ਚੰਡੀਗੜ੍ਹ/ਅੰਮ੍ਰਿਤਸਰ, 21 ਫਰਵਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਨਸ਼ਿਆਂ ਵਿਰੁੱਧ ਵਿੱਢੀ ਜੰਗ ਦੌਰਾਨ, ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਦੋ ਵੱਖ-ਵੱਖ ਮਾਮਲਿਆਂ ਵਿੱਚ ਚਾਰ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 5.06 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ […]
