ਡਾ. ਬਲਜੀਤ ਕੌਰ ਵੱਲੋਂ ਪਿੰਡ ਭੰਗਚੜੀ ਵਿਖੇ ਆਂਗਣਵਾੜੀ ਸੈਂਟਰ ਦਾ ਉਦਘਾਟਨ

Punjab

ਸ੍ਰੀ ਮੁਕਤਸਰ ਸਾਹਿਬ, 15 ਮਾਰਚ

ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਸੂਬੇ ਦੇ ਵਿਕਾਸ ਲਈ ਲਗਾਤਾਰ ਯਤਨਸ਼ੀਲ ਹੈ, ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਸਮਾਜਿਕ ਸੁਰੱਖਿਆ,ਇਸਤਰੀ ਤੇ ਬਾਲ ਵਿਕਾਸ ਮੰਤਰੀ ਪੰਜਾਬ ਡਾ. ਬਲਜੀਤ ਕੌਰ ਨੇ ਜ਼ਿਲ੍ਹੇ ਦੇ ਪਿੰਡ ਭੰਗਚੜੀ ਵਿਖੇ ਆਂਗਣਵਾੜੀ ਦੇ ਸੈਂਟਰ ਦੌਰਾਨ ਕੀਤਾ।

ਇਸ ਮੌਕੇ ਉਨ੍ਹਾਂ ਕਿਹਾ ਕਿ ਇਸ ਆਂਗਣਵਾੜੀ ਸੈਂਟਰ ਦੇ ਖੁੱਲ੍ਹਣ ਨਾਲ ਪਿੰਡ ਵਿੱਚ ਸਾਫ ਸੁਥਰੀ ਅਤੇ ਪੋਸ਼ਟਿਕ ਖੁਰਾਕ ਗਰਭਪਤੀ ਮਾਵਾਂ ਅਤੇ ਬੱਚਿਆਂ ਨੂੰ ਭੇਜੀ ਜਾਵੇਗੀ, ਤਾਂ ਜੋ ਇਹਨਾਂ ਦਾ ਵਧੀਆ ਪਾਲਣ ਪੋਸ਼ਣ ਹੋ ਸਕੇ ਅਤੇ ਇਸ ਆਂਗਣਵਾੜੀ ਸੈਂਟਰ ਵਿੱਚ ਛੋਟੇ ਬੱਚਿਆਂ ਨੂੰ ਪੜ੍ਹਾਇਆ ਵੀ ਜਾਵੇਗਾ ਤਾਂ ਜੋ ਛੋਟੀ ਉਮਰੇ ਉਨ੍ਹਾਂ ਦਾ ਮਾਨਸਿਕ ਅਤੇ ਬੌਧਿਕ ਵਿਕਾਸ ਹੋ ਸਕੇ।

ਇਸ ਮੌਕੇ ਉਨ੍ਹਾਂ ਪਿੰਡ ਵਾਸੀਆਂ ਦੀਆਂ ਮੁਸ਼ਕਿਲਾਂ ਸੁਣੀਆਂ ਅਤੇ ਮੌਕੇ ਤੇ ਉਨ੍ਹਾਂ ਦਾ ਹੱਲ ਵੀ ਕੀਤਾ ਅਤੇ ਉਨ੍ਹਾਂ ਪਿੰਡ ਵਾਸੀਆਂ ਨੂੰ ਭਰੋਸਾ ਦਿੱਤਾ ਕਿ ਪਿੰਡ ਦੇ ਵਿਕਾਸ ਦੇ ਕੰਮਾਂ ਵਿੱਚ ਕੋਈ ਰੁਕਾਵਟ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਜਲਦੀ ਤੋਂ ਜਲਦੀ ਪਿੰਡ ਦੇ ਬਕਾਇਆ ਪਏ ਕੰਮ ਜਿਵੇਂ ਕਿ ਵਾਟਰ ਵਰਕਸ ਦੀ ਸਾਫ਼-ਸਫਾਈ, ਵਾਟਰ ਵਰਕਸ ਦੇ ਨਵੀਨੀਕਰਨ ਅਤੇ ਛੱਪੜ ਦੀ ਸਾਫ਼-ਸਫਾਈ ਕਰਵਾਈ ਜਾਵੇਗੀ ਤਾਂ ਜੋ ਪਿੰਡ ਵਾਸੀਆਂ ਨੂੰ ਸਵੱਛ ਵਾਤਾਵਰਣ ਮਿਲ ਸਕੇ।

ਇਸ ਮੌਕੇ ਜ਼ਿਲ੍ਹਾ ਪ੍ਰਧਾਨ ਜਸ਼ਨ ਬਰਾੜ, ਰਮੇਸ਼ ਅਰਨੀਵਾਲਾ, ਜਸਪਿੰਦਰ ਸਿੰਘ ਬਰਾੜ, ਧਰਮਿੰਦਰ ਸਿੰਘ ਬਰਾੜ, ਗੁਰਵਿੰਦਰ ਸਿੰਘ ਬਰਾੜ, ਗੁਰਰਾਜ ਸਿੰਘ ਪੂਨੀਆ, ਅਮਰ ਬਰਾੜ, ਡਾ. ਜਗਸੀਰ ਸਿੰਘ ਤੋਂ ਇਲਾਵਾ ਪਿੰਡ ਵਾਸੀ ਹਾਜ਼ਰ ਸਨ।