Blog

ਪੰਜਾਬ ਉਰਦੂ ਅਕਾਦਮੀ ‘ਚ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਕਰਵਾਇਆ ਨੁੱਕੜ ਨਾਟਕ ” ਨਸ਼ੇ ਦੀ ਲੱਤ,ਮਾਰ ਦੇਵੇ ਮਤ”

Malerkotla Politics Punjab

ਮਾਲੇਰਕੋਟਲਾ 05 ਮਈ :                    ਡਿਪਟੀ ਕਮਿਸ਼ਨਰ ਮਾਲੇਰਕੋਟਲਾ ਵਿਰਾਜ ਐਸ.ਤਿੜਕੇ ਦੀ ਯੋਗ ਅਗਵਾਈ ਹੇਠ ਅੱਜ ਪੰਜਾਬ ਉਰਦੂ ਅਕਾਦਮੀ ਵਿਖੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਮਹਿੰਮ ਤਹਿਤ ਵਿਦਿਆਰਥੀਆਂ ਨੂੰ ਨਸ਼ਿਆਂ ਨੂੰ ਲਾਮਬੰਦ ਕਰਨ ਲਈ ਇਸਲਾਮੀਆ ਸੀਨੀਅਰ ਸੈਕੰਡਰੀ ਸਕੂਲ ਮੁੰਡੇ ਮਲੇਰਕੋਟਲਾ ਦੇ ਵਿਦਿਆਰਥੀਆਂ ਵਲੋਂ ” ਨਸ਼ੇ ਦੀ ਲੱਤ,ਮਾਰ ਦੇਵੇ ਮਤ” ਨਾਂ ਦਾ ਨੁੱਕੜ ਨਾਟਕ ਖੇਡਿਆ ਗਿਆ। ਇਸ ਮੌਕੇ ਲੁਧਿਆਣਾ ਤੋਂ ਉਚੇਚੇ ਤੌਰ ਤੇ ਪੁੱਜੇ ਰਾਜਨ ਪ੍ਰੀਤ ਸਿੰਘ ਬੈਂਸ ਨੇ ‘ਨਸ਼ਿਆਂ ਦਾ ਕਹਿਰ’ ਗੀਤ ਅਤੇ ਅਤੇ ਕਵਿਤਾ ‘ਨਾ ਰੋਲ ਜਵਾਨੀ ਨੂੰ’ ਦੀ ਪੇਸ਼ਕਾਰੀ  ਕੀਤੀ ।                ਵਧੀਕ ਡਿਪਟੀ ਕਮਿਸਨਰ ਸੁਖਪ੍ਰੀਤ ਸਿੰਘ ਸਿੱਧੂ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ “ਸਿਰਫ ਸਰਕਾਰ ਜਾਂ ਪੁਲਿਸ ਹੀ ਨਹੀਂ, ਸਗੋਂ ਸਮਾਜ ਦੀ ਹਰ ਇਕ ਪੱਖ ਨੂੰ -ਖਾਸ ਤੌਰ ‘ਤੇ ਔਰਤਾਂ ਨੂੰ, ਮਾਵਾਂ ਤੇ ਭੈਣਾਂ ਨੂੰ-ਇਸ ਮਾਹੌਲ ਖਿਲਾਫ ਮੋਹਰੀ ਦੀ ਭੂਮਿਕਾ ਨਿਭਾਉਣੀ ਚਾਹੀਦੀ ਹੈ। ਘਰ ਦੀ ਮਾਂ ਜਦੋਂ ਨਸ਼ਿਆਂ ਖਿਲਾਫ ਅਵਾਜ਼ ਚੁੱਕਦੀ ਹੈ, ਤਾਂ ਉਹ ਸਭ ਤੋਂ ਵੱਡੀ ਤਾਕਤ ਬਣ ਜਾਂਦੀ ਹੈ।”ਉਨ੍ਹਾਂ ਕਿਹਾ ਕਿ ਨਸ਼ਿਆਂ ਦੇ ਕਾਰਨ ਪੂਰੀ ਨਸਲ ਪੰਜਾਬੀਅਤ ਖਤਰੇ ‘ਚ ਹੈ ਅਤੇ ਇਹ ਲੜਾਈ ਘਰ-ਘਰ ਦੀ ਲੜਾਈ ਬਣ ਚੁੱਕੀ ਹੈ। ਉਨ੍ਹਾਂ ਕਿਹਾ ਕਿ ਨੁਕੜ ਨਾਟਕ ਕਰਵਾਉਣ ਦਾ ਉਪਰਾਲਾ ਸਰਾਹਣਾਯੋਗ ਹੈ, ਕਿਉਂਕਿ ਕਲਾ ਰਾਹੀਂ ਲੋਕਾਂ ਦੇ ਦਿਲ-ਦਿਮਾਗ ‘ਚ ਜਾਗਰੂਕਤਾ ਪੈਦਾ ਹੋ ਸਕਦੀ ਹੈ। ਉਨ੍ਹਾਂ ਇਸ ਮੌਕੇ ਉਨ੍ਹਾਂ ਅਪੀਲ ਕੀਤੀ ਕਿ ਵਿਦਿਆਰਥੀਆਂ, ਮਾਵਾਂ ਅਤੇ ਭੈਣਾਂ  ਨਸ਼ਿਆਂ ਖਿਲਾਫ ਕਸਮ ਲੈਣ ਅਤੇ ਪੱਕਾ ਇਰਾਦਾ ਕਰਨ ਕਿ ਉਹ ਆਪਣੇ ਘਰ-ਪਿੰਡ ਵਿੱਚ ਨਸ਼ਿਆਂ ਖਿਲਾਫ ਜਾਗਰੂਕਤਾ ਫੈਲਾਉਣਗੇ ਅਤੇ ਪੰਜਾਬ ਸਰਕਾਰ ਦੀ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਵਿੱਚ ਸਾਥ ਦੇਣਗੇ ਅਤੇ ਪੰਜਾਬ ਨੂੰ ਹੱਸਦਾ ਵਸਦਾ,ਨੱਚਦਾ ਟੱਪਦਾ, ਰੰਗਲਾ ਪੰਜਾਬ ਬਣਾਉਂਣ ਵਿੱਚ ਆਪਣੀ ਅਹਿਮ ਭੂਮਿਕਾ ਨਿਭਾਉਂਣਗੇ ।                 ਉਨ੍ਹਾਂ ਵਿਦਿਆਰਥੀਆਂ ਨੂੰ ਇਸ ਅਲਾਮਤ ਦੇ ਮਾੜੇ ਪ੍ਰਭਾਵਾਂ ਤੋਂ ਅਵਗਤ ਕਰਵਾਉਂਦਿਆਂ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਨਸ਼ੇ ਵਿਰੁੱਧ ਲੜਾਈ ਵਿੱਚ ਤਕਨੀਕੀ ਸਹਾਇਤਾ ਲਈ ਨਵੇਂ ਉਪਰਾਲੇ ਸ਼ੁਰੂ ਕੀਤੇ ਗਏ ਹਨ, ਜਿਵੇਂ ਕਿ ਐਂਟੀ ਡਰਗ ਹੈਲਪਲਾਈਨ ਅਤੇ ਵਟਸਐਪ ਚੈਟਬੋਟ ਨੰਬਰ (9779100200)  ਜਾਰੀ ਕੀਤਾ ਗਿਆ ਹੈ। ਇਸ ਹੈਲਪਲਾਈਨ ਨੰਬਰ ਤੇ ਲੋਕ ਨਸ਼ਾ ਤਸਕਰਾਂ ਬਾਰੇ ਜਾਣਕਾਰੀ ਦੇ ਸਕਦੇ ਹਨ ਅਤੇ ਨਸ਼ਾ ਛਡਾਉਣ ਲਈ ਮਦਦ ਲੈ ਸਕਦੇ ਹਨ । ਉਨ੍ਹਾਂ ਹੋਰ ਕਿਹਾ ਕਿ ਚੈਟਬੋਟ ਤੇ ਨਸ਼ਾ ਤਸਕਰਾਂ ਬਾਰੇ ਜਾਣਕਾਰੀ ਦੇਣ ਵਾਲੇ ਦੇ ਵੇਰਵੇ ਗੁਪਤ ਰੱਖੇ ਜਾਂਦੇ ਹਨ ,ਕਿਸੇ ਨਾਲ ਸੇਅਰ ਨਹੀਂ ਕੀਤੇ ਜਾਂਦੇ । ਉਹਨਾਂ ਕਿਹਾ ਕਿ ਸਰਕਾਰ ਅਤੇ ਪ੍ਰਸ਼ਾਸਨ ਦੇ ਨਾਲ-ਨਾਲ ਆਮ ਜਨਤਾ ਦਾ ਸਹਿਯੋਗ ਵੀ ਬਹੁਤ ਜ਼ਰੂਰੀ ਹੈ ਤਾਂ ਹੀ ਨਸ਼ਿਆਂ ਦੀ ਅਲਾਮਤ ਤੋਂ ਖਹਿੜਾ ਛੁਡਾਇਆ ਜਾ ਸਕਦਾ ਹੈ।                           ਨੌਜਵਾਨਾਂ ਦੀ ਹਾਜ਼ਰੀ ਵਿੱਚ ਪੇਸ਼ ਕੀਤਾ ਗਿਆ ਇਹ ਨਾਟਕ ਅੰਤ ਵਿੱਚ ਇਹ ਸੁਨੇਹਾ ਦੇ ਕੇ ਖਤਮ ਹੋਇਆ ਕਿ “ਇੱਕ ਨਸ਼ਾ ਕਰਨ ਵਾਲਾ, ਨਾ ਸਿਰਫ ਆਪਣੀ ਜ਼ਿੰਦਗੀ ਵਿਗਾੜਦਾ ਹੈ, ਸਗੋਂ ਪੂਰੇ ਪਰਿਵਾਰ, ਪਿੰਡ ਅਤੇ ਰਾਜ ਨੂੰ ਅੰਧਕਾਰ ਵੱਲ ਧੱਕਦਾ ਹੈ”। ਇਸ ਮੌਕੇ ਸਥਾਨਕ ਇਸਲਾਮੀਆ ਸੀਨੀਅਰ ਸਕੰਡਰੀ ਸਕੂਲ (ਲੜਕੇ) ਦੇ ਵਿਦਿਆਰਥੀ ਮੁਹੰਮਦ ਤਨਵੀਰ ਅਤੇ ਸਰਕਾਰੀ ਹਾਈ ਸਕੂਲ ਖੁਰਦ ਦੇ ਵਿਦਆਰਥੀ ਅੰਗਰੇਜ਼ ਅਲੀ ਨੇ ਗੀਤ, ਸਕੂਲ ਆਫ ਐਮੀਨੈਂਸ ਸੰਦੌੜ ਦੀ ਦੀਪਤੀ ਕੁਮਾਰੀ ਸਰਕਾਰੀ ਹਾਈ ਸਕੂਲ ਜਮਾਲਪੁਰਾ ਦੀ ਵਿਦਿਆਰਥਣ ਸੁਹਾਲੀਆ ਨੇ ਨਸ਼ਿਆਂ ਦੀ ਅਲਾਮਤ ਵਿਰੁੱਧ ਭਾਸ਼ਣ ਦੀ ਪੇਸ਼ਕਾਰੀ ਪੇਸ਼ ਕੀਤੀ । ਇਸ ਮੌਕੇ ਡਾ. ਵਾਹਿਦ ਮੁਹੰਮਦ ਨੇ ਨੌਜਵਾਨਾਂ ਨੂੰ ਨਿੱਜੀ,ਪਰਿਵਾਰਕ ਅਤੇ ਸਮਾਜਿਕ ਸਮੱਸਿਆ ਦੇ ਚੱਲਦੇ ਨਸ਼ਿਆਂ ਦੇ ਰੁਝਾਨ ਤੋਂ ਦੂਰ ਰਹਿਣ ਲਈ ਪ੍ਰੇਰਿਤ ਵੀ ਕੀਤਾ ।                          ਇਸ ਮੌਕੇ ਸਹਾਇਕ ਕਮਿਸ਼ਨਰ ਗੁਰਮੀਤ ਕੁਮਾਰ ਬਾਂਸਲ, ਸਿਵਲ ਸਰਜਨ ਡਾ ਸੰਜੇ ਗੋਇਲ,ਡੀ.ਐਸ.ਪੀ. ਰਣਜੀਤ ਸਿੰਘ,  ਡਾ ਰੇਸਮਾ ਭੋਰਾ,ਮੁਹੰਮਦ ਅਖਲਾਕ, ਪ੍ਰਿੰਸੀਪਲ ਕਮੇਸ, ਪ੍ਰਿੰਸੀਪਲ ਆਰਤੀ ਗੁਪਤਾ ਤੋਂ ਇਲਾਵਾ ਵੱਖ ਵੱਖ ਸਕੂਲਾਂ ਦੇ ਅਧਿਆਪਕ ਅਤੇ ਵਿਦਿਆਰਥੀ ਮੌਜੂਦ ਸਨ ।

ਜ਼ਿਲ੍ਹੇ ਦੇ ਪਿੰਡਾਂ ਅਤੇ ਵਾਰਡਾਂ ਵਿੱਚ 7 ਮਈ ਤੋਂ ਸ਼ੁਰੂ ਹੋਵੇਗੀ ‘ਨਸ਼ਾ ਮੁਕਤੀ ਯਾਤਰਾ’ : ਡਿਪਟੀ ਕਮਿਸ਼ਨਰ

Politics Punjab

ਫ਼ਿਰੋਜ਼ਪੁਰ, 5 ਮਈ 2025:  ਨਸ਼ਿਆਂ ਵਿਰੁੱਧ ਜਾਗਰੂਕਤਾ ਫੈਲਾਉਣ ਲਈ ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ‘ਨਸ਼ਾ ਮੁਕਤੀ ਯਾਤਰਾ’ ਨੂੰ ਹਰੇਕ ਪਿੰਡ ਵਾਰਡ ਤੱਕ ਲਿਜਾ ਕੇ ਲੋਕ ਲਹਿਰ ਬਣਾਇਆ ਜਾਵੇਗਾ, ਤਾਂ ਜੋ ਪੰਜਾਬ ਨੂੰ ਮੁੜ ਤੋਂ ਰੰਗਲਾ ਪੰਜਾਬ ਬਣਾਇਆ ਜਾ ਸਕੇ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਫ਼ਿਰੋਜ਼ਪੁਰ ਦੀਪਸ਼ਿਖਾ ਸ਼ਰਮਾ ਨੇ ਅੱਜ ਜ਼ਿਲ੍ਹੇ ਦੇ ਪਿੰਡਾਂ ਅਤੇ […]

ਕਿਸਾਨਾਂ ਨੂੰ ਕੀਤੀ 1398.50 ਕਰੋੜ ਰੁਪਏ ਦੀ ਅਦਾਇਗੀ

Mansa Politics Punjab

ਮਾਨਸਾ, 05 ਮਈ :             ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਕਿਸਾਨਾਂ ਵੱਲੋਂ ਲਿਆਂਦੀ ਗਈ ਕਣਕ ਦੀ ਨਿਰਵਿਘਨ ਖਰੀਦ ਉਪਰੰਤ ਬਿਨ੍ਹਾਂ ਕਿਸੇ ਦੇਰੀ ਦੇ ਅਨਾਜ ਦਾ ਬਣਦਾ ਮੁੱਲ ਦਿੱਤਾ ਜਾ ਰਿਹਾ ਹੈ। ਇਸ ਗੱਲਾਂ ਦਾ ਪ੍ਰਗਟਾਵਾ ਕਰਦਿਆਂ ਅੱਜ ਮਾਨਸਾ ਦੇ ਡਿਪਟੀ ਕਮਿਸ਼ਨਰ ਸ੍ਰ. ਕੁਲਵੰਤ ਸਿੰਘ ਆਈ.ਏ.ਐਸ. ਨੇ ਦੱਸਿਆ ਕਿ ਲੰਘੀ ਸ਼ਾਮ ਤੱਕ ਕਿਸਾਨਾਂ ਵੱਲੋਂ ਮੰਡੀਆਂ ਅੰਦਰ 6 ਲੱਖ 17 ਹਜ਼ਾਰ 820 ਮੀਟਰਕ ਟਨ ਕਣਕ ਲਿਆਂਦੀ ਗਈ ਹੈ ਅਤੇ ਵੱਖ-ਵੱਖ ਖਰੀਦ ਏਜੰਸੀਆਂ ਅਤੇ ਪ੍ਰਾਈਵੇਟ ਵਪਾਰੀਆਂ […]

ਚੇਅਰਮੈਨ ਬਲਬੀਰ ਸਿੰਘ ਪਨੂੰ ਵਲੋਂ ਸਕੂਲਾਂ ’ਚ ਹੋਏ ਨਵੇਂ ਵਿਕਾਸ ਕਾਰਜ ਵਿਦਿਆਰਥੀਆਂ ਨੂੰ ਸਮਰਪਿਤ

Gurdaspur Politics Punjab

ਫਤਹਿਗੜ੍ਹ ਚੂੜੀਆਂ (ਬਟਾਲਾ), 5 ਮਈ (   ) ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਦੇ ਸਕੂਲਾਂ ਦੇ ਬੁਨਿਆਦੀ ਢਾਂਚੇ ਵਿੱਚ ਸੁਧਾਰ ਅਤੇ ਸਿੱਖਿਆ ਦੀ ਗੁਣਵੱਤਾ ਵਿਚ ਲਿਆਂਦੀ ਗਈ ਤਬਦੀਲੀ ਨੇ ਪੰਜਾਬ ਦੇ ਲੋਕਾਂ ਦਾ ਸਰਕਾਰੀ ਸਕੂਲਾਂ ਵਿੱਚ ਪਿਛਲੀਆਂ ਸਰਕਾਰਾਂ ਸਮੇਂ ਖੁੱਸਿਆ ਵਿਸ਼ਵਾਸ ਬਹਾਲ ਕਰ ਦਿੱਤਾ ਹੈ। ਇਹ ਪ੍ਰਗਟਾਵਾ ਸ. ਬਲਬੀਰ […]

ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ ਵੱਲੋਂ ਸ੍ਰੀ ਮੁਕਤਸਰ ਸਾਹਿਬ ਦੇ ਵੱਖ ਵੱਖ ਪ੍ਰੋਜੈਕਟਾਂ ਦੀ ਸਮੀਖਿਆ ਲਈ ਬੈਠਕ

Politics Punjab Sri Muktsar Sahib

ਸ੍ਰੀ ਮੁਕਤਸਰ ਸਾਹਿਬ, 5 ਮਈ ਪੰਜਾਬ ਦੇ ਜਲ ਸਰੋਤ ਮੰਤਰੀ ਸ਼੍ਰੀ ਬਰਿੰਦਰ ਕੁਮਾਰ ਗੋਇਲ ਨੇ ਬੀਤੇ ਦਿਨ ਜ਼ਿਲ੍ਹੇ ਦੇ ਦੌਰੇ ਦੌਰਾਨ ਇੱਥੇ ਸਿੰਚਾਈ ਵਿਭਾਗ ਨਾਲ ਸੰਬੰਧਿਤ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦੀ ਸਮੀਖਿਆ ਲਈ ਬੈਠਕ ਕੀਤੀ। ਬੈਠਕ ਵਿੱਚ ਖੇਤੀਬਾੜੀ ਮੰਤਰੀ ਸ: ਗੁਰਮੀਤ ਸਿੰਘ ਖੁੱਡੀਆਂ ਅਤੇ ਸਮਾਜਿਕ ਨਿਆਂ ਅਤੇ ਅਧਿਕਾਰਤਾ ਮੰਤਰੀ ਡਾ: ਬਲਜੀਤ ਕੌਰ ਵੀ ਉਨ੍ਹਾਂ ਦੇ ਨਾਲ ਹਾਜ਼ਰ ਸਨ। […]

ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ ਵੱਲੋਂ ਫਾਜ਼ਿਲਕਾ ਦੇ ਵੱਖ ਵੱਖ ਪ੍ਰੋਜੈਕਟਾਂ ਦੀ ਸਮੀਖਿਆ ਲਈ ਬੈਠਕ

Fazilka Politics Punjab

ਫਾਜ਼ਿਲਕਾ, 5 ਮਈ ਪੰਜਾਬ ਦੇ ਜਲ ਸਰੋਤ ਮੰਤਰੀ ਸ਼੍ਰੀ ਬਰਿੰਦਰ ਕੁਮਾਰ ਗੋਇਲ ਨੇ ਫਾਜ਼ਿਲਕਾ ਦੌਰੇ ਦੌਰਾਨ ਇੱਥੇ ਸਿੰਚਾਈ ਵਿਭਾਗ ਨਾਲ ਸੰਬੰਧਿਤ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦੀ ਸਮੀਖਿਆ ਲਈ ਬੈਠਕ ਕੀਤੀ। ਬੈਠਕ ਵਿੱਚ ਜ਼ਿਲ੍ਹੇ ਨਾਲ ਸੰਬੰਧਿਤ ਸਾਰੇ ਵਿਧਾਇਕ ਸਾਹਿਬਾਨ ਅਤੇ ਵਿਭਾਗ ਦੇ ਅਧਿਕਾਰੀ ਹਾਜ਼ਰ ਸਨ। ਇਸ ਦੌਰਾਨ ਕੈਬਨਿਟ ਮੰਤਰੀ ਸ਼੍ਰੀ ਬਰਿੰਦਰ ਕੁਮਾਰ ਗੋਇਲ ਨੇ ਵਿਭਾਗੀ ਅਧਿਕਾਰੀਆਂ ਨੂੰ ਹਦਾਇਤ ਕੀਤੀ […]

ਨਸ਼ਿਆਂ ਨੂੰ ਉਤਸ਼ਾਹਤ ਕਰਨ ਵਾਲੇ ਗੀਤਾਂ, ਅਸ਼ਲੀਲ ਪੋਸਟਰਾਂ ਤੇ ਪਾਬੰਦੀ

Politics Punjab

ਫਰੀਦਕੋਟ  5 ਮਈ  ( ) ਜਿਲ੍ਹਾ ਮੈਜਿਸਟ੍ਰੇਟ ਮੈਡਮ ਪੂਨਮਦੀਪ ਕੌਰ ਆਈ.ਏ.ਐਸ. ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜਿਲ੍ਹਾ ਫਰੀਦਕੋਟ ਦੀ ਹਦੂਦ ਅੰਦਰ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਹਨ। ਇਹ ਹੁਕਮ 18 ਜੂਨ 2025 ਤੱਕ ਲਾਗੂ ਰਹਿਣਗੇ। ਜਿਲ੍ਹਾ ਮੈਜਿਸਟ੍ਰੇਟ ਵੱਲੋਂ ਜਾਰੀ ਹੁਕਮਾਂ ਅਨੁਸਾਰ ਜਿਲ੍ਹਾ ਫਰੀਦਕੋਟ ਅੰਦਰ ਕਿਸੇ ਤਰਾਂ ਦੇ ਲਾਈਵ ਸ਼ੋਅ ਦੌਰਾਨ ਸ਼ਰਾਬ ਜਾਂ ਨਸ਼ੇ ਉਤਸ਼ਾਹਿਤ […]

ਵਾਹੀਯੋਗ ਜ਼ਮੀਨ ਤੇ ਘਰਾਂ ਨੂੰ ਹੜ੍ਹਾਂ ਦੀ ਮਾਰ ਤੋ ਬਚਾਉਣ ਲਈ ਕੀਤੇ ਗਏ ਹਨ ਪੁਖਤਾ ਪ੍ਰਬੰਧ- ਹਰਜੋਤ ਬੈਂਸ

Politics Punjab Rupnagar

ਨੰਗਲ 05  ਮਈ () ਬਰਸਾਤਾ ਦੇ ਮੌਸਮ ਦੌਰਾਨ ਫਲੈਸ਼ ਫਲੱਡ ਅਤੇ ਭਾਖੜਾ ਡੈਮ ਤੋ ਵਾਧੂ ਮਾਤਰਾ ਵਿਚ ਪਾਣੀ ਛੱਡਣ ਤੇ ਹਿਮਾਚਲ ਪ੍ਰਦੇਸ਼ ਵਿੱਚ ਭਾਰੀ ਬਰਸਾਤ ਹੋਣ ਕਾਰਨ ਅਕਸਰ ਹੀ ਇਸ ਇਲਾਕੇ ਦੇ ਸਵਾਂ ਅਤੇ ਸਤਲੁਜ ਦੇ ਕੰਢੇ ਦੀਆਂ ਵਾਹੀਯੋਗ ਜਮੀਨਾ ਤੇ ਆਮ ਲੋਕਾਂ ਦੇ ਘਰਾਂ ਦਾ ਕਾਫੀ ਨੁਕਸਾਨ ਹੋ ਜਾਂਦਾ ਸੀ, ਪ੍ਰੰਤੂ ਹੁਣ ਸਰਕਾਰ ਨੇ ਸਟੱਡ ਅਤੇ […]

ਸਾਈਬਰ ਕੈਫੇ ਵਾਲਿਆਂ ਨੂੰ ਪਛਾਣ ਰਜਿਸਟਰ ਸਥਾਪਿਤ ਕਰਨ ਦੇ ਹੁਕਮ ਜਾਰੀ

Moga Politics Punjab

ਮੋਗਾ 5 ਮਈ,ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਮੋਗਾ ਸ਼੍ਰੀਮਤੀ ਚਾਰੂਮਿਤਾ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 (ਜਾਬਤਾ ਫੌਜਦਾਰੀ ਸੰਘਤਾ 1973 ਦੀ ਧਾਰਾ 144) ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਮੋਗਾ ‘ਚ ਕੁੱਝ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਹਨ। ਇਹ ਆਦੇਸ਼ 30 ਜੂਨ 2025 ਤੱਕ ਲਾਗੂ ਰਹਿਣਗੇ।*ਜ਼ਿਲ੍ਹੇ ਦੀਆਂ ਪਬਲਿਕ ਇਮਾਰਤਾਂ/ਸਰਕਾਰੀ ਥਾਂਵਾਂ ‘ਤੇ ਪੋਸਟਰ ਤਸਵੀਰਾਂ ਆਦਿ ਲਗਾਉਣ ‘ਤੇ ਪਾਬੰਦੀ*ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਜ਼ਿਲ੍ਹੇ ਦੀਆਂ ਸਮੂਹ ਪਬਲਿਕ […]

ਸਰਕਾਰੀ ਸਕੂਲ ਸੰਧੂ ਪੱਤੀ ਵਿਖੇ ਕਰਵਾਏ ਗਏ ਅੰਗਰੇਜ਼ੀ ਭਾਸ਼ਾ ਦੇ ਸੁੰਦਰ ਲਿਖਤ ਮੁਕਾਬਲੇ

Barnala Politics Punjab

ਬਰਨਾਲਾ, 5 ਮਈ ਜ਼ਿਲ੍ਹਾ ਬਰਨਾਲਾ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੰਧੂ ਪੱਤੀ ਬਰਨਾਲਾ ਵਿਖੇ ਸਕੂਲ ਪ੍ਰਿੰਸੀਪਲ ਰਜੇਸ਼ ਕੁਮਾਰ ਦੀ ਅਗਵਾਈ ਵਿੱਚ ਵਿਦਿਆਰਥੀਆਂ ਦੇ ਅੰਗਰੇਜ਼ੀ ਵਿਸ਼ੇ ਦੇ ਸੁੰਦਰ ਲਿਖਤ ਮੁਕਾਬਲੇ ਕਰਵਾਏ ਗਏ।ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਅੰਗਰੇਜ਼ੀ ਵਿਸ਼ੇ ਦੀ ਅਧਿਆਪਕਾ ਮੈਡਮ ਹਰਪ੍ਰੀਤ ਕੌਰ ਨੇ ਦੱਸਿਆ ਕਿ ਸੁੰਦਰ ਲਿਖਤ ਮੁਕਾਬਲੇ ਬੱਚਿਆਂ ਦੇ ਵਿਅਕਤੀਗਤ ਵਿਕਾਸ ਅਤੇ ਅਕਾਦਮਿਕ ਜੀਵਨ […]