ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗਾਹਲੜੀ ਦੇ ਵਿਦਿਆਰਥੀਆਂ ਲਈ ਕਰੀਅਰ ਕੌਂਸਲਿੰਗ ਕੀਤੀ

Gurdaspur Politics Punjab

ਗੁਰਦਾਸਪੁਰ, 19 ਫਰਵਰੀ (           ) – ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ ਗੁਰਦਾਸਪੁਰ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗਾਹਲੜੀ ਸਕੂਲ ਦੇ ਵਿਦਿਆਰਥੀਆਂ ਲਈ ਕਰੀਅਰ ਕੌਂਸਲਿੰਗ ਸੈਸ਼ਨ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਗੁਰਦਾਸਪੁਰ ਡਾ. ਹਰਜਿੰਦਰ ਸਿੰਘ ਬੇਦੀ ਅਤੇ ਉਪ ਮੰਡਲ ਮੈਜਿਸਟ੍ਰੇਟ ਗੁਰਦਾਸਪੁਰ ਸ੍ਰੀ ਮਨਜੀਤ ਸਿੰਘ ਰਾਜਲਾ ਨੇ ਵਿਦਿਆਰਥੀਆਂ ਨੂੰ ਸਫ਼ਲ ਹੋਣ ਦੇ ਗੁਰ ਦੱਸੇ।

ਵਿਦਿਆਰਥੀਆਂ ਦੀ ਕਰੀਅਰ ਕੌਂਸਲਿੰਗ ਕਰਦੇ ਹੋਏ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਡਾ. ਹਰਜਿੰਦਰ ਸਿੰਘ ਬੇਦੀ ਨੇ ਕਿਹਾ ਕਿ ਇੱਕ ਵਿਦਿਆਰਥੀ ਦੇ ਭਵਿੱਖ ਲਈ ਠੀਕ ਕਰੀਅਰ ਚੁਣਨਾ ਬਹੁਤ ਮਹੱਤਵਪੂਰਨ ਹੁੰਦਾ ਹੈ, ਇਸ ਲਈ, ਕਰੀਅਰ ਕਾਊਂਸਲਿੰਗ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਰੁਚੀਆਂ, ਯੋਗਤਾਵਾਂ ਅਤੇ ਲਾਭ, ਨੁਕਸਾਨਾਂ ਨੂੰ ਸਮਝਣ ਵਿੱਚ ਮਦਦ ਕਰਦੀ ਹੈ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਨੂੰ ਆਪਣੇ ਜੀਵਨ ਦਾ ਟੀਚਾ ਮਿੱਥ ਕੇ ਉਸ ਦੀ ਪ੍ਰਾਪਤੀ ਲਈ ਸਖ਼ਤ ਮਿਹਨਤ ਕਰਨੀ ਚਾਹੀਦੀ ਹੈ ਅਤੇ ਉਹ ਸਖ਼ਤ ਮਿਹਨਤ ਤੇ ਲਗਨ ਨਾਲ ਕੋਈ ਵੀ ਮੁਕਾਮ ਹਾਸਲ ਕਰ ਸਕਦੇ ਹਨ। ਕੈਰੀਅਰ ਸੈਸ਼ਨ ਤੋਂ ਬਾਅਦ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ ਗੁਰਦਾਸਪੁਰ ਵੱਲੋਂ ਵਿਦਿਆਰਥੀਆਂ ਨੂੰ  ਸਟੇਸ਼ਨਰੀ ਕਿੱਟਾਂ ਵੀ ਵੰਡੀਆਂ ਗਈਆਂ।

ਇਸ ਮੌਕੇ ਵਿਦਿਆਰਥੀਆਂ ਵੱਲੋਂ ਵਾਲ ਆਫ਼ ਫੇਮ ਨੂੰ ਵੀ ਦੇਖਿਆ ਗਿਆ ਅਤੇ ਆਪਣੇ ਜ਼ਿਲ੍ਹੇ ਦੀਆਂ ਕਾਮਯਾਬ ਹਸਤੀਆਂ ਦੇ ਜੀਵਨ ਬਾਰੇ ਜਾਣਕਾਰੀ ਹਾਸਲ ਕੀਤੀ। ਇਸ ਮੌਕੇ ਜ਼ਿਲ੍ਹਾ ਰੋਜ਼ਗਾਰ ਅਫ਼ਸਰ ਸ੍ਰੀ ਪ੍ਰਰੋਸ਼ਤ ਸਿੰਘ, ਜ਼ਿਲ੍ਹਾ ਬਲਾਕ ਮੈਨੇਜਰ ਸ੍ਰੀ ਚਾਂਦ ਠਾਕੁਰ, ਜ਼ਿਲ੍ਹਾ ਰੋਜ਼ਗਾਰ ਬਿਊਰੋ ਤੋਂ ਗਗਨ ਧਾਲੀਵਾਲ, ਜ਼ਿਲ੍ਹਾ ਗਾਈਡੈਂਸ ਕਾਊਂਸਲਰ-ਕਮ-ਅਧ‌ਿਆਪਕ ਸ੍ਰੀ ਪਰਮਿੰਦਰ ਸਿੰਘ ਸੈਣੀ ਅਤੇ ਸਰਕਾਰੀ ਸਕੂਲ ਗਾਹਲੜੀ ਤੋਂ ਅਧਿਆਪਕ ਸ੍ਰੀਮਤੀ ਸਰੋਜ ਅਤੇ ਯਾਦਵਿੰਦਰ ਸਿੰਘ ਹਾਜ਼ਰ ਸਨ।

Leave a Reply

Your email address will not be published. Required fields are marked *