ਨਵੇਂ ਖੁੱਲ੍ਹੇ ਆਮ ਆਦਮੀ ਕਲੀਨਿਕ ਸਰਕਾਰ ਦੀਆਂ ਉਮੀਦਾਂ ‘ਤੇ ਖਰੇ ਉਤਰ ਰਹੇ ਹਨ- ਸਿਵਲ ਸਰਜਨ

Politics Punjab

ਫਾਜ਼ਿਲਕਾ 8 ਜਨਵਰੀ
ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਜ਼ਿਲ੍ਹੇ ਵਿਚ ਖੋਲ੍ਹੇ ਗਏ ਆਮ ਆਦਮੀ ਕਲੀਨਿਕ ਲੋਕਾਂ ਨੂੰ ਚੰਗੀ ਸਿਹਤ ਸੇਵਾਵਾਂ ਪ੍ਰਦਾਨ ਕਰ ਰਹੇ ਹਨ। ਆਮ ਆਦਮੀ ਕਲੀਨਿਕ ਸਰਕਾਰ ਦੀਆਂ ਉਮੀਦਾਂ ’ਤੇ ਪੂਰਾ ਖਰਾ ਉਤਰ ਰਹੇ ਹਨ। ਕਲੀਨਿਕ ਵਿਖੇ ਡਾਕਟਰੀ ਸਲਾਹ ਦੇ ਨਾਲ-ਨਾਲ ਟੈਸਟ ਆਦਿ ਮੁਫ਼ਤ ਕੀਤੇ ਜਾ ਰਹੇ ਹਨ।
ਆਮ ਆਦਮੀ ਕਲੀਨਿਕ ਦੀ ਸਾਲਾਨਾ ਕਾਰਗੁਜ਼ਾਰੀ ਦੇ ਅੰਕੜੇ ਜਾਰੀ ਕਰਦੇ ਹੋਏ ਸਿਵਲ ਸਰਜਨ ਡਾ. ਲਹਿੰਬਰ ਰਾਮ ਨੇ ਦੱਸਿਆ ਕਿ ਸਾਲ 2024 ਵਿੱਚ ਕੁੱਲ 26 ਆਮ ਆਦਮੀ ਕਲੀਨਿਕ ਕੰਮ ਕਰ ਰਹੇ ਹਨ। ਸਾਲ 2024 ਵਿਚ ਜ਼ਿਲੇਹ ਦੇ ਸਮੂਹ ਆਮ ਆਦਮੀ ਕਲੀਨਿਕਾਂ ਤੋਂ 2 ਲੱਖ ਤੋਂ ਵਧੇਰੇ ਲੋਕਾਂ ਨੇ ਸਿਹਤ ਸਹੂਲਤਾਂ ਦਾ ਲਾਭ ਲਿਆ। ਉਨ੍ਹਾਂ ਨੇ ਸਟਾਫ਼ ਵੱਲੋਂ ਦਿੱਤੀਆਂ ਜਾ ਰਹੀਆਂ ਸੇਵਾਵਾਂ ‘ਤੇ ਤਸੱਲੀ ਪ੍ਰਗਟਾਉਂਦਿਆਂ ਕਿਹਾ ਕਿ ਜਿਸ ਮਕਸਦ ਲਈ ਆਮ ਆਦਮੀ ਕਲੀਨਿਕ ਖੋਲ੍ਹੇ ਗਏ ਸਨ, ਉਸ ਨੂੰ ਪੂਰਾ ਕਰਨ ਵਿੱਚ ਉਹ ਸਫਲ ਹੋਏ ਹਨ, ਜਿੱਥੇ ਲੋਕਾਂ ਨੂੰ ਮੁਫਤ ਦਵਾਈਆਂ ਅਤੇ ਟੈਸਟਿੰਗ ਸਹੂਲਤਾਂ ਮਿਲ ਰਹੀਆਂ ਹਨ। ਜਿਸ ਕਾਰਨ ਲੋਕਾਂ ਨੂੰ ਉਨ੍ਹਾਂ ਦੇ ਘਰ ਦੇ ਨੇੜੇ ਹੀ ਚੰਗੀ ਸਿਹਤ ਮਿਲ ਰਹੀ ਹੈ।
ਸਿਵਲ ਸਰਜਨ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਕੁੱਲ 26 ਆਮ ਆਦਮੀ ਕਲੀਨਿਕ ਚੱਲ ਰਹੇ ਹਨ ਜਿਨ੍ਹਾਂ ਵਿੱਚ ਡਾਕਟਰ, ਫਾਰਮੇਸੀ ਅਫ਼ਸਰ ਅਤੇ ਕਲੀਨਿਕਲ ਸਹਾਇਕ ਤਾਇਨਾਤ ਕੀਤੇ ਗਏ ਹਨ। ਜਿਸ ਵਿੱਚ ਸ਼ੁਰੂਆਤੀ ਦੌਰ ਵਿੱਚ ਹੀ ਲੋਕਾਂ ਵਿੱਚ ਕਲੀਨਿਕ ਪ੍ਰਤੀ ਵਿਸ਼ਵਾਸ ਪੈਦਾ ਹੋਣਾ ਸ਼ੁਰੂ ਹੋ ਗਿਆ ਹੈ ਅਤੇ 2023 ਵਿੱਚ ਖੋਲ੍ਹੇ ਗਏ ਆਮ ਆਦਮੀ ਕਲੀਨਿਕਾਂ ਤੋਂ ਹੁਣ ਤੱਕ 5 ਲੱਖ 51 ਹਜਾਰ 48 ਮਰੀਜ਼ਾਂ ਦੀ ਜਾਂਚ ਕੀਤੀ ਗਈ। ਜਿਨ੍ਹਾਂ ਵਿੱਚੋਂ 1 ਲੱਖ 06 ਹਜਾਰ 448 ਲੋਕਾਂ ਦੇ ਟੈਸਟ ਮੁਫ਼ਤ ਕੀਤੇ ਗਏ ਹਨ।
ਉਨ੍ਹਾਂ ਕਿਹਾ ਕਿ ਮਰੀਜ਼ਾਂ ਲਈ ਦਵਾਈਆਂ ਅਤੇ ਜ਼ਰੂਰੀ ਵਸਤਾਂ ਦੀ ਕੋਈ ਕਮੀ ਨਹੀਂ ਹੈ ਅਤੇ ਵਿਭਾਗ ਦੀ ਕੋਸ਼ਿਸ਼ ਹੈ ਕਿ ਵੱਧ ਤੋਂ ਵੱਧ ਲੋਕ ਸਿਹਤ ਸਹੂਲਤਾਂ ਦਾ ਲਾਭ ਲੈ ਸਕਣ। ਉਨ੍ਹਾਂ ਕਿਹਾ ਕਿ ਸਰਕਾਰ ਦਾ ਜ਼ੋਰ ਲੋਕਾਂ ਨੂੰ ਚੰਗੀਆਂ ਸਿਹਤ ਸੇਵਾਵਾਂ ਦੇਣ ‘ਤੇ ਹੈ ਤਾਂ ਜੋ ਲੋਕਾਂ ਨੂੰ ਛੋਟੀਆਂ-ਮੋਟੀਆਂ ਸਮੱਸਿਆਵਾਂ ਲਈ ਸਿਵਲ ਹਸਪਤਾਲ ਜਾਂ ਪ੍ਰਾਈਵੇਟ ਹਸਪਤਾਲ ਨਾ ਜਾਣਾ ਪਵੇ ਸਗੋਂ ਕਲੀਨਿਕ ‘ਤੇ ਹੀ ਮੈਡੀਕਲ ਟੈਸਟ ਅਤੇ ਦਵਾਈਆਂ ਮੁਹੱਈਆ ਕਰਵਾਈਆਂ ਜਾ ਸਕਣ, ਜਿਸ ਤਹਿਤ ਆਮ ਆਦਮੀ ਕਲੀਨਿਕ ਲੋਕਾਂ ਲਈ ਵਰਦਾਨ ਸਾਬਤ ਹੋ ਰਿਹਾ ਹੈ।

Leave a Reply

Your email address will not be published. Required fields are marked *