ਸਕੂਲ ਆਫ਼ ਐਮੀਂਨੈਸ ਫ਼ਿਰੋਜ਼ਪੁਰ ਵਿਖੇ ਲਗਾਇਆ ਆਈ ਸਕ੍ਰੀਨਿੰਗ ਕੈਂਪ 

Ferozepur Politics Punjab

ਫ਼ਿਰੋਜ਼ਪੁਰ, 23 ਦਸੰਬਰ 2024:

ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਵੱਲੋਂ ਸਿਹਤ ਵਿਭਾਗ ਦੇ ਸਹਿਯੋਗ ਨਾਲ ਰਾਜ ਦੇ ਸਮੂਹ ਸਰਕਾਰੀ ਸਕੂਲਾਂ ਵਿੱਚ ਆਈ ਸਕਰੀਨਿੰਗ ਕੈਂਪ ਲਗਾਏ ਗਏ। ਇਸੇ ਲੜੀ ਤਹਿਤ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ ਸਿੱਖਿਆ) ਫ਼ਿਰੋਜ਼ਪੁਰ ਸ਼੍ਰੀਮਤੀ ਮੁਨੀਲਾ ਅਰੋੜਾ, ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ ਸਿੱਖਿਆ) ਫ਼ਿਰੋਜ਼ਪੁਰ ਡਾ ਸਤਿੰਦਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਤੇ ਸਕੂਲ ਪ੍ਰਿੰਸੀਪਲ ਸ਼੍ਰੀ ਰਾਜੇਸ਼ ਮਹਿਤਾ ਦੀ ਅਗਵਾਈ ਹੇਠ ਸਕੂਲ ਆਫ ਐਮੀਨਸ ਫਿਰੋਜਪੁਰ ਵਿਖੇ ਤਿੰਨ ਰੋਜ਼ਾ ਆਈਸਕ੍ਰੀਨਿੰਗ ਕੈਂਪ ਲਗਾਇਆ ਗਿਆ। 

ਇਸ ਮੌਕੇ ਅਫਥਾਲਮਿਕ ਅਫਸਰ ਸ੍ਰੀ ਸੰਦੀਪ ਬਜਾਜ ਜੀ ਨੇ ਵਿਦਿਆਰਥੀਆਂ ਦੀਆਂ ਅੱਖਾਂ ਦੀ ਜਾਂਚ ਕੀਤੀ। ਇਸ ਮੌਕੇ ਤੇ ਪ੍ਰਿੰਸੀਪਲ ਸ੍ਰੀ ਰਾਜੇਸ਼ ਮਹਿਤਾ ਅਤੇ ਨੋਡਲ ਅਫਸਰ ਸ੍ਰੀਮਤੀ ਵਰਿੰਦਰ ਕੌਰ ਨੇ ਦੱਸਿਆ ਕਿ ਇਸ ਕੈਂਪ ਵਿੱਚ ਵੱਡੀ ਗਿਣਤੀ ਵਿੱਚ ਵਿਦਿਆਰਥੀਆਂ ਨੇ ਚੈੱਕਅਪ ਕਰਵਾਇਆ। ਜਿਸ ਵਿੱਚ ਮਹਿੰਗੇ  ਟੈਸਟ ਵੀ ਸ਼ਾਮਲ ਸਨ, ਜੋ ਆਮ ਤੌਰ ’ਤੇ ਬਾਹਰ ਕਰਵਾਏ ਜਾਣ ’ਤੇ ਬਹੁਤ ਮਹਿੰਗੇ ਹੁੰਦੇ ਹਨ। ਇਸ ਮੌਕੇ ਵਿਦਿਆਰਥੀਆਂ ਨੂੰ ਮੁਫਤ ਦਵਾਈਆਂ ਤੇ ਐਨਕਾਂ ਵੀ ਵੰਡੀਆਂ ਗਈਆਂ। ਇਸ ਮੌਕੇ ਮਿਸ ਪ੍ਰਿਅੰਕਾ ਅਤੇ ਸਕੂਲ ਦਾ ਹੋਰ ਸਟਾਫ਼ ਵੀ ਹਾਜ਼ਰ ਸੀ।

Leave a Reply

Your email address will not be published. Required fields are marked *