ਬਟਾਲਾ, 19 ਅਪ੍ਰੈਲ ( ) ਪੰਜਾਬ ਸਰਕਾਰ ਵੱਲੋਂ ਕਣਕ ਦੀ ਖਰੀਦ ਲਈ ਸਾਰੀਆਂ ਮੰਡੀਆਂ ਵਿੱਚ ਪੁਖਤਾ ਪ੍ਰਬੰਧ ਕੀਤੇ ਗਏ ਹਨ ਅਤੇ ਕਿਸਾਨਾਂ ਦੀ ਫਸਲ ਦਾ ਦਾਣਾ-ਦਾਣਾ ਖਰੀਦਿਆ ਜਾਵੇਗਾ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਵਿਧਾਇਕ ਅਤੇ ਕਾਰਜਕਾਰੀ ਪ੍ਰਧਾਨ ਆਮ ਆਦਮੀ ਪਾਰਟੀ, ਪੰਜਾਬ,ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਜਿਲ੍ਹਾ ਗੁਰਦਾਸਪੁਰ ਦੀ ਸਭ ਤੋਂ ਵੱਡੀ ਅਨਾਜ ਮੰਡੀ ਬਟਾਲਾ ਵਿਖੇ ਕਣਕ ਦੀ ਖਰੀਦ ਸ਼ੁਰੂ ਕਰਵਾਉਣ ਮੌਕੇ ਗੱਲਬਾਤ ਕਰਦਿਆਂ ਕੀਤਾ। ਇਸ ਮੌਕੇ ਮਾਨਿਕ ਮਹਿਤਾ, ਚੇਅਰਮੈਨ ਮਾਰਕਿਟ ਬਟਾਲਾ, ਚੇਅਰਮੈਨ ਯਸ਼ਪਾਲ ਚੌਹਾਨ, ਬਲਬੀਰ ਸਿੰਘ ਬਿੱਟੂ, ਪ੍ਰਧਾਨ ਮਨਬੀਰ ਸਿੰਘ ਰੰਧਾਵਾ, ਗੁਰਪ੍ਰੀਤ ਸਿੰਘ ਰਾਜੂ, ਮਨਦੀਪ ਸਿੰਘ ਗਿੱਲ, ਕੌਂਸਲਰ ਬਲਵਿੰਦਰ ਸਿੰਘ ਮਿੰਟਾ, ਅਵਤਾਰ ਸਿੰਘ ਕਲਸੀ, ਗੁੁਰਜੀਤ ਸਿੰਘ, ਮਨਜੀਤ ਸਿੰਘ ਬੁਮਰਾਹ, ਮਾਸਟਰ ਤਿਲਕ ਰਾਜ, ਪਰਮਜੀਤ ਸਿੰਘ, ਕਿਸਾਨ, ਆੜਤੀ, ਪੱਲੇਦਾਰ ਅਤੇ ਪ੍ਰਮੁੱਖ ਸਖਸੀਅਤਾਂ ਮੌਜੂਦ ਸਨ।
ਵਿਧਾਇਕ ਸ਼ੈਰੀ ਕਲਸੀ ਨੇ ਕਿਸਾਨਾਂ ਨਾਲ ਗੱਲ ਕਰਦਿਆਂ ਦੱਸਿਆ ਦੱਸਿਆ ਕਿ ਮੰਡੀਆਂ ਵਿੱਚ ਕਿਸਾਨਾਂ ਦੀ ਫਸਲ ਦੀ 24 ਘੰਟੇ ਅੰਦਰ ਖਰੀਦ ਤੇ ਵੇਚੀ ਗਈ ਫਸਲ ਦੀ ਤੈਅ ਸਮੇਂ ਅੰਦਰ ਅਦਾਇਗੀ ਯਕੀਨੀ ਬਣਾਈ ਗਈ ਹੈ ਤਾਂ ਜੋ ਕਿਸਾਨਾਂ ਨੂੰ ਆਪਣੀ ਫਸਲ ਵੇਚਣ ਲਈ ਮੰਡੀਆਂ ਵਿੱਚ ਜਿਆਦਾ ਦੇਰ ਨਾ ਬੈਠਣਾ ਪਵੇ।
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਸੂਬਾ ਸਰਕਾਰ ਨੇ ਹਮੇਸ਼ਾਂ ਕਿਸਾਨੀ ਹਿੱਤਾਂ ਦੀ ਰਾਖੀ ਕੀਤੀ ਹੈ ਅਤੇ ਹੁਣ ਵੀ ਸਰਕਾਰ ਕਿਸਾਨਾਂ ਦੇ ਮੋਢੇ ਨਾਲ ਮੋਢਾ ਜੋੜ ਕੇ ਖੜੀ ਹੋਵੇਗੀ।
ਵਿਧਾਇਕ ਸ਼ੈਰੀ ਕਲਸੀ ਨੇ ਦੱਸਿਆ ਕਿ ਮੁੱਖ ਮੰਤਰੀ, ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਸੂਬਾ ਸਰਕਾਰ ਨੇ ਹਮੇਸ਼ਾਂ ਹੀ ਕਿਸਾਨੀ ਹਿੱਤਾਂ ਨੂੰ ਤਰਜ਼ੀਹ ਦਿੱਤੀ ਹੈ ਅਤੇ ਸਰਕਾਰ ਵੱਲੋਂ ਸਮੇਂ-ਸਮੇਂ ਸਿਰ ਕਿਸਾਨ ਪੱਖੀ ਫੈਸਲੇ ਕੀਤੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਮੰਡੀਆਂ ਵਿੱਚ ਕਿਸਾਨਾਂ ਦੀ ਖਰੀਦ ਲਈ ਪੀਣ ਵਾਲੇ ਸਾਫ ਸੁਥਰੇ ਪਾਣੀ, ਲਾਇਟ ਤੇ ਬੈਠਣ ਲਈ ਛਾਂਦਾਰ ਜਗ੍ਹਾ ਦੇ ਨਾਲ-ਨਾਲ ਹੋਰ ਜਰੂਰੀ ਪ੍ਰਬੰਧ ਵੀ ਕੀਤੇ ਗਏ ਹਨ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਨੂੰ ਸਖਤ ਹਦਾਇਤ ਕੀਤੀ ਗਈ ਹੈ ਕਿ ਮੰਡੀਆਂ ਵਿੱਚ ਕਿਸਾਨਾਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨ ਦਿੱਤਾ ਜਾਵੇ।
ਵਿਧਾਇਕ ਸ਼ੈਰੀ ਕਲਸੀ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਰਾਤ ਸਮੇਂ ਕਣਕ ਦੀ ਕਟਾਈ ਕੰਬਾਇਨਾਂ ਨਾਲ ਨਾ ਕਰਵਾਈ ਜਾਵੇ ਕਿਉਂਕਿ ਰਾਤ ਸਮੇਂ ਕਣਕ ਕਟਵਾਉਣ ਨਾਲ ਫਸਲ ਵਿੱਚ ਨਮੀਂ ਦੀ ਮਾਤਰਾ ਵੱਧ ਜਾਂਦੀ ਹੈ ਅਤੇ ਤੈਅ ਨਮੀਂ ਤੋਂ ਵੱਧ ਵਾਲੀ ਫਸਲ ਖਰੀਦਣ ਵਿੱਚ ਖਰੀਦ ਏਜੰਸੀਆਂ ਨੂੰ ਮੁਸ਼ਕਲ ਪੇਸ਼ ਆਉਂਦੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਮੰਡੀਆਂ ਵਿੱਚ ਫਸਲ ਪੂਰੀ ਤਰ੍ਹਾਂ ਸੁੱਕਾ ਕੇ ਹੀ ਲਿਆਂਦੀ ਜਾਵੇ ਤਾਂ ਜੋ ਉਨ੍ਹਾਂ ਨੂੰ ਫਸਲ ਵੇਚਣ ਲਈ ਮੰਡੀਆਂ ਵਿੱਚ ਨਾ ਬੈਠਣਾ ਪਵੇ।