ਡੀ ਏ ਪੀ ਦੀ ਕਾਲਾਬਾਜ਼ਾਰੀ ਰੋਕਣ ਲਈ ਖਾਦਾਂ ਦੀਆਂ ਦੁਕਾਨਾਂ ਦੀ ਚੈਕਿੰਗ

ਨਿਹਾਲ ਸਿੰਘ ਵਾਲਾ, 3 ਨਵੰਬਰ – ਹਾੜ੍ਹੀ ਸੀਜ਼ਨ ਨੂੰ ਮੁੱਖ ਰੱਖਦੇ ਹੋਏ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਦਿਸ਼ਾ ਨਿਰਦੇਸ਼ਾਂ ਹੇਠ ਬਲਾਕ ਨਿਹਾਲ ਸਿੰਘ ਵਾਲਾ ਦੇ ਖਾਦ ਦੀਆਂ ਰੀਟੇਲ ਅਤੇ ਹੋਲਸੋਲ ਦੁਕਾਨਾਂ ਦੀ ਚੈਕਿੰਗ ਕੀਤੀ ਗਈ। ਚੈਕਿੰਗ ਦੌਰਾਨ ਖਾਦਾਂ ਦੇ ਗੋਦਾਮਾਂ ਅਤੇ ਪੀ.ਓ.ਐਸ. ਮਸ਼ੀਨਾਂ ਦੀ ਪੜ੍ਹਤਾਲ ਕੀਤੀ ਗਈ ਤਾਂ ਜੋ ਕਿਸੇ ਵੀ ਤਰ੍ਹਾਂ ਦੀ ਖਾਦ […]

Continue Reading

ਡੀਏਪੀ ਖਾਦ ਦੀਆਂ ਦੁਕਾਨਾਂ ਦੀ ਜਾਂਚ ਜਾਰੀ, ਕਾਲਾਬਜਾਰੀ ਨੂੰ ਰੋਕਣ ਲਈ ਸਰਕਾਰ ਹੋਈ ਗੰਭੀਰ

ਫਾਜਿ਼ਲਕਾ, 3 ਨਵੰਬਰਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਡੀਏਪੀ ਖਾਦ ਦੀ ਕਿਸੇ ਵੀ ਪ੍ਰਕਾਰ ਦੀ ਕਾਲਾਬਜਾਰੀ ਨੂੰ ਰੋਕਣ ਲਈ ਸਖ਼ਤ ਮੁਹਿੰਮ ਵਿੱਢੀ ਗਈ ਹੈ। ਇਸ ਲੜੀ ਵਿਚ ਫਾਜਿਲ਼ਕਾ ਜਿਲ੍ਹੇ ਵਿਚ ਸਿਵਲ ਅਧਿਕਾਰੀਆਂ ਦੀ ਅਗਵਾਈ ਵਿਚ 4 ਟੀਮਾਂ ਗਠਿਤ ਕੀਤੀਆਂ ਗਈਆਂ ਹਨ। ਇੰਨ੍ਹਾਂ ਵੱਲੋਂ ਹੁਣ ਤੱਕ 41 ਦੁਕਾਨਾਂ ਅਤੇ ਸਹਿਕਾਰੀ […]

Continue Reading

ਪਰਾਲੀ ਪ੍ਰਬੰਧਨ ਲਈ ਸਬਸਿਡੀ ਤੇ ਲਈਆਂ ਮਸ਼ੀਨਾਂ ਹੋਰਨਾਂ ਕਿਸਾਨਾਂ ਨੂੰ ਵੀ ਕਿਰਾਏ ਤੇ ਦਿੱਤੀਆਂ ਜਾਣ

ਫਾਜਿਲ਼ਕਾ, 3 ਨਵੰਬਰਮੁੱਖ ਖੇਤੀਬਾੜੀ ਅਫ਼ਸਰ ਡਾ: ਸੰਦੀਪ ਰਿਣਵਾਂ ਨੇ ਅਪੀਲ ਕੀਤੀ ਹੈ ਕਿ ਜਿਹੜੇ ਕਿਸਾਨਾਂ ਨੇ ਵਿਭਾਗ ਦੀ ਸਬਸਿਡੀ ਰਾਹੀਂ ਪਰਾਲੀ ਪ੍ਰਬੰਧਨ ਵਾਲੀਆਂ ਮਸ਼ੀਨਾਂ ਦੀ ਖਰੀਦ ਕੀਤੀ ਹੈ ਉਹ ਇਹ ਮਸ਼ੀਨਾਂ ਆਪਣੀ ਵਰਤੋਂ ਤੋਂ ਬਾਅਦ ਹੋਰ ਕਿਸਾਨਾਂ ਨੂੰ ਕਿਰਾਏ ਤੇ ਵੀ ਦੇਣ ਤਾਂ ਜੋ ਜਿਆਦਾ ਤੋਂ ਜਿਆਦਾ ਪਰਾਲੀ ਸੰਭਾਲੀ ਜਾ ਸਕੇ ਅਤੇ ਮਸ਼ੀਨਾਂ ਦੀ ਵੀ […]

Continue Reading

ਅਗਾਂਹਵਧੂ ਕਿਸਾਨ ਜਸਕਰਨ ਸਿੰਘ ਡੀ ਏ ਪੀ ਦੇ ਬਦਲਵੇਂ ਪ੍ਰਬੰਧ ਵਜੋਂ ਵਰਤ ਰਿਹਾ ਹੈ ਐਨ ਪੀ ਕੇ 12:32:16 

ਖਰੜ (ਸਾਹਿਬਜ਼ਾਦਾ ਅਜੀਤ ਸਿੰਘ ਨਗਰ, 3 ਨਵੰਬਰ, 2024:  ਜ਼ਿਲ੍ਹੇ ਦੇ ਪਿੰਡ ਪੰਨੂਆਂ ਦੇ ਅਗਾਂਹ ਵਧੂ ਕਿਸਾਨ ਜਸਕਰਨ ਸਿੰਘ ਦਾ ਕਹਿਣਾ ਹੈ ਕਿ ਕਿ ਸਾਨੂੰ ਡੀ ਏ ਪੀ ਦੀ ਘਾਟ ਨੂੰ ਬਦਲਵੇਂ ਫਾਸਫੋਰਸ ਤੱਤ ਦੀ ਮੌਜੂਦਗੀ ਵਾਲੇ ਖਾਦਾਂ ਨਾਲ ਪੂਰਾ ਕਰ ਲੈਣਾ ਚਾਹੀਦਾ ਹੈ।       ਜਸਕਰਨ ਸਿੰਘ ਨੇ ਬਲਾਕ ਖੇਤੀਬਾੜੀ ਅਫ਼ਸਰ, ਖਰੜ, ਸ਼ੁਭਕਰਨ ਸਿੰਘ ਨਾਲ […]

Continue Reading

ਪਰਾਲੀ ਪ੍ਰਬੰਧਨ ਲਈ ਜ਼ਿਲ੍ਹੇ ਅੰਦਰ ਸਥਾਪਿਤ ਕੀਤੇ ਗਏ ਕੰਟਰੋਲ ਰੂਮ : ਡਿਪਟੀ ਕਮਿਸ਼ਨਰ

ਸ੍ਰੀ ਮੁਕਤਸਰ ਸਾਹਿਬ, 03 ਨਵੰਬਰ ਪਰਾਲੀ ਦੀ ਸੁਚੱਜੀ ਸਾਂਭ ਸੰਭਾਲ ਲਈ ਜ਼ਿਲ੍ਹਾ ਪ੍ਰਸਾਸ਼ਨ ਵੱਲੋ ਲਗਾਤਾਰ ਯੋਗ ਉਪਰਾਲੇ ਕੀਤੇ ਜਾ ਰਹੇ ਹਨ, ਇਸ ਤਹਿਤ ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਤ੍ਰਿਪਾਠੀ ਵੱਲੋ ਬੀਤੇ ਦਿਨੀਂ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨਾਲ ਆਨ ਲਾਈਨ ਮੀਟਿੰਗ ਕੀਤੀ ਗਈ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਕਿਹਾ ਕਿ ਪਿੰਡਾਂ ਵਿੱਚ ਜਾ ਕੇ ਕਿਸਾਨਾਂ ਨੂੰ ਪਰਾਲੀ […]

Continue Reading

ਮੰਡੀ ਬਰੀਵਾਲਾ ਵਿਖੇ ਵਿਜੀਲੈਂਸ ਬਿਊਰੋ ਵੱਲੋਂ ਸੈਮੀਨਾਰ ਦਾ ਆਯੋਜਨ

ਸ੍ਰੀ ਮੁਕਤਸਰ ਸਾਹਿਬ, 03 ਨਵੰਬਰ ਵਿਜੀਲੈਂਸ ਵਿਭਾਗ ਵੱਲੋਂ ਮਨਾਏ ਜਾ ਰਹੇ ਭ੍ਰਿਸ਼ਟਚਾਰ ਵਿਰੋਧੀ ਸਲਾਨਾ ਜਾਗਰੂਕਤਾ ਹਫਤੇ ਅਨੁਸਾਰ ਰਾਸ਼ਟਰ ਦੀ ਖੁਸ਼ਹਾਲੀ ਲਈ ਇਮਾਨਦਾਰੀ ਦਾ ਆਚਰਣ ਦੀ ਲੜੀ ਤਹਿਤ ਅੱਜ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਸ੍ਰੀ ਰਵਿੰਦਰ ਕੁਮਾਰ ਚੀਫ ਡਾਇਰੈਕਟਰ ਵਿਜੀਲੈਂਸ ਬਿਊਰੋ ਪੰਜਾਬ, ਸ. ਹਰਪਾਲ ਸਿੰਘ ਐੱਸ.ਐੱਸ.ਪੀ. ਵਿਜੀਲੈਂਸ ਬਿਊਰੋ ਰੇਂਜ ਬਠਿੰਡਾ ਅਤੇ ਸ. ਗੁਰਦੇਵ ਸਿੰਘ ਭੱਲਾ ਡੀ.ਐਸ.ਪੀ. ਵਿਜੀਲੈਂਸ ਬਿਊਰੋ […]

Continue Reading

ਪਰਾਲੀ ਪ੍ਰਬੰਧਨ ਦੇ ਮੱਦੇਨਜ਼ਰ ਜ਼ਿਲ੍ਹੇ ‘ਚ ਆਧੁਨਿਕ ਮਸ਼ੀਨਰੀ ਦੀ ਨਹੀਂ ਹੈ ਕੋਈ ਘਾਟ : ਡਿਪਟੀ ਕਮਿਸ਼ਨਰ 

ਬਠਿੰਡਾ, 3 ਨਵੰਬਰ : ਪਰਾਲੀ ਪ੍ਰਬੰਧਨ ਤੇ ਇਸ ਦੀ ਸੁਚੱਜੀ ਸਾਂਭ-ਸੰਭਾਲ ਦੇ ਮੱਦੇਨਜ਼ਰ ਜ਼ਿਲ੍ਹੇ ਅੰਦਰ ਆਧੁਨਿਕ ਮਸ਼ੀਨਰੀ ਦੀ ਕੋਈ ਘਾਟ ਨਹੀਂ ਹੈ। ਇਹਨਾਂ ਗੱਲਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ  ਨੇ ਜ਼ਿਲ੍ਹੇ ਦੇ ਪਿੰਡ ਕੋਟਬਖਤੂ ਤੇ ਆਸ-ਪਾਸ ਦੇ ਪਿੰਡਾਂ ਦੇ ਖੇਤਾਂ ਦਾ ਦੌਰਾ ਕਰਕੇ ਪਰਾਲੀ ਪ੍ਰਬੰਧਨ ਦਾ ਜਾਇਜ਼ਾ ਲੈਣ ਮੌਕੇ ਕੀਤਾ। ਇਸ ਮੌਕੇ […]

Continue Reading

ਤੰਦਰੁਸਤੀ ਦਾ ਸੁਨੇਹਾ ਦੇ ਰਹੀ ਸੀਐੱਮ ਦੀ ਯੋਗਸ਼ਾਲਾ

ਫਾਜਿਲਕਾ 3 ਨਵੰਬਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਦੇ ਲੋਕਾਂ ਨੂੰ ਸਿਹਤ ਨਿਰੋਗਤਾ ਪ੍ਰਤੀ ਜਾਗਰੂਕ ਕਰਨ ਲਈ ਆਰੰਭੇ ਗਏ ਯਤਨਾਂ ਤਹਿਤ ‘ਸੀਐਮ ਦੀ ਯੋਗਸ਼ਾਲਾ’ ਤਹਿਤ ਜਿਲ੍ਹੇ ਅੰਦਰ ਵਿਖੇ ਵੱਖ- ਵੱਖ ਥਾਵਾਂ ‘ਤੇ ਯੋਗਾ ਕਲਾਸਾਂ ਚਲਾਈਆਂ ਜਾ ਰਹੀਆਂ ਹਨ। ਜਾਣਕਾਰੀ ਦਿੰਦਿਆ ਜਿਲਾ ਕੋਆਰਡੀਨੇਟਰ ਰਾਧੇ ਸ਼ਾਮ ਨੇ ਕਿਹਾ ਕਿ ਜ਼ਿਲ੍ਹਾ ਫਾਜ਼ਿਲਕਾ ਅੰਦਰ 145 ਥਾਵਾਂ *ਤੇ ਪੰਜਾਬ ਸਰਕਾਰ ਦੀ ਸੀਐਮ ਦੀ ਯੋਗਸ਼ਾਲਾ ਚੱਲ ਰਹੀ ਹੈ। ਉਨ੍ਹਾਂ […]

Continue Reading

ਬਿਨਾ ਪੱਖਪਾਤ ਹੋਵੇਗਾ ਪਿੰਡਾਂ ਦਾ ਸਰਵਪੱਖੀ ਵਿਕਾਸ- ਈ ਟੀ ਓ

ਅੰਮ੍ਰਿਤਸਰ, 3  ਨਵੰਬਰ() ਸ ਹਰਭਜਨ ਸਿੰਘ ਈ ਟੀ ਓ ਕੈਬਨਿਟ ਮੰਤਰੀ  ਪੰਜਾਬ ਨੇ ਨਵੀਆਂ ਚੁਣੀਆਂ ਪੰਚਾਇਤਾਂ ਦੇ ਪੰਚਾਂ, ਸਰਪੰਚਾਂ ਨੂੰ ਕਿਹਾ ਕਿ ਉਹ ਬਿਨਾਂ ਭੇਦਭਾਵ ਪਿੰਡਾਂ ਦਾ ਸਰਵਪੱਖੀ ਵਿਕਾਸ ਕਰਵਾਉਣ ਅਤੇ ਵਿਕਾਸ ਦੀ ਰਫਤਾਰ ਨੂੰ ਹੋਰ ਗਤੀ ਦੇਣ ਲਈ ਯੋਜਨਾਬੱਧ ਢੰਗ ਨਾਲ ਕੰਮ ਕਰਨ। ਆਪਣੇ ਪਿੰਡਾਂ ਦੇ ਧੰਨਵਾਦੀ ਦੌਰੇ ਦੌਰਾਨ ਪਿੰਡ ਕੋਟਲਾ ਬਥੂਨਗੜ੍ਹ ਦੇ ਸਰਪੰਚ ਡਾ ਗੁਰਦੀਪ ਕੋਟਲਾ, ਨਵਾਂ ਪਿੰਡ ਦੇ ਸਰਪੰਚ ਡਾ ਸਰਬਜੀਤ ਸਿੰਘ, ਸਰਾਂ ਤਲਵੰਡੀ ਦੇ ਸਰਪੰਚ ਜਗਬੀਰ ਸਿੰਘ , ਪਰਮਜੀਤ ਸਿੰਘ ਮੈਂਬਰ ਅਤੇ ਹੋਰਨਾਂ ਨੂੰ ਸਨਮਾਨਿਤ ਕਰਨ ਪਹੁਚੇ ਕੈਬਨਿਟ ਮੰਤਰੀ ਨੇ ਵੋਟਰਾਂ ਦਾ ਧੰਨਵਾਦ ਕੀਤਾ। ਇਸ ਮੌਕੇ ਬਿੱਟੂ ਕੋਟਲਾ, ਰਸ਼ਪਾਲ, ਦਵਿੰਦਰ ਮੰਨੂ ਸਰਪੰਚ, ਸੁਖਵਿੰਦਰ ਨਰਾਇਣਗੜ੍ਹ, ਸਤਿੰਦਰ ਸਿੰਘ ਅਤੇ ਹੋਰ ਪਤਵੰਤੇ ਹਾਜ਼ਰ ਸਨ। ਕੈਬਨਿਟ ਮੰਤਰੀ ਨੇ ਆਪਣੇ ਧੰਨਵਾਦੀ ਦੌਰੇ ਦੌਰਾਨ ਲੋਕਾਂ ਨਾਲ ਵਿਚਾਰ ਸਾਝੇ ਕੀਤੇ ਤੇ ਕਿਹਾ ਕਿ ਪੰਜਾਬ ਵਿਚ ਹੁਣ ਪਿੰਡਾਂ ਦੇ ਵਿਕਾਸ ਦਾ ਖਾਖਾ ਤਿਆਰ ਹੋ ਗਿਆ ਹੈ, ਪਿੰਡਾਂ ਵਿੱਚ ਹੁਣ ਪੱਕੀਆਂ, ਗਲੀਆਂ, ਨਾਲੀਆਂ, ਸੀਵਰੇਜ, ਜਲ ਸਪਲਾਈ, ਰੋਸ਼ਨੀ, ਪੀਣ ਵਾਲਾ ਸਾਫ ਪਾਣੀ, ਗੰਦੇ ਪਾਣੀ ਦੀ ਨਿਕਾਸੀ, ਛੱਪੜਾ ਦੀ ਸਫਾਈ, ਕਮਿਊਨਿਟੀ ਸੈਂਟਰਾਂ ਦਾ ਨਿਰਮਾਣ ਤੇ ਪਿੰਡਾਂ ਨੂੰ ਜਾਣ ਵਾਲੀਆਂ ਸੜਕਾਂ ਨੂੰ ਚੋੜਾ ਕਰਨ ਤੋ ਇਲਾਵਾ ਵੀ ਹੋਰ ਬਹੁਤ ਕੁਝ ਕਰਨ ਦੀ ਜਰੂਰਤ ਹੈ। ਪਿੰਡਾਂ ਦੇ ਸਕੂਲਾਂ ਦੀ ਨੁਹਾਰ ਬਦਲ ਰਹੀ ਹੈ, ਆਮ ਆਦਮੀ ਕਲੀਨਿਕ ਲੋਕਾਂ ਤੇ ਘਰਾਂ ਨੇੜੇ ਮਿਆਰੀ ਮੁੱਢਲੀਆਂ ਸਿਹਤ ਸਹੂਲਤਾਂ ਉਪਲੱਬਧ ਕਰਵਾ ਰਹੇ ਹਨ। ਸਰਕਾਰੀ ਸਕੂਲਾਂ ਦੀਆਂ ਵਿਦਿਆਰਥਣਾਂ ਲਈ ਟ੍ਰਾਂਸਪੋਰਟ ਸੁਵਿਧਾਂ ਉਪਲੱਬਧ ਕਰਵਾਈ ਗਈ ਹੈ। ਉਨ੍ਹਾਂ ਨੇ ਕਿਹਾ ਕਿ ਜਿਸ ਤਰਾਂ ਚੋਣਾਂ ਵਿਚ ਲੋਕਾਂ ਨੇ ਆਪਸੀ ਭਾਈਚਾਰਕ ਤੇ ਸਦਭਾਵਨਾ ਨੂੰ ਕਾਇਮ ਰੱਖਿਆ ਹੈ, ਹੁਣ ਰਾਜਨੀਤੀ ਕਰਨ ਦਾ ਨਹੀ ਸਗੋਂ ਵਿਕਾਸ ਕਰਨ ਦਾ ਸਮਾਂ ਆ ਗਿਆ ਹੈ। ਉਨ੍ਹਾਂ ਨੇ ਕਿਹਾ ਕਿ ਅਸੀ ਹੁਣ ਜਿਹੜੇ ਵਿਕਾਸ ਦੇ ਕੰਮ ਕਰਵਾਉਣੇ ਹਨ, ਉਨ੍ਹਾਂ ਦੇ ਫੈਸਲੇ ਸਾਝੀ ਸੱਥ ਵਿਚ ਲਏ ਜਾਣਗੇ, ਸਾਡੇ ਧੰਨਵਾਦੀ ਦੌਰੇ ਦੌਰਾਨ ਲੋਕਾਂ ਨਾਲ ਵਿਚਾਰ ਚਰਚਾ ਕੀਤੀ ਜਾਵੇਗੀ ਕਿ ਕਿਹੜੇ ਕੰਮ ਪ੍ਰਮੁੱਖਤਾ ਤੇ ਕਰਵਾਏ ਜਾਣ।    ਉਨ੍ਹਾਂ ਨੇ ਕਿਹਾ ਕਿ ਹਰ ਖੇਤਰ ਵਿੱਚ ਨਵੀ ਚੁਣੀ ਗਈ ਪੰਚਾਇਤ ਨੂੰ ਬਿਨਾਂ ਭੇਦਭਾਵ ਵਿਕਾਸ ਕਰਨ ਲਈ ਫੰਡ ਉਪਲੱਬਧ ਕਰਵਾਏ ਜਾਣਗੇ, ਉਨ੍ਹਾਂ ਕਿਹਾ ਕਿ ਪੰਚਾਇਤਾਂ ਦਾ ਇਹ ਵੀ ਇਹ ਫਰਜ਼ ਹੈ ਕਿ ਉਹ ਰਾਜਨੀਤੀ ਤੋ ਉੱਪਰ ਉੱਠ ਕੇ ਬਿਨਾ ਕਿਸੇ ਪੱਖਪਾਤ ਤੋਂ ਪਿੰਡਾਂ ਦੇ ਵਿਕਾਸ ਕਰਵਾਉਣ।

Continue Reading

ਕਿਸਾਨ ਖਾਦ,ਕੀਟਨਾਸ਼ਕ ਰਸਾਇਣ ਜਾਂ ਬੀਜ ਖ੍ਰੀਦਣ ਸਮੇਂ ਦੁਕਾਨਦਾਰ ਤੋਂ ਬਿੱਲ ਜ਼ਰੂਰ ਲੈਣ-ਡਿਪਟੀ ਕਮਿਸ਼ਨਰ

ਅੰਮ੍ਰਿਤਸਰ 3 ਨਵੰਬਰ ਡਿਪਟੀ ਕਮਿਸ਼ਨਰ ਮੈਡਮ ਸਾਕਸ਼ੀ ਸਾਹਨੀ ਨੇ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਹੈ ਕਿ ਖਾਦ,ਕੀਟਨਾਸ਼ਕ ਰਸਾਇਣ ਜਾਂ ਬੀਜ ਖ੍ਰੀਦਣ ਸਮੇਂ ਦੁਕਾਨਦਾਰ ਤੋਂ ਬਿੱਲ ਜ਼ਰੂਰ ਲੈਣ ਅਤੇ ਜੇਕਰ ਕੋਈ ਡੀਲਰ ਬਿੱਲ ਦੇਣ ਤੋਂ ਇਨਕਾਰੀ ਹੁੰਦਾ ਹੈ ਤਾਂ ਉਸ ਦੀ ਲਿਖਤੀ ਤੌਰ ਤੇ ਸ਼ਿਕਾਇਤ ਸੰਬੰਧਤ ਬਲਾਕ ਖੇਤੀਬਾੜੀ ਅਧਿਕਾਰੀ ਜਾਂ ਮੁੱਖ ਖੇਤੀਬਾੜੀ ਅਫਸਰ ਨੂੰ ਕਰਨ।ਉਨ੍ਹਾਂ ਕਿਹਾ […]

Continue Reading