ਸਿਵਲ ਡਿਫੈਂਸ ਤਹਿਤ ਜ਼ਿਲ੍ਹੇ ‘ਚ ਵੱਡੇ ਪੱਧਰ ‘ਤੇ ਚਲਾਈ ਜਾਵੇਗੀ ਜਾਗਰੂਕਤਾ ਮੁਹਿੰਮ: ਆਸ਼ਿਕਾ ਜੈਨ

Politics Punjab

ਹੁਸ਼ਿਆਰਪੁਰ, 13 ਮਈ: ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਕਿਹਾ ਕਿ ਜ਼ਿਲ੍ਹੇ ਵਿਚ ਸਿਵਲ ਡਿਫੈਂਸ ਸਬੰਧੀ ਵੱਡੇ ਪੱਧਰ ‘ਤੇ ਜਾਗਰੂਕਤਾ ਮੁਹਿੰਮ ਸ਼ੁਰੂ ਕੀਤੀ ਜਾ ਰਹੀ ਹੈ, ਜਿਸ ਤਹਿਤ ਜ਼ਿਲ੍ਹੇ ਦੇ ਹਰੇਕ ਪਿੰਡ ਅਤੇ ਕਸਬੇ ਤੱਕ ਪਹੁੰਚ ਕੀਤੀ ਜਾਵੇਗੀ। ਇਸ ਸਬੰਧੀ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਦੌਰਾਨ ਉਨ੍ਹਾਂ ਹਦਾਇਤ ਕੀਤੀ ਕਿ ਇਸ ਬਾਰੇ ਮਹੀਨਾਵਾਰ ਪਲਾਨ ਤਿਆਰ ਕਰਕੇ ਵਲੰਟੀਅਰਾਂ ਦੀਆਂ ਡਿਊਟੀਆਂ ਲਗਾਈਆਂ ਜਾਣ।ਉਨ੍ਹਾਂ ਕਿਹਾ ਕਿ ਨਸ਼ਾ ਮੁਕਤੀ ਯਾਤਰਾ ਦੌਰਾਨ ਵੀ ਵਲੰਟੀਅਰਾਂ ਰਾਹੀਂ ਲੋਕਾਂ ਨੂੰ ਇਸ ਸਬੰਧੀ ਜਾਗਰੂਕ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਪਿੰਡਾਂ ਅਤੇ ਕਸਬਿਆਂ ਵਿਚ ਪਬਲਿਕ ਮੀਟਿੰਗਾਂ ਕਰਕੇ ਇਸ ਸਬੰਧੀ ਜਾਗਰੂਕ ਫੈਲਾਈ ਜਾਵੇ। ਉਨ੍ਹਾਂ ਕਿਹਾ ਕਿ ਇਸ ਦੌਰਾਨ ਪ੍ਰਚਾਰ ਸਮੱਗਰੀ ਰਾਹੀਂ ਉਨ੍ਹਾਂ ਨੂੰ ਆਸਮਾਨ ‘ਤੇ ਦਿਖਾਈ ਦਿੰਦੀ ਕਿਸੇ ਵਸਤੂ ਦੀ ਪਹਿਚਾਣ ਕਰਨੀ ਸਿਖਾਈ ਜਾਵੇ ਕਿ ਉਹ ਵਸਤੂ ਸੈਟੇਲਾਈਟ, ਜਹਾਜ, ਡਰੋਨ ਜਾਂ ਕੋਈ ਹੋਰ ਚੀਜ ਹੈ।

        ਡਿਪਟੀ ਕਮਿਸ਼ਨਰ ਨੇ ਕਿਹਾ ਕਿ ਅਧਿਕਾਰੀਆਂ ਨੂੰ ਅਫ਼ਵਾਹਾਂ ਨੂੰ ਠੱਲ੍ਹ ਪਾਉਣ ਲਈ ਵਧੇਰੇ ਚੌਕਸੀ ਅਤੇ ਸਖ਼ਤੀ ਵਰਤਣ ਦੀ ਹਦਾਇਤ ਕੀਤੀ। ਉਨ੍ਹਾਂ ਕਿਹਾ ਕਿ ਕੁਝ ਅਜਿਹੇ ਮਾਮਲੇ ਧਿਆਨ ਵਿਚ ਆ ਰਹੇ ਹਨ ਕਿ ਕੁਝ ਸ਼ਰਾਰਤੀ ਕਿਸਮ ਦੇ ਅਨਸਰ ਜਾਣ-ਬੁੱਝ ਕੇ ਨਾਗਰਿਕਾਂ ਵਿਚ ਅਸੁਰੱਖਿਆ ਦੀ ਭਾਵਨਾ ਪੈਦਾ ਕਰਨ ਵਾਲੀਆਂ ਫੇਕ ਨਿਊਜ਼ ਅਤੇ ਤੱਥਹੀਣ ਸਮੱਗਰੀ ਨੂੰ ਸੋਸ਼ਲ ਮੀਡੀਆ ‘ਤੇ ਅਪਲੋਡ ਕਰ ਰਹੇ ਹਨ, ਜਿਸ ਨੂੰ ਸਖ਼ਤੀ ਨਾਲ ਰੋਕੇ ਜਾਣ ਦੀ ਤੁਰੰਤ ਲੋੜ ਹੈ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਵੀ ਅਪੀਲ ਕੀਤੀ ਕਿ ਉਹ ਸੋਸ਼ਲ ਮੀਡੀਆ ਜਾਂ ਹੋਰ ਸਾਧਨਾਂ ਰਾਹੀਂ ਫੈਲਾਈਆਂ ਜਾ ਰਹੀਆਂ ਬੇਬੁਨਿਆਦ ਅਤੇ ਤੱਥਹੀਣ ਖ਼ਬਰਾਂ ‘ਤੇ ਬਿਲਕੁਲ ਵੀ ਯਕੀਨ ਨਾ ਕਰਨ ਅਤੇ ਜੇਕਰ ਜ਼ਿਲ੍ਹਾ ਪ੍ਰਸ਼ਾਸਨ ਜਾਂ ਪੁਲਿਸ ਵਲੋਂ ਲੋਕ ਹਿੱਤ ਵਿਚ ਕੋਈ ਜਾਣਕਾਰੀ ਸਾਂਝੀ ਕੀਤੀ ਜਾਂਦੀ ਹੈ ਤਾਂ ਉਸ ਨੂੰ ਹੀ ਸਹੀ ਮੰਨਿਆ ਜਾਵੇ। ਉਨ੍ਹਾਂ ਕਿਹਾ ਕਿ ਵਟਸਐਪ ‘ਤੇ ਆਉਣ ਵਾਲੀਆਂ ਗੈਰ-ਪ੍ਰਮਾਣਿਤ ਖ਼ਬਰਾਂ ਨੂੰ ਵੀ ਅੱਗੇ ਕਿਸੇ ਨਾਲ ਸਾਂਝਾ ਨਾ ਕੀਤਾ ਜਾਵੇ, ਕਿਉਂਕਿ ਅਫ਼ਵਾਹਾਂ ਫੈਲਾਉਣ ਵਾਲਿਆਂ ‘ਤੇ ਪੁਲਿਸ ਦੇ ਸਾਈਬਰ ਸੈੱਲ ਵਲੋਂ ਤਿੱਖੀ ਨਜ਼ਰ ਰੱਖੀ ਜਾ ਰਹੀ ਹੈ ਅਤੇ ਜੇਕਰ ਕੋਈ ਵਿਅਕਤੀ ਅਜਿਹਾ ਕਰਦਾ ਪਾਇਆ ਜਾਂਦਾ ਹੈ ਤਾਂ ਉਸ ਖਿਲਾਫ਼ ਪੁਲਿਸ ਕੇਸ ਦਰਜ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸਮੇਂ-ਸਮੇਂ ‘ਤੇ ਸਰਕਾਰ ਵਲੋਂ ਜਾਰੀ ਹੋਣ ਵਾਲੇ ਦਿਸ਼ਾ-ਨਿਰਦੇਸ਼ਾਂ ਅਤੇ ਐਡਵਾਇਜ਼ਰੀ ਦੀ ਇੰਨ-ਬਿੰਨ ਪਾਲਣਾ ਯਕੀਨੀ ਬਣਾਈ ਜਾਵੇ।     

        ਉਨ੍ਹਾਂ ਕਿਹਾ ਕਿ ਹੁਸ਼ਿਆਰਪੁਰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜ਼ਿਲ੍ਹੇ ਦੀਆਂ ਸਾਰੀਆਂ ਤਹਿਸੀਲਾਂ ਵਿਚ ਮੌਕ ਡਰਿੱਲ ਤੇ ਬਲੈਕ ਆਊਟ ਦੇ ਜ਼ਰੀਏ ਆਪਣੇ ਨਾਗਰਿਕਾਂ ਨੂੰ ਕਿਸੇ ਵੀ ਹੰਗਾਮੀ ਸਥਿਤੀ ਨਾਲ ਨਜਿੱਠਣ ਲਈ ਜਿੱਥੇ ਜਾਗਰੂਕ ਕੀਤਾ ਜਾ ਰਿਹਾ ਹੈ ਉੱਥੇ ਸਿਵਲ ਡਿਫੈਂਸ ਵਲੰਟੀਅਰ ਫੌਜ ਵੀ ਤਿਆਰ ਕੀਤੀ ਗਈ ਹੈ, ਜਿਸ ਵਿਚ ਐੱਨ.ਜੀ.ਓਜ਼, ਐੱਨ.ਸੀ.ਸੀ ਕੈਡਿਟਸ, ਐੱਨ.ਐੱਸ.ਐੱਸ ਵਲੰਟੀਅਰ, ਸਾਬਕਾ ਸੈਨਿਕ, ਪਿੰਡਾਂ ਦੇ ਸਰਪੰਚ, ਪੰਚ ਅਤੇ ਆਮ ਨਾਗਰਿਕ ਸ਼ਾਮਿਲ ਕੀਤੇ ਗਏ ਹਨ, ਜਿਨ੍ਹਾਂ ਨੂੰ ਟ੍ਰੇਨਿੰਗ ਦਿੱਤੀ ਗਈ ਹੈ।

        ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਨਿਕਾਸ ਕੁਮਾਰ, ਆਰ.ਟੀ.ਏ ਸੰਜੀਵ ਕੁਮਾਰ, ਜੀ.ਐਮ. ਇੰਡਸਟਰੀ ਅਰੁਣ ਕੁਮਾਰ, ਜ਼ਿਲ੍ਹਾ ਕਮਾਂਡਰ-ਕਮ-ਡਿਪਟੀ ਕੰਟਰੋਲਰ ਸਿਵਲ ਡਿਫੈਂਸ ਰਵੇਲ ਸਿੰਘ, ਮਨਿੰਦਰ ਸਿੰਘ, ਦਵਿੰਦਰ ਸਿੰਘ, ਸੁਨੀਲ ਕਪੂਰ, ਪ੍ਰਮੋਦ ਸ਼ਰਮਾ ਅਤੇ ਹੋਰ ਹਾਜ਼ਰ ਸਨ।

ਕੈਪਸ਼ਨ: ਸਿਵਲ ਡਿਫੈਂਸ ਟ੍ਰੇਨਿੰਗ ਸਬੰਧੀ ਅਧਿਕਾਰੀਆਂ ਨਾਲ ਮੀਟਿੰਗ ਕਰਦੇ ਹੋਏ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ। ਨਾਲ ਹਨ ਵਧੀਕ ਡਿਪਟੀ ਕਮਿਸ਼ਨਰ ਨਿਕਾਸ ਕੁਮਾਰ ਅਤੇ ਹੋਰ ਅਧਿਕਾਰੀ।

Leave a Reply

Your email address will not be published. Required fields are marked *