ਰਾਜਪੁਰਾ/ਪਟਿਆਲਾ, 7 ਮਾਰਚ:
ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਮੈਂਬਰ ਸਕੱਤਰ ਮਨਜਿੰਦਰ ਸਿੰਘ, ਵਧੀਕ ਮੈਂਬਰ ਸਕੱਤਰ ਕ੍ਰਿਸ਼ਨ ਕੁਮਾਰ ਸਿੰਗਲਾ ਅਤੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਪਟਿਆਲਾ ਦੀ ਚੀਫ਼ ਜੁਡੀਸ਼ੀਅਲ ਮੈਜਿਸਟਰੇਟ-ਕਮ-ਸਕੱਤਰ ਦੀਪਤੀ ਗੋਇਲ ਨੇ ਆਰੀਅਨ ਕਾਲਜ ਆਫ਼ ਲਾਅ, ਰਾਜਪੁਰਾ ਵਿਖੇ ਲੀਗਲ ਏਡ ਕਲੀਨਿਕ ਦਾ ਦੌਰਾ ਕੀਤਾ। ਇਸ ਦੌਰਾਨ ਕਾਲਜ ਵਿੱਚ ਸਥਾਪਤ ਲੀਗਲ ਏਡ ਕਲੀਨਿਕ ਵਿੱਚ ਪੈਰਾ ਲੀਗਲ ਵਲੰਟੀਅਰ ਨਿਯੁਕਤ ਕੀਤਾ ਗਿਆ। ਇਸ ਮੌਕੇ ਆਰੀਅਨ ਕਾਲਜ ਆਫ਼ ਲਾਅ, ਰਾਜਪੁਰਾ ਦੇ ਪ੍ਰਿੰਸੀਪਲ ਪ੍ਰੋਫੈਸਰ ਦਵਿੰਦਰ ਕੁਮਾਰ ਸਿੰਗਲਾ ਅਤੇ ਹੋਰ ਪ੍ਰੋਫੈਸਰ ਵੀ ਹਾਜ਼ਰ ਸਨ।
ਇਸ ਦੌਰੇ ਦੌਰਾਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਪਟਿਆਲਾ ਵੱਲੋਂ ਆਰੀਅਨ ਕਾਲਜ ਆਫ਼ ਲਾਅ ਰਾਜਪੁਰਾ ਅਤੇ ਚਿਤਕਾਰਾ ਯੂਨੀਵਰਸਿਟੀ, ਰਾਜਪੁਰਾ ਦੇ ਸਹਿਯੋਗ ਨਾਲ ਪਿੰਡ ਝਾਂਸਲਾ ਵਿਖੇ ਕਾਨੂੰਨੀ ਜਾਗਰੂਕਤਾ ਪ੍ਰੋਗਰਾਮ ਵੀ ਆਯੋਜਿਤ ਕੀਤੇ ਗਏ। ਇਸ ਮੌਕੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ ਨਗਰ ਦੇ ਮੈਂਬਰ ਸਕੱਤਰ ਮਨਜਿੰਦਰ ਸਿੰਘ ਵੱਲੋਂ ਵਿਦਿਆਰਥੀਆਂ ਅਤੇ ਆਮ ਲੋਕਾਂ ਨੂੰ ਮੁਫ਼ਤ ਕਾਨੂੰਨੀ ਸੇਵਾਵਾਂ, ਵੱਖ-ਵੱਖ ਨਾਲਸਾ/ਕੇਂਦਰ/ਰਾਜ ਸਰਕਾਰ ਦੀਆਂ ਸਕੀਮਾਂ, ਲੋਕ ਅਦਾਲਤਾਂ ਦੇ ਲਾਭਾਂ ਬਾਰੇ ਜਾਗਰੂਕ ਕੀਤਾ ਗਿਆ।
ਇਸ ਮੌਕੇ ਕ੍ਰਿਸ਼ਨ ਕੁਮਾਰ ਸਿੰਗਲਾ, ਵਧੀਕ ਮੈਂਬਰ ਸਕੱਤਰ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ ਨਗਰ ਨੇ ਲੋੜਵੰਦਾਂ ਲਈ ਮੁਫ਼ਤ ਕਾਨੂੰਨੀ ਸੇਵਾਵਾਂ ਦੀ ਉਪਲਬਧਤਾ ਬਾਰੇ ਚਾਨਣਾ ਪਾਇਆ। ਉਨ੍ਹਾਂ ਦੱਸਿਆ ਕਿ ਸਹਾਇਤਾ ਦੀ ਮੰਗ ਕਰਨ ਵਾਲੇ ਵਿਅਕਤੀ ਸਹਾਇਤਾ ਲਈ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨਾਲ ਨਿੱਜੀ ਤੌਰ ਜਾਂ ਨਾਲਸਾ ਹੈਲਪਲਾਈਨ 15100 ‘ਤੇ ਸੰਪਰਕ ਕਰ ਸਕਦੇ ਹਨ।
ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਸਕੱਤਰ ਵੱਲੋਂ ਆਰੀਅਨ ਕਾਲਜ ਆਫ਼ ਲਾਅ ਲੀਗਲ ਏਡ ਕਲੀਨਿਕ ਦਾ ਦੌਰਾ


