ਵਧੀਕ ਡਿਪਟੀ ਕਮਿਸ਼ਨਰ ਨੇ ਪਲਾਸਟਿਕ ਬੈਗ ਦੀ ਵਰਤੋਂ ‘ਤੇ ਪੂਰਨ ਤੌਰ ‘ਤੇ ਰੋਕ ਲਾਉਣ ਲਈ ਅਧਿਕਾਰੀਆਂ ਨਾਲ ਕੀਤੀ ਮੀਟਿੰਗ

Ferozepur Politics Punjab

ਫਿਰੋਜ਼ਪੁਰ 18 ਫ਼ਰਵਰੀ

ਵਧੀਕ ਡਿਪਟੀ ਕਮਿਸ਼ਨਰ (ਜ) ਡਾ. ਨਿਧੀ ਕੁਮਦ ਬੰਬਾਹ ਨੇ ਨਗਰ ਕੌਂਸਲ ਅਤੇ ਨਗਰ ਪੰਚਾਇਤਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਪਲਾਸਟਿਕ ਵਾਲੇ ਬੈਗ ਅਤੇ ਅਵਾਰਾ ਕੁੱਤਿਆਂ ਦੀ ਗਿਣਤੀ ਨੂੰ ਰੋਕਣ ਲਈ ਵਿਸ਼ੇਸ਼ ਮੁਹਿੰਮ ਚਲਾਉਣ ਸਬੰਧੀ ਦਿਸ਼ਾ ਨਿਰਦੇਸ਼ ਜਾਰੀ ਕੀਤੇ|

ਉਨ੍ਹਾਂ ਨੇ ਸਮੂਹ ਹਾਜ਼ਰ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜ਼ਿਲ੍ਹੇ ਅੰਦਰ ਪਲਾਸਟਿਕ ਵਾਲੇ ਬੈਗਾਂ/ਲਿਫ਼ਾਫਿਆਂ ਦੀ ਵਰਤੋਂ ਤੇ ਪੂਰਨ ਤੌਰ ‘ਤੇ ਰੋਕ ਲਗਾਈ ਜਾਵੇ| ਉਨ੍ਹਾਂ ਕਿਹਾ ਕਿ ਪਲਾਸਟਿਕ ਵਾਲੇ ਲਿਫਾਫੇ ਦੀ ਵਰਤੋਂ ਨਾਲ ਹੋਣ ਵਾਲੇ ਨੁਕਸਾਨਾਂ ਸੰਬੰਧੀ ਦੁਕਾਨਦਾਰ ਅਤੇ ਆਮ ਲੋਕਾਂ ਨੂੰ ਜਾਗਰੂਕ ਕੀਤਾ ਜਾਵੇ|

ਉਨ੍ਹਾਂ ਕਿਹਾ ਕਿ ਜੇਕਰ ਕੋਈ ਦੁਕਾਨਦਾਰ ਪਲਾਸਟਿਕ ਵਾਲੇ ਲਿਫਾਫੇ ਦੀ ਵਰਤੋਂ ਕਰਦਾ ਪਾਇਆ ਜਾਂਦਾ ਹੈ ਤਾਂ ਉਸ ਦਾ ਚਲਾਨ ਕੀਤਾ ਜਾਵੇਗਾ।

ਮੀਟਿੰਗ ਦੌਰਾਨ ਉਨ੍ਹਾਂ ਨੇ ਪਸ਼ੂ ਪਾਲਣ ਵਿਭਾਗ ਅਤੇ ਨਗਰ ਕੌਂਸਲ ਦੇ ਅਧਿਕਾਰੀਆਂ ਨੂੰ ਇਹ ਵੀ ਹਦਾਇਤ ਕੀਤੀ ਕਿ ਜ਼ਿਲ੍ਹੇ ਵਿੱਚ ਅਵਾਰਾ ਕੁੱਤਿਆਂ ਦੀ ਰੋਕਥਾਮ ਅਤੇ ਉਨ੍ਹਾਂ ਦੀ ਨਸਬੰਦੀ ਲਈ ਵਿਸ਼ੇਸ਼ ਮੁਹਿੰਮ ਚਲਾਈ ਜਾਵੇ ਤਾਂ ਜੋ ਅਵਾਰਾ ਕੁੱਤਿਆਂ ਦੀ ਵੱਧ ਰਹੀ ਗਿਣਤੀ ਨੂੰ ਰੋਕਿਆ ਜਾ ਸਕੇ|

ਇਸ ਮੌਕੇ ਜ਼ਿਲ੍ਹੇ ਦੀਆਂ ਸਮੂਹ ਨਗਰ ਕੌਂਸਲਾਂ ਤੇ ਨਗਰ ਪੰਚਾਇਤਾਂ ਦੇ ਅਧਿਕਾਰੀ/ਕਰਮਚਾਰੀ ਹਾਜ਼ਰ ਸਨ|

Leave a Reply

Your email address will not be published. Required fields are marked *