Blog

ਮੁੱਖ ਮੰਤਰੀ ਵੱਲੋਂ ਅਮਰੀਕਾ ਤੋਂ ਡਿਪੋਰਟ ਹੋਏ ਭਾਰਤੀਆਂ ਨੂੰ  ਲਿਆ ਰਹੇ ਜਹਾਜ਼ ਨੂੰ ਮੁੜ ਅੰਮ੍ਰਿਤਸਰ ਵਿਖੇ ਉਤਾਰਨ ਬਾਰੇ ਕੇਂਦਰ ਦੇ ਫੈਸਲੇ ਦੀ ਜ਼ੋਰਦਾਰ ਮੁਖਾਲਫ਼ਤ

Politics Punjab

ਅੰਮ੍ਰਿਤਸਰ, 14 ਫਰਵਰੀ: ਭਾਰਤ ਸਰਕਾਰ ਵੱਲੋਂ ਅਮਰੀਕਾ ਤੋਂ ਗੈਰ ਕਾਨੂੰਨੀ ਪਰਵਾਸੀ ਭਾਰਤੀਆਂ ਨੂੰ ਲੈ ਕੇ ਆ ਰਹੇ ਜਹਾਜ਼ ਨੂੰ ਅੰਮ੍ਰਿਤਸਰ ਹਵਾਈ ਅੱਡੇ ‘ਤੇ ਉਤਾਰਨ ਦੇ ਫੈਸਲੇ ਦੀ ਜ਼ੋਰਦਾਰ ਮੁਖਾਲਫ਼ਤ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇਸ ਕਦਮ ਨੂੰ ਪੰਜਾਬ ਅਤੇ ਪੰਜਾਬੀਆਂ ਨੂੰ ਬਦਨਾਮ ਕਰਨ ਦੀ ਕੇਂਦਰ ਸਰਕਾਰ ਦੀ ਡੂੰਘੀ ਸਾਜ਼ਿਸ਼ ਦੱਸਿਆ। ਅੱਜ […]

ਕੇਂਦਰ ਅਤੇ ਕਿਸਾਨਾਂ ਦਰਮਿਆਨ ਮੀਟਿੰਗ ਲਈ ਅਹਿਮ ਕੜੀ ਬਣੀ ਪੰਜਾਬ ਸਰਕਾਰ

Politics Punjab

ਚੰਡੀਗੜ੍ਹ, 14 ਫਰਵਰੀ: ਪੰਜਾਬ ਸਰਕਾਰ ਵੱਲੋਂ ਕੇਂਦਰ ਸਰਕਾਰ ਅਤੇ ਕਿਸਾਨ ਯੂਨੀਅਨਾਂ ਦਰਮਿਆਨ ਦੁਬਾਰਾ ਗੱਲਬਾਤ ਦਾ ਦੌਰ ਸ਼ੁਰੂ ਹੋਣ ਵਿੱਚ ਅਹਿਮ ਭੂਮਿਕਾ ਨਿਭਾਈ ਗਈ। ਅੱਜ ਸ਼ਾਮ ਇੱਥੇ ਮੈਗਸੀਪਾ ਵਿਖੇ ਕੇਂਦਰੀ ਖਪਤਕਾਰ ਮਾਮਲੇ, ਖੁਰਾਕ ਅਤੇ ਜਨਤਕ ਵੰਡ ਮੰਤਰੀ ਸ੍ਰੀ ਪ੍ਰਹਿਲਾਦ ਜੋਸ਼ੀ, ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਅਤੇ ਪੰਜਾਬ ਦੇ ਖੁਰਾਕ ਅਤੇ […]

ਸਪਾਂਸਰਸ਼ਿਪ ਅਤੇ ਫੋਸਟਰ ਕੇਅਰ ਸਕੀਮ ਦਾ 44 ਹੋਰ ਬੱਚਿਆਂ ਨੂੰ ਮਿਲੇਗਾ ਲਾਭ : ਸਹਾਇਕ ਕਮਿਸ਼ਨਰ

Malerkotla Politics Punjab

ਮਾਲੇਰਕੋਟਲਾ 13 ਫਰਵਰੀ :                 ਸਹਾਇਕ ਕਮਿਸ਼ਨਰ ਗੁਰਮੀਤ ਕੁਮਾਰ ਬਾਂਸਲ ਦੀ ਅਗਵਾਈ ਹੇਠ ਸਪਾਂਸਰਸ਼ਿਪ ਅਤੇ ਫੋਸਟਰ ਕੇਅਰ ਜ਼ਿਲ੍ਹਾ ਪੱਧਰੀ ਅਪਰੂਵਲ ਕਮੇਟੀ ਦੀ ਮੀਟਿੰਗ ਹੋਈ ਜਿਸ ਵਿੱਚ 46 ਨਵੇਂ ਬੱਚਿਆਂ ਨੂੰ ਸਪਾਂਸਰਸ਼ਿਪ ਸਕੀਮ ਦਾ ਲਾਭ ਦੇਣ ਸਬੰਧੀ ਕੇਸਾਂ ਜ਼ਿਲ੍ਹਾ ਪੱਧਰੀ ਕਮੇਟੀ ਕੋਲ ਰੱਖੇ ਗਏ ਜਿਨ੍ਹਾਂ ਵਿੱਚ 44 ਕੇਸਾਂ ਨੂੰ ਪ੍ਰਵਾਨਗੀ ਦਿੱਤੀ ਗਈ ਹੈ। ਜ਼ਿਕਰਯੋਗ ਹੈ ਕਿ ਇਸ ਸਕੀਮ ਅਧੀਨ ਬੱਚਿਆ ਨੂੰ 4000 ਰੁਪਏ ਮਹੀਨਾ ਦਿੱਤਾ ਜਾ ਦਾ ਹੈ।ਪਹਿਲਾ ਤੋਂ ਜ਼ਿਲ੍ਹੇ ਵਿੱਚ 80 ਬੱਚਿਆ ਨੂੰ ਇਸ ਸਕੀਮ ਦਾ ਲਾਭ ਦਿੱਤਾ ਜਾ ਰਿਹਾ ਹੈ।                 ਜ਼ਿਲ੍ਹਾ ਪ੍ਰਸ਼ਾਸਨ ਸਰਕਾਰ ਦੀਆਂ ਹਦਾਇਤਾਂ ਮੁਤਾਬਕ ਅਸਲ ਲੋੜਵੰਦਾਂ ਦੀ ਮਦਦ ਕਰਨ ਲਈ ਵਚਨਬੱਧ ਹੈ ਤੇ ਸਰਕਾਰ ਦੀਆਂ ਭਲਾਈ ਸਕੀਮਾਂ ਨੂੰ ਅਸਲ ਲੋੜਵੰਦਾਂ ਤੱਕ ਪਹੁੰਚਾਉਣਾ ਯਕੀਨੀ ਬਣਾਇਆ ਜਾ ਰਿਹਾ ਹੈ। ਉਨ੍ਹਾਂ ਸਬੰਧਤ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਇਸ ਸਕੀਮ ਦਾ ਵੱਖ ਵੱਖ ਮਾਧਿਅਮਾਂ ਰਾਹੀ ਵੱਧ ਤੋਂ ਵੱਧ ਪ੍ਰਚਾਰ ਕੀਤਾ ਜਾਵੇ ਤਾਂ ਜੋ ਜ਼ਰੂਰਤਮੰਦ ਬੱਚਿਆਂ ਨੂੰ ਇਸ ਸਕੀਮ ਦਾ ਜ਼ਿਆਦਾ ਤੋਂ ਜ਼ਿਆਦਾ ਲਾਭ ਮਿਲ ਸਕੇ। ਉਨ੍ਹਾਂ ਕਿਹਾ ਕਿ ਸਬੰਧਤ ਵਿਭਾਗ ਦੇ ਅਧਿਕਾਰੀਆਂ ਨੂੰ ਜੇਕਰ ਕੋਈ ਅਜਿਹੇ ਕੇਸ ਜੋ ਸਪਾਂਸਰਸ਼ਿਪ ਸਕੀਮ ਦੀਆ ਸ਼ਰਤਾਂ ਪੂਰੀਆਂ ਕਰਦੇ ਹੋਣ ਤਾਂ ਉਹ ਕੇਸ ਜ਼ਿਲ੍ਹਾ ਬਾਲ ਸੁਰੱਖਿਆ ਦਫ਼ਤਰ ਮਾਲੇਰਕੋਟਲਾ ਨੂੰ ਰੈਫ਼ਰ ਕੀਤੇ ਜਾਣ।                 ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆ ਇਸ ਮੌਕੇ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਸ੍ਰੀਮਤੀ ਹਰਪ੍ਰੀਤ ਕੌਰ ਵੱਲੋਂ ਸਪਾਂਸਰਸ਼ਿਪ ਅਤੇ ਫੋਸਟਰ ਕੇਅਰ ਸਕੀਮ ਅਤੇ ਨਵੇਂ ਆਏ  ਜਰੂਰਤਮੰਦ ਬੱਚਿਆਂ ਦੇ ਕੇਸਾਂ ਬਾਰੇ ਵਿਸਥਾਰ ਪੂਰਵਕ ਦੱਸਦਿਆ ਦੱਸਿਆ ਕਿ ਸਪਾਂਸਰਸ਼ਿਪ ਅਤੇ ਫੋਸਟਰ ਕੇਅਰ ਅਪਰੁਵਲ ਕਮੇਟੀ ਵੱਲੋਂ ਜ਼ਿਲ੍ਹੇ ਵਿੱਚ 0 ਤੋਂ 18 ਸਾਲ ਅਜਿਹੇ ਬੱਚੇ ਜਿਨ੍ਹਾਂ ਦੀ ਮਾਤਾ ਵਿਧਵਾ/ਤਲਾਕਸ਼ੁਦਾ ਹੋਵੇ ਜਾ ਬੱਚੇ ਲਾਵਾਰਿਸ ਛੱਡ ਦਿੱਤੇ ਗਏ ਹੋਣ, ਜਿੰਨਾ ਬੱਚਿਆਂ ਦੇ ਮਾਤਾ ਪਿਤਾ ਜਾਨਲੇਵਾ/ ਖ਼ਤਰਨਾਕ ਬਿਮਾਰੀ ਦਾ ਸ਼ਿਕਾਰ ਹਨ, ਮਾਤਾ-ਪਿਤਾ ਵਿੱਤੀ ਅਤੇ ਸਰੀਰਕ ਤੌਰ ਤੇ ਬੱਚਿਆਂ ਦੀ ਦੇਖਭਾਲ ਕਰਨ ਵਿੱਚ ਅਸਮਰਥ ਹਨ, ਜੇ.ਜੇ ਐਕਟ, 2015 ਦੇ ਅਨੁਸਾਰ ਦੇਖਭਾਲ ਅਤੇ ਸੁਰੱਖਿਆ ਦੀ ਲੋੜ ਵਾਲੇ ਬੱਚੇ ਜਿਵੇਂ ਕਿ ਬੇਘਰ, ਕੁਦਰਤੀ

ਪੰਚਾਇਤਾਂ ਪਿੰਡਾਂ ਦੇ ਸਰਵਪੱਖੀ ਵਿਕਾਸ ਤੇ ਲੋਕਾਂ ਦੀਆਂ ਮੁਸ਼ਕਲਾਂ ਦੇ ਹੱਲ ਨੂੰ ਤਰਜੀਹ ਦੇਣ-ਵਿਧਾਇਕ ਰਾਏ

Fatehgarh Sahib Politics Punjab

ਫ਼ਤਹਿਗੜ੍ਹ ਸਾਹਿਬ, 13 ਫਰਵਰੀ:           ਹਲਕਾ ਵਿਧਾਇਕ ਐਡਵੋਕੇਟ ਲਖਬੀਰ ਸਿੰਘ ਰਾਏ ਨੇ ਅੱਜ ਬਲਾਕ ਸਰਹਿੰਦ ਅਧੀਨ ਪੈਂਦੀਆਂ ਪੰਚਾਇਤਾਂ, ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਦੇ ਅਧਿਕਾਰੀਆਂ ਤੇ ਮਗਨਰੇਗਾ ਸਟਾਫ ਨਾਲ ਬੱਚਤ ਭਵਨ ਵਿਖੇ ਵਿਸ਼ੇਸ਼ ਮੀਟਿੰਗ ਕੀਤੀ ਅਤੇ ਬਲਾਕ ਦੀਆਂ ਨਵੀਂਆਂ ਬਣੀਆਂ ਪੰਚਾਇਤਾਂ ਨੂੰ ਪਿੰਡਾਂ ਦੇ ਸਰਵਪੱਖੀ ਵਿਕਾਸ ਕਾਰਜ ਕਰਵਾਉਣ ਤੇ ਲੋਕਾਂ ਦੀਆਂ ਮੁਸ਼ਕਲਾਂ ਦਾ ਪਹਿਲ ਦੇ ਆਧਾਰ ਤੇ ਹੱਲ ਕਰਨ ਲਈ […]

01 ਮਾਰਚ 2025 ਨੂੰ 18 ਸਾਲ ਦੀ ਉਮਰ ਪੂਰੀ ਕਰਨ ਵਾਲਾ ਵਿਅਕਤੀ ਵੋਟ ਬਣਵਾ ਸਕਦਾ ਹੈ-ਐਸ.ਡੀ.ਐਮ.

Politics Punjab

ਮਾਨਸਾ, 13 ਫਰਵਰੀ :ਆਗਾਮੀ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਚੋਣਾਂ 2025 ਦੇ ਮੱਦੇਨਜ਼ਰ ਪੰਜਾਬ ਰਾਜ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਚੋਣਕਾਰ ਰਜਿਸਟਰੇਸ਼ਨ ਅਫਸਰ-ਕਮ-ਐਸ.ਡੀ.ਐਮ. ਸਰਦੂਲਗੜ੍ਹ ਸ਼੍ਰੀ ਨਿਤੇਸ਼ ਕੁਮਾਰ ਜੈਨ ਆਈ.ਏ.ਐਸ. ਵੱਲੋਂ ਆਮ ਜਨਤਾ ਨੂੰ ਜਾਗਰੂਕ ਕਰਨ ਲਈ ਉਲੀਕੇ ਪ੍ਰੋਗਰਾਮ ਤਹਿਤ ਅੱਜ ਵਿਸ਼ੇਸ਼ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਰਾਜ ਚੋਣ ਕਮਿਸ਼ਨ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਪਿਛਲੇ ਸਾਲ […]

ਹੋਲਾ ਮਹੱਲਾ ਮੌਕੇ 4000 ਸੁਰੱਖਿਆ ਕਰਮਚਾਰੀ, 50 ਅਧਿਕਾਰੀ ਰੱਖਣਗੇ ਮੇਲਾ ਖੇਤਰ ਦੇ ਨਜ਼ਰ – ਡੀਆਈਜੀ ਹਰਚਰਨ ਸਿੰਘ ਭੁੱਲਰ

Politics Punjab Rupnagar

ਸ੍ਰੀ ਅਨੰਦਪੁਰ ਸਾਹਿਬ 13 ਫਰਵਰੀ () ਹਰਚਰਨ ਸਿੰਘ ਭੁੱਲਲ ਡੀ.ਆਈ.ਜੀ ਰੂਪਨਗਰ ਰੇਂਜ ਨੇ ਦੱਸਿਆ ਕਿ ਹੋਲਾ ਮਹੱਲਾ ਮੌਕੇ 4000 ਸੁਰੱਖਿਆ ਕਰਮਚਾਰੀ ਸਮੁੱਚੇ ਮੇਲਾ ਖੇਤਰ ਵਿੱਚ 24/7 ਤੈਨਾਤ ਰਹਿਣਗੇ, ਜਿਨ੍ਹਾਂ ਦੀ ਸੁਪਰਵੀਜਨ 50 ਪੁਲਿਸ ਦੇ ਗਜ਼ਟਿਡ ਅਫਸਰ ਕਰਨਗੇ। ਮੇਲਾ ਖੇਤਰ ਨੁੰ 11 ਸੈਕਟਰਾਂ ਵਿਚ ਵੰਡਿਆ ਹੈ, 21 ਵਾਹਨ ਪਾਰਕਿੰਗ ਬਣਾਏ ਗਏ ਹਨ, ਹਰ ਪਾਰਕਿੰਗ ਤੋ ਸਟਲ ਬੱਸ ਸਰਵਿਸ ਚਲਾਈ ਜਾਵੇਗੀ। ਟ੍ਰੈਫਿਕ […]

ਪ੍ਰਸ਼ਾਸ਼ਨ ਨੇ ਸ਼ਹਿਰ ਅਤੇ ਆਸ-ਪਾਸ ਗੈਰਕਾਨੂੰਨੀ ਨਿਰਮਾਣ ਅਤੇ ਢਾਂਚਿਆਂ ਨੂੰ  ਢਾਹਿਆ

Moga Politics Punjab

ਮੋਗਾ, 13 ਫਰਵਰੀ (000) –ਮੋਗਾ ਦੀ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀਮਤੀ ਚਾਰੁਮਿਤਾ ਨੇ ਗੈਰਕਾਨੂੰਨੀ ਕਲੋਨੀਆਂ ਅਤੇ ਨਜ਼ਾਇਜ਼ ਕਬਜ਼ਿਆਂ ਖ਼ਿਲਾਫ਼ ਸਖ਼ਤ ਰਵੱਈਆ ਅਪਣਾਇਆ ਹੈ। ਉਨ੍ਹਾਂ ਨੇ ਕਿਹਾ ਕਿ ਵਿਸ਼ੇਸ਼ ਮੁਹਿੰਮ ਸ਼ੁਰੂ ਕੀਤੀ ਗਈ ਹੈ, ਤਾਂ ਜੋ ਉਨ੍ਹਾਂ ਲੋਕਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾ ਸਕੇ ਜੋ ਨਾਜ਼ਾਇਜ਼ ਕਾਲੋਨੀਆਂ ਵਿੱਚ ਸਸਤੇ ਪਲਾਟਾਂ ਦੀ ਆੜ ‘ਚ ਨਿਰਦੋਸ਼ ਲੋਕਾਂ ਨੂੰ […]

ਪੰਜਾਬ ਸਰਕਾਰ ਨੇ ਚੰਡੀਗੜ੍ਹ ਵਿਖੇ ਈ-ਡੀ.ਏ.ਆਰ. ਸਾਫਟਵੇਅਰ ਦੇ ਲਾਗੂਕਰਨ ਬਾਰੇ ਇੱਕ ਰੋਜ਼ਾ ਸਿਖਲਾਈ ਸੈਸ਼ਨ ਕਰਵਾਇਆ

Politics Punjab

ਚੰਡੀਗੜ੍ਹ, 13 ਫਰਵਰੀ: ਸੜਕ ਹਾਦਸਿਆਂ ਵਿੱਚ ਕਮੀ ਲਿਆਉਣ ਅਤੇ ਹਾਦਸਿਆਂ ਦੀ ਰਿਪੋਰਟਿੰਗ ਅਤੇ ਦਾਅਵਿਆਂ ਦੇ ਨਿਪਟਾਰੇ ਨੂੰ ਬਿਹਤਰ ਬਣਾਉਣ ਦੇ ਉਦੇਸ਼ ਨਾਲ ਪੰਜਾਬ ਵਿੱਚ ਈ-ਡੀ.ਏ.ਆਰ. (ਇਲੈਕਟ੍ਰਾਨਿਕ ਡੀਟੇਲਡ ਐਕਸੀਡੈਂਟ ਰਿਪੋਰਟ) ਸਾਫਟਵੇਅਰ ਦੇ ਲਾਗੂਕਰਨ ਨੂੰ ਯਕੀਨੀ ਬਣਾਉਣ ਲਈ ਅੱਜ ਇੱਥੇ ਚੰਡੀਗੜ੍ਹ ਦੇ ਮੈਗਸੀਪਾ ਵਿਖੇ ਇੱਕ ਰੋਜ਼ਾ ਸਿਖਲਾਈ ਸੈਸ਼ਨ ਕਰਵਾਇਆ ਗਿਆ। ਇਹ ਸੈਸ਼ਨ ਭਾਰਤ ਦੀ ਸੁਪਰੀਮ ਕੋਰਟ ਅਤੇ […]

ਵਿਜੀਲੈਂਸ ਬਿਊਰੋ ਨੇ ਸਿਹਤ ਕਰਮਚਾਰੀ ਨੂੰ 7000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

Crime Politics Punjab

ਚੰਡੀਗੜ੍ਹ 13 ਫਰਵਰੀ, 2025 –  ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਸਿਵਲ ਹਸਪਤਾਲ, ਲੁਧਿਆਣਾ ਦੇ ਐਮਰਜੈਂਸੀ ਵਾਰਡ ਵਿੱਚ ਤਾਇਨਾਤ ਸਹਾਇਕ ਸਤਿੰਦਰ ਕੁਮਾਰ ਨੂੰ 7000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਖੁਲਾਸਾ ਕਰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਪਰੋਕਤ […]

ਵਿਜੀਲੈਂਸ ਬਿਊਰੋ ਨੇ ਏਐਸਆਈ ਤੇ ਉਸ ਦੇ ਵਿਚੋਲੇ ਨੂੰ 40,000 ਰੁਪਏ ਰਿਸ਼ਵਤ ਲੈਂਦੇ ਹੋਏ ਕਾਬੂ ਕੀਤਾ

Crime Politics Punjab

ਚੰਡੀਗੜ੍ਹ 13 ਫਰਵਰੀ, 2025 –  ਪੰਜਾਬ ਵਿਜੀਲੈਂਸ ਬਿਊਰੋ ਨੇ ਚਲਾਈ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਦੌਰਾਨ ਵੀਰਵਾਰ ਨੂੰ ਈਵੀਐਸ ਸਾਊਥ ਅੰਮ੍ਰਿਤਸਰ ਵਿਖੇ ਤਾਇਨਾਤ ਇੱਕ ਸਹਾਇਕ ਸਬ ਇੰਸਪੈਕਟਰ (ਏਐਸਆਈ) ਗੁਰਮੀਤ ਕੌਰ ਅਤੇ ਉਸਦੇ ਸਾਥੀ ਹਰਪ੍ਰੀਤ ਸਿੰਘ, ਜੋ ਕਿ ਇੱਕ ਵਿਅਕਤੀ ਹੈ, ਨੂੰ 40,000 ਰੁਪਏ ਦੀ ਰਿਸ਼ਵਤ ਮੰਗਣ ਅਤੇ ਲੈਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਹੈ। ਅੱਜ ਇੱਥੇ ਇਹ […]