ਜਲਾਲਾਬਾਦ 5 ਮਾਰਚ 2025…
ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਰਹਿਨੁਮਾਈ ਹੇਠ ਵਿਧਾਇਕ ਜਲਾਲਾਬਾਦ ਸ੍ਰੀ. ਜਗਦੀਪ ਕੰਬੋਜ ਗੋਲਡੀ ਨੇ ਪਿੰਡ ਚੱਕ ਅਰਨੀਵਾਲਾ ਦੀ ਫਿਰਨੀ ਦਾ ਨੀਂਹ ਪੱਥਰ ਰੱਖਿਆ।
ਇਸ ਮੌਕੇ ਵਿਧਾਇਕ ਜਲਾਲਾਬਾਦ ਸ੍ਰੀ. ਜਗਦੀਪ ਕੰਬੋਜ ਗੋਲਡੀ ਨੇ ਬੋਲਦਿਆਂ ਕਿਹਾ ਕਿ ਹਲਕਾ ਜਲਾਲਾਬਾਦ ਦੇ ਪਿੰਡ ਚੱਕ ਅਰਨੀਵਾਲਾ ਦੇ ਵਾਸੀਆਂ ਦੀ ਲੋਕਾਂ ਦੀ ਲੰਬੇ ਸਮੇਂ ਤੋਂ ਇਸ ਸੜਕ ਦੀ ਰਿਪੇਅਰ ਤੇ ਬਨਣ ਦੀ ਮੰਗ ਸੀ ਜਿਸ ਨੂੰ ਅੱਜ ਸ਼ੁਰੂ ਕਰ ਦਿੱਤਾ ਗਿਆ ਹੈ ਤੇ ਜਲਦ ਹੀ ਲਗਭਗ 10 ਦਿਨਾਂ ਵਿੱਚ ਇਸ ਸੜਕ ਦੀ ਰਿਪੇਅਰ ਦਾ ਕੰਮ ਮੁਕੰਮਲ ਕਰ ਦਿੱਤਾ ਜਾਵੇਗਾ ਤੇ ਹੋਰ ਵੀ ਜੋ ਹਲਕੇ ਦੀਆਂ ਸੜਕਾਂ ਰਿਪੇਅਰ ਹੋਣ ਵਾਲੀਆਂ ਤੇ ਨਵੀਆਂ ਬਣਨ ਵਾਲੀਆਂ ਹਨ ਉਹ ਵੀ ਥੋੜ੍ਹੇ ਸਮੇਂ ਦੇ ਲਗਭਗ 1 ਮਹੀਨੇ ਵਿੱਚ ਮੁਕੰਮਲ ਕਰ ਦਿੱਤੀਆਂ ਜਾਣਗੀਆਂ।
ਵਿਧਾਇਕ ਜਲਾਲਾਬਾਦ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਨੂੰ ਹਰ ਪੱਖੋਂ ਵਧੀਆ ਬਣਾਉਣ ਲਈ ਸਿਰਤੋੜ ਯਤਨ ਕਰ ਰਹੀ ਹੈ ਤੇ ਇਸ ਤਰ੍ਹਾਂ ਦੇ ਅਨੇਕਾਂ ਹੀ ਵਿਕਾਸ ਦੇ ਕਾਰਜ ਆਰੰਭੇ ਗਏ ਹਨ ਤਾਂ ਜੋ ਪਿੰਡਾਂ ਦੀ ਦਿੱਖ ਨੂੰ ਸੁਧਾਰ ਕੇ ਸ਼ਹਿਰਾਂ ਵਾਂਗ ਬਣਾਇਆ ਜਾ ਸਕੇ। ਪਿੰਡਾਂ ਦੀਆਂ ਸੜਕਾਂ, ਗਲੀਆਂ ਤੇ ਨਾਲੀਆਂ ਦੀ ਰਿਪੇਅਰ ਕੀਤੀ ਜਾ ਰਹੀ ਹੈ ਤੇ ਪਿੰਡਾਂ ਦੇ ਲੋਕਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਖੇਡ ਸਟੇਡੀਅਮ ਤੇ ਓਪਨ ਜਿੰਮ ਵੀ ਲਗਵਾਏ ਜਾ ਰਹੇ ਹਨ ਤੇ ਪਿੰਡਾਂ ਵਿੱਚ ਯੋਗਾ ਕਲਾਸਾਂ ਵੀ ਲਗਵਾਈਆਂ ਜਾ ਰਹੀਆਂ ਹਨ ਤਾਂ ਜੋ ਪਿੰਡ ਦੇ ਲੋਕਾ ਨੂੰ ਤੰਦਰੁਸਤ ਰੱਖਿਆ ਜਾ ਸਕੇ।
ਪਿੰਡ ਦੇ ਸਰਪੰਚ ਨੇ ਵਿਧਾਇਕ ਦੇ ਇਸ ਉਪਰਾਲੇ ਸਦਕਾ ਪੰਜਾਬ ਸਰਕਾਰ ਅਤੇ ਵਿਧਾਇਕ ਜਲਾਲਾਬਾਦ ਦਾ ਧੰਨਵਾਦ ਕਰਦਿਆਂ ਕਿਹਾ ਕਿ ਲਗਭਗ 15 ਸਾਲ ਤੋਂ ਇਸ ਸੜਕ ਦਾ ਬਹੁਤ ਬੁਰਾ ਹਾਲ ਸੀ ਤੇ ਇਥੇ ਕਈ ਲੀਡਰ ਤੇ ਕਈ ਸਰਕਾਰਾਂ ਆਈਆਂ ਪਰ ਸੜਕ ਦੀ ਹਾਲਤ ਨਹੀਂ ਸੁਧਰੀ ਪਰ ਵਿਧਾਇਕ ਜਲਾਲਾਬਾਦ ਦੇ ਯਤਨਾ ਸਦਕਾ ਅੱਜ ਇਸ ਸੜਕ ਦੀ ਰਿਪੇਅਰ ਦਾ ਕੰਮ ਸ਼ੁਰੂ ਹੋਇਆ ਹੈ। ਉਨ੍ਹਾਂ ਕਿਹਾ ਕਿ ਬਾਰਿਸ਼ ਦੇ ਦਿਨਾਂ ਵਿੱਚ ਇਸ ਸੜਕ ਦਾ ਬਹੁਤ ਬੁਰਾ ਹਾਲ ਹੋ ਜਾਂਦਾ ਸੀ ਤੇ ਲੋਕਾਂ ਨੂੰ ਇਸ ਤੋਂ ਲੰਘਣ ਵਿੱਚ ਕਾਫੀ ਦਿੱਕਤ ਆਉਂਦੀ ਹੈ ਤੇ ਅੱਜ ਜੋ ਪੰਜਾਬ ਸਰਕਾਰ ਦੀ ਅਗਵਾਈ ਵਿੱਚ ਵਿਧਾਇਕ ਜਲਾਲਾਬਾਦ ਵੱਲੋਂ ਇਸ ਕਾਰਜ ਦੀ ਸ਼ੁਰੂਆਤ ਕੀਤੀ ਗਈ ਉਨਾਂ ਪਿੰਡ ਦੀ ਸਮੁੱਚੀ ਪੰਚਾਇਤ ਤੇ ਪਿੰਡ ਵਾਸੀਆਂ ਵੱਲੋਂ ਦਿਲ ਦੀਆਂ ਗਹਿਰਾਈਆਂ ਤੋਂ ਪੰਜਾਬ ਸਰਕਾਰ ਤੇ ਵਿਧਾਇਕ ਜਲਾਲਾਬਾਦ ਦਾ ਧੰਨਵਾਦੀ ਕੀਤਾ।