ਫਰੀਦਕੋਟ 7 ਮਾਰਚ 2025 ( ) ਰਾਜ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਰਾਜ ਸਰਕਾਰ ਸੂਬੇ ਦੀ ਤਰੱਕੀ ਲਈ ਵਚਨਬੱਧ ਹੈ। ਇਹ ਪ੍ਰਗਟਾਵਾ ਹਲਕਾ ਵਿਧਾਇਕ ਫਰੀਦਕੋਟ ਸ. ਗੁਰਦਿੱਤ ਸਿੰਘ ਸੇਂਖੋਂ ਨੇ ਹਲਕਾ ਦਿਹਾਤੀ ਭਾਈ ਘਨੱਈਆ ਸਿੰਘ ਨਗਰ ਵਿਖੇ 7 ਲੱਖ ਰੁਪਏ ਦੀ ਲਾਗਤ ਨਾਲ ਪੀਣ ਵਾਲੇ ਪਾਣੀ ਦੀਆਂ ਪਾਈਪਲਾਈਨ ਦਾ ਨੀਂਹ ਪੱਥਰ ਰੱਖਣ ਮੌਕੇ ਕੀਤਾ। ਉਹਨਾਂ ਕਿਹਾ ਕਿ ਇਹ ਸਾਰਾ ਕੰਮ ਮੁਕੰਮਲ ਹੋਣ ਤੇ ਪਾਣੀ ਦੀ ਸਪਲਾਈ ਦੇ ਦਿੱਤੀ ਜਾਵੇਗੀ।
ਵਿਧਾਇਕ ਸ. ਗੁਰਦਿੱਤ ਸਿੰਘ ਸੇਂਖੋਂ ਨੇ ਕਿਹਾ ਕਿ ਹਰ ਘਰ ਨੂੰ ਨਾ ਸਿਰਫ ਟੂਟੀ ਦੇ ਪਾਣੀ ਦਾ ਕੁਨੈਕਸ਼ਨ ਮਿਲੇ, ਬਲਕਿ ਪੀਣ ਵਾਲਾ ਸਾਫ ਪਾਣੀ ਵੀ ਮਿਲੇਗਾ। ਉਨ੍ਹਾਂ ਕਿਹਾ ਕਿ ਜਿਲ੍ਹੇ ਵਿੱਚ ਕਿਸੇ ਨੂੰ ਵੀ ਕੋਈ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਕੰਮ ਪੂਰਾ ਹੋਣ ਉਪਰੰਤ ਪਾਣੀ ਦੀ ਗੁਣਵੱਤਾ ਅਤੇ ਕਮੀ ਨਾਲ ਜੁੜੀਆਂ ਚੁਣੌਤੀਆਂ ਨਾਲ ਨਜਿੱਠਣ ਲਈ ਸਰਕਾਰ ਬਹੁਤ ਜ਼ਰੂਰੀ ਤਰੀਕੇ ਨਾਲ ਕਈ ਪ੍ਰੋਜੈਕਟਾਂ ਤੇ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬੇ ਦੇ ਲੋਕਾਂ ਦੇ ਘਰਾਂ ਤੱਕ ਪੀਣ ਲਈ ਸਾਫ ਸੁਥਰਾ ਪਾਣੀ ਮੁਹੱਈਆ ਕਰਵਾਉਣ ਦੇ ਲਈ ਹਰ ਢੁਕਵੇ ਕਦਮ ਪੁੱਟਣ ਦੇ ਹੁਕਮ ਦਿੱਤੇ ਗਏ ਹਨ ਜਿਸ ਦੀ ਪਾਲਣਾ ਕਰਦਿਆਂ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੀਆਂ ਸਕੀਮਾਂ ਨੂੰ ਸਫਲਤਾ ਨਾਲ ਲਾਗੂ ਕੀਤਾ ਜਾ ਰਿਹਾ ਹੈ।
ਇਸ ਮੌਕੇ ਜੇ.ਈ ਖੁਸਵੰਤ ਸਿੰਘ, ਮਾਰਕਿਟ ਕਮੇਟੀ ਫਰੀਦਕੋਟ ਚੇਅਰਮੈਨ ਅਮਨਦੀਪ ਸਿੰਘ (ਬਾਬਾ), ਰਿੰਕੂ ਸਮਾਧਾਂ ਵਾਲਾ, ਮਾਸਟਰ ਅਮਰਜੀਤ ਸਿੰਘ, ਸਰਪੰਚ ਰਾਕੇਸ਼ ਕੁਮਾਰ, ਇੰਦਰਜੀਤ ਕੌਰ, ਕੁੰਦਨ , ਰਿੰਟੂ , ਮਿੱਠਣ , ਸ਼ਿਆਮ ਕੁਮਾਰ ਤੋਂ ਇਲਾਵਾ ਆਮ ਆਦਮੀ ਪਾਰਟੀ ਦੇ ਨੁਮਾਇੰਦੇ ਹਾਜ਼ਰ ਸਨ।