ਪੋਕਸੋ ਐਕਟ ਅਤੇ ਜੁਵੇਨਾਇਲ ਜਸਟਿਸ ਐਕਟ ਬਾਰੇ ਜਾਗਰੂਕਤਾ ਪ੍ਰੋਗਰਾਮ ਕਰਾਇਆ

Politics Punjab

ਹੁਸ਼ਿਆਰਪੁਰ, 27 ਜਨਵਰੀ: ਪੰਜਾਰ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਮੈਂਬਰ ਸਕੱਤਰ ਦੇ ਦਿਸ਼ਾ-ਨਿਰਦੇਸ਼ਾਂ ਅਤੇ ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦਿਲਬਾਗ ਸਿੰਘ ਜੌਹਲ ਦੀ ਅਗਵਾਈ ਵਿਚ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਰਾਜ ਪਾਲ ਰਾਵਲ ਵਲੋਂ ਜ਼ਿਲ੍ਹਾ ਪੱਧਰ ਦੇ ਸਮੂਹ ਜੁਡੀਸ਼ੀਅਲ ਮੈਜਿਸਟਰੇਟ ਫਸਟ ਕਲਾਸ ਸਮੇਤ ਪੋਕਸੋ ਐਕਟ-2012 ਅਤੇ ਜੁਵੇਨਾਇਲ ਜਸਟਿਸ ਐਕਟ-2015 ਬਾਰੇ ਵਿਸ਼ੇਸ਼ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ।

        ਜਾਗਰੂਕਤਾ ਪ੍ਰੋਗਰਾਮ ਦੌਰਾਨ ਜੁਡੀਸ਼ੀਅਲ ਮੈਜਿਸਟਰੇਟਾਂ ਵਲੋਂ ਪੀੜਤਾਂ ਦੀ ਦੇਖ-ਭਾਲ ਅਤੇ ਸਹਾਇਤਾ ਬਾਰੇ ਵੀ ਜਾਣਕਾਰੀ ਦਿੱਤੀ ਗਈ। ਉਨ੍ਹਾਂ ਨੇ 8 ਮਾਰਚ 2025 ਨੂੰ ਜ਼ਿਲ੍ਹਾ ਪੱਧਰ ’ਤੇ ਲਾਈ ਜਾਣ ਵਾਲੀ ਕੌਮੀ ਲੋਕ ਅਦਾਲਤ ਵਿਚ ਪੈਂਡਿੰਗ ਅਤੇ ਪ੍ਰੀ-ਲਿਟੀਗੇਸ਼ਨ ਵਾਲੇ ਕੇਸਾਂ ਦਾ ਦੋਵਾਂ ਧਿਰਾਂ ਦੇ ਆਪਸੀ ਸਮਝੌਤੇ ਰਾਹੀਂ ਨਿਪਟਾਰਾ ਕਰਵਾਉਣ ਬਾਰੇ ਵੀ ਕਿਹਾ ਗਿਆ।

          ਇਸ ਤੋਂ ਇਲਾਵਾ ਨਵੇਂ ਜ਼ਿਲ੍ਹਾ ਅਤੇ ਸ਼ੈਸ਼ਨ ਕੋਰਟ ਕੰਪਲੈਕਸ ਵਿਖੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਜ਼ਿਲ੍ਹਾ ਪੱਧਰ ਅਤੇ ਸਬ ਡਵੀਜਨ ਪੱਧਰ ’ਤੇ ਸਮੂਹ ਪੈਰਾ ਲੀਗਲ ਵਲੰਟੀਅਰਾਂ  ਨੂੰ ਆਧਾਰ ਕਾਰਡ, ਪੈਨ ਕਾਰਡ, ਵੋਟਰ ਕਾਰਡ, ਬੁਢਾਪਾ ਪੈਨਸ਼ਨ, ਸ਼ਗਨ ਸਕੀਮ, ਅਪੰਗਤਾ ਸਰਟੀਫਿਕੇਟ ਬਣਾਉਣ ਲਈ ਟਰੇਨਿੰਗ ਪ੍ਰੋਗਰਾਮ ਕਰਵਾਇਆ ਗਿਆ ਇਹ ਟਰੇਨਿੰਗ ਜ਼ਿਲ੍ਹਾ ਕਾਨੂੰਨੀ ਸੇਵਾਵਾ ਅਥਾਰਟੀ ਵਲੋਂ ਡਿਪਟੀ ਕਮਿਸ਼ਨਰ ਦੇ ਸਹਿਯੋਗ ਨਾਲ ਦਿੱਤੀ ਗਈ ਜਿਸ ਵਿੱਚ ਪੈਰਾ ਲੀਗਲ ਵਲੰਟੀਅਰਾ ਨੂੰ ਕੰਪਿਉਟਰ ਉਪਰੇਟਰ, ਸੇਵਾ ਕੇਦਰ ਹੁਸ਼ਿਆਰਪੁਰ ਪਰਦੀਪ ਸਿੰਘ ਵਲੋਂ ਵਿਸਥਾਰਪੁਰਵਕ ਜਾਣਕਾਰੀ ਦਿੱਤੀ ਗਈ।

Leave a Reply

Your email address will not be published. Required fields are marked *