗੇ।
ਇਸ ਮੌਕੇ ਉਨ੍ਹਾਂ ਆਪਣੇ ਸਕੂਲ ਟਾਈਮ ਦੇ ਖੇਡਾਂ ਨਾਲ ਸਬੰਧਤ ਕੁਝ ਪਲ ਵੀ ਸਾਂਝੇ ਕੀਤੇ। ਉਨ੍ਹਾਂ ਕਿਹਾ ਕਿ ਹਾਰ ਜਿੱਤ ਖੇਡਾਂ ਦਾ ਜਰੂਰੀ ਹਿੱਸਾ ਹੈ। ਜੇਕਰ ਹਾਰ ਮਿਲਦੀ ਹੈ ਤਾਂ ਉਸ ਤੋਂ ਨਿਰਾਸ਼ ਨਹੀਂ ਹੋਣਾ ਚਾਹੀਦਾ, ਸਗੋਂ ਉਸ ਹਾਰ ਤੋਂ ਕੁਝ ਸਿੱਖਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਆਪਣੀ ਮਿਹਨਤ ਨੂੰ ਨਾ ਛੱਡੋ ਜਿੱਤ ਜਰੂਰ ਹਾਸਿਲ ਹੋਵੇਗੀ। ਵਿਧਾਇਕ ਸ. ਸੇਖੋ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਇਹ ਸੋਚ ਹੈ ਕਿ ਹਰ ਇਕ ਨੌਜਵਾਨ ਖੇਡ ਗਰਾਊਂਡ ਵਿਚ ਆਵੇ ਅਤੇ ਨਸ਼ਿਆਂ, ਬਿਮਾਰੀਆਂ ਤੋਂ ਰਹਿਤ ਹੋਵੇ ਅਤੇ ਆਪਣੇ ਮਾਤਾ ਪਿਤਾ, ਦੇਸ਼ ਦਾ ਨਾਮ ਰੋਸ਼ਨ ਕਰੇ। ਉਨ੍ਹਾਂ ਨੇ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ ਅਤੇ ਖਿਡਾਰੀਆਂ ਹੌਸਲਾ ਵਧਾਇਆ। ਇਸ ਮੌਕੇ ਸ. ਗੁਰਦਿੱਤ ਸਿੰਘ ਸੇਖੋਂ ਦੀ ਧਰਮਪਤਨੀ ਸ੍ਰੀਮਤੀ ਬੇਅੰਤ ਕੌਰ ਸੇਖੋਂ ਵੀ ਉਨ੍ਹਾਂ ਨਾਲ ਮੌਜੂਦ ਸਨ।
ਸ. ਬਲਜਿੰਦਰ ਸਿੰਘ ਜਿਲ੍ਹਾ ਖੇਡ ਅਫਸਰ ਨੇ ਜਿਲ੍ਹਾ ਪੱਧਰੀ ਖੇਡਾਂ ਨੂੰ ਸੁਚੱਜੇ ਢੰਗ ਨਾਲ ਕਰਵਾਉਣ ਲਈ ਵੱਖ-ਵੱਖ ਵਿਭਾਗਾਂ ਦੇ ਸਮੂਹ ਅਧਿਕਾਰੀਆਂ , ਕਰਮਚਾਰੀਆਂ ਦਾ ਉਚੇਚੇ ਤੌਰ ਤੇ ਧੰਨਵਾਦ ਕੀਤਾ।
ਇਸ ਮੌਕੇ ਅਮਨਦੀਪ ਸਿੰਘ(ਬਾਬਾ) ਚੇਅਰਮੈਨ ਮਾਰਕੀਟ ਕਮੇਟੀ ਫਰੀਦਕੋਟ, ਡੀਐਸਪੀ ਤਰਲੋਚਨ ਸਿੰਘ, ਰਮਨਦੀਪ ਸਿੰਘ ਮੁਮਾਰਾ ਚੇਅਰਮੈਨ ਮਾਰਕੀਟ ਕਮੇਟੀ ਸਾਦਿਕ, ਸੁਖਰਾਜ ਕੌਰ , ਖੁਸ਼ਵਿੰਦਰ ਸਿੰਘ ,ਕਿੱਕਰ ਸਿੰਘ ਹਰਜੀਤ ਸਿੰਘ ਸਰਪੰਚ ,ਜਸਵਿੰਦਰ ਸਿੰਘ ਸਰਪੰਚ ਚਹਿਲ, ਸਿੱਖਿਆ ਵਿਭਾਗ ਤੋ ਆਏ ਵੱਖ-ਵੱਖ ਸਕੂਲਾ ਦੇ ਡੀ.ਪੀ.ਈ/ਪੀ.ਟੀ.ਆਈ ਟੀਚਰ ਸਾਹਿਬਾਨ ਅਤੇ ਹੋਰ ਪਤਵੰਤੇ ਸੱਜਣ ਹਾਜ਼ਰ ਸਨ।