ਖਾਦ ਦਾ ਕੰਮ ਨਾ ਕਰਦੀਆਂ ਸਹਿਕਾਰੀ ਸਭਾਵਾਂ ਦੇ ਮੈਂਬਰਾਂ ਨੂੰ ਨਾਲ ਲੱਗਦੀਆਂ ਸਹਿਕਾਰੀ ਸਭਾਵਾਂ ਵਿੱਚੋਂ ਖਾਦ ਮੁੱਹਈਆ ਕਰਵਾਈ ਜਾਵੇਗੀ- ਡੀ.ਸੀ.

ਅੰਮ੍ਰਿਤਸਰ, 6 ਨਵੰਬਰ, 2024– ਡਿਪਟੀ ਕਮਿਸ਼ਨਰ ਅੰਮ੍ਰਿਤਸਰ ਮੈਡਮ ਸਾਕਸ਼ੀ ਸਾਹਨੀ ਨੇ ਕਿਸਾਨ ਜਥੇਬੰਦੀ, ਖੇਤੀਬਾੜੀ ਵਿਭਾਗ, ਸਹਿਕਾਰਤਾ ਵਿਭਾਗ, ਮਾਰਕਫੈੱਡ ਨਾਲ ਸਾਂਝੀ ਮੀਟਿੰਗ ਕਰਦਿਆਂ ਹਦਾਇਤ ਕੀਤੀ ਕਿ ਜਿਹੜੀਆਂ ਸਹਿਕਾਰੀ ਸਭਾਵਾਂ ਦੇ ਮੈਂਬਰਾਂ ਨੂੰ ਖਾਦ ਮਿਲਣ ਵਿੱਚ ਦਿੱਕਤ ਪੇਸ਼ ਆ ਰਹੀ ਹੈ, ਉਹਨਾਂ ਸਭਾਵਾਂ ਦੇ ਕਲੀਅਰ ਮੈਂਬਰਾਂ ਨੂੰ ਖਾਦ ਮੁੱਹਈਆ ਕਰਵਾਉਣ ਲਈ ਨਾਲ ਲੱਗਦੀਆਂ ਸਹਿਕਾਰੀ ਸਭਾਵਾਂ ਨਾਲ ਜੋੜਿਆ ਜਾਵੇਗਾ। ਉਹਨਾਂ ਦੱਸਿਆ ਕਿ ਇਸ […]

Continue Reading

ਸਿਹਤ ਵਿਭਾਗ ਵਲੋਂ ਸਰਦ ਰੁੱਤ ਦੀ ਆਮਦ ਸੰਬਧੀ ਤਿਆਰੀਆਂ ਲਈ ਕੀਤੀ ਗਈ ਅਹਿਮ ਮੀਟਿੰਗ

ਅੰਮ੍ਰਿਤਸਰ 6 ਨਵੰਬਰ 2024 (        ) ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੂਸਾਰ ਸਿਵਲ ਸਰਜਨ ਡਾ ਕਿਰਨਦੀਪ ਕੌਰ ਵਲੋਂ ਸਰਦ ਰੁੱਤ ਦੀ ਆਦਮ ਨੂੰ ਮੁੱਖ ਰੱਖਦਿਆਂ, ਸਾਰੀਆਂ ਸਿਹਤ ਸੰਸਥਾਵਾਂ ਵਿੱਚ ਬੱਚਿਆਂ ਅਤੇ ਬਜੁਰਗਾਂ ਦੀ ਸਿਹਤ ਦਾ ਖਾਸ ਧਿਆਨ ਰੱਖਣ ਲਈ ਤਿਆਰੀਆ ਕਰਨ ਸੰਬਧੀ ਅਹਿਮ ਮੀਟਿੰਗ ਕੀਤੀ ਗਈ। ਇਸ ਮੀਟਿੰਗ ਦੌਰਾਣ ਸਾਰੀਆਂ ਸਿਹਤ ਸੰਸਥਾਵਾਂ ਵਿਚ ਮਰੀਜਾਂ ਲਈ ਐਮਰਜੈਂਸੀ ਡਰਗ, ਜਰੂਰੀ ਦਵਾਈਆਂ ਦਾ ਸਟਾਕ, ਗਰਮ ਕੰਬਲ, ਵਾਰਮਰ, ਬਲੋਅਰ, ਹੀਟਰ, ਰੇਡੀਏਂਟ […]

Continue Reading

ਪਰਾਲੀ ਖੇਤਾਂ ਵਿੱਚ ਵਾਹੁਣ ਨਾਲ ਵਧ ਰਿਹਾ ਫਸਲਾਂ ਦਾ ਝਾੜ -ਕਿਸਾਨ ਦਲਬੀਰ ਸਿੰਘ ਪਿਛਲੇ ਚਾਰ ਸਾਲਾਂ ਤੋਂ ਪਰਾਲੀ ਸਾੜੇ ਬਿਨਾਂ ਕਰ ਰਿਹਾ ਖੇਤੀ

ਅੰਮ੍ਰਿਤਸਰ, 6 ਨਵੰਬਰ 2024– ਜਿੱਥੇ ਪਰਾਲੀ ਨੂੰ ਸਾੜਨ ਤੋਂ ਰੋਕਣ ਲਈ ਸਰਕਾਰਾਂ ਵੱਲੋਂ ਅਧਿਕਾਰੀ ਦਿਨ ਰਾਤ ਇੱਕ ਕਰ ਰਹੇ ਹਨ ਉੱਥੇ ਜਿਲੇ ਦੇ ਕੁੱਝ ਜਾਗਰੂਕ ਕਿਸਾਨ ਅਜਿਹੇ ਵੀ ਹਨ ਜੋ ਪਿਛਲੇ ਕਈ ਸਾਲਾਂ ਤੋਂ ਪਰਾਲੀ ਨੂੰ ਖੇਤਾਂ ਵਿੱਚ ਵਾਹ ਕੇ ਕਣਕ ਦੀ ਬਿਜਾਈ ਕਰ ਰਹੇ ਹਨ। ਇਹਨਾਂ ਕਿਸਾਨਾਂ ਦਾ ਮੰਨਣਾ ਹੈ ਕਿ ਪਰਾਲੀ ਨੂੰ ਖੇਤਾਂ ਵਿੱਚ ਮਿਲਾਉਣ […]

Continue Reading

423725 ਮੀਟਰਕ ਟਨ ਝੋਨੇ ਦੀ ਆਮਦ; 360889 ਦੀ ਹੋਈ ਖਰੀਦ

ਮਾਨਸਾ, 06 ਨਵੰਬਰ :ਡਿਪਟੀ ਕਮਿਸ਼ਨਰ ਮਾਨਸਾ ਸ਼੍ਰੀ ਕੁਲਵੰਤ ਸਿੰਘ ਨੇ ਦੱਸਿਆ ਕਿ ਮਾਨਸਾ ਜ਼ਿਲ੍ਹੇ ਦੀਆਂ ਮੰਡੀਆਂ ਅੰਦਰ ਝੋਨੇ ਦੀ ਖਰੀਦ, ਲਿਫਟਿੰਗ ਅਤੇ ਅਦਾਇਗੀ ਦਾ ਕੰਮ ਸੁਚੱਜੇ ਢੰਗ ਨਾਲ ਚੱਲ ਰਿਹਾ ਹੈ ਅਤੇ ਕਿਸਾਨਾ ਨੂੰ ਮੰਡੀਆਂ ਅੰਦਰ ਕਿਸੇ ਵੀ ਤਰ੍ਹਾਂ ਦੀ ਦਿੱਕਤ ਨਹੀਂ ਆ ਰਹੀ। ਉਨ੍ਹਾਂ ਦੱਸਿਆ ਕਿ ਜਿਲ੍ਹੇ ਦੀਆਂ ਮੰਡੀਆਂ ਵਿੱਚ ਬੀਤੀ ਸ਼ਾਮ ਤੱਕ 4 […]

Continue Reading

ਲੁਧਿਆਣਾ ‘ਚ ਝੋਨੇ ਦੀ ਖਰੀਦ ਹੋਈ ਅੱਧ ਤੋਂ ਪਾਰ

ਲੁਧਿਆਣਾ, 6 ਨਵੰਬਰ (000) – ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਜ਼ਿਲ੍ਹੇ ਵਿੱਚ ਝੋਨੇ ਦੀ ਖਰੀਦ ਅੱਧੇ ਤੋਂ ਵੱਧ ਕੀਤੀ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਪ੍ਰਸ਼ਾਸਨ ਵੱਲੋਂ ਪਿਛਲੇ 72 ਘੰਟਿਆਂ ਦੌਰਾਨ ਵੱਖ-ਵੱਖ ਦਾਣਾ ਮੰਡੀਆਂ ਵਿੱਚੋਂ 72.7 ਫੀਸਦ ਤੋਂ ਵੱਧ ਝੋਨੇ ਦੀ ਲਿਫਟਿੰਗ ਕਰਕੇ ਇਸ  ਪ੍ਰਕਿਰਿਆ ਵਿੱਚ ਹੋਰ ਤੇਜ਼ੀ ਲਿਆਂਦੀ ਹੈ। […]

Continue Reading

ਸੇਵਾ ਕੇਂਦਰ ਜਾ ਕੇ ਆਪਣੇ ਤੇ ਆਪਣੇ ਬੱਚਿਆਂ ਦੇ ਆਧਾਰ ਅਪਡੇਟ ਕਰਵਾਓ – ਡਿਪਟੀ ਕਮਿਸ਼ਨਰ

ਮੋਗਾ, 6 ਨਵੰਬਰ (000) : ਡਿਪਟੀ ਕਮਿਸ਼ਨਰ ਸ਼੍ਰੀ ਵਿਸ਼ੇਸ਼ ਸਾਰੰਗਲ ਨੇ ਦੱਸਿਆ ਕਿ ਭਾਰਤ ਸਰਕਾਰ ਵੱਲੋਂ ਜਾਰੀ ਕੀਤਾ ਜਾਣ ਵਾਲਾ ‘ਆਧਾਰ’ ਇਕ ਮਹੱਤਵਪੂਰਨ ਪਛਾਣ ਪੱਤਰ ਹੈ, ਜੋ ਨਾਗਰਿਕਾਂ ਨੂੰ ਵੱਖ-ਵੱਖ ਲਾਭ ਪ੍ਰਦਾਨ ਕਰਦਾ ਹੈ। ਕਿਸੇ ਵੀ ਸਰਕਾਰੀ ਸੇਵਾ ਲਈ ਅਪਲਾਈ ਕਰਦੇ ਸਮੇਂ ਆਧਾਰ ਕਾਰਡ ਨੂੰ ਪਛਾਣ, ਪਤੇ ਅਤੇ ਉਮਰ ਦੇ ਸਬੂਤ ਵਜੋਂ ਵਰਤਿਆ ਜਾ ਸਕਦਾ […]

Continue Reading

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਿੱਖਿਆ ਵਿਭਾਗ ਨੂੰ ਅਨਏਡਿਡ ਸਟਾਫ ਫਰੰਟ ਦੀਆਂ ਜਾਇਜ਼ ਮੰਗਾਂ ਨੂੰ ਪਹਿਲ ਦੇ ਆਧਾਰ ‘ਤੇ ਹੱਲ ਕਰਨ ਦੇ ਨਿਰਦੇਸ਼

ਚੰਡੀਗੜ੍ਹ, 6 ਨਵੰਬਰ ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਬੁੱਧਵਾਰ ਨੂੰ ਸਿੱਖਿਆ ਵਿਭਾਗ ਨੂੰ ਅਨਏਡਿਡ ਸਟਾਫ ਫਰੰਟ (ਏਡਿਡ ਸਕੂਲ) ਦੀਆਂ ਜਾਇਜ਼ ਮੰਗਾਂ ਨੂੰ ਪਹਿਲ ਦੇ ਆਧਾਰ ‘ਤੇ ਹੱਲ ਕਰਨ ਦੇ ਨਿਰਦੇਸ਼ ਦਿੱਤੇ। ਇਹ ਹਦਾਇਤ ਉਨ੍ਹਾਂ ਅੱਜ ਇੱਥੇ ਆਪਣੇ ਦਫ਼ਤਰ ਵਿਖੇ ਵੱਖ-ਵੱਖ ਮੁਲਾਜ਼ਮ ਜਥੇਬੰਦੀਆਂ ਨਾਲ ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ […]

Continue Reading

ਖੇਤੀਬਾੜੀ ਵਿਭਾਗ ਦੀਆਂ ਟੀਮਾਂ ਵੱਲੋਂ ਖਾਦ ਵਿਕ੍ਰੇਤਾਵਾਂ ਦੁਕਾਨਾਂ ਅਤੇ ਗੋਦਾਮਾਂ ਦੀ ਅਚਨਚੇਤ ਚੈਕਿੰਗ ਜਾਰੀ

ਫਰੀਦਕੋਟ 6 ਨਵੰਬਰ  2024  ()  ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਦੇ ਹੁਕਮਾਂ ਤੇ ਕਿਸਾਨਾਂ ਨੂੰ ਹਾੜੀ ਦੀਆਂ ਫਸਲਾਂ ਦੀ ਕਾਸ਼ਤ ਲਈ ਲੋੜੀਂਦੀਆਂ ਖਾਦਾਂ ਮੁਹੱਈਆ ਕਰਵਾਉਣ ਦੇ ਮੰਤਵ ਲਈ ਖੇਤੀਬਾੜੀ  ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਜ਼ਿਲ੍ਹਾ ਫਰੀਦਕੋਟ ਵਿੱਚ ਚਲਾਈ ਵਿਸ਼ੇਸ਼ ਮੁਹਿੰਮ ਤਹਿਤ ਵੱਖ ਵੱਖ ਟੀਮਾਂ ਵੱਲੋਂ ਬਲਾਕ ਫ਼ਰੀਦਕੋਟ ਦੇ ਖਾਦ ਵਿਕ੍ਰੇਤਾਵਾਂ ਦੇ ਕਾਰੋਬਾਰ ਨਾਲ ਸੰਬੰਧਤ ਦੁਕਾਨਾਂ ਅਤੇ ਗੋਦਾਮਾਂ ਦੀ […]

Continue Reading

ਮੈਗਸੀਪਾ ਵੱਲੋਂ 2 ਰੋਜ਼ਾ ਸਿਖਲਾਈ ਪ੍ਰੋਗਰਾਮ ਆਯੋਜਿਤ

ਬਠਿੰਡਾ, 6 ਨਵੰਬਰ : ਮਹਾਤਮਾ ਗਾਂਧੀ ਸਟੇਟ ਇੰਸਟੀਚਿਊਟ ਆਫ ਪਬਲਿਕ ਐਡਮਨਿਸਟ੍ਰੇਸਨ ਪੰਜਾਬ (ਮੈਗਸੀਪਾ), ਖੇਤਰੀ ਕੇਂਦਰ ਬਠਿੰਡਾ ਵੱਲੋਂ ਵੱਖ-ਵੱਖ ਵਿਭਾਗਾਂ ਦੇ ਮੁਲਾਜ਼ਮਾਂ ਨੂੰ ਸਰਕਾਰੀ ਦਫ਼ਤਰਾਂ ਤੋਂ ਆਮ ਲੋਕਾਂ ਤੱਕ ਵਧੀਆ ਤਰੀਕੇ ਨਾਲ ਸੇਵਾਵਾਂ ਦੇਣ ਆਦਿ ਸਬੰਧੀ 2 ਰੋਜ਼ਾ ਸਿਖਲਾਈ ਪ੍ਰੋਗਰਾਮ ਅੱਜ ਸਮਾਪਤ ਹੋ ਗਿਆ ਹੈ। ਇਹ ਜਾਣਕਾਰੀ ਪ੍ਰੋਜੈਕਟ ਡਾਇਰੈਕਟਰ ਮੈਗਸੀਪਾ ਬਠਿੰਡਾ ਸ਼੍ਰੀ ਓਮ ਪ੍ਰਕਾਸ਼ ਨੇ ਸਾਂਝੀ ਕੀਤੀ।         ਉਨ੍ਹਾਂ ਦੱਸਿਆ ਕਿ 5 ਨਵੰਬਰ ਨੂੰ ਸਰਕਾਰ ਦੇ ਪੋਰਟਲ ਪੀ.ਜੀ.ਆਰ.ਐਸ ਅਤੇ ਸੇਵਾ ਕੇਂਦਰਾਂ, ਫ਼ਰਦ ਕੇਂਦਰਾਂ ਅਤੇ ਸਾਂਝ ਕੇਂਦਰਾਂ ਦੀ ਕਾਰਜਵਿਧੀ ਬਾਰੇ ਸ਼੍ਰੀ ਮੁਕੇਸ਼ ਕੁਮਾਰ ਦੁਆਰਾ ਮੁਲਾਜ਼ਮਾਂ ਨਾਲ ਵੱਖ-ਵੱਖ ਵੇਰਵਿਆਂ ਰਾਹੀਂ ਜਾਣਕਾਰੀ ਸਾਂਝੀ ਕੀਤੀ ਗਈ। ਇਸ ਤੋਂ ਇਲਾਵਾ ਆਰ.ਟੀ.ਆਈ ਐਕਟ ਅਤੇ ਸਰਵਿਸ ਐਕਟ 2018 ਦੇ ਬਾਰੇ ਐਡਵੋਕੇਟ ਸ਼੍ਰੀ ਵਰੁਣ ਬਾਂਸਲ ਵੱਲੋਂ ਵਿਸਥਾਰ ਪੂਰਵਕ ਜਾਣਕਾਰੀ ਮੁਹੱਈਆ ਕਰਵਾਈ ਗਈ। ਉਨ੍ਹਾਂ ਦੱਸਿਆ ਕਿ ਇਸ ਸਿਖਲਾਈ ਪ੍ਰੋਗਰਾਮ ਦੌਰਾਨ ਮੁਲਾਜ਼ਮਾਂ ਨੂੰ ਗਿਆ ਕਿ ਕਿਵੇਂ ਸਰਕਾਰੀ ਵਿਭਾਗਾਂ ਤੋਂ ਆਮ ਲੋਕਾਂ ਨਾਲ ਵਧੀਆ ਤਰੀਕੇ ਨਾਲ ਵਿਵਹਾਰ ਕਰਨਾ ਹੈ। ਇਸੇ ਤਰ੍ਹਾਂ 6 ਨਵੰਬਰ ਨੂੰ ਸਿਖਲਾਈ ਪ੍ਰੋਗਰਾਮ ਦੌਰਾਨ ਡਾ. ਵਿਕਾਸਦੀਪ ਸਹਾਇਕ ਪ੍ਰੋ: ਪੰਜਾਬੀ ਯੂਨੀਵਰਸਿਟੀ ਕੈਂਪਸ ਤਲਵੰਡੀ ਸਾਬੋ ਵੱਲੋਂ ਲੋਕਾਂ ਦੀਆਂ ਸ਼ਿਕਾਇਤਾਂ ਅਤੇ ਆਮ ਲੋਕਾਂ ਨੂੰ ਸਰਕਾਰੀ ਸੇਵਾਵਾਂ ਦੇਣ ਤੋਂ ਇਲਾਵਾ ਲੋਕਾਂ ਨਾਲ ਕਿਸ ਤਰ੍ਹਾਂ ਦਾ ਵਤੀਰਾ ਰੱਖਿਆ ਜਾਵੇ ਤਹਿਤ ਵਿਸਥਾਰਪੂਰਵਕ ਚਾਨਣਾ ਪਾਇਆ ਗਿਆ। ਇਸ 2 ਰੋਜ਼ਾ ਸਿਖਲਾਈ ਪ੍ਰੋਗਰਾਮ ਵਿੱਚ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਤੇ ਕਰਮਚਾਰੀ ਹਾਜ਼ਰ ਰਹੇ।

Continue Reading

ਝੋਨੇ ਦੀ ਖ਼ਰੀਦ ਨੂੰ ਲੈ ਕੇ ਕਿਸਾਨਾਂ ਨੂੰ ਪ੍ਰੇਸ਼ਾਨ ਜਾਂ ਘਬਰਾਉਣ ਦੀ ਲੋੜ ਨਹੀਂ : ਡਿਪਟੀ ਕਮਿਸ਼ਨਰ

ਬਠਿੰਡਾ, 6 ਨਵੰਬਰ : ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ, ਐਮਡੀ ਪਨਸਪ ਮੈਡਮ ਸੋਨਾਲੀ ਗਿਰੀ ਅਤੇ ਐਸਐਸਪੀ ਮੈਡਮ ਅਮਨੀਤ ਕੌਂਡਲ ਨੇ ਜ਼ਿਲੇ ਦੀਆਂ ਅਨਾਜ ਮੰਡੀਆਂ ਨਥਾਣਾ ਅਤੇ ਭੁੱਚੋ ਮੰਡੀ ਵਿਖੇ ਝੋਨੇ ਦੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਕਿਸਾਨਾਂ ਨਾਲ ਵਿਸ਼ੇਸ਼ ਤੌਰ ਤੇ ਗੱਲਬਾਤ ਵੀ ਕੀਤੀ।         ਇਸ ਮੌਕੇ ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਨੇ ਮੀਡੀਆ ਨਾਲ ਗੱਲਬਾਤ […]

Continue Reading