ਬਟਾਲਾ ਪੁਲਿਸ ਦੇ ਸਾਂਝ ਸਟਾਫ਼ ਵੱਲੋਂ ਸਰਕਾਰੀ ਹਾਈ ਸਕੂਲ ਬਾਸਰਪੁਰਾ ਵਿਖੇ ਟ੍ਰੈਫਿਕ ਨਿਯਮਾਂ ਸਬੰਧੀ ਜਾਗਰੂਕਤਾ ਸੈਮੀਨਾਰ

Politics Punjab

ਬਟਾਲਾ, 24 ਫਰਵਰੀ (    )  ਸ੍ਰੀ ਸੁਹੇਲ ਕਾਸਿਮ ਮੀਰ, ਐਸ ਐਸ ਪੀ ਬਟਾਲਾ ਦੇ ਦਿਸ਼ਾ-ਨਿਰਦੇਸ਼ਾਂ ਹੇਠ ਬਟਾਲਾ ਪੁਲਿਸ ਦੇ ਸਾਂਝ ਸਟਾਫ਼ ਵੱਲੋਂ ਸਰਕਾਰੀ ਹਾਈ ਸਕੂਲ ਬਾਸਰਪੁਰਾ ਵਿਖੇ ਟਰੈਫਿਕ ਨਿਯਮਾਂ ਸਬੰਧੀ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ ਅਤੇ ਵਿਦਿਆਰਥੀਆਂ ਨੂੰ ਘੱਟ ਉਮਰ ਵਿੱਚ ਡਰਾਈਵਿੰਗ ਨਾ ਕਰਨ ਸਬੰਧੀ, ਨਵੇਂ ਕਾਨੂੰਨ ਸਬੰਧੀ, ਸੜਕ ਸੁਰੱਖਿਆ ਅਤੇ ਹੈਲਪ ਲਾਈਨ ਨੰਬਰ 112 ਬਾਰੇ ਜਾਗਰੂਕ ਕੀਤਾ ਗਿਆ।

ਇਸ ਮੌਕੇ ਸ੍ਰੀਮਤੀ ਜਸਵੰਤ ਕੋਰ, ਐਸ.ਪੀ (ਐੱਚ) ਬਟਾਲਾ ਨੇ ਦੱਸਿਆ ਕਿ ਬਟਾਲਾ ਪੁਲਿਸ ਦੇ ਸਾਂਝ ਸਟਾਫ਼ ਨੇ ਵਿਦਿਆਰਥੀਆਂ ਨੂੰ ਰੋਡ ਲਾਈਨ ਤੇ ਰੋਡ ਸਾਈਨ ਬਾਰੇ ਦੱਸਿਆ ਗਿਆ। ਹੈਲਮਟ, ਸ਼ੀਟ ਬੈਲਟ ਲਗਾਉਣ ਬਾਰੇ ਵੀ ਜਾਣਕਾਰੀ ਦਿੱਤੀ ਗਈ। ਇਸ ਤੋਂ ਇਲਾਵਾ ਸੜਕ ਸੁਰੱਖਿਆ ਹੈਲਪ ਲਾਈਨ ਨੰਬਰ 112 ਬਾਰੇ ਵੀ ਬੱਚਿਆਂ ਨੂੰ ਦੱਸਿਆ ਗਿਆ।

ਇਸ ਮੌਕੇ ਵਿਦਿਆਰਥੀਆਂ ਨੂੰ ਘੱਟ ਉਮਰ ਵਿੱਚ ਡਰਾਈਵਿੰਗ ਕਰਨ ਉਪਰੰਤ ਹੋਣ ਵਾਲੀ ਕਨੂੰਨੀ ਕਾਰਵਾਈ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਡਰਾਈਵਿੰਗ ਲਾਇਸੈਂਸ ਦੀ ਅਹਿਮੀਅਤ ਬਾਰੇ ਅਤੇ ਫ਼ਰਿਸ਼ਤੇ ਸਕੀਮ ਬਾਰੇ ਜਾਗਰੂਕ ਕੀਤਾ ਗਿਆ ।

ਇਸ ਮੌਕੇ ਵਿਦਿਆਰਥੀਆਂ ਨੂੰ ਵਾਤਾਵਰਣ ਨੂੰ ਸਾਫ਼-ਸੁਥਰਾ ਰੱਖਣ ਲਈ ਵੱਧ ਤੋਂ ਵੱਧ ਪੌਦੇ ਲਗਾਉਣ ਅਤੇ ਪੋਦਿਆਂ ਦੀ ਸਾਂਭ-ਸੰਭਾਲ ਬਾਰੇ ਜਾਗਰੂਕ ਕੀਤਾ ਗਿਆ। ਉਨਾਂ ਦੱਸਿਆ ਕਿ ਅੱਜ ਲੋੜ ਹੈ ਕਿ ਵੱਧ ਤੋਂ ਪੌਦੇ ਲਗਾਏ ਜਾਣ ਤੇ ਉਨਾਂ ਦੀ ਸਾਂਭ-ਸੰਭਾਲ ਕੀਤੀ ਜਾਵੇ। ਇਸ ਮੌਕੇ ਵਿਦਿਆਰਥੀਆਂ ਨੂੰ ਨਸ਼ਿਆਂ ਦੇ ਦੁਰਪ੍ਰਭਾਵਾਂ ਬਾਰੇ ਵੀ ਜਾਗਰੂਕ ਕੀਤਾ ਗਿਆ।

Leave a Reply

Your email address will not be published. Required fields are marked *