ਬਟਾਲਾ ਪੁਲਿਸ ਨੇ ਨਸ਼ਾ ਤਸਕਰ ਦੀ ਕੋਠੀ ਢਾਹੀ

Politics Punjab

ਚੰਡੀਗੜ੍ਹ/ ਬਟਾਲਾ, 20 ਮਾਰਚ

ਸ. ਭਗਵੰਤ ਸਿੰਘ ਮਾਨ, ਮੁੱਖ ਮੰਤਰੀ ਪੰਜਾਬ ਵੱਲੋਂ ਨਸ਼ਿਆਂ ਖਿਲਾਫ ਸ਼ੁਰੂ ਕੀਤੀ ਗਈ ਮੁਹਿੰਮ ’ਯੁੱਧ ਨਸ਼ਿਆਂ ਵਿਰੁੱਧ’ ਤਹਿਤ ਨਸ਼ਾ ਤਸਕਰਾਂ ਵਿਰੁੱਧ ਕਾਰਵਾਈ ਕਰਦੇ ਹੋਏ ਅੱਜ ਬਟਾਲਾ ਪੁਲਿਸ ਨੇ ਨਸ਼ਾ ਤਸਕਰ ਜੀਵਨ ਕੁਮਾਰ ਪੁੱਤਰ ਗੁਲਸ਼ਨ ਕੁਮਾਰ ਵਾਸੀ ਗਾਂਧੀ ਨਗਰ ਕੈਂਪ ਬਟਾਲਾ ਦੀ ਕੋਠੀ,  ਜੇ.ਸੀ.ਬੀ ਮਸ਼ੀਨਾਂ ਲਗਾ ਕੇ ਢਾਹ ਦਿੱਤੀ ਗਈ।

ਮੁੱਖ ਮੰਤਰੀ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਜੋ ਵੀ ਵਿਅਕਤੀ ਕਿਸੇ ਵੀ ਗੈਰ ਕਾਨੂੰਨੀ ਕਾਰਵਾਈ ਵਿੱਚ ਸ਼ਾਮਿਲ ਹੈ, ਉੁਸਦੇ ਖਿਲਾਫ ਠੋਸ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ ; ਇਹ ਕਾਰਵਾਈ ਉਦੋਂ ਤੱਕ ਜਾਰੀ ਰਹੇਗੀ ਜਦੋਂ ਤੱਕ ਨਸ਼ੇ ਦਾ ਕਾਰੋਬਾਰ ਕਰਨ ਵਾਲੇ ਲੋਕ ਮੁੱਖ ਧਾਰਾ ਵਿੱਚ ਆ ਨਹੀਂ ਜਾਂਦੇ ਜਾਂ ਉਹ ਪੰਜਾਬ ਛੱਡ ਕੇ ਪੰਜਾਬ ਤੋਂ ਬਾਹਰ ਚਲੇ ਨਹੀਂ ਜਾਂਦੇ।

ਇਸ ਮੌਕੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਬਟਾਲਾ ਦੇ ਐਸ.ਐਸ.ਪੀ, ਸੁਹੇਲ ਕਾਸਿਮ ਮੀਰ ਨੇ ਦੱਸਿਆ ਕਿ ਇਸ ਨਸ਼ਾ ਤਸਕਰ ਦੇ ਖਿਲਾਫ਼ ਵੱਖ-ਵੱਖ ਥਾਣਿਆਂ ਵਿੱਚ ਮੁਕੱਦਮੇ ਦਰਜ ਹਨ। ਉਨ੍ਹਾਂ ਦੱਸਿਆ ਕਿ ਨਸ਼ਾ ਤਸਕਰ ਜੀਵਨ ਕੁਮਾਰ ’ਤੇ ਐਨ.ਡੀ.ਪੀ.ਐਸ ਐਕਟ ਤਹਿਤ ਤਿੰਨ ਪਰਚੇ ਦਰਜ ਹਨ। ਉਨ੍ਹਾਂ ਕਿਹਾ ਕਿ ਇਸ ਉੱਤੇ ਲੱਗੀਆਂ ਧਰਾਵਾਂ ਅਤੇ ਇਸ ਦੀ ਕੇਸ ਹਿਸਟਰੀ ਤੋਂ ਸਪਸ਼ਟ ਹੈ ਕਿ ਇਹ ਨਸ਼ਾ ਤਸਕਰੀ ਦੇ ਧੰਦੇ ਵਿੱਚ ਲੰਮੇ ਸਮੇਂ ਤੋਂ ਸ਼ਾਮਿਲ ਹਨ।

ਐਸ.ਐਸ.ਪੀ ਨੇ ਅੱਗੇ ਕਿਹਾ ਕਿ ਮੁੱਖ ਮੰਤਰੀ, ਭਗਵੰਤ ਸਿੰਘ ਮਾਨ ਅਤੇ ਡੀਜੀਪੀ ਸ੍ਰੀ ਗੌਰਵ ਯਾਦਵ ਵੱਲੋਂ ਇਸ ਬਾਬਤ ਬੜੀਆਂ ਸਪੱਸ਼ਟ ਹਦਾਇਤਾਂ ਹਨ ਕਿ ਜੋ ਵੀ ਵਿਅਕਤੀ ਨਸ਼ਾ ਤਸਕਰੀ ਦੇ ਧੰਦੇ ਵਿੱਚ ਸ਼ਾਮਿਲ ਹੈ, ਉਸ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ।

ਐਸ.ਐਸ.ਪੀ ਨੇ ਅੱਗੇ ਕਿਹਾ ਕਿ ਸਾਡੇ ਲਈ ਸਾਡੇ ਬੱਚੇ , ਸਾਡੀ ਜਵਾਨੀ ਨੂੰ ਸੰਭਾਲਣਾ ਬੇਹੱਦ ਜਰੂਰੀ ਹੈ , ਜੋ ਕਿ ਇਨਾਂ ਤਸਕਰਾਂ ਦੇ ਘਟੀਆ ਕੰਮਾਂ ਕਾਰਨ ਨਸ਼ੇ ਦੀ ਚੇਟਕ ਨਾਲ ਆਪਣਾ ਜੀਵਨ ਤਬਾਹ ਕਰ ਲੈਂਦੇ ਹਨ।

Leave a Reply

Your email address will not be published. Required fields are marked *