ਪੰਜਾਬ ਸਰਕਾਰ, ਸਕੂਲਾਂ ਵਿੱਚ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਵਚਨਬੱਧ-ਵਿਧਾਇਕ ਅਤੇ ਕਾਰਜਕਾਰੀ ਪ੍ਰਧਾਨ ਪੰਜਾਬ, ਸ਼ੈਰੀ ਕਲਸੀ

Gurdaspur Politics Punjab

ਬਟਾਲਾ, 5 ਅਪ੍ਰੈਲ ( ) ਸੂਬੇ ਵਿੱਚ ਵਿਸ਼ਵ ਪੱਧਰੀ ਸਿੱਖਿਆ ਪ੍ਰਦਾਨ ਕਰਨ ਸਬੰਧੀ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਵਾਅਦੇ ਨੂੰ ਸਾਕਾਰ ਕਰਨ ਵੱਲ ਇੱਕ ਠੋਸ ਕਦਮ ਪੁੱਟਦਿਆਂ ਪੰਜਾਬ ਸਰਕਾਰ ਨੇ “ਸਿੱਖਿਆ ਕ੍ਰਾਂਤੀ”ਪ੍ਰੋਗਰਾਮ ਤਹਿਤ ਸਿੱਖਿਆ ਨੂੰ ਸਰਵੋਤਮ ਵਿਦਿਅਕ ਮਿਆਰਾਂ ਦੇ ਹਾਣੀ ਬਣਾਉਣ ਲਈ ਕਲਾਸਰੂਮ, ਬੁਨਿਆਦੀ ਢਾਂਚਾ, ਅਤੇ ਡਿਜੀਟਲ ਸਿਖਲਾਈ ਸਹੂਲਤਾਂ ਦਾ ਆਧੁਨਿਕੀਕਰਨ ਕੀਤਾ ਗਿਆ ਹੈ।

ਬਟਾਲਾ ਦੇ ਨੌਜਵਾਨ ਵਿਧਾਇਕ ਅਤੇ ਕਾਰਜਕਾਰੀ ਪ੍ਰਧਾਨ ਪੰਜਾਬ, ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਗੱਲਬਾਤ ਦੌਰਾਨ ਦੱਸਿਆ ਕਿ ਸਰਕਾਰੀ ਸਕੂਲਾਂ ਨੂੰ ਵਾਈ-ਫਾਈ ਇੰਟਰਨੈੱਟ ਕੁਨੈਕਸ਼ਨ, ਫਰਨੀਚਰ, ਪੀਣ ਵਾਲਾ ਸਾਫ਼ ਪਾਣੀ, ਲੜਕੀਆਂ ਅਤੇ ਲੜਕਿਆਂ ਲਈ ਵੱਖਰੇ ਪਖਾਨੇ ਸਮੇਤ ਸਾਰੀਆਂ ਜ਼ਰੂਰੀ ਸਹੂਲਤਾਂ ਨਾਲ ਲੈਸ ਕੀਤਾ ਗਿਆ ਹੈ।

ਵਿਧਾਇਕ ਸ਼ੈਰੀ ਕਲਸੀ ਨੇ ਦੱਸਿਆ ਕਿ ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ 7 ਅਪ੍ਰੈਲ ਤੋਂ ਵਿਕਾਸ ਕਾਰਜਾਂ ਦੇ ਉਦਘਾਟਨੀ ਸਮਾਰੋਹ ਕਰਵਾਏ ਜਾਣਗੇ, ਜੋ 31 ਮਈ ਤੱਕ ਚੱਲਣਗੇ। ਸਕੂਲਾਂ ਵਿੱਚ ਬੁਨਿਆਦੀ ਢਾਂਚੇ ਦੇ ਵਿਕਾਸ ਸਬੰਧੀ ਕੀਤੇ ਕਾਰਜਾਂ ਵਿੱਚ ਨਵੇਂ ਕਲਾਸਰੂਮ, ਚਾਰਦੀਵਾਰੀ, ਟਾਇਲਟ ਬਲਾਕ, ਪੀਣ ਵਾਲੇ ਸਵੱਛ ਪਾਣੀ ਦੀ ਸਹੂਲਤ, ਲਾਇਬ੍ਰੇਰੀਆਂ, ਖੇਡ ਦੇ ਮੈਦਾਨ, ਸਮਾਰਟ ਕਲਾਸਰੂਮ ਅਤੇ ਹੋਰ ਮਹੱਤਵਪੂਰਨ ਸੁਧਾਰ ਕਰਨਾ ਸ਼ਾਮਲ ਹਨ ।

ਸਿੱਖਿਆ ਵਿਭਾਗ ਵਲੋਂ 7 ਅਪ੍ਰੈਲ ਨੂੰ ਸਰਕਾਰੀ ਪ੍ਰਾਇਮਰੀ ਸਕੂਲ ਕੁਤਬੀਨੰਗਲ ਵਿਖੇ ਸਵੇਰੇ 9 ਵਜੇ ਅਤੇ ਸਰਕਾਰੀ ਪ੍ਰਾਇਮਰੀ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਿਲਾ ਟੇਕ ਸਿੰਘ ਵਿਖੇ ਸਵੇਰੇ 11 ਵਜੇ ਵਿਕਾਸ ਕਾਰਜਾਂ ਦੇ ਉਦਘਾਟਨ ਕੀਤੇ ਜਾਣਗੇ।

Leave a Reply

Your email address will not be published. Required fields are marked *