ਅਪੰਗਤਾ ਸਰਟੀਫਿਕੇਟ ਬਣਾਉਣ ਲਈ ਅਹਿਮਦਗੜ੍ਹ ਵਿਖੇ ਲਗਾਇਆ ਗਿਆ ਵਿਸ਼ੇਸ਼ ਜਾਂਚ ਕੈਂਪ

Politics Punjab

ਅਹਿਮਦਗੜ੍ਹ /ਮਾਲੇਰਕੋਟਲਾ, 19 ਮਾਰਚ –

                                ਅਪੰਗ ਵਿਅਕਤੀਆਂ ਦੇ ਪੈਂਡਿੰਗ ਕੇਸਾਂ ਦੇ ਮੁਲਾਂਕਣ ਲਈ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਦੇ ਨਿਰਦੇਸ਼ਾਂ ਅਨੁਸਾਰ ਸਮੁਦਾਇਕ ਸਿਹਤ ਕੇਂਦਰ ਅਹਿਮਦਗੜ੍ਹ ਵਿਖੇ ਵਿਸ਼ੇਸ਼ ਕੈਂਪ ਲਗਾਇਆ ਗਿਆ।

                         ਸਿਵਲ ਸਰਜਨ ਡਾ. ਸੰਜੇ ਗੋਇਲ ਨੇ ਦੱਸਿਆ ਪੰਜਾਬ ਸਰਕਾਰ ਵੱਲੋਂ ਅਪਾਹਜ ਵਿਅਕਤੀਆਂ ਦੇ ਅਪੰਗਤਾ ਸਰਟੀਫਿਕੇਟ ਬਣਾਉਣ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ ਤਾਂ ਜੋ ਉਹ ਸਰਕਾਰ ਦੀਆਂ ਸਕੀਮਾਂ ਦਾ ਲਾਭ ਪ੍ਰਾਪਤ ਕਰ ਸਕਣ। ਲੋਕਾਂ ਨੂੰ ਸਰਟੀਫਿਕੇਟ ਬਣਾਉਣ ਲਈ ਦੋ ਤਿੰਨ ਸਥਾਨਾਂ ਤੇ ਜਾਣਾ ਪੈਂਦਾ ਸੀ, ਜਿਸ ਕਾਰਨ ਲਾਭਪਾਤਰੀ ਫਾਇਦਾ ਲੈਣ ਤੋਂ ਰਹਿ ਜਾਂਦੇ ਸਨ। ਹੁਣ ਵਿਭਾਗ ਵੱਲੋਂ ਲੋਕਾਂ ਦੀ ਸਹੂਲਤ ਨੂੰ ਧਿਆਨ ਵਿੱਚ ਰੱਖਦੇ ਹੋਏ ਇਹ ਵਿਸੇਸ਼ ਕੈਂਪ ਲਗਾਇਆ ਗਿਆ ਜਿਸ ‘ਚ ਅੱਖਾਂ ਦੇ ਮਾਹਿਰ ਡਾਕਟਰ ਪੁਨੀਤ ਸਿੱਧੂ ਅਤੇ ਹੱਡੀਆਂ ਦੇ ਮਾਹਿਰ ਡਾਕਟਰ ਹੇਮੰਤ ਕੁਮਾਰ ਵਲੋਂ 60 ਅੰਗਹੀਣ ਵਿਅਕਤੀਆਂ ਦਾ ਮੁਲਾਂਕਣ ਕੀਤਾ ਗਿਆ।                                ਸਹਾਇਕ ਸਿਵਲ ਸਰਜਨ ਡਾ. ਸਜੀਲਾ ਖਾਂ ਨੇ ਕਿਹਾ ਕਿ ਲੋਕਾਂ ਨੂੰ ਵਿਭਾਗ ਵੱਲੋਂ ਲਗਾਏ ਜਾ ਰਹੇ ਕੈਂਪਾਂ ਦਾ ਵੱਧ ਤੋਂ ਵੱਧ ਲਾਭ ਉਠਾਉਣਾ ਚਾਹੀਦਾ ਹੈ। ਵਿਭਾਗ ਵੱਲੋਂ ਪਿੰਡਾਂ ‘ਚ ਜਾ ਕੇ ਲੋਕਾਂ ਨੂੰ ਜਾਗਰੂਕ ਕੀਤਾ ਜਾਂਦਾ ਹੈ ਕਿ ਜੋ ਵਿਅਕਤੀ ਅਪਾਹਜ ਹੈ ਉਹ ਅਪੰਗਤਾ ਸਰਟੀਫਿਕੇਟ ਜ਼ਰੂਰ ਬਣਵਾਉਣ ਤਾਂ ਜੋ ਸਰਕਾਰ ਵੱਲੋਂ ਦਿੱਤੀਆਂ ਜਾ ਰਹੀਆਂ ਸੇਵਾਵਾਂ ਦਾ ਲਾਹਾ ਲੈ ਸਕਣ। ਇਸ ਮੌਕੇ ਸੀਨੀਅਰ ਮੈਡੀਕਲ ਅਫਸਰ ਡਾਕਟਰ ਜਯੋਤੀ ਕਪੂਰ, ਮਾਸ ਮੀਡੀਆ ਤੋਂ ਬੀ.ਈ.ਈ ਰਣਬੀਰ ਸਿੰਘ ਢੰਡੇ ਤੇ ਮੁਹੰਮਦ ਰਾਸ਼ਿਦ ਤੋਂ ਇਲਾਵਾ ਮੁਲਾਂਕਣ ਕਰਵਾਉਣ ਆਏ ਲੋੜਵੰਦ ਮੌਜੂਦ ਸਨ 

Leave a Reply

Your email address will not be published. Required fields are marked *