ਚੰਡੀਗੜ੍ਹ, 25 ਮਾਰਚ: ਸੂਬੇ ਵਿੱਚ ਨਾਗਰਿਕਾਂ ਦੀ ਸੁਰੱਖਿਆ ਨੂੰ ਵਧਾਉਣ ਅਤੇ ਸਮੇਂ ਸਿਰ ਐਮਰਜੈਂਸੀ ਰਿਸਪਾਂਸ ਸੇਵਾਵਾਂ ਵਿੱਚ ਸੁਧਾਰ ਕਰਨ ਦੀ ਦਿਸ਼ਾ ਵਿੱਚ ਮਹੱਤਵਪੂਰਨ ਕਦਮ ਚੁੱਕਦਿਆਂ ਸਪੈਸ਼ਲ ਡਾਇਰੈਕਟਰ ਜਨਰਲ ਆਫ਼ ਪੁਲਿਸ (ਸਪੈਸ਼ਲ ਡੀਜੀਪੀ) ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਅੱਜ ਐਮਰਜੈਂਸੀ ਰਿਸਪਾਂਸ ਸਪੋਰਟ ਸਿਸਟਮ (ਈਆਰਐਸਐਸ-112) ਤਹਿਤ ਐਮਰਜੈਂਸੀ ਰਿਸਪਾਂਸ ਵਾਹਨਾਂ (ਈਆਰਵੀਜ਼) ਨੂੰ 165 ਨਵੇਂ ਸਮਾਰਟਫੋਨ ਮੁਹੱਈਆ ਕਰਵਾਏ। […]
