ਸੂਬੇ ਵਿੱਚ ਭਾਈਚਾਰਕ ਸਾਂਝ ਨੂੰ ਮਜ਼ਬੂਤ ਕਰਨ ਲਈ ਨੇਕੀ ਦੇ ਮਾਰਗ ‘ਤੇ ਚੱਲੋ; ਮੁੱਖ ਮੰਤਰੀ ਦੀ ਲੋਕਾਂ ਨੂੰ ਅਪੀਲ

ਅੰਮ੍ਰਿਤਸਰ, 12 ਅਕਤੂਬਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ੁੱਕਰਵਾਰ ਨੂੰ ਬਦੀ ਉੱਤੇ ਨੇਕੀ ਦੀ ਜਿੱਤ ਦੇ ਪ੍ਰਤੀਕ ਦੁਸਹਿਰੇ ਦੇ ਤਿਉਹਾਰ ਮੌਕੇ ਲੋਕਾਂ ਨੂੰ ਸੂਬੇ ‘ਚੋਂ ਸਮਾਜਿਕ ਬੁਰਾਈਆਂ ਨੂੰ ਮਿਟਾਉਣ ਲਈ ਸੱਚ ਦੇ ਮਾਰਗ ‘ਤੇ ਚੱਲਣ ਦੀ ਅਪੀਲ ਕੀਤੀ। ਇੱਥੇ ਦੁਸਹਿਰਾ ਗਰਾਊਂਡ ਵਿਖੇ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਦੁਸਹਿਰੇ […]

Continue Reading

ਪੰਜਾਬ ਪੁਲਿਸ ਨੇ ਅੰਮ੍ਰਿਤਸਰ ਤੋਂ ਕਾਰ ‘ਚੋਂ 10.4 ਕਿਲੋ ਹੈਰੋਇਨ ਕੀਤੀ ਬਰਾਮਦ, ਦੋਸ਼ੀ ਫਰਾਰ

ਅੰਮ੍ਰਿਤਸਰ, 12 ਅਕਤੂਬਰ 2024: ਸੂਬੇ ਵਿੱਚੋਂ ਨਸ਼ਿਆਂ ਨੂੰ ਠੱਲ੍ਹ ਪਾਉਣ ਲਈ ਜਾਰੀ ਮੁਹਿੰਮ ਤਹਿਤ ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਨੈੱਟਵਰਕ ਨੂੰ ਵੱਡਾ ਝਟਕਾ ਦਿੰਦਿਆਂ ਪੰਜਾਬ ਪੁਲਿਸ ਦੀ ਕਾਊਂਟਰ ਇੰਟੈਲੀਜੈਂਸ ਅੰਮ੍ਰਿਤਸਰ ਨੇ ਅੰਮ੍ਰਿਤਸਰ ਦੇ ਪਿੰਡ ਸੁੱਖੇਵਾਲਾ ਨੇੜੇ ਦੋ ਸ਼ੱਕੀ ਵਾਹਨ ਪਾਏ ਗਏ ਅਤੇ ਜਿਸ ‘ਚੋਂ ਇੱਕ ਮਾਰੂਤੀ ਬਲੇਨੋ ਕਾਰ 10.4 ਕਿਲੋ ਹੈਰੋਇਨ ਬਰਾਮਦ ਕੀਤੀ ਗਈ। ਇਹ ਜਾਣਕਾਰੀ ਅੱਜ ਇੱਥੇ […]

Continue Reading

ਮੰਡੀਆਂ ਵਿੱਚ ਝੋਨੇ ਦੀ ਖਰੀਦ ਵਿੱਚ ਕਿਸੇ ਨੂੰ ਕੋਈ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ : ਵਿਧਾਇਕ ਡਾ: ਅਜੇ ਗੁਪਤਾ

ਅੰਮ੍ਰਿਤਸਰ, 12 ਅਕਤੂਬਰ 2024: ਪੰਜਾਬ ਦੇ ਮੁੱਖ ਮੰਤਰੀ , ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਅੱਜ ਕੇਂਦਰੀ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਡਾ: ਅਜੇ ਗੁਪਤਾ ਦੇ ਨਾਲ ਵਿਧਾਇਕ ਡਾ: ਇੰਦਰਬੀਰ ਸਿੰਘ ਨਿੱਝਰ, ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸਾਕਸ਼ੀ ਸਾਹਨੀ, ਡੀ.ਐਮ.ਓ ਅਮਨਦੀਪ ਸਿੰਘ ਅਤੇ ਡੀ.ਐਫ.ਐਸ.ਸੀ. ਸਰਤਾਜ ਸਿੰਘ ਨੇ ਹੋਰ ਅਧਿਕਾਰੀਆਂ ਨਾਲ ਦਾਣਾ ਮੰਡੀ ਭਗਤਾਂਵਾਲਾ ਦਾ ਨਿਰੀਖਣ ਕੀਤਾ। ਵਿਧਾਇਕ ਡਾ: ਅਜੈ ਗੁਪਤਾ ਨੇ ਕਿਹਾ ਕਿ ਮੁੱਖ […]

Continue Reading

ਕੈਬਨਿਟ ਮੰਤਰੀ ਈ:ਟੀ:ਓ ਨੇ ਜੰਡਿਆਲਾ ਮੰਡੀ ਵਿਖੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜਾ

ਅੰਮ੍ਰਿਤਸਰ 11 ਅਕਤੂਬਰ  2024—                 ਪੰਜਾਬ ਸਰਕਾਰ ਕਿਸਾਨਾਂ ਨੂੰ ਝੋਨੇ ਦੀ ਖਰੀਦ ਸਬੰਧੀ ਕਿਸੇ ਤਰ੍ਹਾਂ ਦੀ ਕੋਈ ਵੀ ਮੁਸ਼ਕਿਲ ਨਹੀਂ ਆਉਣ ਦੇਵੇਗੀ ਅਤੇ 24 ਘੰਟੇ ਦੇ ਅੰਦਰ –ਅੰਦਰ ਕਿਸਾਨਾਂ ਦੇ ਝੋਨੇ ਦੀ ਅਦਾਇਗੀ ਕਰਨੀ ਯਕੀਨੀ ਬਣਾਈ ਜਾਵੇਗੀ। ਇਨਾਂ ਸ਼ਬਦਾਂ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਸ: ਹਰਭਜਨ ਸਿੰਘ ਈ:ਟੀ:ਓ ਨੇ ਜੰਡਿਆਲਾ ਦਾਣਾ ਮੰਡੀ ਵਿਖੇ ਝੋਨੇ ਦੀ ਖਰੀਦ ਪ੍ਰਬੰਧਾਂ ਦਾ ਜਾਇਜਾ ਲੈਣ ਉਪਰੰਤ ਕੀਤਾ।  ਉਨ੍ਹਾਂ […]

Continue Reading

ਕੈਬਨਿਟ ਮੰਤਰੀ ਡਾ: ਰਵਜੋਤ ਸਿੰਘ  ਸ੍ਰੀ ਦਰਬਾਰ ਸਾਹਿਬ, ਸ੍ਰੀ ਦੁਰਗਿਆਨਾ ਮੰਦਿਰ ਵਿਖੇ ਹੋਏ ਨਤਮਸਤਕ

ਅੰਮ੍ਰਿਤਸਰ 10 ਅਕਤੂਬਰ—           ਹਾਲ ਹੀ ਵਿੱਚ ਪੰਜਾਬ ਕੈਬਨਿਟ ਦੇ ਹੋਏ ਵਿਸਥਾਰ ਦੌਰਾਨ ਬਣੇ ਸਥਾਨਕ ਸਰਕਾਰਾਂ ਮੰਤਰੀ ਡਾ: ਰਵਜੋਤ ਸਿੰਘ  ਅੱਜ ਪਰਮਾਤਮਾ ਦਾ ਸ਼ੁਕਰਾਨਾ ਕਰਨ ਲਈ ਸ੍ਰੀ ਦਰਬਾਰ ਸਾਹਿਬ, ਸ੍ਰੀ ਦੁਰਗਿਆਨਾ ਮੰਦਿਰ ਵਿਖੇ ਨਤਮਸਤਕ ਹੋਏ ਅਤੇ ਪ੍ਰਮਾਤਮਾ ਕੋਲ ਇਸ ਵੱਡੀ ਜਿੰਮੇਵਾਰੀ ਨੂੰ ਇਮਾਨਦਾਰੀ ਤੇ ਤਨਦੇਹੀ ਨਾਲ ਨਿਭਾਉਣ ਲਈ ਬਲ ਬਖਸ਼ਣ ਦੀ ਅਰਦਾਸ ਕੀਤੀ। ਇਸ ਉਪਰੰਤ ਕੈਬਿਨਟ ਮੰਤਰੀ ਡਾ: ਰਵਜੋਤ […]

Continue Reading

ਪੰਜਾਬ ਪੁਲਿਸ ਨੇ ਅੰਮ੍ਰਿਤਸਰ ਵਿੱਚ ਇੱਕ ਹੋਰ ਅੰਤਰ-ਸਰਹੱਦੀ ਨਾਰਕੋਟਿਕ ਨੈੱਟਵਰਕ ਦਾ ਕੀਤਾ ਪਰਦਾਫਾਸ਼; ਜੇਲ੍ਹ ਵਾਰਡਨ ਸਮੇਤ ਤਿੰਨ ਨਸ਼ਾ ਤਸਕਰ 4.5 ਕਿਲੋ ਹੈਰੋਇਨ, 4.32 ਲੱਖ ਰੁਪਏ ਦੀ ਡਰੱਗ  ਨਾਲ ਗ੍ਰਿਫਤਾਰ

ਚੰਡੀਗੜ੍ਹ/ਅੰਮ੍ਰਿਤਸਰ, 10 ਅਕਤੂਬਰ:   ਨਸ਼ਿਆਂ ਵਿਰੁੱਧ ਚੱਲ ਰਹੀ ਜੰਗ ਦੌਰਾਨ ਸਰਹੱਦ ਪਾਰ ਤੋਂ ਨਸ਼ਾ ਤਸਕਰੀ ਕਰਨ ਵਾਲੇ ਨੈੱਟਵਰਕਾਂ ਵਿਰੁੱਧ ਇੱਕ ਹੋਰ ਵੱਡੀ ਸਫਲਤਾ ਦਰਜ ਕਰਦਿਆਂ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਦੋ ਭਰਾਵਾਂ ਨੂੰ 4.5 ਕਿਲੋ ਹੈਰੋਇਨ , 4.32 ਲੱਖ ਰੁਪਏ ਡਰੱਗ ਮਨੀ ਸਮੇਤ ਗ੍ਰਿਫਤਾਰ ਕੀਤਾ । ਇਸ  ਤੋਂ ਇਲਵਾ ਉਕਤ ਤਸਕਰਾਂ ਕੋਲੋਂ ਹੈਰੋਇਨ ਪ੍ਰਾਪਤ ਕਰਕੇ ਕੇਂਦਰੀ […]

Continue Reading

ਸਿਹਤ ਵਿਭਾਗ ਵਲੋਂ ਸਿਵਲ ਹਸਪਤਾਲ ਵਿਖੇ ਨਵੀਂ ਓ.ਪੀ.ਜੀ. ਡੈਂਟਲ (ਐਕਸ-ਰੇ) ਮਸ਼ੀਨ ਦਾ ਉਦਘਾਟਨ ਕੀਤਾ ਗਿਆ

ਅੰਮ੍ਰਿਤਸਰ 9 ਅਕਤੂਬਰ 2024– ਪੰਜਾਬ ਸਰਕਾਰ ਦੇ ਹੁਕਮਾਂ ਅਨੂਸਾਰ ਜਿਲ੍ਹਾ  ਹਸਪਤਾਲ ਅੰਮ੍ਰਿਤਸਰ ਵਿਖੇ ਸਿਵਲ ਸਰਜਨ ਡਾ ਕਿਰਨਦੀਪ ਕੌਰ ਵਲੋਂ ਨਵੀਂ ਓ.ਪੀ.ਜੀ. ਡੈਂਟਲ (ਐਕਸ-ਰੇ) ਮਸ਼ੀਨ ਦਾ ਉਦਘਾਟਨ ਕਰਕੇ ਇਸਨੂੰ ਲੋਕ ਅਪਰਣ ਕੀਤਾ। ਇਸ ਅਵਸਰ ਤੇ ਡੀ.ਡੀ.ਐਚ.ਓ. ਡਾ ਜਗਨਜੋਤ ਕੌਰ ਦੀ ਅਗਵਾਹੀ ਹੇਠਾਂ ਜਿਲੇ ਭਰ ਦੇ ਸਮੂਹ ਡੈਂਟਲ ਮੈਡੀਕਲ ਅਫਸਰਾਂ ਵਲੋਂ ਉਹਨਾਂ ਦਾ ਨਿੱਘਾ ਸਵਾਗਤ ਕੀਤਾ ਗਿਆ। ਇਸ ਮੌਕੇ ਤੇ ਡਾ ਕਿਨਦੀਪ ਕੌਰ […]

Continue Reading

ਵਿਧਾਇਕ ਡਾ. ਨਿੱਜਰ ਨੇ ਸਰਕਾਰੀ ਹਾਈ ਸਕੂਲ ਭਗਤਾਂਵਾਲਾ ਵਿਖੇ ਇੱਕ ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਨਵੇਂ ਬਲਾਕ ਦਾ ਕੀਤਾ ਉਦਘਾਟਨ

ਅੰਮ੍ਰਿਤਸਰ 7 ਅਕਤੂਬਰ 2024—           ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਵਲੋਂ ਸਿੱਖਿਆ ਵਿੱਚ ਹੋਰ ਕ੍ਰਾਂਤੀ ਲਿਆਉਣ ਲਈ ਵਿਸ਼ੇਸ਼ ਉਪਰਾਲੇ ਅਤੇ ਨਿਵੇਕਲੀਆਂ ਪਹਿਕਦਮੀਆਂ ਕੀਤੀਆਂ ਜਾ ਰਹੀਆਂ ਹਨ। ਇਸ ਤੋਂ ਇਲਾਵਾ ਵਿਦਿਆਰਥੀਆਂ ਨੂੰ ਸਮੇਂ ਦੇ ਹਾਣੀ ਬਣਾਉਣ ਲਈ ਵੀ ਅਹਿਮ ਉਪਰਾਲੇ ਆਰੰਭੇ ਜਾ ਰਹੇ ਹਨ।           ਇਨਾਂ ਸ਼ਬਦਾਂ ਦਾ ਪ੍ਰਗਟਾਵਾ ਹਲਕਾ ਦੱਖਣੀ ਦੇ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਜਰ ਨੇ ਸਰਕਾਰੀ ਹਾਈ ਸਕੂਲ ਭਗਤਾਂਵਾਲਾ ਵਿਖੇ ਇੱਕ ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਨਵੇਂ ਬਲਾਕ ਦਾ ਕੀਤਾ ਉਦਘਾਟਨ ਕਰਨ ਸਮੇਂ ਕੀਤਾ।  ਉਨਾਂ ਕਿਹਾ ਕਿ ਇਸ ਸਕੂਲ ਨੂੰ ਉੱਚ ਦਰਜੇ ਦਾ ਸਕੂਲ ਬਣਾਇਆ ਜਾਵੇਗਾ। ਡਾ. ਨਿੱਜਰ ਨੇ ਦੱਸਿਆ ਕਿ ਇਸ ਬਲਾਕ ਦੇ ਬਣਨ ਉਪਰੰਤ ਬੱਚਿਆਂ ਨੂੰ ਕਾਫ਼ੀ ਸਹੂਲਤ ਮਿਲੇਗੀ ਅਤੇ ਇਸ ਉਪਰੰਤ ਸਕੂਲ ਦੀ ਸਾਰੀ ਬਿਲਡਿੰਗ ਨੂੰ ਨਵਾਂ ਬਣਾਇਆ ਜਾਵੇਗਾ। ਉਨਾਂ ਦੱਸਿਆ ਕਿ ਸਾਡੀ ਸਰਕਾਰ ਦਾ ਮੁੱਖ ਉਦੇਸ਼ ਬੱਚਿਆਂ ਨੂੰ ਵਧੀਆ ਸਿੱਖਿਆ ਪ੍ਰਦਾਨ ਕਰਨਾ ਹੈ ਤਾਂ ਜੋ ਉਹ ਅੱਗੇ ਚਲ ਕੇ ਆਪਣੀ ਜਿੰਦਗੀ ਵਿੱਚ ਕਾਮਯਾਬ ਹੋ ਸਕਣ। ਉਨਾਂ ਦੱਸਿਆ ਕਿ ਜਿਲ੍ਹੇ ਵਿੱਚ 8 ਸਕੂਲ ਆਫ ਐਮੀਨੈਂਸ ਚਲਾਏ ਜਾ ਰਹੇ ਹਨ ਜਿਥੇ ਬੱਚਿਆਂ ਨੂੰ ਮੁੱਢਲਾ ਢਾਂਚੇ ਤੋਂ ਇਲਾਵਾ, ਖੇਡ ਮੈਦਾਨ, ਕੰਪਿਊਟਰਾਈਜ਼ਡ ਸਿੱਖਿਆ  ਅਤੇ ਸਕੂਲਾਂ ਵਿੱਚ ਖੇਡ ਮੁਕਾਬਲੇ ਵੀ ਕਰਵਾਏ ਜਾ ਰਹੇ ਹਨ। ਡਾ. ਨਿੱਜਰ ਨੇ ਕਿਹਾ ਕਿ ਸਾਡੀ ਸਰਕਾਰ ਨੇ ਬੱਚਿਆਂ ਨੂੰ ਗੁਣਵੱਤਾ ਭਰਪੂਰ ਸਿੱਖਿਆ ਪ੍ਰਦਾਨ ਕਰਨ ਦੇ ਉਦੇਸ਼ ਨਾਲ ਸਰਕਾਰੀ ਅਧਿਆਪਕਾਂ ਨੂੰ ਵਿਦੇਸ਼ਾਂ ਵਿਚੋਂ ਵੀ ਟਰੇਨਿੰਗ ਦਿਵਾਈ ਹੈ ਤਾਂ ਜੋ ਬੱਚਿਆਂ ਨੂੰ ਅੰਤਰਰਾਸ਼ਟਰੀ ਪੱਧਰ ਤੇ ਵੀ ਸਮੇਂ ਦਾ ਹਾਣੀ ਬਣਾਇਆ ਜਾ ਸਕੇ। ਹਨੂੰਮਾਨ ਮੰਦਰ ਵਿਖੇ ਹੋਏ ਨਤਮਸਤਕ           ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਜਰ ਵਿਸ਼ਵ ਪ੍ਰਸਿੱਧ ਲਗੇ ਹੋਏ ਲੰਗੂਰ ਮੇਲੇ ਦੌਰਾਨ ਸ੍ਰੀ ਹਨੂੰਮਾਨ ਮੰਦਰ ਵਿਖੇ ਨਤਮਸਤਕ ਹੋਏ। ਜਿਥੇ ਮੰਦਰ ਕਮੇਟੀ ਵਲੋਂ ਉਨਾਂ ਨੂੰ ਸਨਮਾਨਤ ਵੀ ਕੀਤਾ ਗਿਆ। ਉਨਾਂ ਕਿਹਾ ਕਿ ਇਸ ਵਿਸ਼ਵ ਪ੍ਰਸਿੱਧ ਲੰਗੂਰ ਮੇਲੇ ਦੌਰਾਨ ਲੋਕ ਦੇਸ਼ਾਂ ਵਿਦੇਸ਼ਾਂ ਵਿੱਚੋਂ ਇਥੇ ਪੁਜਦੇ ਹਨ ਅਤੇ ਆਪਣੀ ਮਨੋਕਾਮਨਾ ਪੂਰੀ ਹੋਣ ਤੇ ਮੱਥਾ ਟੇਕਦੇ ਹਨ।           ਇਸ ਮੌਕੇ ਉਨਾਂ ਦੇ ਨਾਲ ਸ੍ਰੀ ਨਵਨੀਤ ਸ਼ਰਮਾ, ਸ੍ਰੀ ਨਰਿੰਦਰ ਮਰਵਾਹਾ, ਸ੍ਰੀ ਅਸ਼ੀਸ਼ ਕੁਮਾਰ, ਸ਼ਿਵ ਗਗਨ ਖੰਡੇਵਾਲੇ, ਸ: ਮਨਦੀਪ ਸਿੰਘ, ਸ: ਜਸਪਾਲ ਸਿੰਘ ਭੁੱਲਰ ਅਤੇ ਸਕੂਲ ਦਾ ਸਟਾਫ ਵੀ ਹਾਜ਼ਰ ਸੀ।

Continue Reading

ਵਿਧਾਇਕ ਡਾ.ਅਜੈ ਗੁਪਤਾ ਨੇ ਕੀਤਾ ਟਿਊਬਵੈੱਲ ਦਾ ਉਦਘਾਟਨ

ਅੰਮ੍ਰਿਤਸਰ, 7 ਅਕਤੂਬਰ 2024: ਕੇਂਦਰੀ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਡਾ.ਅਜੈ ਗੁਪਤਾ ਨੇ ਵਾਰਡ ਨੰਬਰ 61 ਦੇ ਗਲੀ ਝੰਡੀ ਵਾਲੀ ਇਲਾਕੇ ਵਿੱਚ ਨਵੇਂ ਟਿਊਬਵੈੱਲ ਦਾ ਉਦਘਾਟਨ ਕੀਤਾ।  ਵਿਧਾਇਕ ਡਾ: ਗੁਪਤਾ ਨੇ ਦੱਸਿਆ ਕਿ ਹੁਣ ਇਹ ਟਿਊਬਵੈੱਲ ਚਾਲੂ ਕਰ ਦਿੱਤਾ ਗਿਆ ਹੈ।ਇਸ ਕਾਰਨ ਗਲੀ ਝੰਡਿਆਂਵਾਲੀ, ਰਾਮ ਗਲੀ, ਤੇਲੀ ਪਾਨਾ ਇਲਾਕੇ ਦੇ ਆਸ-ਪਾਸ ਗਲੀਆਂ ਵਿੱਚ ਰਹਿਣ ਵਾਲੇ ਲੋਕਾਂ ਨੂੰ ਪੀਣ ਵਾਲਾ ਪਾਣੀ ਮਿਲਣਾ ਸ਼ੁਰੂ […]

Continue Reading

ਚੋਣ ਆਬਜ਼ਰਬਰ ਵੱਲੋਂ ਪੰਚਾਇਤੀ ਚੋਣਾਂ ਨੂੰ ਲੈ ਕੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ  

ਅੰਮ੍ਰਿਤਸਰ, 6 ਅਕਤੂਬਰ 2024– ਪੰਚਾਇਤ ਚੋਣਾਂ ਸਬੰਧੀ ਪ੍ਰਕਿਰਿਆ ਦਾ ਜਾਇਜ਼ਾ ਲੈਣ ਲਈ ਸਰਕਾਰ ਵਲੋਂ ਅੰਮ੍ਰਿਤਸਰ ਵਿੱਖੇ ਨਿਯੁਕਤ ਕੀਤੇ ਗਏ ਚੋਣ ਆਬਜ਼ਰਵਰ ਸ੍ਰੀ ਹਰਪ੍ਰੀਤ ਸਿੰਘ ਸੂਦਨ ਨੇ ਸਬੰਧਤ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਇਸ ਮੌਕੇ ਉਹਨਾਂ ਨਾਲ ਡਿਪਟੀ ਕਮਿਸ਼ਨਰ ਕਮ ਜ਼ਿਲ੍ਹਾ ਚੋਣ ਅਫ਼ਸਰ ਮੈਡਮ ਸ਼ਾਕਸ਼ੀ ਸਾਹਨੀ, ਵਧੀਕ ਡਿਪਟੀ ਕਮਿਸ਼ਨਰ ਕਮ ਵਧੀਕ ਜ਼ਿਲ੍ਹਾ ਚੋਣ ਅਫ਼ਸਰ ਸ੍ਰੀਮਤੀ ਪਰਮਜੀਤ ਕੌਰ, ਐਸ.ਐਸ.ਪੀ. ਦਿਹਾਤੀ ਸ: ਚਰਨਜੀਤ ਸਿੰਘ, ਸਹਾਇਕ ਕਮਿਸ਼ਨਰ ਸ੍ਰੀਮਤੀ ਗੁਰਸਿਮਰਨਜੀਤ ਕੌਰ, ਐਸ.ਡੀ.ਐਮ. ਅਜਨਾਲਾ ਸ: ਰਵਿੰਦਰ ਸਿੰਘ ਅਰੋੜਾ, ਐਸ.ਡੀ.ਐਮ. ਬਾਬਾ ਬਕਾਲਾ […]

Continue Reading