ਮਾਨਸਾ, 13 ਜਨਵਰੀ :
ਮੁੱਖ ਖੇਤੀਬਾੜੀ ਅਫ਼ਸਰ ਡਾ. ਹਰਪ੍ਰੀਤਪਾਲ ਕੌਰ ਦੀ ਅਗਵਾਹੀ ਹੇਠ ਜ਼ਿਲ੍ਹਾ ਪੱਧਰੀ ਟੀਮ ਵੱਲੋਂ ਬਲਾਕ ਮਾਨਸਾ ਦੇ ਪਿੰਡ ਤਾਮਕੋਟ ਵਿਖੇ ਕਿਸਾਨਾਂ ਦੇ ਸਰੋਂ ਦੇ ਖੇਤਾਂ ਦਾ ਦੌਰਾ ਕਰਕੇ ਫਸਲ ਦਾ ਨਿਰੀਖਣ ਕੀਤਾ ਗਿਆ। ਨਿਰੀਖਣ ਦੌਰਾਨ ਸਰੋਂ ਦੀ ਫਸਲ ਦੀ ਹਾਲਤ ਬਹੁਤ ਵਧੀਆ ਪਾਈ ਗਈ ਅਤੇ ਕਿਸੇ ਵੀ ਖੇਤ ਵਿੱਚ ਕਿਸੇ ਤਰ੍ਹਾਂ ਦੀ ਬਿਮਾਰੀ ਜਾਂ ਕੀੜੇ-ਮਕੌੜੇ ਦਾ ਹਮਲਾ ਨਹੀ ਵੇਖਿਆ ਗਿਆ।
ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਕਿਸਾਨ ਵੀਰ ਫਸਲੀ ਵਿਭਿੰਨਤਾ ਨੂੰ ਅਪਣਾਉਂਦੇ ਹੋਏ ਰਵਾਇਤੀ ਫਸਲਾਂ ਹੇਠੋਂ ਰਕਬਾ ਘਟਾਉਣ ਅਤੇ ਤੇਲ ਬੀਜ ਫਸਲਾਂ ਹੇਠ ਰਕਬਾ ਵਧਾਉਣ, ਤਾਂ ਜੋ ਧਰਤੀ ਦੀ ਉਪਜਾਊ ਸ਼ਕਤੀ ਨੂੰ ਬਰਕਰਾਰ ਰੱਖਿਆ ਜਾ ਸਕੇ ਅਤੇ ਵਧੀਆ ਆਮਦਨ ਪ੍ਰਾਪਤ ਕੀਤੀ ਜਾ ਸਕੇ। ਉਨ੍ਹਾਂ ਕਿਸਾਨਾਂ ਨੂੰ ਕਿਹਾ ਕਿ ਜੇਕਰ ਫਸਲ ਵਿੱਚ ਕਿਸੇ ਤਰ੍ਹਾਂ ਦੀ ਬਿਮਾਰੀ ਜਾਂ ਕੀੜੇ—ਮਕੌੜੇ ਦਾ ਹਮਲਾ ਵੇਖਿਆ ਜਾਂਦਾ ਹੈ, ਤਾਂ ਤੁਰੰਤ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨੂੰ ਸੂਚਿਤ ਕੀਤਾ ਜਾਵੇ, ਤਾਂ ਜੋ ਸਮੇਂ ਸਿਰ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਤੋਂ ਸਿਫਾਰਿਸ਼ ਸ਼ੁਦਾ ਕੀੜੇਮਾਰ ਦਵਾਈਆਂ ਦਾ ਛਿੜਕਾਅ ਕਰਕੇ ਹਮਲੇ ਨੂੰ ਕੰਟਰੋਲ ਕੀਤਾ ਜਾ ਸਕੇ।
ਇਸ ਮੌਕੇ ਜ਼ਿਲ੍ਹਾ ਸਿਖਲਾਈ ਅਫ਼ਸਰ ਮਾਨਸਾ ਡਾ.ਹਰਬੰਸ ਸਿੰਘ, ਖੇਤੀਬਾੜੀ ਵਿਕਾਸ ਅਫ਼ਸਰ ਡਾ. ਜਸਲੀਨ ਕੌਰ ਧਾਲੀਵਾਲ ਅਤੇ ਡਾ. ਸ਼ਗਨਦੀਪ ਕੌਰ, ਸ਼੍ਰੀ ਮਨਪ੍ਰੀਤ ਸਿੰਘ ਏ.ਐਸ.ਆਈ, ਸ਼੍ਰੀ ਗੁਰਬਖਸ਼ ਸਿੰਘ ਏ.ਐਸ.ਆਈ ਅਤੇ ਸ਼੍ਰੀ ਪਰਾਗਦੀਪ ਸਿੰਘ, ਬੀ.ਟੀ.ਐਮ. ਤੋਂ ਇਲਾਵਾ ਕਿਸਾਨ ਹਾਜਰ ਸਨ।
ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਵੱਲੋਂ ਸਰੋਂ ਦੇ ਖੇਤਾਂ ਦਾ ਦੌਰਾ


