ਨਗਰ ਪੰਚਾਇਤ ਬਰੀਵਾਲਾ ਵਿਖੇ ਚੋਣ ਦੇ ਮੱਦੇਨਜ਼ਰ ਸਾਰੇ ਪ੍ਰਬੰਧ ਮੁਕੰਮਲ : ਡਿਪਟੀ ਕਮਿਸ਼ਨਰ

Politics Punjab Sri Muktsar Sahib

ਸ੍ਰੀ ਮੁਕਤਸਰ ਸਾਹਿਬ, 20 ਦਸੰਬਰ:

 ਜ਼ਿਲ੍ਹੇ ਅੰਦਰ ਨਗਰ ਪੰਚਾਇਤ ਬਰੀਵਾਲਾ ਦੀ 21 ਦਸੰਬਰ 2024 ਨੂੰ ਹੋਣ ਜਾ ਰਹੀ ਜਨਰਲ ਚੋਣ ਨੂੰ ਅਮਨ-ਅਮਾਨ ਨਾਲ ਕਰਵਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਾਰੇ ਪੁਖਤਾ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ, ਇਹ ਜਾਣਕਾਰੀ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫਸਰ ਸ਼੍ਰੀ ਰਾਜੇਸ਼ ਤ੍ਰਿਪਾਠੀ ਨੇ ਸਾਂਝੀ ਕੀਤੀ।

ਜ਼ਿਲ੍ਹਾ ਚੋਣ ਅਫਸਰ ਨੇ ਵਧੇਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਚੋਣ ਦੌਰਾਨ ਬਰੀਵਾਲਾ ਵਿਖੇ 11 ਵੱਖ-ਵੱਖ ਵਾਰਡਾਂ ਦੇ 6623 ਨਾਗਰਿਕ ਆਪਣੀ ਵੋਟ ਦੇ ਅਧਿਕਾਰ ਦੀ ਵਰਤੋਂ ਕਰਨਗੇ, ਜਿਨ੍ਹਾਂ ’ਚ 3578 ਪੁਰਸ਼ ਅਤੇ 3045 ਇਸਤਰੀਆਂ ਸ਼ਾਮਲ ਹਨ। ਉਨ੍ਹਾਂ ਇਹ ਵੀ ਦੱਸਿਆ ਕਿ ਵੋਟਾਂ 21 ਦਸੰਬਰ 2024 ਨੂੰ ਸਵੇਰੇ 7 ਤੋਂ ਸ਼ਾਮ 4 ਵਜੇ ਤੱਕ ਪੈਣਗੀਆਂ ਅਤੇ ਉਸੇ ਦਿਨ ਵੋਟਾਂ ਦੇ ਨਤੀਜੇ ਐਲਾਨੇ ਜਾਣਗੇ।

ਜ਼ਿਲ੍ਹਾ ਚੋਣ ਅਫਸਰ ਨੇ ਅੱਗੇ ਦੱਸਿਆ ਕਿ ਜ਼ਿਲ੍ਹੇ ਦੇ ਵੱਖ-ਵੱਖ ਵਾਰਡਾਂ ’ਚੋਂ 38 ਉਮੀਦਵਾਰ ਚੋਣ ਮੈਦਾਨ ਵਿੱਚ ਹਨ ਅਤੇ ਸਾਰੇ ਵਾਰਡਾਂ ਲਈ 11 ਪੋਲਿੰਗ ਬੂਥ ਬਣਾਏ ਗਏ ਹਨ।