ਚੇਅਰਮੈਨ ਬਲਬੀਰ ਸਿੰਘ ਪਨੂੰ ਵੱਲੋ ਬਲਾਕ ਫਤਿਹਗੜ੍ਹ ਚੂੜੀਆਂ ਦੇ ਸਰਪੰਚਾਂ ਅਤੇ ਸੀਨੀਅਰ ਆਗੂਆਂ ਨਾਲ ਮੀਟਿੰਗ

Fatehgarh Sahib Politics Punjab

ਫਤਿਹਗੜ੍ਹ ਚੂੜੀਆਂ (ਬਟਾਲਾ), 4 ਮਾਰਚ  (   ) ਸ. ਬਲਬੀਰ ਸਿੰਘ ਪੰਨੂ, ਚੇਅਰਮੈਨ ਪਨਸਪ ਪੰਜਾਬ, ਹਲਕਾ ਇੰਚਾਰਜ ਅਤੇ ਜਿਲਾ ਪ੍ਰਧਾਨ  ਗੁਰਦਾਸਪੁਰ ਦਿਹਾਤੀ ਵੱਲੋ ਪਾਰਟੀ ਦਫ਼ਤਰ ਅਲੀਵਾਲ ਵਿਖੇ ਹਲਕਾ ਫਤਿਹਗੜ੍ਹ ਚੂੜੀਆਂ ਦੇ  ਬਲਾਕ ਫਤਿਹਗੜ੍ਹ ਚੂੜੀਆਂ ਦੇ ਸਰਪੰਚਾਂ ਅਤੇ ਸੀਨੀਅਰ ਆਗੂਆਂ ਨਾਲ ਮੀਟਿੰਗ ਕੀਤੀ ਅਤੇ ਪਿੰਡਾਂ ਵਿੱਚ ਵਿਕਾਸ ਕਾਰਜਾਂ ਬਾਰੇ ਵਿਚਾਰ ਵਟਾਂਦਰਾ ਕੀਤਾ ਤਾਂ ਜੋ ਹਲਕੇ ਦਾ ਵੱਧ ਤੋਂ ਵੱਧ ਵਿਕਾਸ ਹੋ ਸਕੇ।

ਇਸ ਮੌਕੇ ਗੱਲ ਕਰਦਿਆਂ ਚੇਅਰਮੈਨ ਬਲਬੀਰ ਸਿੰਘ ਪਨੂੰ ਨੇ ਕਿਹਾ ਕੇ ਹਲਕੇ ਦਾ ਸਰਬਪੱਖੀ ਵਿਕਾਸ ਕਰਨ ਵਿੱਚ ਕੋਈ ਕਸਰ ਬਾਕੀ ਨਹੀਂ ਰਹਿਣ ਦਿੱਤੀ ਜਾਵੇਗੀ ਅਤੇ ਪਾਰਦਰਸ਼ੀ ਢੰਗ ਨਾਲ ਵਿਕਾਸ ਕੰਮਾਂ ਨੂੰ ਨੇਪਰੇ ਚਾੜਿਆ ਜਾਵੇਗਾ। ਉਨ੍ਹਾਂ ਕਿਹਾ ਕਿ ਹਲਕਾ ਦਾ ਵਿਕਾਸ  ਅਤੇ ਲੋਕਾਂ ਦੀਆਂ ਮੁਸ਼ਕਿਲਾਂ ਪਹਿਲ ਦੇ ਆਧਾਰ ‘ਤੇ ਹੱਲ ਕੀਤੀਆਂ ਜਾ ਰਹੀਆਂ ਹਨ ਅਤੇ ਉਹ 24 ਘੰਟੇ ਲੋਕਾਂ ਦੀ ਸੇਵਾ ਵਿੱਚ ਹਾਜ਼ਰ ਹਨ।

ਇਸ ਮੌਕੇ ਬਲਾਕ ਪ੍ਰਧਾਨ ਸ਼ਮਸ਼ੇਰ ਸਿੰਘ, ਬਲਾਕ ਪ੍ਰਧਾਨ ਹਰਦੀਪ ਸਿੰਘ, ਕਰਮਜੀਤ ਸਿੰਘ ਪੀਏ  ਗੁਰਬਿੰਦਰ ਸਿੰਘ ਕਾਦੀਆਂ  ਸਰਪੰਚ ਹਰਦੀਪ ਸਿੰਘ, ਮਲਜਿੰਦਰ ਸਿੰਘ ਪੁਰੀਆ, ਗੁਰਦੇਵ ਸਿੰਘ ਔਜਲਾ, ਰਘਬੀਰ ਸਿੰਘ ਅਠਵਾਲ, ਗਗਨਦੀਪ ਸਿੰਘ ਕੋਟਲਾ ਬਾਮਾ,  ਹਰਪ੍ਰੀਤ ਸਿੰਘ, ਜਗਜੀਤ ਸਿੰਘ ਜੱਗਾ, ਕਰਨ ਬਾਠ ਅਤ ਗੁਰ ਪ੍ਰਤਾਪ ਸਿੰਘ ਆਦਿ ਹਾਜਰ ਸਨ।

Leave a Reply

Your email address will not be published. Required fields are marked *