ਬੌਧਿਕ ਅਸਮਰੱਥਾ ਖਿਡਾਰੀਆਂ ਨੇ ਕੀਤਾ ਵਿਭਾਗ  ਦਾ ਨਾਮ ਕੀਤਾ ਰੋਸ਼ਨ

ਅੰਮ੍ਰਿਤਸਰ 16 ਦਸੰਬਰ 2024– ਸੰਸਥਾ ਸਹਿਯੋਗ ਹਾਫ ਵੇਅ ਹੋਮ ਅੰਮ੍ਰਿਤਸਰ ਜੋ ਕਿ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਅਧੀਨ ਚੱਲ ਰਹੀ ਹੈ । ਇਹ ਸੰਸਥਾ ਵਿਸ਼ੇਸ਼ ਜਰੂਰਤਾਂ ਵਾਲੀਆਂ ਬੱਚੀਆਂ ਦੀ ਦੇਖ ਰੇਖ ਲਈ ਕੰਮ ਕਰਦੀ ਹੈ । ਡਿਪਟੀ ਕਮਿਸ਼ਨਰ ਦੀ ਰਹਿਨੁਮਾਈ ਹੇਠ ਸੰਸਥਾ ਦੀਆਂ ਸਹਿਵਾਸਣਾਂ ਨੇ 25ਵੀਆਂ ਪੰਜਾਬ ਸਟੇਟ ਸਪੈਸ਼ਲ ਓਲੰਪਿਕ 2024, ਗੁਰੂ ਨਾਨਕ ਪਬਲਿਕ ਸਕੂਲ, ਸਰਾਭਾ ਨਗਰ, ਲੁਧਿਆਣਾ (ਪਹਿਲੀ ਨਾਰਥ […]

Continue Reading

228 ਪਰਿਵਾਰਿਕ ਝਗੜੀਆਂ ਚੋ 103 ਦਾ ਹੋਇਆ ਨਿਪਟਾਰਾ: ਅਮਰਦੀਪ ਸਿੰਘ ਬੈਂਸ

ਅੰਮ੍ਰਿਤਸਰ 16 ਦਸੰਬਰ 2024— ਸ੍ਰੀ ਅਮਰਿੰਦਰ ਸਿੰਘ ਗਰੇਵਾਲ, ਜਿਲ੍ਹਾ ਅਤੇ ਸੇਸ਼ਨਜ-ਕਮ-ਚੇਅਰਮੈਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਅੰਮ੍ਰਿਤਸਰ ਦੀ ਰਹਿਨੁਮਾਈ  ਹੇਠ  ਅਤੇ ਸ਼੍ਰੀ ਅਮਰਦੀਪ ਸਿੰਘ ਬੈਂਸ, ਸਿਵਲ ਜੱਜ-ਸਹਿਤ-ਸਕੱਤਰ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਜੀਆਂ ਦੇ ਯਤਨਾ ਸਦਕਾ 14 ਦਸੰਬਰ 2024 ਨੂੰ ਨੈਸ਼ਨਲ ਲੋਕ ਅਦਾਲਤ ਦਾ ਆਯੋਜਨ ਕੀਤਾ ਗਿਆ। ਇਸ ਨੈਸ਼ਨਲ ਲੋਕ ਅਦਾਲਤ ਦੌਰਾਨ ਪਰਿਵਾਰਕ ਝਗੜਿਆਂ ਦੇ ਨਿਪਟਾਰੇ ਵਾਸਤੇ ਖਾਸ ਤੌਰਾ ਤੇ 2 ਪਰਿਵਾਰਿਕ ਕੋਰਟ ਬੈਂਚਾਂ ਦਾ ਗਠਨ ਕੀਤਾ ਗਿਆ। ਜਿਸ ਵਿੱਚ 1 ਕੋਰਟ […]

Continue Reading

ਡਿਪਟੀ ਕਮਿਸ਼ਨਰ ਨੇ ਚੋਣਾਂ ਨੂੰ ਲੈ ਕੇ ਸਟਰਾਂਗ ਰੂਮ ਦਾ ਕੀਤਾ ਦੌਰਾ

ਅੰਮ੍ਰਿਤਸਰ 16 ਦਸੰਬਰ 2024—           ਨਗਰ ਨਿਗਮ, ਨਗਰ ਕੌਸਲਾਂ ਅਤੇ ਨਗਰ ਪੰਚਾਇਤਾਂ ਦੀਆਂ ਚੋਣਾਂ ਨੂੰ ਲੈ ਕੇ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਮੈਡਮ ਸਾਕਸ਼ੀ ਸਾਹਨੀ ਨੇ ਮਾਈ ਭਾਗੋ ਸਰਕਾਰੀ ਬਹੁਤਕਨੀਕੀ ਕਾਲਜ ਅੰਮ੍ਰਿਤਸਰ ਵਿਖੇ ਬਣੇ ਹੋਏ ਸਟਰਾਂਗ ਰੂਮ ਦਾ ਜਾਇਜਾ ਲਿਆ ਅਤੇ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਮੇਂ ਦੀ ਨਜ਼ਾਕਤ ਨੂੰ ਸਮਝਦੇ ਹੋਏ ਚੋਣਾਂ ਦੇ ਕੰਮਾਂ ਵਿੱਚ ਤੇਜੀ ਲਿਆਂਦੀ ਜਾਵੇ। ਡਿਪਟੀ ਕਮਿਸ਼ਨਰ ਨੇ ਡਿਸਪੈਚ ਕੇਂਦਰਾਂ ਦਾ ਵੀ ਜਾਇਜਾ ਲਿਆ। ਉਨਾਂ ਦੱਸਿਆ ਕਿ ਚੋਣਾਂ ਦੇ ਲਈ 6064 ਕਰਮਚਾਰੀਆਂ ਦੀ ਡਿਊਟੀ ਲਗਾਈ ਗਈ ਹੈ ਅਤੇ ਚੋਣਾਂ ਦੀ ਦੂਜੀ ਤੇ ਅੰਤਮ ਰਿਹਰਸਲ ਕੱਲ 17 ਦਸੰਬਰ 2024  ਨੂੰ ਹੋਵੇਗੀ।           ਡਿਪਟੀ ਕਮਿਸ਼ਨਰ ਨੇ ਸਮੂਹ ਕਰਮਚਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਉਹ ਆਪਣੀ ਚੋਣ ਡਿਊਟੀ ਲਈ ਰਿਹਰਸਲ ਤੇ ਜ਼ਰੂਰ ਪੁੱਜਣ। ਉਨਾਂ ਕਿਹਾ ਕਿ ਚੋਣ ਰਿਹਰਸਲ ਤੋਂ ਗੈਰ ਹਾਜ਼ਰ ਰਹਿਣ ਵਾਲੇ ਕਰਮਚਾਰੀਆਂ ਵਿਰੁੱਧ ਅਨੁਸ਼ਾਸ਼ਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।  ਉਨਾਂ ਦੱਸਿਆ ਕਿ ਨਗਰ ਨਿਗਮ ਦੇ ਚੋਣਾਂ ਲਈ ਰਿਹਰਸਲ ਸਾਰਾਗੜ੍ਹੀ ਮੈਮੋਰੀਅਲ ਸੀਨੀਅਰ ਸੈਕੰਡਰੀ ਆਫ਼ ਐਮੀਂਨੈਂਸ ਟਾਊਨ ਹਾਲ ਮਾਲ ਮੰਡੀ, ਬੀ.ਬੀ. ਕੇ ਡੀਏਵੀ ਕਾਲਜ ਅੰਮ੍ਰਿਤਸਰ, ਸਰਕਾਰੀ ਨਰਸਿੰਗ ਕਾਲਜ ਸਰਕੂਲਰ ਰੋਡ ਅਤੇ ਸਰਕਾਰੀ ਬਹੁਤਕਨੀਕੀ ਕਾਲਜ ਨਜ਼ਦੀਕ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਵਿਖੇ ਹੋਵੇਗੀ।           ਉਨਾਂ ਦੱਸਿਆ ਕਿ ਇਸੇ ਤਰ੍ਹਾਂ ਹੀ ਨਗਰ ਪੰਚਾਇਤ/ਨਗਰ ਕੌਂਸਲਾਂ ਦੀ ਰਿਹਰਸਲ ਸ੍ਰੀਮਤੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਬਾਬਾ ਬਕਾਲਾ ਸਾਹਿਬ, ਕੰਪਿਊਟਰ ਹਾਲ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਹਰਸ਼ਾ ਛੀਨਾ, ਮੀਟਿੰਗ ਹਾਲ ਪਹਿਲੀ ਮੰਜਿਲ ਐਸ.ਡੀ.ਐਮ. ਦਫ਼ਤਰ ਮਜੀਠਾ ਅਤੇ ਸਰਕਾਰੀ ਕਾਲਜ ਅਜਨਾਲਾ ਵਿਖੇ ਸਬੰਧਤ ਨਗਰ ਨਿਗਮ ਅਤੇ ਨਗਰ ਕੌਂਸਲਾਂ ਦੀ ਚੋਣ ਰਿਹਰਸਲ ਹੋਵੇਗੀ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਨਾਂ ਚੋਣਾਂ ਲਈ ਜਿਲ੍ਹੇ ਵਿੱਚ ਕੁੱਲ 841 ਬੂਥ ਬਣਾਏ ਗਏ ਹਨ ਅਤੇ ਵੋਟਰਾਂ ਲਈ 942 ਈਵੀਐਮ ਮਸ਼ੀਨਾਂ ਤਾਇਨਾਤ ਕੀਤੀਆਂ ਜਾਣਗੀਆਂ।           ਇਸ ਮੌਕੇ ਵਧੀਕ ਵਧੀਕ ਜਿਲ੍ਹਾ ਚੋਣਕਾਰ ਅਫ਼ਸਰ  -ਕਮ- ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਸ੍ਰੀਮਤੀ ਪਰਮਜੀਤ ਕੌਰ, ਵਧੀਕ ਡਿਪਟੀ ਕਮਿਸ਼ਨਰ ਸ: ਗੁਰਸਿਮਰਨ ਸਿੰਘ,  ਜਿਲ੍ਹਾ ਮਾਲ ਅਫ਼ਸਰ ਸ: ਨਵਕਿਰਤ ਸਿੰਘ ਰੰਧਾਵਾ, ਜਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਸ੍ਰੀ ਸੰਦੀਪ ਮਲਹੋਤਰਾ ਤੋਂ ਇਲਾਵਾ ਹੋਰ ਸਬੰਧਤ ਅਧਿਕਾਰੀ ਵੀ ਹਾਜ਼ਰ ਸਨ।

Continue Reading

ਨਿਆਂ ਪ੍ਰਣਾਲੀ ਦੀਆਂ ਚੁਣੌਤੀਆਂ ਦੇ ਟਾਕਰੇ ਲਈ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਉੱਤੇ ਚੱਲਣ ਦੀ ਲੋੜ

ਅੰਮ੍ਰਿਤਸਰ 15 ਦਸੰਬਰ 2024 — ਬਾਰ ਕੌਂਸਲ ਆਫ਼ ਪੰਜਾਬ ਐਂਡ ਹਰਿਆਣਾ ਵੱਲੋਂ ਜ਼ਿਲ੍ਹਾ ਬਾਰ ਐਸੋਸੀਏਸ਼ਨ, ਅੰਮ੍ਰਿਤਸਰ ਦੇ ਸਹਿਯੋਗ ਨਾਲ ਕਰਵਾਏ ਗਏ ਅੰਤਰਰਾਸ਼ਟਰੀ ਕਾਨੂੰਨ ਸੰਮੇਲਨ ਬੁਲਾਰਿਆਂ ਨੇ ਨਿਆਂ ਪ੍ਰਣਾਲੀ ਦੀਆਂ ਚੁਣੌਤੀਆਂ ਦੇ ਟਾਕਰੇ ਲਈ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਉੱਤੇ ਚੱਲਣ ਦੀ ਲੋੜ ਉੱਤੇ ਜ਼ੋਰ ਦਿੱਤਾ। ਇਸ ਮੌਕੇ ਸੁਪਰੀਮ ਕੋਰਟ ਆਫ਼ ਇੰਡੀਆ ਦੇ ਮਾਣਯੋਗ ਜੱਜ ਸਾਹਿਬਾਨ, ਪੰਜਾਬ ਅਤੇ ਹਰਿਆਣਾ […]

Continue Reading

ਕੈਬਨਟ ਮੰਤਰੀ ਹਰਭਜਨ ਸਿੰਘ ਈਟੀਓ ਵੱਲੋਂ ਮੱਲੀਆਂ ਵਿਖੇ ਖੇਡ ਸਟੇਡੀਅਮ ਦਾ ਉਦਘਾਟਨ

ਅੰਮ੍ਰਿਤਸਰ 15 ਦਸੰਬਰ- 2024– ਹਲਕਾ ਜੰਡਿਆਲਾ ਗੁਰੂ ਦੇ ਪ੍ਰਸਿੱਧ ਪਿੰਡ ਮਲੀਆਂ ਵਿਖੇ ਕੈਬਨਿਟ ਮੰਤਰੀ ਸ ਹਰਭਜਨ ਸਿੰਘ ਈਟੀਓ ਨੇ ਇਲਾਕੇ ਦੇ ਨੌਜਵਾਨਾਂ ਨੂੰ ਖੇਡਾਂ ਲਈ ਉਤਸ਼ਾਹਤ ਕਰਨ ਵਾਸਤੇ ਨਵੇਂ ਸਟੇਡੀਅਮ ਦਾ ਉਦਘਾਟਨ ਅੱਜ ਕੀਤਾ।                ਇਸ ਮੌਕੇ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਸ ਹਰਭਜਨ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ […]

Continue Reading

ਪੰਜਾਬ ਪੁਲਿਸ ਵੱਲੋਂ ਯੂ.ਐਸ.ਏ. ਅਧਾਰਤ ਹੈਂਡਲਰਾਂ ਦੀ ਹਮਾਇਤ ਪ੍ਰਾਪਤ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਰੈਕੇਟ ਦਾ ਪਰਦਾਫਾਸ਼; 10 ਪਿਸਤੌਲਾਂ ਸਮੇਤ ਦੋ ਕਾਬੂ

ਚੰਡੀਗੜ੍ਹ/ਅੰਮ੍ਰਿਤਸਰ, 15 ਦਸੰਬਰ: ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸ.ਐਸ.ਓ.ਸੀ.) ਅੰਮ੍ਰਿਤਸਰ ਨੇ ਇੰਟੈਲੀਜੈਂਸ ਅਧਾਰਿਤ ਕਾਰਵਾਈ ਕਰਦਿਆਂ ਯੂ.ਐਸ.ਏ. ਅਧਾਰਤ ਹੈਂਡਲਰਾਂ ਦੀ ਹਮਾਇਤ ਪ੍ਰਾਪਤ ਅੰਤਰ-ਰਾਜੀ ਗੈਰ-ਕਾਨੂੰਨੀ ਹਥਿਆਰ ਤਸਕਰੀ ਕਰਨ ਵਾਲੇ ਮਾਡਿਊਲ ਦੇ ਦੋ ਮੈਂਬਰਾਂ ਨੂੰ ਗ੍ਰਿਫ਼ਤਾਰ ਕਰਕੇ ਇਸ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਟੀਮਾਂ ਨੇ ਉਨ੍ਹਾਂ ਕੋਲੋਂ .32 ਬੋਰ ਦੇ 10 ਦੇਸੀ ਪਿਸਤੌਲਾਂ ਸਮੇਤ 20 ਮੈਗਜ਼ੀਨਾਂ ਅਤੇ ਗੋਲੀ-ਸਿੱਕਾ […]

Continue Reading

ਨੈਸ਼ਨਲ ਲੋਕ ਅਦਾਲਤ ਚ ਹੋਇਆ 25956 ਕੇਸਾਂ ਦਾ ਨਿਪਟਾਰਾ 

ਅੰਮ੍ਰਿਤਸਰ 14 ਦਸੰਬਰ 2024–         ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਜੀਆਂ ਦੀਆਂ ਹਦਾਇਤਾਂ ਅਨੁਸਾਰ ਸ੍ਰੀ ਅਮਰਿੰਦਰ ਸਿੰਘ ਗਰੇਵਾਲ, ਜਿਲ੍ਹਾ ਅਤੇ ਸੇਸ਼ਨਜ-ਕਮ-ਚੇਅਰਮੈਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਅੰਮ੍ਰਿਤਸਰ ਦੀ ਰਹਿਨੁਮਾਈ  ਹੇਠ  ਅਤੇ ਸ਼੍ਰੀ ਅਮਰਦੀਪ ਸਿੰਘ ਬੈਂਸ, ਸਿਵਲ ਜੱਜ-ਸਹਿਤ-ਸਕੱਤਰ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਜੀਆਂ ਦੇ ਯਤਨਾ ਸਦਕਾ ਅੱਜ ਨੈਸ਼ਨਲ ਲੋਕ ਅਦਾਲਤ ਦਾ ਆਯੋਜਨ ਕੀਤਾ ਗਿਆ। ਇਹ ਨੈਸ਼ਨਲ ਲੋਕ ਅਦਾਲਤ ਜ਼ਿਲ੍ਹਾ ਕਚਹਿਰੀਆਂ ਅੰਮ੍ਰਿਤਸਰ […]

Continue Reading

ਅਜਨਾਲਾ ਆਈ.ਈ.ਡੀ. ਬਰਾਮਦਗੀ ਮਾਮਲਾ: ਪੰਜਾਬ ਪੁਲਿਸ ਵੱਲੋਂ ਪਾਕਿ-ਆਈ.ਐਸ.ਆਈ. ਤੋਂ ਹਮਾਇਤ ਪ੍ਰਾਪਤ ਦਹਿਸ਼ਤੀ ਮਾਡਿਊਲ ਦੇ ਨਾਬਾਲਗ ਸਮੇਤ ਦੋ ਮੈਂਬਰ ਗ੍ਰਿਫਤਾਰ; ਦੋ ਹੈਂਡ ਗ੍ਰੇਨੇਡ, ਇੱਕ ਪਿਸਤੌਲ ਬਰਾਮਦ

ਚੰਡੀਗੜ੍ਹ/ਅੰਮ੍ਰਿਤਸਰ, 13 ਦਸੰਬਰ:ਪੰਜਾਬ ਪੁਲਿਸ ਨੇ ਇੱਕ ਵੱਡੀ ਸਫ਼ਲਤਾ ਹਾਸਲ ਕਰਦਿਆਂ ਬੱਬਰ ਖਾਲਸਾ ਇੰਟਰਨੈਸ਼ਨਲ (ਬੀ.ਕੇ.ਆਈ.) ਦੇ ਕਾਰਕੁਨ ਹਰਵਿੰਦਰ ਰਿੰਦਾ ਅਤੇ ਹਰਪ੍ਰੀਤ ਸਿੰਘ ਉਰਫ਼ ਹੈਪੀ ਪਾਸੀਆਂ ਵੱਲੋਂ ਆਪਰੇਟ ਕੀਤੇ ਜਾ ਰਹੇ ਪਾਕਿਸਤਾਨ-ਸਮਰਥਿਤ ਅੱਤਵਾਦੀ ਮਾਡਿਊਲ, ਜਿਸਨੂੰ ਵਿਦੇਸ਼-ਅਧਾਰਤ ਗੈਂਗਸਟਰ ਗੁਰਦੇਵ ਸਿੰਘ ਉਰਫ ਜੈਸਲ ਉਰਫ਼ ਪਹਿਲਵਾਨ ਵੱਲੋਂ ਚਲਾਇਆ ਜਾ ਰਿਹਾ ਹੈ, ਦਾ ਪਰਦਾਫਾਸ਼ ਕਰਦਿਆਂ ਇਸਦੇ ਦੋ ਮੈਂਬਰਾਂ (ਨਾਬਾਲਗ ਸਮੇਤ) ਨੂੰ […]

Continue Reading

13 ਤੋਂ 15 ਦਸੰਬਰ ਤੱਕ ਮਨਾਇਆ ਜਾਵੇਗਾ ਵਿਜੈ ਦਿਵਸ  – ਲੈਫਟੀਨੈਂਟ ਕਰਨਲ ਜੋਸ਼ੀ

 ਅੰਮ੍ਰਿਤਸਰ 11 ਦਸੰਬਰ 2024– ਭਾਰਤੀ ਫੌਜ 1971 ਦੀ ਭਾਰਤ-ਪਾਕ ਜੰਗ ਵਿੱਚ ਭਾਰਤੀ ਫੌਜ ਦੇ ਸਾਹਸ ਅਤੇ ਬਹਾਦਰੀ ਦਾ ਸਨਮਾਨ ਕਰਨ ਲਈ 53ਵਾਂ ਵਿਜੇ ਦਿਵਸ ਮਨਾ ਰਹੀ ਹੈ। ਸਬੰਧ ਵਿੱਚ ਵਜਰਾ ਕੋਰ, ਜ਼ਿਲ੍ਹਾ ਪ੍ਰਸ਼ਾਸਨ, ਅੰਮ੍ਰਿਤਸਰ ਦੇ ਸਹਿਯੋਗ ਨਾਲ 13-14 ਦਸੰਬਰ 2024 ਨੂੰ ਪੰਜਾਬ ਸਟੇਟ ਵਾਰ ਹੀਰੋਜ਼ ਮੈਮੋਰੀਅਲ ਮਿਊਜ਼ੀਅਮ ਵਿਖੇ ਹਥਿਆਰਾਂ ਅਤੇ ਉਪਕਰਨਾਂ ਦੀ ਪ੍ਰਦਰਸ਼ਨੀ ਦਾ ਆਯੋਜਨ ਕਰ ਰਹੀ ਹੈ ਅਤੇ 15 ਦਸੰਬਰ ਨੂੰ ਕਿਲ੍ਹਾ ਗੋਬਿੰਦਗੜ੍ਹ ਵਿਖੇ 1971 ਦੀ ਜੰਗ ਵਿੱਚ ਭਾਰਤੀ ਫੌਜ […]

Continue Reading

ਰਾਸ਼ਟਰੀ ਮਹਿਲਾ ਕਮਿਸ਼ਨ ਦੀ ਮੈਂਬਰ ਮਮਤਾ ਕੁਮਾਰੀ ਵਲੋਂ ਅੰਮ੍ਰਿਤਸਰ  ਦਾ ਦੌਰਾ

ਅੰਮ੍ਰਿਤਸਰ, 11 ਦਸੰਬਰ ਬੀਤੀ ਸ਼ਾਮ ਰਾਸ਼ਟਰੀ ਮਹਿਲਾ ਕਮਿਸ਼ਨ ਦੀ ਮੈਂਬਰ ਸ਼੍ਰੀਮਤੀ ਮਮਤਾ ਕੁਮਾਰੀ ਵਲੋਂ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਅਧਿਕਾਰੀਆਂ ਨਾਲ ਮੀਟਿੰਗ ਕਰਦੇ ਹੋਏ ਨਿਰਦੇਸ਼ ਦਿੱਤੇ ਕਿ ਓਲਡ ਏਜ ਹੋਮ ਵਿੱਚ ਰਹਿ ਰਹੀਆਂ ਔਰਤਾਂ ਦੀ ਸਮੇਂ ਸਮੇਂ ਸਿਰ ਮੈਡੀਕਲ ਜਾਂਚ ਨੂੰ ਯਕੀਨੀ ਬਣਾਇਆ ਜਾਵੇ ਅਤੇ ਉਨ੍ਹਾਂ ਦੇ ਆਯੂਸ਼ਮਾਨ ਕਾਰਡ ਵੀ ਬਣਾਏ ਜਾਣ। ਉਨ੍ਹਾਂ ਕਿਹਾ ਕਿ ਸਮੇਂ ਦੀ ਮੁੱਖ ਲੋੜ […]

Continue Reading