ਖੇਤੀਬਾੜੀ ਵਿਭਾਗ ਨੇ ਡੀਲਰਾਂ ਨੂੰ ਝੋਨੇ ਦੇ ਹਾਈਬ੍ਰਿਡ ਬੀਜਾਂ ਦੀ ਵਿਕਰੀ ਨਾ ਕਰਨ ਲਈ ਪ੍ਰੇਰਿਆ

Politics Punjab Sri Muktsar Sahib

ਸ੍ਰੀ ਮੁਕਤਸਰ ਸਾਹਿਬ, 10 ਮਈ

ਸਾਉਣੀ-2025 ਦੌਰਾਨ ਬੀਜੀਆਂ ਜਾਣ ਵਾਲੀਆਂ ਫਸਲਾਂਖਾਸ ਕਰਕੇ ਨਰਮੇ ਅਤੇ ਝੋਨੇ ਦੀ ਫ਼ਸਲ ਸਬੰਧੀ ਕੀਤੇ ਜਾ ਰਹੇ ਕੰਮਾਂ ਦੀ ਸਮੀਖਿਆ ਕਰਨ ਸਬੰਧੀਮੁੱਖ ਖੇਤਬਾੜੀ ਅਫ਼ਸਰਸ੍ਰੀ ਮੁਕਤਸਰ ਸਾਹਿਬ ਡਾ: ਕਰਨਜੀਤ ਸਿੰਘ ਗਿੱਲ ਵੱਲੋਂ ਮੰਡੀ ਬਰੀਵਾਲਾ ਦੇ ਸਮੂਹ ਖਾਦਬੀਜ ਅਤੇ ਕੀਟਨਾਸ਼ਕ ਦਵਾਈਆਂ ਦੇ ਡੀਲਰਾਂ ਨਾਲ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਆਉਣ ਵਾਲੇ ਸਾਉਣੀ ਦੇ ਸੀਜ਼ਨ ਦੌਰਾਨ ਕਿਸਾਨਾਂ ਨੂੰ ਖੇਤੀ ਨਾਲ ਸਬੰਧਤ ਵਸਤਾਂ ਖਾਸ ਕਰਕੇ ਬੀਜਾਂ ਦੀ ਉਪਲੱਬਧਤਾ ਸਬੰਧੀ ਸਮੂਹ ਡੀਲਰਾਂ ਨੂੰ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੇ ਹੁਕਮਾਂ ਤਹਿਤ ਸਾਉਣੀ—2025 ਦੌਰਾਨ ਸੂਬੇ ਵਿੱਚ ਝੋਨੇ ਦੀ ਕਿਸਮ ਪੂਸਾ—44 ਅਤੇ ਹਾਈਬ੍ਰਿਡ ਬੀਜਾਂ ਦੀ ਵਿਕਰੀ ਅਤੇ ਬਿਜਾਈ ’ਤੇ ਪੂਰਨ ਪਾਬੰਦੀ ਲਗਾਈ ਗਈ ਹੈ। ਇਸ ਕਰਕੇ ਪੀ.ਏ.ਯੂ ਲੁਧਿਆਣਾ ਵੱਲੋਂ ਸਿਫ਼ਾਰਿਸ਼ ਝੋਨੇ ਦੀਆਂ ਕਿਸਮਾਂ ਜਿਵੇਂ ਪੀ.ਆਰ—126, ਪੀ.ਆਰ—131 ਆਦਿ ਦੀ ਹੀ ਬਿਜਾਈ ਹੀ ਕਰਵਾਈ ਜਾਵੇ।

ਉਨ੍ਹਾਂ ਡੀਲਰਾਂ ਨੂੰ ਖਾਦਾਂ ਦੀ ਕਾਲਾ ਬਜ਼ਾਰੀਟੈਗਿੰਗਵੱਧ ਰੇਟ ਆਦਿ ਨਾ ਕਰਨ ਲਈ ਹਦਾਇਤਾਂ ਦਿੱਤੀਆਂ ਅਤੇ ਇਨ੍ਹਾਂ ਨਾਲ ਸਬੰਧਤ ਰਿਕਾਰਡ ਪੂਰਾ ਰੱਖਣ ਲਈ ਕਿਹਾ ਗਿਆ। ਜੇਕਰ ਕੋਈ ਵੀ ਡੀਲਰ ਇਸ ਦੀ ਉਲੰਘਣਾ ਕਰਦਾ ਹੈ ਤਾਂ ਉਸ ਖਿਲਾਫ਼ ਖਾਦਬੀਜ ਅਤੇ ਦਵਾਈਆਂ ਦੇ ਐਕਟ ਹੇਠ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

              ਇਸ ਮੌਕੇ ਡਾ. ਜਸ਼ਨਪ੍ਰੀਤ ਸਿੰਘ ਖੇਤੀਬਾੜੀ ਵਿਕਾਸ ਅਫ਼ਸਰ (ਇਨ:) ਵੱਲੋਂ ਖਾਦਡਾ: ਸੁਖਜਿੰਦਰ ਸਿੰਘਖੇਤੀਬਾੜੀ ਵਿਕਾਸ ਅਫ਼ਸਰ (ਪੀ.ਪੀ) ਕੀੜੇਮਾਰ ਦਵਾਈਆਂ ਦੇ ਲਾਇਸੰਸ ਅਤੇ ਡਾ: ਹਰਜੀਤ ਸਿੰਘ ਖੇਤੀਬਾੜੀ ਵਿਕਾਸ ਅਫ਼ਸਰ (ਬੀਜ਼) ਸ੍ਰੀ ਮੁਕਤਸਰ ਸਾਹਿਬ ਵੱਲੋਂ ਬੀਜ਼ ਦੇ ਲਾਇਸੰਸਾਂ ਵਿੱਚ ਆ ਰਹੀਆਂ ਮੁਸ਼ਕਿਲਾਂ ਦੇ ਹੱਲ ਸਬੰਧੀ ਨੁਕਤੇ ਸਾਂਝੇ ਕੀਤੇ ਗਏ। ਡਾ: ਸ਼ਵਿੰਦਰ ਸਿੰਘ, ਖੇਤੀਬਾੜੀ ਵਿਕਾਸ ਅਫ਼ਸਰਡਾ: ਅਰਿੰਦਰਪਾਲ ਸਿੰਘਖੇਤੀਬਾੜੀ ਵਿਕਾਸ ਅਫ਼ਸਰ ਤੋ ਇਲਾਵਾ ਖੇਤੀਬਾੜੀ ਵਿਭਾਗ ਦੇ ਹੋਰ ਅਧਿਕਾਰੀ ਵੀ ਹਾਜ਼ਰ ਸਨ। 

Leave a Reply

Your email address will not be published. Required fields are marked *