ਮੋਗਾ 29 ਮਈ:-
ਲੋਕ ਸਭਾ ਚੋਣਾਂ 2024 ਲਈ ਜਾਰੀ ਸਟੈਂਡਰਡ ਓਪਰੇਟਿੰਗ ਪ੍ਰੋਸੀਜਰ (ਐਸ.ਓ.ਪੀ.) ਦੇ ਚੈਪਟਰ 2 ਦੇ ਨੁਕਤਾ ਨੰਬਰ 1 ਅਨੁਸਾਰ ਚੋਣਾਂ ਨੂੰ ਅਮਨ-ਅਮਾਨ ਨਾਲ ਨੇਪਰੇ ਚਾੜਨ ਲਈ ਜ਼ਿਲ੍ਹਾ ਮੋਗਾ ਦੇ ਸਾਰੇ ਅਸੈਂਬਲੀ ਹਲਕਿਆਂ ਵਿੱਚ ਪੋਲਿੰਗ ਖਤਮ ਹੋਣ ਤੋਂ 48 ਘੰਟੇ ਪਹਿਲਾਂ ਮਿਤੀ 30 ਮਈ 2024 ਸ਼ਾਮ 6 ਵਜੇ ਤੱਕ ਗੈਰ ਕਾਨੂੰਨੀ ਇਕੱਠ/ਪੰਜ ਜਾਂ ਪੰਜ ਤੋਂ ਵਧੇਰੇ ਵਿਅਕਤੀਆਂ ਦੈ ਇੱਕਠ ਹੋਣ/ਚੱਲਣ ਫਿਰਨ ਜਾਂ ਜਨਤਕ ਮੀਟਿੰਗ ਕਰਨ ਤੇ ਪਾਬੰਦੀ ਲਗਾਈ ਗਈ ਹੈ।
ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਜ਼ਿਲ੍ਹਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਮੋਗਾ ਸ੍ਰ. ਕੁਲਵੰਤ ਸਿੰਘ ਨੇ ਦੱਸਿਆ ਕਿ ਉਕਤ ਹੁਕਮ ਫੌਜਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਤਹਿਤ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਲਾਗੂ ਕੀਤੇ ਗਏ ਹਨ। ਇਹ ਹੁਕਮ ਘਰ-ਘਰ ਜਾ ਕੇ ਚੋਣ ਪ੍ਰਚਾਰ ਕਰਨ ਵਾਲੇ ਵਿਅਕਤੀਆਂ ਉਪਰ ਲਾਗੂ ਨਹੀਂ ਹੋਣਗੇ।
ਪੋਲਿੰਗ ਖਤਮ ਹੋਣ ਤੋਂ 48 ਘੰਟੇ ਪਹਿਲਾਂ 30 ਮਈ ਸ਼ਾਮ 6 ਵਜੇ ਤੱਕ ਗੈਰ ਕਾਨੂੰਨੀ ਇੱਕਠ ਤੇ ਪਾਬੰਦੀ


