ਫਿਰੋਜ਼ਪੁਰ, 21 ਦਸੰਬਰ 2024.
ਡਿਪਟੀ ਕਮਿਸ਼ਨਰ ਫਿਰੋਜ਼ਪੁਰ ਦੀਪਸਿਖਾ ਸ਼ਰਮਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਵਿਦਿਆਰਥੀਆਂ ਨੂੰ ਸ਼ਹੀਦਾਂ ਦੇ ਜੀਵਨ ਅਤੇ ਇਤਿਹਾਸ ਬਾਰੇ ਜਾਣਕਾਰੀ ਦੇਣ ਲਈ ਵੱਖ ਵੱਖ ਸਕੂਲਾਂ ਦੇ ਵਿਦਿਆਰਥੀਆਂ ਨੂੰ ਹੁਸੈਨੀਵਾਲਾ ਸ਼ਹੀਦੀ ਸਮਾਰਕ ਦਾ ਦੌਰਾ ਕਰਵਾਇਆ ਜਾ ਰਿਹਾ ਹੈ| ਇਸੇ ਲੜੀ ਤਹਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਾਰੇ ਕੇ ਦੇ ਸਕੂਲ ਇੰਚਾਰਜ ਅਸ਼ਵਿੰਦਰ ਸਿੰਘ ਵੱਲੋਂ ਸਕੂਲ ਦੇ ਵਿਦਿਆਰਥੀਆਂ ਨੂੰ ਹੁਸੈਨੀਵਾਲਾ ਸ਼ਹੀਦੀ ਸਮਾਰਕ ਦਾ ਦੌਰਾ ਕਰਵਾਇਆ ਗਿਆ ਅਤੇ ਰੀਟਰੀਟ ਸੈਰਾਮਨੀ ਵੀ ਦਿਖਾਈ ਗਈ|
ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਸਕੂਲ ਇੰਚਾਰਜ ਅਸ਼ਵਿੰਦਰ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਸਿੱਖਿਆ ਅਫ਼ਸਰ ਮੁਨੀਲਾ ਅਰੋੜਾ ਅਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਡਾ. ਸਤਿੰਦਰ ਸਿੰਘ ਦੀਆਂ ਹਦਾਇਤਾਂ ਮੁਤਾਬਕ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਾਰੇ ਕੇ ਦੇ 100 ਦੇ ਕਰੀਬ ਵਿਦਿਆਰਥੀਆਂ ਨੂੰ ਬੱਸ ਰਾਹੀਂ ਹੁਸੈਨੀਵਾਲਾ ਸ਼ਹੀਦੀ ਸਮਾਰਕ ਦਾ ਦੌਰਾ ਕਰਵਾਇਆ ਗਿਆ ਅਤੇ ਇਸ ਉਪਰੰਤ ਰੀਟਰੀਟ ਸੈਰਾਮਨੀ ਦਿਖਾਈ ਗਈ। ਉਨ੍ਹਾਂ ਕਿਹਾ ਕਿ ਇਸ ਦੌਰਾਨ ਵਿਦਿਆਰਥੀਆਂ ਨੇ ਉਥੇ ਸ਼ਹੀਦਾਂ ਦੀ ਸਮਾਧਾਂ ਤੇ ਮੱਥਾ ਵੀ ਟੇਕਿਆ ਅਤੇ ਉਨਾਂ ਨੂੰ ਸ਼ਹੀਦਾਂ ਬਾਰੇ ਜਾਣਕਾਰੀ ਵੀ ਦਿੱਤੀ ਗਈ| ਉਨ੍ਹਾਂ ਕਿਹਾ ਕਿ ਅਜਿਹੇ ਵਿੱਦਿਅਕ ਦੌਰੇ ਬੱਚਿਆਂ ਵਿੱਚ ਦੇਸ਼ ਭਗਤੀ ਦੀ ਭਾਵਨਾ ਪੈਦਾ ਕਰਨ ਦੇ ਨਾਲ ਨਾਲ ਉਨ੍ਹਾਂ ਨੂੰ ਇੱਕ ਚੰਗੇ ਨਾਗਰਿਕ ਬਣਨ ਲਈ ਸਹਾਈ ਸਿੱਧ ਹੁੰਦੇ ਹਨ। ਉਨਾਂ ਦੱਸਿਆ ਕਿ ਅੱਜ ਦੇ ਇਸ ਵਿੱਦਿਅਕ ਦੌਰੇ ਨਾਲ ਵਿਦਿਆਰਥੀਆਂ ਨੂੰ ਬਹੁਤ ਕੁਝ ਸਿੱਖਣ ਨੂੰ ਮਿਲਿਆ ਹੈ ਅਤੇ ਇਹ ਦੌਰੇ ਅੱਗੇ ਵੀ ਜਾਰੀ ਰੱਖੇ ਜਾਣਗੇ |
ਵਿਦਿਆਰਥੀਆਂ ਨੂੰ ਇਹ ਵਿੱਦਿਅਕ ਦੌਰਾ ਕਰਵਾਉਣ ਅਤੇ ਜਾਣਕਾਰੀ ਦੇਣ ਵਿੱਚ ਖੁਸ਼ਵਿੰਦਰ ਕੌਰ, ਰਜਨੀ ਜੱਗਾ, ਕਮਲੇਸ਼, ਮਨਦੀਪ ਕੌਰ, ਅਨੁਰਾਗ, ਸੁਰਜੀਤ ਸਿੰਘ ਅਤੇ ਸੰਦੀਪ ਬੱਬਰ ਦਾ ਵੀਂ ਸਹਿਯੋਗ ਰਿਹਾ|