ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਚੁਹੜੀ ਵਾਲਾ ਚਿਸ਼ਤੀ ਵਿਖੇ ਕਰਵਾਇਆ ਜਾਗਰੂਕਤਾ ਸੈਮੀਨਾਰ

Politics Punjab

ਫਾਜਿਲਕਾ 31 ਮਾਰਚ

ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਵਿਚ ਪੱਕਾ ਚਿਸ਼ਤੀ ਦੇ ਨੌਜਵਾਨ ਕੁੱਦ ਪਏ ਹਨ।‌ ਇਸ ਸਬੰਧੀ ਜਾਣਕਾਰੀ ਦਿੰਦਿਆਂ ਅਜ਼ਾਦ ਸੋਚ ਨਵੀ ਸੋਚ ਕਲੱਬ ਦੇ ਪ੍ਰਧਾਨ ਸੋਨੂੰ ਸਿੰਘ ਅਤੇ ਸ਼ਹੀਦ ਭਗਤ ਸਿੰਘ ਯੂਥ ਕਲੱਬ ਪੱਕਾ ਚਿਸ਼ਤੀ ਦੇ ਸਰਪ੍ਰਸਤ ਮਾਸਟਰ ਇਨਕਲਾਬ ਗਿੱਲ ਨੇ ਦੱਸਿਆ ਕਿ ਪੱਕਾ ਚਿਸ਼ਤੀ ਦੀਆਂ ਯੂਥ ਕਲੱਬਾਂ ਵੱਲੋਂ ਪਿਛਲੇ ਲੰਮੇ ਸਮੇਂ ਤੋਂ ਸਮਾਜ ਸੇਵਾ ,ਖੇਡਾਂ ,ਵਾਤਾਵਰਨ ਦੀ ਸੰਭਾਲ, ਲੋੜਵੰਦਾਂ ਦੀ ਸਹਾਇਤਾ ਅਤੇ ਸਿਹਤ ਸੰਭਾਲ ਸਮੇਤ ਅਨੇਕਾਂ ਲੋਕ ਭਲਾਈ ਦੇ ਕੰਮ ਕੀਤੇ ਜਾ ਰਹੇ ਹਨ । ਇਹਨਾਂ ਲੋਕਾਂ ਭਲਾਈ ਦੇ ਕੰਮਾਂ ਨੂੰ ਅੱਗੇ ਵਧਾਉਂਦਿਆਂ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਵਿੱਚ ਸ਼ਾਮਿਲ ਹੁੰਦਿਆਂ ਸਰਹੱਦੀ ਖੇਤਰ ਦੇ ਪਿੰਡਾਂ ਵਿੱਚ ਨਸ਼ਾ ਵਿਰੋਧੀ ਜਾਗਰੂਕਤਾ ਸੈਮੀਨਾਰ ਕਰਵਾਏ ਜਾ ਰਹੇ ਹਨ। ਇਸ ਪ੍ਰੋਗਰਾਮ ਨੂੰ ਅੱਗੇ ਵਧਾਉਂਦਿਆਂ ਸਰਹੱਦੀ ਪਿੰਡ ਚੁਹੜੀਵਾਲਾ ਚਿਸ਼ਤੀ ਵਿਖੇ ਪਿੰਡ ਦੀ ਪੰਚਾਇਤ ਦੇ ਸਹਿਯੋਗ ਨਾਲ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ ਜਿਸ ਨੂੰ ਸੰਬੋਧਨ ਕਰਦਿਆਂ ਮਾਸਟਰ ਇਨਕਲਾਬ ਗਿੱਲ ਨੇ ਕਿਹਾ ਕਿ ਹੁਣ ਸਮਾਂ ਆ ਗਿਆ ਹੈ ਕਿ ਨਸ਼ਿਆਂ ਵਿਰੁੱਧ ਲੜਾਈ ਨੂੰ ਨਿਰਨਾਇਕ ਬਣਾਇਆ ਜਾਵੇ। ਉਹਨਾਂ ਕਿਹਾ ਕਿ ਨੌਜਵਾਨ ਦੇਸ਼ ਅਤੇ ਸੂਬੇ ਦਾ ਭਵਿੱਖ ਹਨ।ਦੇਸ਼ ਦੇ ਭਵਿੱਖ ਸੁਰੱਖਿਅਤ ਰਹੇ ਇਸ ਲਈ ਸਾਨੂੰ ਸਾਰਿਆਂ ਨੂੰ ਨਸ਼ਿਆਂ ਦੇ ਖਾਤਮੇ ਲਈ ਮਿਲਕੇ ਕੰਮ ਕਰਨਾ ਚਾਹੀਦਾ ਹੈ।ਸੋਨੂੰ ਸਿੰਘ ਨੇ ਕਿਹਾ ਕਿ ਪਿੰਡ ਵਿੱਚੋ ਨਸ਼ਿਆਂ ਦੇ ਖਾਤਮੇ ਲਈ ਨੌਜਵਾਨ ਪੂਰੀ ਤਰ੍ਹਾਂ ਤਿਆਰ ਹਨ।ਉਹ ਨਸ਼ਿਆਂ ਨੂੰ ਖਤਮ ਕਰਕੇ ਹੀ ਰਹਿਣਗੇ।ਇਸ ਮੌਕੇ ਪਿੰਡ ਦੇ ਸਰਪੰਚ ਜਰਨੈਲ ਸਿੰਘ  ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਸਰਕਾਰ ਨਸ਼ਿਆਂ ਦੇ ਖਾਤਮੇ ਲਈ ਪੂਰੀ ਸ਼ਿੱਦਤ ਨਾਲ ਕੰਮ ਕਰ ਰਹੀ ਹੈ। ਉਹਨਾਂ ਕਿਹਾ ਕਿ ਉਹ ਨੌਜਵਾਨਾਂ ਨਸ਼ਿਆਂ ਤੋਂ ਵਰਜਣ ਅਤੇ ਖੇਡਾਂ ਨਾਲ ਜੋੜਣ ਲਈ ਕੋਈ ਕਸਰ ਬਾਕੀ ਨਹੀਂ ਰਹਿਣ ਦੇਣਗੇ।ਇਸ ਮੌਕੇ ਤੇ ਪੰਜਾਬ ਪੁਲਿਸ ਦੇ ਸਬ ਇੰਸਪੈਕਟਰ ਜਸਵਿੰਦਰ ਸਿੰਘ ਅਤੇ ਸਬ ਇੰਸਪੈਕਟਰ ਮੁਕੇਸ਼ ਸਿੰਘ  ਨੇ ਹਾਜ਼ਰੀਨ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਪੁਲਿਸ ਨਸ਼ਿਆਂ ਦੇ ਮੱਕੜਜਾਲ ਨੂੰ ਖਤਮ ਕਰਨ ਲਈ ਦਿਨ ਰਾਤ ਕੰਮ ਕਰ ਰਹੀ ਹੈ। ਉਹਨਾਂ ਕਿਹਾ ਕਿ ਨਸ਼ਿਆਂ ਦਾ ਕਾਰੋਬਾਰ ਕਰਨ ਵਾਲਿਆਂ ਦੁਆਰਾ ਲੋਕਾਂ ਨੂੰ ਉਜਾੜ ਕੇ ਬਣਾਈਆ ਜਾਇਦਾਦਾਂ ਢਾਹ ਕੇ ਸਰਕਾਰ ਵੱਲੋਂ ਨਸਾ ਤਸਕਰਾਂ ਨੂੰ ਸਖ਼ਤ ਸੁਨੇਹਾ ਦਿੱਤਾ ਜਾ ਰਿਹਾ ਹੈ। ਉਹਨਾਂ ਕਿਹਾ ਕਿ ਬਿਨਾਂ ਕਿਸੇ ਡਰ ਅਤੇ ਭੈ ਦੇ ਨਸ਼ਾ ਤਸਕਰਾਂ ਦੀ ਜਾਣਕਾਰੀ ਪੁਲਿਸ ਨੂੰ ਦੇਵੋ। ਉਹਨਾਂ ਕਿਹਾ ਕਿ ਪੰਜਾਬ ਪੁਲਿਸ ਸਮਾਜ ਦਾ ਭਲਾ ਚਾਹੁਣ ਵਾਲਿਆਂ ਦੇ ਮੋਢੇ ਨਾਲ ਮੋਢਾ ਜੋੜ ਕੇ ਖੜੀ ਹੈ।
ਇਸ ਮੌਕੇ ਤੇ ਪੰਚ ਗੁਰਸੇਵਕ ਸਿੰਘ, ਕਮਲਜੀਤ ਸਿੰਘ,ਕਰਨੈਲ ਸਿੰਘ,ਮਾਘ ਸਿੰਘ ਪੱਕਾ ਚਿਸ਼ਤੀ ਤੋਂ ਨੌਜਵਾਨ ਕੁਲਦੀਪ ਸਿੰਘ,ਜਾਰਜ ਸਿੰਘ, ਮਲਕੀਤ ਸਿੰਘ, ਲਵਪ੍ਰੀਤ ਸਿੰਘ,ਸਾਜਨ ਸਿੰਘ, ਵਿਜੇ ਕੁਮਾਰ,ਸਾਗਰ ਸਿੰਘ ਅਤੇ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਹਾਜ਼ਰ ਸਨ

Leave a Reply

Your email address will not be published. Required fields are marked *