ਡੀ ਏ ਪੀ ਖਾਦ ਦੀ ਬਜਾਏ ਟੀ ਐਸ ਪੀ ਦੀ ਵਰਤੋਂ ਕਰਕੇ ਕਣਕ ਦੀ ਬਿਜਾਈ ਕਰ ਰਿਹਾ ਪਿੰਡ ਬੇਗੇਵਾਲ ਦਾ ਕਿਸਾਨ-

ਅੰਮ੍ਰਿਤਸਰ 9 ਨਵੰਬਰ 2024-‘ ਬਲਾਕ ਖੇਤੀਬਾੜੀ ਦਫਤਰ ਮਜੀਠਾ ਅਧੀਨ ਆਉੰਦੇ ਪਿੰਡ ਬੇਗੇਵਾਲ ਦੇ ਕਿਸਾਨ ਖੇਤੀਬਾੜੀ ਦਫਤਰ ਮਜੀਠਾ ਦੇ ਦਿਸ਼ਾ ਨਿਰਦੇਸ਼ਾਂ ਹੇਠ ਕਣਕ ਦੀ ਫ਼ਸਲ ਵਿੱਚ ਬਿਜਾਈ ਸਮੇਂ ਫਾਸਫੋਰਸ ਦੀ ਪੂਰਤੀ ਲਈ ਵੱਡੀ ਮਾਤਰਾ ਵਿੱਚ ਟੀ ਐਸ ਪੀ ( 0:46:0) ਦੀ ਵਰਤੋਂ ਕਰ ਰਹੇ ਹਨ ਜਿਸ ਨਾਲ ਡੀ ਏ ਪੀ ਖਾਦ ਦੀ ਕਿੱਲਤ ਸਮੇਂ ਕਣਕ ਦੀ ਬਿਜਾਈ ਦੀ ਦੇਰੀ ਤੋਂ ਬਚ ਰਹੇ ਹਨ ਅਤੇ ਘੱਟ ਪੈਸਿਆਂ ਵਿੱਚ ਵਧੀਆ ਵਰਤੋਂ ਕਰ ਰਹੇ ਹਨ। ਇਹਨਾ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਬਲਾਕ ਖੇਤੀਬਾੜੀ ਅਫਸਰ ਮਜੀਠਾ ਡਾ: ਦਿਲਬਾਗ ਸਿੰਘ ਭੱਟੀ ਨੇ ਦੱਸਿਆ ਕਿ ਡੀ ਏ ਪੀ ਦੀ ਵਰਤੋਂ ਮੁੱਖ ਤੋਰ ਤੇ ਕਿਸਾਨਾਂ ਵੱਲੋ ਕਣਕ ਵਿੱਚ ਫਾਸਫੋਰਸ ਤੱਤ ਦੀ ਪੂਰਤੀ ਲਈ ਕੀਤੀ ਜਾਂਦੀ ਹੈ ਸਾਡੇ ਕਿਸਾਨ ਵੀਰਾਂ ਨੂੰ ਬਿਲਕੁੱਲ ਵੀ ਘਬਰਾਉਣਾ ਨਹੀਂ ਚਾਹੀਦਾ ਸਗੋ ਡੀ.ਏ.ਪੀ ਦੇ ਬਦਲ ਵਜੋਂ ਟੀ ਐਸ ਪੀ ( 0:46:0) ਦੀ ਵਰਤੋਂ ਕਰਕੇ ਕਣਕ ਦੀ ਬਿਜਾਈ ਕਰਨ ਚਾਹੀਦੀ ਹੈ। ਡਾ: ਭੱਟੀ ਨੇ ਦੱਸਿਆ ਕਿ (0:46:0) ਵਿੱਚ ਡੀ ਏ ਪੀ ਦੇ ਬਰਾਬਰ ਫਾਸਫੋਰਸ ਹੈ ਅਤੇ ਉਸ ਦੀ ਕੀਮਤ ਵੀ ਡੀ ਏ ਪੀ ਤੋਂ ਘੱਟ ਹੈ ਇਸ ਵਿੱਚ ਲਗਭਗ 15% ਕੈਲਸ਼ੀਅਮ ਅਤੇ ਸਲਫਰ ਤੱਤ ਵੀ ਮੋਜੂਦ ਹੈ ਜੋ ਡੀ ਏ ਪੀ ਖਾਦ ਵਿੱਚ ਨਹੀ ਮਿਲਦਾ ਇਸ ਲਈ ਕਿਸਾਨ ਵੀਰਾਂ ਨੂੰ ਸੁਝਾਅ ਹੈ ਕਿ ਉਹ ਕਣਕ ਦੀ ਬਿਜਾਈ ਲਈ 50 ਕਿਲੋਗ੍ਰਾਮ ਟੀ ਐਸ ਪੀ ਡਰਿੱਲ ਰਾਹੀਂ ਅਤੇ 20 ਕਿਲੋਗ੍ਰਾਮ ਯੂਰੀਆ ਛੱਟੇ ਰਾਹੀਂ ਪਾ ਕੇ ਕਣਕ ਦੀ ਬਿਜਾਈ ਬਿਨਾ ਕਿਸੇ ਦੇਰੀ ਕਰਨ। ਇਸ ਮੌਕੇ ਪਿੰਡ ਬੇਗੇਵਾਲ ਤੋ ਕਿਸਾਨ ਰਘਬੀਰ ਸਿੰਘ ਨੇ ਟੀ ਐਸ ਪੀ ਦੀ ਵਰਤੋਂ ਨਾਲ ਲਗਭਗ 50 ਏਕੜ ਕਣਕ ਦੀ ਬਿਜਾਈ ਕੀਤੀ । ਜਿਸ ਦੋਰਾਨ ਸ਼ਾਮਨਗਰ ਤੋ ਇਨਚਾਰਜ ਅਮਰਦੀਪ ਸਿੰਘ ਖੇਤੀਬਾੜੀ ਵਿਸਥਾਰ ਅਫਸਰ ਨੇ ਵੀ ਕਿਸਾਨਾਂ ਨੂੰ ਇਸ ਸਬੰਧੀ ਅਪੀਲ ਕੀਤੀ ਅਤੇ ਡੀ ਏ ਪੀ ਦੇ ਹੋਰਾਂ ਬਦਲਵੇ ਰੂਪਾ ਜਿਵੇਂ ਕਿ ਐਨ.ਪੀ.ਕੇ 12:32:16, 10:26:26, 16:16:16, 20:20:0:13 ਆਦਿ ਦੀ ਵਰਤੋਂ ਕੀਤੀ ਜਾਵੇ ।          ਇਸ ਸਬੰਧੀ ਹੋਰ ਵਧੇਰੇ ਜਾਣਕਾਰੀ ਦਿੰਦੇ ਹੋਏ ਮੁੱਖ ਖੇਤੀਬਾੜੀ ਅਫਸਰ ਸਰਦਾਰ ਤਜਿੰਦਰ ਸਿੰਘ ਨੇ ਦੱਸਿਆ ਕਿ ਕਿਸਾਨਾਂ ਨੂੰ ਡੀਏਪੀ ਖਾਦ ਦੀ ਕੋਈ ਵੀ ਮੁਸ਼ਕਿਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਸਾਰੇ ਬਲਾਕਾਂ ਵਿੱਚ ਕਿਸਾਨਾਂ ਦੀ ਮੰਗ ਅਨੁਸਾਰ ਡੀਏਪੀ ਖਾਦ ਮੁਹਈਆ ਕਰਵਾਈ ਜਾ ਰਹੀ ਹੈ। ਉਹਨਾਂ ਕਿਹਾ ਕਿ ਡੀਏਪੀ ਦੀ ਕਾਲਾ ਬਜ਼ਾਰੀ ਰੋਕਣ ਲਈ ਖੇਤੀਬਾੜੀ ਅਧਿਕਾਰੀਆਂ ਵੱਲੋਂ ਲਗਾਤਾਰ ਚੈਕਿੰਗ ਮੁਹਿੰਮ ਜਾਰੀ ਹੈ ਅਤੇ ਕਿਸੇ ਨੂੰ ਵੀ ਡੀਏਪੀ ਖਾਦ ਦੀ ਕਾਲਾ ਬਜਾਰੀ ਨਹੀਂ ਕਰਨ ਦਿੱਤੀ ਜਾਵੇਗੀ।

Continue Reading

ਜੰਡਿਆਲਾ ਹਲਕੇ ਤੋਂ ਵੱਡੀ ਗਿਣਤੀ ਵਿੱਚ ਸਰਪੰਚ ਪੰਚ ਲੁਧਿਆਣਾ ਵਿਖੇ ਹੋਏ ਸਹੁੰ  ਚੁੱਕ ਸਮਾਗਮ ਵਿੱਚ ਹੋਏ ਸ਼ਾਮਿਲ

ਅੰਮ੍ਰਿਤਸਰ, 9 ਨਵੰਬਰ 2024 –           ਜੰਡਿਆਲਾ ਹਲਕੇ ਤੋਂ ਵੱਡੀ ਗਿਣਤੀ ਵਿੱਚ ਸਰਪੰਚ ਅਤੇ ਪੰਚ ਲੁਧਿਆਣਾ ਵਿਖੇ ਹੋਏ ਸਹੁੰ ਚੁੱਕ ਸਮਾਗਮ ਵਿੱਚ ਸ਼ਾਮਿਲ ਹੋਏ। ਇਨਾ ਸਰਪੰਚਾਂ ਨੂੰ ਸੰਬੋਧਨ ਕਰਦੇ ਸ ਹਰਭਜਨ ਸਿੰਘ ਈਟੀਓ  ਕੈਬਨਿਟ ਮੰਤਰੀ ਪੰਜਾਬ ਨੇ ਕਿਹਾ ਕਿ ਲੋਕਾਂ ਵੱਲੋਂ ਬਹੁਤ ਵੱਡਾ ਫਤਵਾ ਦਿੱਤਾ ਹੈ ਜਿੰਨਾਂ ਨੇ ਇਮਾਨਦਾਰ ਲੋਕਾਂ ਨੂੰ ਚੁਣ ਪਿੰਡਾਂ ਦੇ ਮੋਹਰੀ ਬਣਾਇਆ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਇਹ ਪਹਿਲੀ ਵਾਰ ਹੋਇਆ ਕਿ ਲੋਕਾਂ ਨੇ ਸਰਬਸੰਮਤੀ ਨਾਲ  ਸਰਪੰਚਾਂ ਦੀ ਚੋਣ ਕੀਤੀ ਹੈ।             ਸ੍ਰ ਈ ਟੀ ਓ   ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਵੱਲੋਂ  ਸਰਪੰਚੀ ਚੋਣ ਵੇਲੇ ਇਕ ਦੂਜੀ ਪਾਰਟੀ ਨੁਮਾਇੰਦਿਆਂ ਦੇ ਕਾਗਜ ਰੱਦ ਕੀਤੇ ਜਾਂਦੇ ਸਨ ਜਿਸ ਕਰਕੇ ਉਹ ਪਿੰਡ ਵਿਕਾਸ ਪੱਖੋਂ ਪੱਛੜ ਜਾਂਦੇ ਸਨ। ਉਨ੍ਹਾਂ ਕਿ ਇਸ ਵਾਰ ਇਨ੍ਹਾਂ ਚੋਣਾਂ ਸਾਡੀ ਸਰਕਾਰ ਕੋਈ ਪਾਰਟੀਬਾਜੀ ਵਾਲਾ ਕੰਮ ਨਹੀਂ ਕੀਤਾ ਅਤੇ ਨਾ ਹੀ ਕਿਸੇ ਨੂੰ ਅਜਿਹੀ ਸ਼ਿਕਾਇਤਾ ਦਾ ਮੌਕਾ ਦਿੱਤਾ ਹੈ। ਉਨ੍ਹਾਂ ਕਿਹਾ ਲੋਕਾਂ  ਨੇ ਆਪ ਵੱਡਾ ਫਤਵਾ ਦੇ ਕੇ ਇਨ੍ਹਾਂ ਪੰਚਾਂ ਸਰਪੰਚਾਂ ਨੂੰ ਨਿਵਾਜਿਆ ਹੈ। ਉਨ੍ਹਾਂ  ਪਿਛਲੀਆਂ ਸਰਕਾਰਾਂ ਦੀ ਫੁਟ ਪਾਓ ਅਤੇ ਰਾਜ ਕਰੋ ਦੀ ਨੀਤੀ ਨਾਲ ਪਿੰਡ ਵਿਕਾਸ ਪਿਛੋਂ ਕਾਫੀ ਪੱਛੜ ਗਏ ਸਨ ਜਿਸ ਕਰਕੇ ਸੜਕਾਂ, ਸਕੂਲੀ ਇਮਾਰਤਾਂ, ਹਸਪਤਾਲਾਂ  ਦੀ ਹਾਲਤ ਕਾਫੀ ਤਰਸਯੋਗ ਹੋ ਗਈ ਸੀ। ਉਹਨਾਂ ਕਿਹਾ ਕਿ ਪਿੰਡ ਦਾ ਸਰਪੰਚ ਕਿਸੇ ਪਾਰਟੀ ਦਾ ਨਹੀਂ ਹੁੰਦਾ ਸਗੋਂ ਸਮੁੱਚੇ ਪਿੰਡ ਦਾ ਹੁੰਦਾ ਹੈ ਅਤੇ ਉਸ ਨੂੰ ਚਾਹੀਦਾ ਹੈ ਕਿ ਉਹ ਪਾਰਟੀ ਬਾਜੀ ਤੋ ਉੱਪਰ ਉੱਠ ਕੇ ਆਪਣੇ ਪਿੰਡ ਦਾ ਵਿਕਾਸ ਕਰੇ। ਉਹਨਾਂ ਕਿਹਾ ਕਿ ਪਿੰਡਾਂ ਦੇ ਸਰਪੰਚਾਂ ਪੰਚਾ ਵਿੱਚ ਕੰਮ ਕਰਨ ਦਾ ਕਾਫੀ ਉਤਸ਼ਾਹ ਹੈ ਅਤੇ ਸਰਕਾਰ ਵੀ ਉਹਨਾਂ ਦੇ ਨਾਲ ਮੋਢੇ ਦਾ ਮੋਢਾ ਜੋੜ ਕੇ ਖੜੀ ਹੈ। ਉਹਨਾਂ ਕਿਹਾ ਕਿ ਪੰਚਾਂ ਸਰਪੰਚਾਂ ਦਾ ਰਾਜ ਧਰਮ ਦਾ ਪਾਲਣ ਕਰਨਾ ਹੀ ਸਭ ਤੋ ਵੱਡੀ ਜਿੰਮੇਵਾਰੀ ਹੈ, ਚੋਣਾਂ ਵਿੱਚ ਮਿਲੀ ਮਿਸਾਲੀ ਜਿੱਤ ਤੋ ਬਾਅਦ ਹਾਉਮੈ  ਨੂੰ ਤਿਆਗ ਕੇ ਸੇਵਾ ਦੀ ਭਾਵਨਾ ਨਾਲ ਕੰਮ ਕਰਨਾ ਹੀ ਪੰਚਾਂ ਸਰਪੰਚਾਂ ਦਾ ਫਰਜ਼ ਹੈ, ਇਸ ਲਈ ਪਿੰਡਾਂ ਦਾ ਸਰਵਪੱਖੀ ਵਿਕਾਸ ਕਰਨ ਲਈ ਯੋਜਨਾਬੱਧ ਤਰੀਕੇ ਨਾਲ ਕੰਮ ਸੁਰੂ ਹੋਵੇਗਾ। ਇਸ ਦੇ ਲਈ ਅਗਲੇ ਕੁਝ ਦਿਨਾਂ ਵਿਚ ਮੁੜ “ਆਪ ਦੀ ਸਰਕਾਰ, ਆਪ ਦੇ ਦੁਆਰ” ਪ੍ਰੋਗਰਾਮ ਦੀ ਸੁਰੂਆਤ ਕੀਤੀ ਜਾਵੇਗੀ ਤੇ ਸਾਡਾ.ਐਮ.ਐਲ.ਏ.ਸਾਡੇ.ਵਿਚ ਮੁਹਿੰਮ ਤਹਿਤ ਪਿੰਡਾਂ ਦੀਆਂ ਸਾਝੀਆਂ ਸੱਥਾਂ ਵਿਚ ਬੈਠ ਕੇ ਵਿਕਾਸ ਦੀ ਵਿਊਤਬੰਦੀ ਕਰਨ ਦੇ ਨਾਲ ਨਾਲ ਧੰਨਵਾਦੀ ਦੌਰੇ ਕੀਤੇ ਜਾਣਗੇ।

Continue Reading

ਐਸ.ਡੀ.ਐਮ. ਅਬੋਹਰ ਨੇ ਪਿੰਡ ਰਾਏਪੁਰਾ ਅਤੇ ਕਾਲਾ ਟਿੱਬਾ ਦਾ ਦੌਰਾ ਕਰ ਕਿਸਾਨਾ ਨੂੰ ਪਰਾਲੀ ਨਾ ਸਾੜਨ ਦੀ ਕੀਤੀ ਅਪੀਲ

ਅਬੋਹਰ 9 ਨਵੰਬਰਡਿਪਟੀ ਕਮਿਸ਼ਨ ਮੈਡਮ ਅਮਰਪ੍ਰੀਤ ਕੌਰ ਸੰਧੂ ਦੇ ਦਿਸ਼ਾ-ਨਿਰਦੇਸ਼ਾਂ *ਤੇ ਐਸ.ਡੀ.ਐਮ. ਅਬੋਹਰ ਕ੍ਰਿਸ਼ਨ ਪਾਲ ਰਾਜਪੁਤ ਨੇ ਅਬੋਹਰ ਦੇ ਵੱਖ-ਵੱਖ ਪਿੰਡਾਂ ਦਾ ਦੌਰਾ ਕਰ ਵਾਤਾਵਰਣ ਦੀ ਸ਼ੁਧਤਾ ਨੂੰ ਬਰਕਰਾਰ ਰੱਖਣ ਹਿਤ ਆਪਣਾ ਯੋਗਦਾਨ ਪਾਉਂਦਿਆਂ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾ ਕੇ ਇਸ ਦਾ ਯੋਗ ਵਿਧੀ ਰਾਹੀਂ ਨਿਬੇੜਾ ਕਰਨ ਸਬੰਧੀ ਪ੍ਰੇਰਿਤ ਕੀਤਾ।ਐਸ.ਡੀ.ਐਮ. ਅਬੋਹਰ […]

Continue Reading

ਪਰਾਲੀ ਨੂੰ ਅੱਗ ਲਗਾਕੇ ਵਾਤਾਵਰਣ ਨੂੰ ਪ੍ਰਦੂਸ਼ਿਤ ਕਰਨਾ ਨਹੀਂ ਸਗੋਂ ਯੋਗ ਪ੍ਰਬੰਧਨ ਕਰਕੇ ਖੇਤਾਂ ’ਚ ਵਾਹੁਣਾ ਸਹੀ ਹੱਲ-ਡਿਪਟੀ ਕਮਿਸ਼ਨਰ

 ਮਾਨਸਾ, 09 ਨਵੰਬਰ :ਪਰਾਲੀ ਨੂੰ ਅੱਗ ਲਗਾਕੇ ਵਾਤਾਵਰਣ ਨੂੰ ਪ੍ਰਦੂਸ਼ਿਤ ਕਰਨਾ ਨਹੀਂ ਸਗੋਂ ਉਸ ਦਾ ਯੋਗ ਪ੍ਰਬੰਧਨ ਕਰਕੇ ਖੇਤਾਂ ਵਿੱਚ ਵਾਹੁਣਾ ਹੀ ਸਹੀ ਹੱਲ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਅੱਜ ਡਿਪਟੀ ਕਮਿਸ਼ਨਰ ਮਾਨਸਾ ਸ਼੍ਰੀ ਕੁਲਵੰਤ ਸਿੰਘ ਆਈ.ਏ.ਐਸ. ਨੇ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਦਾ ਦੌਰਾ ਕਰਦਿਆਂ ਕੀਤਾ। ਇਸ ਮੌਕੇ ਉਨ੍ਹਾਂ ਨਾਲ ਐਸ.ਐਸ.ਪੀ. ਮਾਨਸਾ ਸ਼੍ਰੀ ਭਾਗੀਰਥ ਸਿੰਘ […]

Continue Reading

ਨਸ਼ਿਆਂ ਨੂੰ ਉਤਸ਼ਾਹਿਤ ਕਰਨ ਵਾਲੇ ਗੀਤਾਂ, ਅਸ਼ਲੀਲ ਪੋਸਟਰਾਂ ਤੇ ਪਾਬੰਦੀ

ਫਰੀਦਕੋਟ  9 ਨਵੰਬਰ  ( )ਜਿਲ੍ਹਾ ਮੈਜਿਸਟ੍ਰੇਟ ਸ੍ਰੀ ਵਿਨੀਤ ਕੁਮਾਰ ਆਈ.ਏ.ਐਸ. ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜਿਲ੍ਹਾ ਫਰੀਦਕੋਟ ਦੀ ਹਦੂਦ ਅੰਦਰ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਹਨ। ਇਹ ਹੁਕਮ 26 ਦਸੰਬਰ 2024  ਤੱਕ ਲਾਗੂ ਰਹਿਣਗੇ।ਜਿਲ੍ਹਾ ਮੈਜਿਸਟ੍ਰੇਟ ਵੱਲੋਂ ਜਾਰੀ ਹੁਕਮਾਂ ਅਨੁਸਾਰ ਜਿਲ੍ਹਾ ਫਰੀਦਕੋਟ ਅੰਦਰ ਕਿਸੇ […]

Continue Reading

ਬੁਢਲਾਡਾ ਦਾ ਅਗਾਂਹਵਧੂ ਕਿਸਾਨ ਰਮਨਦੀਪ ਸਿੰਘ ਤਿੰਨ ਸਾਲ ਤੋਂ ਬਿਨਾਂ ਪਰਾਲੀ ਸਾੜੇ 30 ਕਿੱਲਿਆਂ ‘ਚ ਕਰ ਰਿਹੈ ਕਣਕ ਦੀ ਸਿੱਧੀ ਬਿਜਾਈ

ਬੁਢਲਾਡਾ/ਮਾਨਸਾ, 09 ਨਵੰਬਰ:    ਬੁਢਲਾਡਾ ਦਾ ਵਸਨੀਕ ਅਗਾਂਹਵਧੂ ਕਿਸਾਨ ਰਮਨਦੀਪ ਸਿੰਘ ਧਾਲੀਵਾਲ ਪਿਛਲੇ ਤਿੰਨ ਸਾਲ ਤੋਂ ਆਪਣੀ 30 ਕਿੱਲੇ ਜ਼ਮੀਨ ਵਿਚ ਬਿਨਾਂ ਪਰਾਲੀ ਨੂੰ ਅੱਗ ਲਗਾਏ ਕਣਕ ਦੀ ਸਿੱਧੀ ਬਿਜਾਈ ਕਰ ਰਿਹੈ ਅਤੇ ਹੋਰਨਾ ਕਿਸਾਨਾਂ ਪ੍ਰੇਰਨਾਸ੍ਰੋਤ ਬਣਿਆ ਹੋਇਆ ਹੈ। ਇੰਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ੍ਰ ਕੁਲਵੰਤ ਸਿੰਘ ਨੇ ਕਿਸਾਨ ਰਮਨਦੀਪ ਦੇ ਖੇਤ ਪਹੁੰਚ ਕੇ […]

Continue Reading

ਜਿਲ੍ਹੇ ਵਿੱਚ ਹਵਾਈ ਫਾਇਰ, ਚਾਇਨਾ ਡੋਰ ਵੇਚਣ, ਹੁੱਕਾ ਬਾਰ ਸਮੇਤ ਕਈ ਪਾਬੰਦੀਆਂ ਦੇ ਹੁਕਮ ਜਾਰੀ

ਫਰੀਦਕੋਟ 8 ਨਵੰਬਰ ( ) ਜਿਲਾ ਮੈਜਿਸਟ੍ਰੇਟ ਫਰੀਦਕੋਟ, ਸ੍ਰੀ ਵਿਨੀਤ ਕੁਮਾਰ ਆਈ.ਏ.ਐਸ. ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂਦੀ ਵਰਤੋਂ ਕਰਦੇ ਹੋਏ ਜਿਲਾ ਫਰੀਦਕੋਟ ‘ਚ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਹਨ । ਇਹ ਆਦੇਸ਼ 26 ਦਸੰਬਰ 2024 ਤੱਕ ਲਾਗੂ ਰਹਿਣਗੇ। ਮੈਰਿਜ ਪੈਲਿਸਾਂ ਵਿੱਚ ਹਵਾਈ ਫਾਇਰ ਕਰਨ ਤੇ ਪਾਬੰਦੀ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜਿਲਾ ਫਰੀਦਕੋਟ ਵਿੱਚ ਵਿਆਹ ਸ਼ਾਦੀਆਂ, ਸਮਾਜਿਕ/ ਧਾਰਮਿਕ ਸਮਾਰੋਹਾਂ, ਜਲਸੇ, ਮੈਰਿਜ ਪੈਲਿਸਾਂ […]

Continue Reading

ਗਿੱਦੜਬਾਹਾ ਜ਼ਿਮਨੀ ਚੋਣਾਂ ਦੇ ਮੱਦੇਨਜਰ ਵਿਧਾਇਕ ਦਹੀਯਾ ਨੇ ਗਿੱਦੜਬਾਹਾ ਹਲਕੇ ਵਿਚ ਕੀਤਾ ਚੋਣ ਪ੍ਰਚਾਰ

ਫਿਰੋਜ਼ਪੁਰ 8 ਨਵੰਬਰ 2024             ਹਲਕਾ ਗਿੱਦੜਬਾਹਾ ਵਿਚ ਹੋਣ ਜਾ ਰਹੀਆਂ ਜ਼ਿਮਨੀ ਚੋਣਾਂ ਨੂੰ ਲੈ ਕੇ ਆਮ ਆਦਮੀ ਪਾਰਟੀ ਵੱਲੋਂ ਚੋਣ ਪ੍ਰਚਾਰ ਦੀ ਤਿਆਰ ਕਰ ਲਈ ਗਈ ਹੈ। ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਪੰਜਾਬ ਵਿੱਚ ਪੰਚਾਇਤੀ ਚੋਣਾਂ ਵਿੱਚ ਜਿੱਤ ਹਾਸਲ ਕਰਨ ਤੋਂ ਬਾਅਦ ਹੁਣ ਜ਼ਿਮਨੀ ਚੋਣਾਂ ਵਿਚ ਕਿਲ੍ਹਾ ਫਤਿਹ ਹਾਸਲ ਕਰਨ ਲਈ ਤਿਆਰੀਆਂ ‘ਤੇ ਜੁਟ ਗਈ ਹੈ।             ਫਿਰੋਜ਼ੁਪਰ ਦਿਹਾਤੀ ਹਲਕੇ ਦੇ ਵਿਧਾਇਕ ਸ੍ਰੀ ਰਜਨੀਸ਼ ਦਹੀਯਾ ਵੱਲੋਂ ਗਿੱਦੜਬਾਹਾ ਹਲਕੇ ਦੇ ਆਮ ਆਦਮੀ ਪਾਰਟੀ […]

Continue Reading

ਕਿਸਾਨ ਖਾਦ ਵਿਕਰੇਤਾ ਤੋਂ ਪੱਕਾ ਬਿੱਲ ਜ਼ਰੂਰ ਲੈਣ : ਡਿਪਟੀ ਕਮਿਸ਼ਨਰ

ਬਠਿੰਡਾ, 8 ਨਵੰਬਰ : ਜ਼ਿਲ੍ਹੇ ਅੰਦਰ ਵਿਕਰੇਤਾ ਕਿਸਾਨਾਂ ਨੂੰ ਲੋੜ ਅਨੁਸਾਰ ਸਹੀ ਖਾਦਾਂ ਦੀ ਵਿਕਰੀ ਕਰਨ ’ਤੇ ਪੱਕਾ ਬਿੱਲ ਜ਼ਰੂਰ ਦੇਣ, ਬਿੱਲ ਨਾ ਦੇਣ ਵਾਲੇ ਵਿਕਰੇਤਾਂ ਖਿਲਾਫ ਬਣਦੀ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਜ਼ਿਲ੍ਹੇ ਅੰਦਰ ਪੈਸਟੀਸਾਈਡ ਦੀਆਂ ਦੁਕਾਨਾਂ ’ਤੇ ਜ਼ਿਲ੍ਹਾ ਪ੍ਰਸ਼ਾਸਨ ਅਤੇ ਖੇਤੀਬਾੜੀ ਵਿਭਾਗ ਵਲੋਂ ਗਠਿਤ ਕੀਤੀਆਂ ਗਈਆਂ ਟੀਮਾਂ ਵਲੋਂ ਲਗਾਤਾਰ ਚੈਕਿੰਗ ਕੀਤੀ ਜਾ ਰਹੀ ਹੈ। ਇਹ ਜਾਣਕਾਰੀ […]

Continue Reading

ਪੰਜਾਬ ਯੂਨੀਵਰਸਿਟੀ ਰੀਜਨਲ ਸੈਂਟਰ ਸ੍ਰੀ ਮੁਕਤਸਰ ਸਾਹਿਬ ਵਿਖੇ ਲੀਗਲ ਸਰਵਿਸਜ਼ ਦਿਹਾੜਾ ਮਨਾਇਆ ਗਿਆ – ਸ੍ਰੀ ਰਾਜ ਕੁਮਾਰ ਜਿਲ੍ਹਾ ਅਤੇ ਸੈਸ਼ਨ ਜੱਜ

ਸ੍ਰੀ ਮੁਕਤਸਰ ਸਾਹਿਬ 9  ਨਵੰਬਰ                             ਕਾਰਜਕਾਰੀ ਚੇਅਰਮੈਨ, ਪੰਜਾਬ ਅਤੇ ਹਰਿਆਣਾ ਹਾਈ ਕੋਰਟ, ਚੰਡੀਗੜ੍ਹ ਦੇ ਦਿਸ਼ਾ ਨਿਰੇਦਸ ਅਨੁਸਾਰ ਜਿਲ੍ਹਾ ਕਾਨੂੰਨੀ ਅਥਾਰਟੀ ਸ਼੍ਰੀ ਮੁਕਤਸਰ ਸਾਹਿਬ ਵੱਲੋਂ ਪੰਜਾਬ ਯੂਨੀਵਰਸਿਟੀ ਰੀਜਨਲ ਸੈਂਟਰ ਸ੍ਰੀ ਮੁਕਤਸਰ ਸਾਹਿਬ  ਦੇ ਸਹਿਯੋਗ ਨਾਲ ਇੱਕ ਪ੍ਰੋਗਰਾਮ ਕੀਤਾ ਗਿਆ, ਜਿਸ ਦੀ ਪ੍ਰਧਾਨਗੀ ਸ਼੍ਰੀ […]

Continue Reading