ਵਿਧਾਇਕਾ ਜੀਵਨਜੋਤ ਕੌਰ ਅਤੇ ਡਿਪਟੀ ਕਮਿਸ਼ਨਰ ਨੇ ਸਾਫ਼ ਸਫ਼ਾਈ ਦੇ ਪ੍ਰਬੰਧਾਂ ਨੂੰ ਲੈ ਕੇ ਵੱਲ੍ਹਾ ਮੰਡੀ ਦਾ ਕੀਤਾ ਦੌਰਾ
ਅੰਮ੍ਰਿਤਸਰ 4 ਨਵੰਬਰ 2024 – ਅੱਜ ਹਲਕਾ ਪੂਰਬੀ ਦੀ ਵਿਧਾਇਕਾ ਸ੍ਰੀਮਤੀ ਜੀਵਨਜੋਤ ਕੌਰ ਅਤੇ ਡਿਪਟੀ ਕਮਿਸ਼ਨਰ ਮੈਡਮ ਸਾਕਸ਼ੀ ਸਾਹਨੀ ਵਲੋਂ ਸਾਫ਼ ਸਫ਼ਾਈ ਦੇ ਪ੍ਰਬੰਧਾਂ ਨੂੰ ਲੈ ਕੇ ਵੱਲ੍ਹਾ ਮੰਡੀ ਦਾ ਦੌਰਾ ਕੀਤਾ। ਇਸ ਮੌਕੇ ਉਨਾਂ ਦੇ ਨਾਲ ਜਿਲ੍ਹਾ ਮੰਡੀ ਅਫ਼ਸਰ ਸ: ਅਮਨਦੀਪ ਸਿੰਘ, ਨਗਰ ਨਿਗਮ ਦੇ ਸਿਹਤ ਅਫ਼ਸਰ ਡਾ. ਕਿਰਨ ਕੁਮਾਰ, ਤਹਿਸੀਲਦਾਰ ਡਾ. ਰਾਜਵਿੰਦਰ ਕੌਰ ਅਤੇ ਹੋਰ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ। ਵਿਧਾਇਕਾ ਜੀਵਨਜੋਤ ਕੌਰ ਨੇ ਮੰਡੀ ਵਿਖੇ ਲੱਗੇ ਕੂੜੇ ਦੇ ਢੇਰ ਨੂੰ ਦੇਖ ਕੇ ਸਬੰਧਤ ਅਧਿਕਾਰੀਆਂ ਨੂੰ ਤਾੜਨਾ ਕਰਦਿਆਂ ਕਿਹਾ ਕਿ ਮੰਡੀ ਵਿੱਚ ਸਾਫ਼ ਸਫ਼ਾਈ ਦੇ ਪ੍ਰਬੰਧ ਯਕੀਨੀ ਬਣਾਏ ਜਾਣ। ਉਨਾਂ ਕਿਹਾ ਕਿ ਇਸ ਮੰਡੀ ਵਿੱਚ ਰੋਜ਼ਾਨਾ ਹਜ਼ਾਰਾਂ ਦੀ ਗਿਣਤੀ ਵਿੱਚ ਲੋਕ ਫੱਲ -ਸਬਜ਼ੀਆਂ ਵੇਚਣ ਅਤੇ ਖਰੀਦਣ ਲਈ ਆਉਂਦੇ ਹਨ ਅਤੇ ਇਥੇ ਲੱਗੇ ਕੂੜੇ ਦੇ ਢੇਰ ਦੇਖ ਕੇ ਸਰਕਾਰ ਨੂੰ ਜਿੰਮੇਵਾਰ ਠਹਿਰਾਉਂਦੇ ਹਨ। ਉਨਾਂ ਕਿਹਾ ਕਿ ਜਦਕਿ ਇਹ ਕੰਮ ਜਿਲ੍ਹਾ ਮੰਡੀ ਅਫ਼ਸਰ ਵਲੋਂ ਅਤੇ ਨਗਰ ਨਿਗਮ ਵਲੋਂ ਸਾਂਝੇ ਤੋਰ ਤੇ ਮਿਲ ਕੇ ਮੰਡੀ ਦੀ ਸਫ਼ਾਈ ਨੂੰ ਯਕੀਨੀ ਬਣਾਉਣਾ ਹੈ। ਡਿਪਟੀ ਕਮਿਸ਼ਨਰ ਮੈਡਮ ਸਾਕਸ਼ੀ ਸਾਹਨੀ ਨੇ ਸਬੰਧਤ ਅਧਿਕਾਰੀਆਂ ਨੂੰ ਹਦਾਇਤਾ ਜਾਰੀ ਕਰਦਿਆਂ ਕਿਹਾ ਕਿ ਉਹ ਰਾਤ ਵੇਲੇ ਮੰਡੀ ਦੀ ਸਫ਼ਾਈ ਨੂੰ ਕਰਨਾ ਯਕੀਨੀ ਬਣਾਉਣ। ਉਨਾਂ ਕਿਹਾ ਕਿ ਤੜਕਸਾਰ ਸਵੇਰੇ ਤਿੰਨ ਵਜੇ ਹੀ ਮੰਡੀ ਵਿੱਚ ਲੋਕਾਂ ਦਾ ਆਉਣਾ ਜਾਣਾ ਸ਼ੁਰੂ ਹੋ ਜਾਂਦਾ ਹੈ। ਇਸ ਲਈ ਜ਼ਰੂਰਤ ਹੈ ਕਿ ਮੰਡੀ ਦੀ ਸਫ਼ਾਈ ਨੂੰ ਰਾਤ ਵੇਲੇ ਹੀ ਕਰਨਾ ਯਕੀਨੀ ਬਣਾਇਆ ਜਾਵੇ। ਉਨਾਂ ਮੰਡੀ ਅਫ਼ਸਰ ਅਤੇ ਨਗਰ ਨਿਗਮ ਦੇ ਅਧਿਕਾਰੀਆਂ ਨੂੰ ਸਾਂਝੇ ਤੌਰ ਤੇ ਹਦਾਇਤ ਜਾਰੀ ਕਰਦਿਆਂ ਕਿਹਾ ਕਿ ਮੰਡੀ ਦੀ ਸਫ਼ਾਈ, ਪੀਣ ਵਾਲਾ ਪਾਣੀ, ਲਾਈਟਾਂ, ਸੜ੍ਹਕ ਦੀ ਮੁਰੰਮਤ, ਪਾਣੀ ਦਾ ਨਿਕਾਸ ਆਦਿ ਯਕੀਨੀ ਬਣਾਇਆ ਜਾਵੇ।
Continue Reading