ਪ੍ਰਾਈਵੇਟ ਸਕੂਲਾਂ ਦੇ ਪ੍ਰੀ-ਪ੍ਰਾਇਮਰੀ ਵਿੰਗ ਅਤੇ ਸਾਰੇ ਪ੍ਰਾਈਵੇਟ ਪਲੇਅ-ਵੇਅ ਸਕੂਲਾਂ ਦੀ ਰਜਿਸਟ੍ਰੇਸ਼ਨ ਲਾਜ਼ਮੀ : ਡਿਪਟੀ ਕਮਿਸ਼ਨਰ

Patiala Politics Punjab

ਪਟਿਆਲਾ, 7 ਜਨਵਰੀ:
ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਵੱਲੋਂ ਬੱਚਿਆਂ ਦੇ ਸਰਬਪੱਖੀ ਵਿਕਾਸ ਦੇ ਲਈ ਪੰਜਾਬ ਸਰਕਾਰ ਵੱਲੋਂ ਪ੍ਰਾਈਵੇਟ ਸਕੂਲ/ ਸੰਸਥਾਵਾਂ/ ਪਲੇਅ-ਵੇਅ ਸਕੂਲ ਜੋ ਕਿ ਅਰਲੀ ਚਾਈਲਡ ਕੇਅਰ ਐਂਡ ਐਜੂਕੇਸ਼ਨ ਦੇ ਖੇਤਰ ਵਿਚ ਕੰਮ ਕਰ ਰਹੀਆਂ ਹਨ, ਨੂੰ ਰਜਿਸਟਰ ਕਰਨ ਲਈ ਨੋਟੀਫ਼ਿਕੇਸ਼ਨ ਜਾਰੀ ਕੀਤਾ ਗਿਆ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਦੱਸਿਆ ਕਿ ਪੰਜਾਬ ਰਾਜ ਵਿੱਚ 3-6 ਸਾਲ ਦੇ ਬੱਚਿਆਂ ਲਈ ਈ.ਸੀ.ਸੀ.ਈ. ਖੇਤਰ ਵਿੱਚ ਕੰਮ ਕਰ ਰਹੀਆਂ ਸੰਸਥਾਵਾਂ ਦੀ ਵਿਭਾਗ ਵੱਲੋਂ ਰਜਿਸਟ੍ਰੇਸ਼ਨ ਸ਼ੁਰੂ ਕੀਤੀਆਂ ਗਈਆਂ ਹਨ ਅਤੇ ਰਜਿਸਟ੍ਰੇਸ਼ਨ ਲਾਜ਼ਮੀ ਬਣਾਉਣ ਲਈ ਤੁਰੰਤ ਦਫ਼ਤਰ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਪਟਿਆਲਾ ਜਾਂ ਸਬੰਧਿਤ ਬਲਾਕ ਦੇ ਸੀ.ਡੀ.ਪੀ.ਓ. ਜ਼ਿਲ੍ਹਾ ਪਟਿਆਲਾ ਨਾਲ ਤਾਲਮੇਲ ਕਰਕੇ ਐਪਲੀਕੇਸ਼ਨ ਫਾਰਮ ਨੰਬਰ-1 ਪ੍ਰਾਪਤ ਕੀਤਾ ਜਾ ਸਕਦਾ ਹੈ। ਜੇਕਰ ਰਜਿਸਟ੍ਰੇਸ਼ਨ ਦੌਰਾਨ ਕਿਸੇ ਕਿਸਮ ਦੀ ਪਰੇਸ਼ਾਨੀ ਹੁੰਦੀ ਹੈ ਤਾਂ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਪਟਿਆਲਾ ਜਾਂ ਸਬੰਧਿਤ ਬਲਾਕ ਦੇ ਸੀ.ਡੀ.ਪੀ.ਓ ਨਾਲ ਸੰਪਰਕ ਕੀਤਾ ਜਾ ਸਕਦਾ ਹੈ।
ਉਨ੍ਹਾਂ ਦੱਸਿਆ ਕਿ ਹਰੇਕ ਪਲੇਅ-ਵੇਅ ਸਕੂਲ ਨੂੰ ਰਜਿਸਟਰਡ ਕਰਵਾਉਣਾ ਲਾਜ਼ਮੀ ਹੈ। ਜ਼ਿਲ੍ਹੇ ਅਧੀਨ ਸਾਰੇ ਪ੍ਰਾਈਵੇਟ ਸਕੂਲ/ ਸੰਸਥਾਵਾਂ/ ਪਲੇਅ-ਵੇਅ ਸਕੂਲਾਂ ਦੀ ਚੈਕਿੰਗ ਕੀਤੀ ਜਾਵੇਗੀ ਅਤੇ ਜੇਕਰ ਕੋਈ ਪ੍ਰਾਈਵੇਟ ਸਕੂਲ/ ਸੰਸਥਾਵਾਂ/ ਪਲੇਅ-ਵੇਅ ਸਕੂਲ ਪਾਲਿਸੀ ਦੇ ਮਾਪਦੰਡ ਨੂੰ ਪੂਰਾ ਨਹੀਂ ਕਰਦੇ ਹਨ ਤਾਂ ਉਨ੍ਹਾਂ ਨੂੰ ਬੰਦ ਕਰ ਦਿੱਤਾ ਜਾਵੇਗਾ।

Leave a Reply

Your email address will not be published. Required fields are marked *