ਡੇਅਰੀ ਵਿਕਾਸ ਵਿਭਾਗ ਨੇ ਲਗਾਇਆ ਦੁੱਧ ਉਤਪਾਦਕ ਜਾਗਰੂਕਤਾ ਕੈਂਪ

Politics Punjab Shahid Bhagat Singh Nagar

ਨਵਾਂਸ਼ਹਿਰ, 21 ਜਨਵਰੀ :
        ਪੰਜਾਬ ਸਰਕਾਰ ਦੇ ਹੁਕਮਾਂ ਤਹਿਤ ਡੇਅਰੀ ਵਿਕਾਸ ਵਿਭਾਗ ਨਵਾਂਸ਼ਹਿਰ ਵੱਲੋਂ ਅੱਜ ਬਲਾਕ ਨਵਾਂਸ਼ਹਿਰ ਦੇ ਪਿੰਡ ਸੈਦਪੁਰ ਕਲਾਂ ਵਿਖੇ ਦੁੱਧ ਉਤਪਾਦਕ ਜਾਗਰੂਕਤਾ ਕੈਂਪ ਲਗਾਇਆ ਗਿਆ। ਇਹ ਜਾਣਕਾਰੀ ਦਿੰਦਿਆਂ ਡਿਪਟੀ ਡਾਇਰੈਕਟਰ ਡੇਅਰੀ ਵਿਕਾਸ, ਸ਼ਹੀਦ ਭਗਤ ਸਿੰਘ ਨਗਰ ਕਸ਼ਮੀਰ ਸਿੰਘ ਨੇ ਦੱਸਿਆ ਕਿ ਪਿੰਡ ਸੈਦਪੁਰ ਕਲਾਂ ਅਤੇ ਆਸਪਾਸ ਦੇ ਪਿੰਡਾਂ ਵਿਚੋਂ ਲੋਕਾਂ ਨੇ ਪਹੁੰਚ ਕੇ ਇਸ ਕੈਂਪ ਵਿਚ ਦੱਸੀਆਂ ਸਕੀਮਾਂ ਦਾ ਲਾਭ ਪ੍ਰਾਪਤ ਕੀਤਾ। ਇਸ ਮੌਕੇ ਡੇਅਰੀ ਵਿਕਾਸ ਇੰਸਪੈਕਟਰ ਨਵਾਂਸ਼ਹਿਰ ਰਾਮ ਸ਼ਰਨ ਵੱਲੋਂ ਕੈਂਪ ਵਿਚ ਵਿਭਾਗ ਵੱਲੋਂ ਚਲਾਈਆਂ ਜਾਂਦੀਆਂ ਸਕੀਮਾਂ ਬਾਰੇ ਲੋਕਾਂ ਨੂੰ ਵਿਸਥਾਰਪੂਰਵਕ ਜਾਗਰੂਕ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਸਰਕਾਰ ਵੱਲੋਂ ਉੱਦਮੀ ਕਿਸਾਨਾਂ ਨੂੰ ਖੇਤੀ ਦੇ ਧੰਦੇ ਦੇ ਨਾਲ- ਨਾਲ ਦੁੱਧ ਦਾ ਧੰਦਾ ਕਰਨ ਲਈ ਸਬਸਿਡੀ ‘ਤੇ ਬੈਂਕਾਂ ਪਾਸੋਂ ਲੋਨ ਵੀ ਮੁਹੱਈਆ ਕਰਵਾਏ ਜਾਂਦੇ ਹਨ।  ਇਸ ਮੌਕੇ ਕਮਲਦੀਪ ਸਿੰਘ ਸੰਘਾ ਨੇ ਕਿਸਾਨਾਂ ਨੂੰ ਜੈਵਿਕ ਖੇਤੀ ਅਤੇ ਫ਼ਸਲਾਂ ਦੀ ਰਹਿੰਦ-ਖੂੰਹਦ ਦੀ ਸਹੀ ਵਰਤੋਂ ਬਾਰੇ ਜਾਣਕਾਰੀ ਦਿੱਤੀ। ਬਾਗਬਾਨੀ ਵਿਭਾਗ ਤੋਂ ਆਏ ਨੁਮਾਇੰਦੇ ਵੱਲੋਂ ਲੋਕਾਂ ਨੂੰ ਆਪਣੇ ਵਿਭਾਗ ਦੀਆਂ ਸਕੀਮਾਂ ਤੋਂ ਜਾਣੂ ਕਰਵਾਇਆ ਗਿਆ। ਐਡਵੰਟਾਂ ਕੰਪਨੀ ਵੱਲੋਂ ਆਏ ਡਾ. ਅਸ਼ਵਨੀ ਵੱਲੋਂ ਇਕੱਠ ਨੂੰ ਸੰਬੋਧਨ ਕਰਦਿਆਂ ਪਸ਼ੂਆਂ ਵਾਸਤੇ ਹਰੇ ਚਾਰੇ ਅਤੇ ਹਰੇ ਚਾਰੇ ਦੇ ਅਚਾਰ ਸਬੰਧੀ ਜਾਣਕਾਰੀ ਦਿੱਤੀ ਗਈ। ਪਸ਼ੂਆਂ ਦਾ ਬੀਮਾ ਕਰਨ ਲਈ ਬੀਮਾ ਕੰਪਨੀ ਦੇ ਏਜੰਟ ਅਵਤਾਰ ਸਿੰਘ ਮੌਕੇ ‘ਤੇ ਹਾਜ਼ਰ ਸਨ, ਜਿਨ੍ਹਾਂ ਸਰਕਾਰ ਵੱਲੋਂ ਚਲਾਈ ਜਾ ਰਹੀ ਪਸ਼ੂਆਂ ਦੀ ਬੀਮਾ ਸਕੀਮ ਦਾ ਲਾਭ ਲੈਣ ਲਈ ਲੋਕਾਂ ਨੂੰ ਉਤਸ਼ਾਹਿਤ ਕੀਤਾ। ਪਿੰਡ ਸੈਦਪੁਰ ਕਲਾਂ ਦੇ ਸਰਪੰਚ ਵੱਲੋਂ ਕੈਂਪ ਵਿਚ ਹਾਜਰ ਕਿਸਾਨਾਂ ਅਤੇ ਵਿਭਾਗੀ ਨੁਮਾਇੰਦਿਆਂ ਦਾ ਧੰਨਵਾਦ ਕੀਤਾ ਗਿਆ। ਇਸ ਮੌਕੇ ਡੇਅਰੀ ਇੰਸਪੈਕਟਰ ਆਸ਼ੂਤੋਸ਼ ਅਤੇ ਅਮਨਦੀਪ , ਕਪਤਾਨ ਸਿੰਘ ਆਦਿ ਹਾਜ਼ਰ ਸਨ।

Leave a Reply

Your email address will not be published. Required fields are marked *