ਮਾਨਸਾ, 14 ਫਰਵਰੀ:
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਬੋਰਡ) ਦੀਆਂ ਵੋਟਾਂ ਬਣਾਉਣ ਦੇ ਟੀਚੇ ਨੂੰ ਪੂਰਾ ਕਰਨ ਲਈ 17 ਫਰਵਰੀ ਦਿਨ ਸ਼ਨੀਵਾਰ, 18 ਫਰਵਰੀ ਦਿਨ ਐਤਵਾਰ, 24 ਫਰਵਰੀ ਦਿਨ ਸ਼ਨੀਵਾਰ, 25 ਫਰਵਰੀ ਦਿਨ ਐਤਵਾਰ ਅਤੇ 29 ਫਰਵਰੀ ਦਿਨ ਵੀਰਵਾਰ ਨੂੰ ਸਵੇਰੇ 09 ਵਜੇ ਤੋਂ ਸ਼ਾਮ 05 ਵਜੇ ਤੱਕ ਸਪੈਸ਼ਲ ਕੈਂਪ ਲਗਾਏ ਜਾਣਗੇ। ਇਹ ਜਾਣਕਾਰੀ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰੀ ਪਰਮਵੀਰ ਸਿੰਘ ਨੇ ਦਿੱਤੀ।
ਉਨ੍ਹਾਂ ਦੱਸਿਆ ਕਿ ਸਪੈਸ਼ਲ ਕੈਂਪਾਂ ਦੌਰਾਨ ਪਟਵਾਰੀ, ਪੰਚਾਇਤ ਸਕੱਤਰ, ਨਗਰ ਕੌਂਸਲ ਦੇ ਕਰਮਚਾਰੀ ਅਤੇ ਬੀ.ਐਲ.ਓਜ਼ ਵੱਲੋਂ ਏਰੀਏ ਵਿਚ ਡੋਰ ਟੂ ਡੋਰ ਜਾ ਕੇ ਯੋਗ ਬਿਨੈਕਾਰਾਂ ਪਾਸੋਂ ਫਾਰਮ ਪ੍ਰਾਪਤ ਕੀਤੇ ਜਾਣਗੇ।
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਬੋਰਡ) ਦੀਆਂ ਵੋਟਾਂ ਬਣਾਉਣ ਲਈ 17 ਫਰਵਰੀ ਤੋਂ ਲੱਗਣਗੇ ਸਪੈਸ਼ਲ ਕੈਂਪ-ਜ਼ਿਲ੍ਹਾ ਚੋਣ ਅਫ਼ਸਰ


